Wednesday, September 9
Shadow

Author: admin

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ

hot news
ਹੁਸ਼ਿਆਰਪੁਰ, 21 ਅਗਸਤ: ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੇ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਦੇ ਕੰਮ ਦੀ ਰਫ਼ਤਾਰ ਹੋਰ ਤੇਜ ਕਰਨ ਅਤੇ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਹਰ ਲਾਭਪਾਤਰੀ ਤੱਕ ਪੁੱਜਦਾ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸਿੱਖਿਆ ਖੇਤਰ, ਪੇਂਡੂ ਵਿਕਾਸ ਅਤੇ ਸਮਾਜਿਕ ਸੁਰੱਖਿਆ ਨਾਲ ਸਬੰਧਤ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਮਨਜ਼ੂਰ ਹੋ ਚੁੱਕੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੇ ਵਿਧਾਇਕ ਨੂੰ ਦੱਸਿਆ ਕਿ  ਪੰਜ ਸਿੱਖਿਆ ਬਲਾਕਾਂ ਦੇ ਕੁੱਲ 19,772 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਇਸ ਉਪਰਾਲੇ ਤਹਿਤ ਕੁੱਲ 1.18 ਕਰੋੜ ਰੁਪਏ ਦੀ ਰਾਸ਼ੀ ਖ਼ਰਚੀ ਗਈ ਹੈ। ਡਾ. ਇਸ਼ਾਂਕ ਕੁਮਾਰ ਨੂੰ  ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸਕੂਲ ਆਫ਼ ਹ...
ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਪਹਿਲੀ ਸਤੰਬਰ ਤੋਂ ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਪਹਿਲੀ ਸਤੰਬਰ ਤੋਂ ਮਾਲਵਾ, ਦੋਆਬਾ ਅਤੇ ਮਾਝਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਰਵਾਏ ਜਾਣਗੇ ਡਰੋਨ ਸ਼ੋਅ

hot news
ਚੰਡੀਗੜ੍ਹ, 21 ਅਗਸਤ: ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਉਣ ਲਈ ਲੜੀਵਾਰ ਢੰਗ ਨਾਲ ਸਾਲ ਭਰ ਚੱਲਣ ਵਾਲੇ ਧਾਰਮਿਕ, ਸੱਭਿਆਚਾਰਕ, ਵਿੱਦਿਅਕ ਅਤੇ ਸਮਾਜਿਕ ਪ੍ਰੋਗਰਾਮ ਕਰਵਾ ਰਹੀ ਹੈ। ਸ੍ਰੀ ਬਾਲੀ ਨੇ ਦੱਸਿਆ ਕਿ ਸਮਾਗਮਾਂ ਦੇ ਹਿੱਸੇ ਵਜੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਦਿਆਂ 92 ਡਰੋਨ ਸ਼ੋਅ ਕਰਵਾਏ ਜਾਣਗੇ, ਜੋ ਇਨ੍ਹਾਂ ਸਮਾਗਮਾਂ ਦਾ ਮੁੱਖ ਆਕਰਸ਼ਣ ਹੋਣਗੇ। ਇਹ ਸ਼ੋਅ ਤਿੰਨ ਕਲੱਸਟਰਾਂ,ਮਾਲਵਾ, ਦੋਆਬਾ ਅਤੇ ਮਾਝਾ—ਵਿੱਚ ਕਰਵਾਏ ਜਾਣਗੇ, ਜੋ 1 ਸਤੰਬਰ ਤੋਂ ਸ਼ੁਰੂ ਹੋਣਗੇ। ਉਨ੍ਹਾਂ ਕਿਹਾ ਕਿ ਇਹ ਡਰੋਨ ਸ਼ੋਅ ਆਧੁਨਿਕ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਨੂੰ ਪੇਸ਼ ਕਰਨਗੇ ਅਤੇ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਮਹਾਰਾਜ ਜੀ ਨਾਲ ਸਬੰਧਤ ਅਧਿਆਤਮਿਕ ਅਤੇ ਅਮੀਰ ਸੱਭਿਆਚਾਰਕ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਹੋਏ ਹਿੰਸਕ ਹਮਲੇ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਕੀਤੀ ਫੌਰੀ ਕਾਰਵਾਈ ਦੀ ਮੰਗ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਹੋਏ ਹਿੰਸਕ ਹਮਲੇ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਕੀਤੀ ਫੌਰੀ ਕਾਰਵਾਈ ਦੀ ਮੰਗ

