Thursday, March 19
Shadow

Author: Sukhjinder Singh

ਜ਼ਿਲ੍ਹਾ ਤਰਨ ਤਾਰਨ ਦਾ ਉੱਦਮੀ ਕਿਸਾਨ ਚਾਨਣ ਸਿੰਘ ਨੂੰ ਸ. ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ

ਜ਼ਿਲ੍ਹਾ ਤਰਨ ਤਾਰਨ ਦਾ ਉੱਦਮੀ ਕਿਸਾਨ ਚਾਨਣ ਸਿੰਘ ਨੂੰ ਸ. ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ

National, Politics, Punjab
ਤਰਨ ਤਾਰਨ, 29 ਸਤੰਬਰ ਪੰਜਾਬ ਐਗਰੀ ਕਰਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਕਿਸਾਨ ਮੇਲੇ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੇ ਅਗਾਹਵਧੂ ਕਿਸਾਨ ਸ. ਚਾਨਣ ਸਿੰਘ ਨੂੰ  ਸ. ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ । ਇਹ 33 ਸਾਲਾ ਬੀ ਏ ਪੜ੍ਹਿਆ ਨੌਜਵਾਨ ਪਿੰਡ ਪੱਟੀ ਦਾ ਕਿਸਾਨ ਹੈ, ਜਿਸ ਨੂੰ 21 ਸਾਲਾਂ ਦਾ ਖੇਤੀ ਤਜ਼ਰਬਾ ਹਾਸਿਲ ਹੈ ।  ਇਹ ਕੁੱਲ 40 ਏਕੜ ਰਕਬੇ ਤੇ ਅਨਾਜ, ਸਬਜ਼ੀਆਂ ਅਤੇ ਫ਼ਲਾਂ ਦੀ ਫ਼ਸਲ ਪ੍ਰਣਾਲੀ ਨੂੰ ਅਪਣਾ ਕੇ ਖੇਤੀ ਕਰ ਰਿਹਾ ਹੈ । ਹਾੜ੍ਹੀ ਵਿੱਚ ਇਹ ਕਿਸਾਨ ਕਣਕ ਦੇ ਨਾਲ ਸ਼ਲਗਮ ਅਤੇ ਗਾਜਰ ਬੀਜਦਾ ਹੈ ਅਤੇ ਸਾਉਣੀ ਵਿਚ ਝੋਨੇ ਨਾਲ ਕਰੇਲੇ, ਟੀਂਡੇ, ਭਿੰਡੀ ਅਤੇ ਹਦਵਾਣੇ ਦੀ ਖੇਤੀ ਕਰਦਾ ਹੈ। ਗਾਜਰ ਦਾ ਬੀਜ ਉਤਪਾਦਨ, ਤੇਲ-ਬੀਜ ਫ਼ਸਲਾਂ ਅਤੇ ਨਾਸ਼ਪਤੀ ਦੇ ਬਾਗ ਵੀ ਇਸ ਦੀ ਖੇਤੀ ਵਿਭਿੰਨਤਾ ਦਾ ਹਿੱਸਾ ਹਨ । ਉਨ੍ਹਾਂ ਕਿਹਾ ਕਿ ਸ. ਚਾਨਣ ਸਿੰਘ ਮਿੱਟੀ ਦੀ ਚੰਗੀ ਸਿਹਤ ਲਈ ਹਰੀ ਖਾਦ (ਛੋਲੇ ਅਤੇ ਜੰਤਰ ਆਦਿ), ਰੂੜੀ ਦੀ ਖਾਦ ਅਤੇ ਜੀਵ ਅੰਮ੍ਰਿਤ ਵਰਤਦਾ ਹੈ । ਆਪਣੇ 5 ਏਕੜ ਰਕਬੇ ਉੱਪਰ ਪਿਛਲੇ 6 ਸਾਲ ਤੋਂ ਕਣਕ, ਮੱਕੀ, ਬਾਸਮਤੀ ਅਤੇ ਸਬਜ਼ੀਆਂ ਦੀ ਜੈਵਿਕ  ਖੇਤੀ ਕ...
ਖੂਨਦਾਨੀਆਂ ਦਾ ਯੋਗਦਾਨ ਸਮਾਜ ਵਿੱਚ ਇੱਕ ਵਿਲੱਖਣ ਨਿਸ਼ਕਾਮ ਸੇਵਾ- ਹਰਜੋਤ ਬੈਂਸ

