ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 6 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਤਿੰਨ ਮੁਲਜ਼ਮਾਂ ਨੂੰ ਦੋ ਆਰਗਸ ਹੈਂਡ ਗ੍ਰਨੇਡਾਂ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ (ਪੀ.ਆਈ.ਓ.) ਦੁਆਰਾ ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਅੰਮੀਸ਼ਾਹ ਦੇ ਵਸਨੀਕ ਸਰਬਜੀਤ ਸਿੰਘ, ਅੰਮ੍ਰਿਤਸਰ ਦੇ ਪਿੰਡ ਨੰਗਲ ਪੰਨੂਆਂ ਦੇ ਵਸਨੀਕ ਬਿਕਰਮਜੀਤ ਸਿੰਘ ਅਤੇ ਅੰਮ੍ਰਿਤਸਰ ਦੀ ਇੰਦਰਾ ਕਲੋਨੀ ਦੇ ਵਸਨੀਕ ਅਮਨਦੀਪ ਸਿੰਘ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਗ੍ਰਨੇਡਾਂ 'ਤੇ ਪਾਕਿਸਤਾਨ ਔਰਡਨੈਂਸ ਫੈਕਟਰੀ (ਪੀ.ਓ.ਐਫ.) ਦੀ ਮਾਰ...








