Wednesday, November 4
Shadow

Author: admin

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

hot news
ਚੰਡੀਗੜ੍ਹ/ਗੜ੍ਹਸ਼ੰਕਰ, 13 ਜੂਨ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਤੇ ਹਰ ਯੋਗ ਮਹਿਲਾ ਤੱਕ ਇਸ ਦਾ ਲਾਭ ਪਹੁੰਚਾਉਣ ਲਈ ਲੋੜੀਂਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਹ ਯੋਜਨਾ ਉਸੇ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਅਸਲ ਮਕਸਦ ਤਦ ਹੀ ਪੂਰਾ ਹੋ ਸਕਦਾ ਹੈ ਜਦੋਂ ਉਨ੍ਹਾਂ ਦਾ ਲਾਭ ਆਖ਼ਰੀ ਯੋਗ ਵਿਅਕਤੀ ਤੱਕ ਪਹੁੰਚੇ ਅਤੇ ਇਹੀ ਸਰਕਾਰ ਦਾ ਸੰਕਲਪ ਹੈ। ਡਿਪ...
ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ” ਮੌਕੇ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਪੇਸ਼ ਕੀਤਾ

ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ” ਮੌਕੇ ਭਗਵੰਤ ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਪੇਸ਼ ਕੀਤਾ

hot news
ਚੰਡੀਗੜ੍ਹ, 13 ਜੂਨ 2026- ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ (ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਵਸ) ਮੌਕੇ ਪੰਜਾਬ ਦੀ 1076 ਡੋਰਸਟੈਪ ਗਵਰਨੈਂਸ ਪਹਿਲ ਬਜ਼ੁਰਗਾਂ ਦੀ ਭਲਾਈ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਪਹਿਲ ਵਜੋਂ ਉੱਭਰ ਰਹੀ ਹੈ। ਇਹ ਪਹਿਲ ਪੈਨਸ਼ਨਾਂ, ਸਰਟੀਫਿਕੇਟਾਂ ਅਤੇ ਸੈਂਕੜੇ ਸਰਕਾਰੀ ਸੇਵਾਵਾਂ ਨੂੰ ਸਿੱਧੇ ਉਨ੍ਹਾਂ ਲੋਕਾਂ ਦੇ ਘਰਾਂ ਤੱਕ ਪਹੁੰਚਾ ਰਹੀ ਹੈ, ਜਿਨ੍ਹਾਂ ਨੂੰ ਇਨ੍ਹਾਂ ਦੀ ਸਭ ਤੋਂ ਵੱਧ ਲੋੜ ਹੈ। ਸਮਾਜ ਦੇ ਸੀਨੀਅਰ ਨਾਗਰਿਕਾਂ ਲਈ ਕਿਸੇ ਸਰਕਾਰੀ ਦਫ਼ਤਰ ਦਾ ਇੱਕ ਗੇੜਾ ਵੀ ਕਈ ਵਾਰ ਵੱਡੀ ਚੁਣੌਤੀ ਬਣ ਜਾਂਦਾ ਹੈ। 74 ਸਾਲਾ ਗੁਰਮੇਲ ਕੌਰ ਨੂੰ ਹੁਣ ਕਿਸੇ ਸਰਕਾਰੀ ਕੰਮ ਲਈ ਆਪਣੇ ਪੁੱਤਰ ’ਤੇ ਨਿਰਭਰ ਨਹੀਂ ਰਹਿਣਾ ਪੈਂਦਾ ਕਿ ਉਹ ਨੌਕਰੀ ਤੋਂ ਛੁੱਟੀ ਲੈ ਕੇ ਉਨ੍ਹਾਂ ਨੂੰ ਸਰਕਾਰੀ ਦਫ਼ਤਰ ਲੈ ਕੇ ਜਾਵੇ। ਸ਼ਹਿਰ ਭਰ ਵਿੱਚ ਸਫ਼ਰ ਕਰਨ, ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਅਤੇ ਵਾਰ-ਵਾਰ ਦਫ਼ਤਰਾਂ ਦੇ ਚੱਕਰ ਲਗਾਉਣ ਦੀ ਬਜਾਏ ਹੁਣ ਉਹ ਸਿਰਫ਼ ਇੱਕ ਫ਼ੋਨ ਕਾਲ ਰਾਹੀਂ ਕਈ ਸਰਕਾਰੀ ਸੇਵਾਵਾਂ ਦਾ ਲਾਭ ਆਪਣੇ ਘਰ ਬੈਠੇ ਲੈ ਸਕਦੀ ਹੈ। ਬਹੁਤ ਸਾਰੇ ਸੀਨੀਅਰ ਨਾਗ...
ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