hot news
ਚੰਡੀਗੜ੍ਹ, 21 ਅਗਸਤ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜੈਪੁਰ ਜ਼ਿਲ੍ਹੇ ਦੇ ਰਾਮਪੁਰਾ ਕੰਵਰਪੁਰਾ ਵਿੱਚ ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਦੇ ਸਹਿ-ਕਨਵੀਨਰ ਆਸ਼ੂਤੋਸ਼ ਰੰਕਾ ਅਤੇ ਉਨ੍ਹਾਂ ਦੇ ਨਾਲ ਆਏ ਵਲੰਟੀਅਰਾਂ ’ਤੇ ਹੋਏ ਕਥਿਤ ਹਮਲੇ ਦੀਆਂ ਰਿਪੋਰਟਾਂ ਤੋਂ ਬਾਅਦ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਇਸ ਮੰਦਭਾਗੀ ਘਟਨਾ ਦੀ ਉੱਚ ਪੱਧਰੀ  ਨਿਰਪੱਖ ਜਾਂਚ ਅਤੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰੀ ਸਕੂਲ ਦੇ ਬੁਨਿਆਦੀ ਢਾਂਚੇ ਦਾ ਨਿਰੀਖਣ ਕਰਨ ਲਈ ਜਾ ਰਹੇ ਸੀਜੇਪੀ ਵਲੰਟੀਅਰ ਦੇ ਵਾਹਨਾਂ ਨੂੰ ਰੋਕਿਆ ਗਿਆ ਅਤੇ ਭੰਨਤੋੜ ਕੀਤੀ ਗਈ, ਜਿਸ ਕਾਰਨ ਕਈ ਵਿਅਕਤੀ ਜ਼ਖਮੀ ਵੀ ਹੋ ਗਏ। ਸੀਜੇਪੀ ਆਗੂਆਂ ਨੇ ਜਨਤਕ ਤੌਰ ’ਤੇ ਹੋਈ ਇਸ ਭੰਨਤੋੜ ਦਾ ਕਾਰਨ ਰਾਜਨੀਤਿਕ ਵਿਰੋਧੀਆਂ ਨੂੰ ਦੱਸਿਆ ਹੈ ਅਤੇ ਸਥਾਨਕ ਲਾਅ ਇਨਫੋਰਸਮੈਂਟ ਅਧਿਕਾਰੀਆਂ ਦੀ ਭੂਮਿਕਾ ’ਤੇ ਵੀ ਸਵਾਲ ਉਠਾਏ ਹਨ। ਸਪੀਕਰ ਸੰਧਵਾਂ ਨੇ ਇਸ ਮੰਦਭਾਗੀ ਘਟਨਾ ਅਤੇ ਰਾਜਨੀਤਿਕ ਹਿੰਸਾ ਦੀਆਂ ਰਿਪੋਰਟਾਂ ’ਤੇ ਚਿੰਤਾ ਪ੍ਰਗਟਾਈ...
ਗੈਂਗਸਟਰਾਂ ਤੇ ਵਾਰ ਦਾ 213ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ ;424 ਕਾਬੂ

ਗੈਂਗਸਟਰਾਂ ਤੇ ਵਾਰ ਦਾ 213ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ ;424 ਕਾਬੂ

hot news
ਚੰਡੀਗੜ੍ਹ, 21 ਅਗਸਤ: ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 213ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 648 ਟਿਕਾਣਿਆਾਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 213ਵੇਂ ਦਿਨ ਪੁਲਿਸ ਟੀਮਾਂ ਨੇ 424 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 63,065 ਹੋਈਆਂ ਹਨ। ਇਸ ਤੋਂ ਇਲਾਵਾ 226 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ...
ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਆਲੂ ਉਤਪਾਦਕਾਂ ਤੇ ਕੋਲਡ ਸਟੋਰ ਮਾਲਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰੋ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

breaking news
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਬਾਗਬਾਨੀ ਸ੍ਰੀ ਮਨੀਸ਼ ਕੁਮਾਰ ਨੇ ਮੰਤਰੀ ਨੂੰ ਸੂਬੇ ਵਿੱਚ ਬਾਗ਼ਬਾਨੀ ਨਾਲ ਸਬੰਧਤ ਹੋ ਰਹੀ ਪ੍ਰਗਤੀ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਇਸ ਮੌਕੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ, ਜੀਕਾ, ਦੀ ਸਹਾਇਤਾ ਨਾਲ ਪੰਜਾਬ ਵਿੱਚ ਸ਼ੁਰੂ ਹੋਣ ਵਾਲੇ 1,300 ਕਰੋੜ ਰੁਪਏ ਦੇ ਵਿਸ਼ੇਸ਼ ਜੀਕਾ ਪ੍ਰੋਜੈਕਟ, ‘ਆਪਣਾ ਪਿੰਡ–ਆਪਣਾ ਬਾਗ਼’ ਅਤੇ ਬਾਗ਼ਬਾਨੀ ਵਿਕਾਸ ਕੇਂਦਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਬਾਗਬਾਨੀ ਮੰ...
ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ

ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ

breaking news
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਾਖੋਰੀ ਦੇ ਜੋਖਮਾਂ ਅਤੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਉਸਾਰੂ ਗਤੀਵਿਧੀਆਂ ਦੀ ਲੜੀ ਸ਼ੁਰੂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸਿਹਤਮੰਦ, ਨਸ਼ਾ ਮੁਕਤ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕੀਤਾ ਜਾ ਸਕੇ । ਸਟੇਟ ਕਾਊਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਵੱਲੋਂ ਜਾਰੀ ਕੀਤੇ ਗਏ ਗਤੀਵਿਧੀ ਕੈਲੰਡਰ ਅਨੁਸਾਰ ਸਕੂਲ ਵੱਲੋਂ ਪੂਰੇ ਅਕਾਦਮਿਕ ਸਾਲ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਾਰੇ ਸਥਾਨਕ ਭਾਈਚਾਰੇ ਦੀ ਸ਼ਮੂਲੀਅਤ ਵਾਲੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਅਗਸਤ ਮਹੀਨੇ ਵਿੱਚ ਵਿਦਿਆਰਥੀਆਂ ਵੱਲੋਂ ‘ਨਸ਼ਾ ਵਿਰੋਧੀ’ ਸੁਨੇਹੇ ਵਾਲੇ ਪੋਸਟਰ ਬਣਾਏ ਜਾਣਗੇ। ਇਸ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਤੰਬਰ ਮਹੀਨਾ ਮਾਪਿਆਂ ਨੂੰ ਸ਼ਾਮਲ ਕਰਨ ਲਈ ਸਮਰਪਿਤ ਹੋਵੇਗਾ। ਸਕੂਲਾਂ ਦੇ ਪ੍ਰਬੰਧਕਾਂ ਨੂੰ ਨਸ਼ੀਲੇ ਪਦਾਰਥਾਂ ਕਾਰਨ ਪੈਦਾ ਹੋਣ ਵਾਲੇ ਖਤਰਿਆਂ ਅਤੇ ਨ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫਲਤਾ ਸਦਕਾ 8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫਲਤਾ ਸਦਕਾ 8 ਮਹੀਨਿਆਂ ਵਿੱਚ 3.71 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

hot news
ਚੰਡੀਗੜ੍ਹ, ਅਗਸਤ 21: ਮਹਿੰਦਰ ਚੌਧਰੀ ਜੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗਲੀ ਜੀਵ ਸੰਭਾਲ ਅਤੇ ਲੋਕ ਜਾਗਰੂਕਤਾ ਨੂੰ ਉਤਸਾਹਿਤ ਕਰਨ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੌਜੂਦਾ ਸਾਲ ਦੇ ਪਹਿਲੇ 8 ਮਹੀਨਿਆਂ ਵਿੱਚ ਛੱਤਬੀੜ ਚਿੜੀਆਘਰ ਵਿਖੇ 3,71,011 ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ, ਜੋ ਸੂਬਾ ਸਰਕਾਰ ਦੇ ਜੰਗਲੀ ਜੀਵ ਸੰਭਾਲ ਦੀ ਦਿਸਾ ਵਿੱਚ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ। ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੰਭਾਲ ਬਾਰੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਾਡੀ ਸਰਕਾਰ ਨੇ ਲੋਕਾਂ ਨੂੰ ਜੰਗਲੀ ਜੀਵਾਂ ਦੇ ਪਾਲਣ-ਪੋਸਣ ਅਤੇ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਕੰਮ ਕੀਤਾ ਹੈ ਅਤੇ ਲੋਕਾਂ ਵੱਲੋਂ ਮਿਲਿਆ ਹੁੰਗਾਰਾ ਬਹੁਤ ਉਤਸ਼...
ਮੁੱਖ ਮੰਤਰੀ ਦੇ ਨਿਰਦੇਸ਼ਾਂ ਦਾ ਅਸਰ : ਪ੍ਰੋਪਰਟੀ ਆਈਡੀ ਦੀ ਸ਼ਿਕਾਇਤ ‘ਤੇ ਪਿਹੋਵਾ ਨਗਰ ਪਾਲਿਕਾ ਸਕੱਤਰ ਮੁਅੱਤਲ