breaking news, Crime
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਦੋ ਵਿਅਕਤੀਆਂ ਨੂੰ ਦੋ ਦੇਸੀ .32 ਬੋਰ ਪਿਸਤੌਲਾਂ ਦੇ ਨਾਲ-ਨਾਲ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਚੀਮਾ ਵਾਸੀ ਪਿੰਡ ਅਕਲੀਆ ਕਲਾਂ, ਬਠਿੰਡਾ ਅਤੇ ਅਭਿਮਾਨ ਸਿੰਘ ਉਰਫ਼ ਅਭੀ ਵਾਸੀ ਭਾਗੂ ਵਾਲੀ ਧਨੀ, ਪਿੰਡ ਖੁੰਡੇ ਹਲਾਲ, ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਫਿਰੋਜ਼ਪੁਰ ਖੇਤਰ ਵਿੱਚ ਸਰਗਰਮ ਜੇਲ੍ਹ ਵਿੱਚ ਬੰਦ ਗੈਂਗਸਟਰ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਚੀਮਾ ਇਕ ਅ...
ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

hot news
ਚੰਡੀਗੜ੍ਹ, 13 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਪੀਕਰ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਜ਼ਿੰਮੇਵਾਰ ਨਾਗਰਿਕਾਂ ਵਜੋਂ ਆਪਣੇ ਫਰਜ਼ ਨਿਭਾਉਣ ਅਤੇ ਪੁਲਿਸ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਸੰਬੰਧੀ ਜਾਣਕਾਰੀ ਸਾਂਝੀ ਕਰਨ ਲਈ ਅਪੀਲ ਕੀਤੀ। ਨਾਗਰਿਕਾਂ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਕਾਨੂੰਨ ਲਾਗੂਕਰਨ ਵਾਲਿਆਂ ਨੂੰ ਰਿਪੋਰਟ ਕਰਨੀ ਚਾਹੀਦੀ ਹੈ। ਪੁਲਿਸ ਵਿਭਾਗ ਸੂਚਨਾ ਦੇਣ ਵਾਲੇ ਦੇ ਵੇਰਵਿਆਂ ਨੂੰ ਪੂਰੀ ਤਰ੍ਹਾਂ ਗੁਪਤ ਰੱਖੇਗਾ।...
ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਵਿੱਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ, ਇਲਾਜ ਅਤੇ ਰਿਕਵਰੀ ਦੀ ਸਹੂਲਤ ਮੁਹੱਈਆ ਕਰਵਾਈ ਗਈ

hot news
ਚੰਡੀਗੜ੍ਹ, 13 ਜੂਨ 2026: ਭਗਵੰਤ ਮਾਨ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦੀ ਸਥਾਈ ਸਫ਼ਲਤਾ ਸਿਰਫ਼ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ ‘ਤੇ ਹੀ ਨਹੀਂ, ਸਗੋਂ ਰੋਕਥਾਮ, ਸਮੇਂ ਸਿਰ ਪਛਾਣ, ਇਲਾਜ ਅਤੇ ਪਰਿਵਾਰਾਂ ਤੇ ਸਮਾਜ ਵੱਲੋਂ ਸਮੇਂ ਸਿਰ ਸਹਿਯੋਗ ‘ਤੇ ਵੀ ਔਨੀ ਹੀ ਨਿਰਭਰ ਕਰੇਗੀ। 1 ਮਾਰਚ 2025 ਨੂੰ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ਦੀਆਂ ਸਭ ਤੋਂ ਮਹੱਤਵਪੂਰਨ ਨਸ਼ਾ ਵਿਰੋਧੀ ਪਹਿਲਕਦਮੀਆਂ ਵਿੱਚੋਂ ਇੱਕ ਬਣ ਚੁੱਕੀ ਹੈ, ਜਿਸ ਤਹਿਤ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਮੁਕਤੀ, ਮੁੜ ਵਸੇਬਾ ਅਤੇ ਜਨ-ਜਾਗਰੂਕਤਾ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਰੋਕਥਾਮ ਅਤੇ ਮੁੜ ਵਸੇਬਾ ਯਤਨਾਂ ਤਹਿਤ 1 ਮਾਰਚ 2025 ਤੋਂ ਮਈ 2026 ਤੱਕ ਪੰਜਾਬ ਭਰ ਦੇ ਨਸ਼ਾ ਮੁਕਤੀ ਕੇਂਦਰਾਂ ਅਤੇ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ੳੳਏਟੀ) ਕੇਂਦਰਾਂ ਵਿੱਚ ਨਸ਼ੇ ਤੋਂ ਪ੍ਰਭਾਵਿਤ 9...
ਐੱਸ.ਆਈ.ਆਰ.-2026 ਸਬੰਧੀ ਸਵੀਪ ਟੀਮ ਵੱਲੋਂ ‘ਘਰ-ਘਰ ਦਸਤਕ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਐੱਸ.ਆਈ.ਆਰ.-2026 ਸਬੰਧੀ ਸਵੀਪ ਟੀਮ ਵੱਲੋਂ ‘ਘਰ-ਘਰ ਦਸਤਕ’ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

local news
ਮਾਲੇਰਕੋਟਲਾ, 12 ਜੂਨ : ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਮੁਹਿੰਮ ਨੂੰ ਸਫਲ ਬਣਾਉਣ ਅਤੇ ਵੱਧ ਤੋਂ ਵੱਧ ਨਾਗਰਿਕਾਂ ਨੂੰ ਇਸ ਪ੍ਰਕਿਰਿਆ ਨਾਲ ਜੋੜਨ ਦੇ ਉਦੇਸ਼ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ ਅਤੇ ਸਵੀਪ ਨੋਡਲ ਅਫਸਰ (ਕਾਲਜਾਂ) ਮੁੰਹਮਦ ਇਰਫਾਨ ਫਾਰੂਕੀ ਦੀ ਅਗਵਾਈ ਹੇਠ ਸਵੀਪ ਟੀਮ ਮਾਲੇਰਕੋਟਲਾ ਵੱਲੋਂ ‘ਘਰ-ਘਰ ਦਸਤਕ’ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੁਹਿੰਮ ਤਹਿਤ ਸਵੀਪ ਟੀਮ ਵੱਲੋਂ ਸਥਾਨਕ ਵਿਦਿਅਕ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿਖੇ ਪਹੁੰਚ ਕਰਕੇ ਵਿਦਿਆਰਥੀਆਂ, ਮਾਪਿਆਂ ਅਤੇ ਆਮ ਨਾਗਰਿਕਾਂ ਨੂੰ ਐੱਸ.ਆਈ.ਆਰ.-2026 ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਟੀਮ ਨੇ ਵੱਖ-ਵੱਖ ਮੁਹੱਲਿਆਂ, ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਜਾ ਕੇ ਲੋਕਾਂ ਨੂੰ ਵੋਟਰ ਸੂਚੀ ਸੁਧਾਈ ਮੁਹਿੰਮ ਬਾਰੇ ਜਾਗਰੂਕ ਕੀਤਾ। ਸਹਾਇਕ ਸਵੀਪ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਦੱਸਿਆ ਕਿ ਐੱਸ.ਆਈ.ਆਰ.-2026 ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨ...
ਹਰਜੋਤ ਸਿੰਘ ਬੈਂਸ ਵੱਲੋਂ ਸ਼ਹਿਰਾਂ ਵਿੱਚ ਜਾ ਕੇ ਸਫਾਈ ਮੁਹਿੰਮ ਦੀ ਅਗਵਾਈ, ਚਹੁੰ ਪਾਸਿਓਂ ਸ਼ਲਾਘਾ