ਮੁੱਖ ਮੰਤਰੀ ਦੇ ਨਿਰਦੇਸ਼ਾਂ ਦਾ ਅਸਰ : ਪ੍ਰੋਪਰਟੀ ਆਈਡੀ ਦੀ ਸ਼ਿਕਾਇਤ ‘ਤੇ ਪਿਹੋਵਾ ਨਗਰ ਪਾਲਿਕਾ ਸਕੱਤਰ ਮੁਅੱਤਲ

haryana
ਚੰਡੀਗੜ੍ਹ, 20 ਅਗਸਤ -ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰੋਰਪਟੀ ਆਈਡੀ ਨਾਲ ਜੁੜੀ ਇੱਕ ਸ਼ਿਕਾਇਤ 'ਤੇ ਪਿਹੋਵਾ ਨਗਰ ਪਾਲਿਕਾ ਸਕੱਤਰ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਬੁੱਧਵਾਰ ਨੂੰ ਹੀ ਪੂਰੇ ਪ੍ਰਦੇਸ਼ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਸਨ ਕਿ ਇਸ ਸਬੰਧ ਵਿੱਚ ਕਿਸੇ ਵੀ ਵਿਅਕਤੀ ਨੂੰ ਪ੍ਰੋਪਰਟੀ ਆਈਡੀ ਦੀ ਸਮੱਸਿਆ ਨੂੰ ਲੈ ਕੇ ਉਨ੍ਹਾਂ ਕੋਲ ਆਉਣ ਦੀ ਲੋੜ ਨਾ ਪਵੇ ਅਤੇ ਸ਼ਿਕਾਇਤਾਂ ਦਾ ਹੱਲ ਸਥਾਨਕ ਪੱਧਰ 'ਤੇ ਹੀ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਦੇ ਇਨ੍ਹਾਂ ਨਿਰਦੇਸ਼ਾਂ ਦੇ ਅਗਲੇ ਹੀ ਦਿਨ ਪਿਹੋਵਾ ਤੋਂ ਪ੍ਰੋਪਰਟੀ ਆਈਡੀ ਨਾਲ ਸਬੰਧਤ ਸ਼ਿਕਾਇਤ ਸਾਹਮਣੇ ਆਉਣ 'ਤੇ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਹੈ। ਪ੍ਰਦੇਸ਼ ਦੇ ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਪਾਲਿਕਾ ਪਿਹੋਵਾ ਦੇ ਸਕੱਤਰ ਅਸ਼ੋਕ ਕੁਮਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਦੀ ਮਿਆਦ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਡਾਇਰੈਕਟੋਰੇਟ, ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ, ਹਰਿਆਣਾ, ਪੰਚਕੂਲਾ ਤੈਅ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਨਿਰਦੇਸ਼ ਤੋਂ ਬਾਅਦ ਹੋਈ ਇਹ ਕਾਰਵਾਈ ਸਪੱ...
ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Crime, hot news
ਫ਼ਾਜ਼ਿਲਕਾ; 20 ਅਗਸਤ 2026: ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ, ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪਿਛਲੇ ਅੱਠ ਮਹੀਨਿਆਂ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਤਹਿਤ ਦਰਜ 924 ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਲਗਾਤਾਰ ਕਾਰਵਾਈ ਦੌਰਾਨ ਪੁਲਿਸ ਨੇ 41.124 ਕਿਲੋਗ੍ਰਾਮ ਹੈਰੋਇਨ, 3.85 ਗ੍ਰਾਮ ਕ੍ਰਿਸਟਲ ਮੈਥਾਮਫੇਟਾਮਾਈਨ, 6.503 ਕਿਲੋਗ੍ਰਾਮ ਅਫ਼ੀਮ, 42 ਗ੍ਰਾਮ ਚਰਸ, 250.537 ਕਿਲੋਗ੍ਰਾਮ ਭੁੱਕੀ ਅਤੇ 15,843 ਨਸ਼ੀਲੇ ਕੈਪਸੂਲ/ਗੋਲੀਆਂ ਬਰਾਮਦ ਕੀਤੀਆਂ ਹਨ। ਨਸ਼ਾ ਤਸਕਰੀ ਵਿੱਚ ਵਰਤੇ ਜਾ ਰਹੇ ਕੁੱਲ 38 ਵਾਹਨਾਂ ਨੂੰ ਵੀ ਜ਼ਬਤ ਕੀਤਾ ਗਿਆ ਹੈ। ਇਸ ਸਬੰਧੀ, ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਕਾਰਵਾਈ ਦੇ ਨਾਲ-ਨਾਲ, ਰਿਹੈਬਿਲੀਟੇਸ਼ਨ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਕੁੱਲ 25...
ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 20 ਅਗਸਤ: 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 7 ਮਹੀਨੇ ਪੂਰੇ ਹੋਣ 'ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 1.16 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 62,641 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 1057 ਹਥਿਆਰਾਂ ਦੇ ਨਾਲ-ਨਾਲ 2,860 ਜ਼ਿੰਦਾ ਕਾਰਤੂਸ ਅਤੇ 335 ਮੈਗਜ਼ੀਨ, 247 ਤੇਜ਼ਧਾਰ ਹਥਿਆਰ ਅਤੇ 15 ਹੈਂਡ-ਗ੍ਰੇਨੇਡ ਬਰਾਮਦ ਕੀਤੇ ਹਨ। ਇਸ ਤੋਂ ਇਲ...