ਹਰਜੋਤ ਸਿੰਘ ਬੈਂਸ ਵੱਲੋਂ ਸ਼ਹਿਰਾਂ ਵਿੱਚ ਜਾ ਕੇ ਸਫਾਈ ਮੁਹਿੰਮ ਦੀ ਅਗਵਾਈ, ਚਹੁੰ ਪਾਸਿਓਂ ਸ਼ਲਾਘਾ

local news
ਨੰਗਲ 13 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਨੂੰ ਦੇਸ਼ ਦੇ ਸਭ ਤੋਂ ਸਾਫ-ਸੁਥਰੇ ਅਤੇ ਸੁੰਦਰ ਸ਼ਹਿਰਾਂ ਵਿੱਚ ਤਬਦੀਲ ਕਰਨ ਲਈ ਵੱਡੇ ਪੱਧਰ ‘ਤੇ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜਾਬ ਦੇ ਹਰ ਛੋਟੇ ਵੱਡੇ ਸ਼ਹਿਰ ਨੂੰ ਸਫਾਈ ਦਾ ਮਾਡਲ ਬਣਾਉਣਾ ਹੈ, ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਸਾਫ-ਸੁਥਰਾ ਅਤੇ ਤੰਦਰੁਸਤ ਵਾਤਾਵਰਣ ਮਿਲ ਸਕੇ। ਇਸ ਪਹਿਲ ਨਾਲ ਪੰਜਾਬ ਨੂੰ ਦੇਸ਼ ਦੇ ਸਫਾਈ ਮਾਡਲ ਵੱਜੋਂ ਪੇਸ਼ ਕਰਨ ਦਾ ਟੀਚਾ ਰੱਖਿਆ ਗਿਆ ਹੈ। ਸਥਾਨਕ ਸਰਕਾਰਾਂ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਖੁਦ ਵੱਖ-ਵੱਖ ਸ਼ਹਿਰਾਂ ਦਾ ਦੌਰਾ ਕਰਕੇ ਇਸ ਮੁਹਿੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ, ਜਿਸ ਦੀ ਚਹੁੰ ਪਾਸਿਓਂ ਸ਼ਲਾਘਾ ਹੋ ਰਹੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਜੂ ਅਰੋੜਾ, ਸਾਗਰ ਸੋਬਤੀ ਅਤੇ ਨਵੀਨ ਛਾਬੜਾ ਨੇ ਕਿਹਾ ਕਿ ਜਦੋਂ ਤੋਂ ਸ. ਬੈਂਸ ਨੇ ਇਸ ਵਿਭਾਗ ਦੀ ਜਿੰਮੇਵਾਰੀ ਸੰਭਾਲੀ ਹੈ, ਸ਼ਹਿਰਾਂ ਦੀ ਨੁਹਾਰ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਹਰ ਨਗਰ ਵਿੱਚ ਵਿਆਪਕ ਸਫਾਈ ਅਭਿਆਨ ਚੱਲ ਰਿਹਾ ਹੈ, ਜੋ ਲੋਕ...
ਐਸ.ਆਈ.ਆਰ. 2026 ਪ੍ਰਕਿਰਿਆ ਅਧੀਨ ਸਟਾਫ  ਨੂੰ ਦਿੱਤੀ ਗਈ ਸਿਖਲਾਈ

ਐਸ.ਆਈ.ਆਰ. 2026 ਪ੍ਰਕਿਰਿਆ ਅਧੀਨ ਸਟਾਫ ਨੂੰ ਦਿੱਤੀ ਗਈ ਸਿਖਲਾਈ

local news
ਸ੍ਰੀ ਮੁਕਤਸਰ ਸਾਹਿਬ 13 ਜੂਨ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ— ਕਮ— ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ  ਦੀਆਂ ਹਦਾਇਤਾਂ ਤੇ ਐਸ.ਆਈ.ਆਰ—2026 ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਨ ਸਭਾ ਹਲਕਾ ਲੰਬੀ—83, ਗਿੱਦੜਬਾਹਾ—84,ਮਲੋਟ—85,ਸ੍ਰੀ ਮੁਕਤਸਰ ਸਾਹਿਬ—86 ਦੇ ਕਲੀਰੀਕਲ, ਟੈਕਨੀਕਲ ਅਤੇ ਡਿਪੂਟਿਡ ਸਟਾਫ ਨੂੰ ਸਿਖਲਾਈ ਦਿੱਤੀ ਗਈ।                     ਸਿਖਲਾਈ ਦੌਰਾਨ ਜਿ਼ਲ੍ਹਾ ਲੇਵਲ ਮਾਸਟਰ ਟਰੇਨਰ  ਨੀਰਜ ਪਟੇਲ ਇੰਗਲਿਸ਼ ਲੈਕਚਰਾਰ,ਸੁਨੀਲ ਜੱਗਾ ਪੰਜਾਬੀ ਲੈਕਚਰਾਰ,ਹਰਜਿੰਦਰ ਸਿੰਘ ਕਮਰਸ਼ ਲੈਕਚਰਾਰ, ਰੰਜੀਵ ਕੁਮਾਰ ਇੰਗਲਿਸ਼ ਲੈਕਚਰਾਰ  ਵਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ. ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾਣਾ ਹੈ ਤਾਂ ਜੋ  ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ—ਬਿੰਨ ਪਾਲਣਾ ਹੋ ਸਕ...
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

Punjab
ਕੋਟਕਪੂਰਾ 13 ਜੂਨ - ਵਪਾਰੀਆਂ ਦੀਆਂ ਜ਼ਮੀਨੀ ਪੱਧਰ ਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਸਰਕਾਰ ਵੱਲੋਂ ਵਪਾਰੀਆਂ ਲਈ ਜਾਰੀ  ਸਕੀਮਾਂ ਦਾ ਲਾਭ  ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿੱਖੇ ਟਰੇਡ ਵਿੰਗ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਵਪਾਰੀਆਂ ਵਲੋਂ ਉਠਾਏ ਗਏ ਜਾਇਜ਼ ਮੁੱਦਿਆਂ ਦਾ ਹੱਲ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਸੂਬੇ ’ਚ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਹਾਂ-ਪੱਖੀ ਅਤੇ ਵਪਾਰ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਟੈਂਡਰ ਪਾਸ ਕਰਕੇ ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਵੀ ਲਗਵਾਏ ਜਾਣਗੇ।ਉਨ੍ਹਾਂ ...
ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

hot news
ਬਠਿੰਡਾ / ਚੰਡੀਗੜ੍ਹ; 12 ਜੂਨ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਨਗਰ ਨਿਗਮ ਚੋਣਾਂ ਵਿੱਚ 'ਆਪ' ਦੀ ਸ਼ਾਨਦਾਰ ਜਿੱਤ ਦਾ ਸਿਹਰਾ ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਦੇ ਇਮਾਨਦਾਰ ਸ਼ਾਸਨ ਅਤੇ ਲੋਕ-ਪੱਖੀ ਕੰਮਾਂ ਸਿਰ ਬੰਨ੍ਹਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੈਗਾ ਰੋਡ ਸ਼ੋਅ ਦੌਰਾਨ ਲੋਕਾਂ ਦਾ ਭਾਰੀ ਇਕੱਠ ਅਤੇ ਉਤਸ਼ਾਹਪੂਰਵਕ ਹੁੰਗਾਰਾ ਸਰਕਾਰ ਪ੍ਰਤੀ ਪੰਜਾਬ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਬਠਿੰਡਾ ਦੇ ਲੋਕਾਂ ਵੱਲੋਂ ਦਿੱਤੇ ਗਏ ਵੱਡੇ ਫਤਵੇ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਇਸ ਫੈਸਲੇ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਫ਼-ਸੁਥਰੇ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਹੋਰ ਪੱਕਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਪੰਜਾਬ ਦੇ ਹਰੇਕ ਪੁਰਾਣੇ ਮੁੱਖ ਮੰਤਰੀ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਤ ਸਵਾਲਾਂ ਦਾ ਸਾਹਮਣਾ ਕਰਨਾ ਪਿਆ ਸੀ, ਉੱਥੇ ਹੀ ਭਗਵੰਤ ਸਿੰਘ ਮਾਨ ਜਾਂ ਉਨ੍ਹਾਂ ਦੀ ਸਰਕਾਰ ਦੇ ਕਿਸੇ ਵੀ ਮੈਂਬਰ ਖ਼ਿਲਾਫ਼ ਇੱਕ ਵੀ ਦੋਸ਼ ਸਾਹਮਣੇ ਨਹੀਂ ਆਇਆ। ਉਨ੍ਹਾਂ ਭਰੋਸਾ ਪ...