ਖੂਨਦਾਨੀਆਂ ਦਾ ਯੋਗਦਾਨ ਸਮਾਜ ਵਿੱਚ ਇੱਕ ਵਿਲੱਖਣ ਨਿਸ਼ਕਾਮ ਸੇਵਾ- ਹਰਜੋਤ ਬੈਂਸ

National, Politics, Punjab
ਨੰਗਲ 29 ਸਤੰਬਰ () ਖੂਨਦਾਨ ਇੱਕ ਅਜਿਹਾ ਮਹਾਦਾਨ ਹੈ ਜੋ ਲੋਕਾਂ ਦੇ ਜੀਵਨ ਨੂੰ ਬਚਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਦਾ ਹੈ। ਵਿਗਿਆਨ ਨੇ ਭਾਵੇ ਜਿੰਨੀ ਮਰਜ਼ੀ ਤਰੱਕੀ ਕਰ ਲਈ ਹੋਵੇ ਪਰ ਮਨੁੱਖ ਦਾ ਖੂਨ ਦਾ ਬਦਲ ਹਾਲੇ ਤੱਕ ਨਹੀ ਬਣਿਆ ਹੈ। ਸਾਡੇ ਨੌਜਵਾਨ ਅੱਜ ਖੂਨਦਾਨ ਵਰਗੀ ਨਿਸ਼ਕਾਮ ਸੇਵਾ ਵੱਲ ਅਗਾਹ ਵੱਧ ਰਹੇ ਹਨ, ਇਹ ਸਾਡੇ ਸਮਾਜ ਵਿੱਚ ਨਵੀ ਊਰਜਾ ਦੇ ਸੰਕੇਤ ਹਨ।     ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਬੀਤੇ ਦਿਨ ਨੰਗਲ 2ਆਰਵੀਆਰ ਵਿੱਚ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਜੀ ਦੇ 118ਵੇ. ਜਨਮ ਦਿਨ ਮੌਕੇ ਲੱਗੇ ਖੂਨਦਾਨ ਕੈਂਪ ਵਿੱਚ ਸਵੈ ਇੱਛਾਂ ਨਾਲ ਖੂਨਦਾਨ ਦੇਣ ਵਾਲੇ ਨੌਜਵਾਨਾਂ ਦਾ ਸਨਮਾਨ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਨਿਸ਼ਕਾਮ ਸੇਵਾ ਲਈ ਨੌਜਵਾਨ ਅੱਗੇ ਵੱਧੇ ਹਨ, ਸਾਡੇ ਅਪ੍ਰੇਸ਼ਨ ਰਾਹਤ ਨੂੰ ਨੌਜਵਾਨਾਂ ਨਾਲ ਬਲ ਮਿਲਿਆ ਹੈ। ਅੱਜ ਖੂਨਦਾਂਨ ਕਰਨ ਵਾਲੇ ਬੇਲਾ ਰਾਮਗੜ੍ਹ ਦੇ ਨੌਜਵਾਨ ਗੁਰਜੰਟ ਸਿੰਘ ਤੇ ਬੇਲਾ ਧਿਆਨੀ ਦੇ ਕੁਲਵਿੰਦਰ ਸਿੰਘ ਦਾ ਵਿਸੇਸ਼ ਸਨਮਾਨ ਕੀਤਾ ਹੈ। ਉਹ ਹੋਰ ਨੌਜਵਾਨਾਂ ਲ...
ਸਪੀਕਰ ਸੰਧਵਾਂ ਨੇ ਘਰ ਦੀ ਡਿੱਗੀ ਛੱਡ ਬਣਾ ਕੇ ਦੇਣ ਦਾ ਕੀਤਾ ਵਾਅਦਾ

ਸਪੀਕਰ ਸੰਧਵਾਂ ਨੇ ਘਰ ਦੀ ਡਿੱਗੀ ਛੱਡ ਬਣਾ ਕੇ ਦੇਣ ਦਾ ਕੀਤਾ ਵਾਅਦਾ

National, Politics, Punjab
ਕੋਟਕਪੂਰਾ 29 ਸਤੰਬਰ ()  ਕੋਟਕਪੂਰਾ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਬੀਤੀਂ ਰਾਤ ਸੁਰਗਾਪੁਰੀ ਇਲਾਕੇ ਵਿੱਚ ਉਸ ਪਰਿਵਾਰ ਦੇ ਘਰ ਪਹੁੰਚੇ, ਜਿਸ ਦੇ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤਰ ਗੰਭੀਰ ਜਖਮੀ ਹੋ ਗਏ ਸਨ। ਇਸ ਮੌਕੇ ਉਨ੍ਹਾਂ ਘਰ ਦੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਘਰ ਦੀ ਨਵੀਂ ਛੱਤ ਬਣਵਾ ਕੇ ਦੇਣ ਦਾ ਐਲਾਨ ਕੀਤਾ। ਇਸਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਪਰਿਵਾਰ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਭ ਕਿਉਂ ਨਹੀਂ ਮਿਲਿਆ, ਇਸ ਦੀ ਵੀ ਪੜਤਾਲ ਕਰਵਾਈ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਸ਼ਨੀਵਾਰ ਸਵੇਰੇ ਸੁਰਗਾਪੁਰੀ ਇਲਾਕੇ ਦੀ ਕਾਲਾ ਰਾਮ ਪ੍ਰਧਾਨ ਵਾਲੀ ਗਲੀ ਵਿੱਚ ਬਰਸਾਤ ਕਾਰਨ ਕਮਜ਼ੋਰ ਹੋਈ ਨਰੇਸ਼ ਸਿੰਗਲਾ ਦੇ ਘਰ ਦੀ ਛੱਤ ਅਚਾਨਕ ਡਿੱਗ ਪਈ ਸੀ। ਉਸ ਵੇਲੇ ਨਰੇਸ਼ ਸਿੰਗਲਾ ਦੀ ਪਤਨੀ ਪੂਨਮ ਰਾਣੀ ਅਤੇ ਪੁੱਤਰ ਅਸ਼ਵਨੀ ਕੁਮਾਰ ਘਰ ਵਿੱਚ ਸਨ, ਜੋ ਮਲਬੇ ਹੇਠ ਦਬ ਕੇ ਜਖਮੀ ਹੋ ਗਏ। ਗੁਆਂਢੀਆਂ ਨੇ ਬੜੀ ਮੁਸ਼ਕਿਲ ਨਾਲ ਦੋਹਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਇਸ ਮੌਕੇ ਪੀੜਤ ਪਰਿਵਾਰ ਦੇ ਮੁਖੀ ਨਰੇਸ਼ ਸਿੰਗਲਾ ਨੇ ਦੱਸਿਆ ਕਿ ਉਸਨੇ ਘਰ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਲਕਾ ਫਿਰੋਜ਼ਪੁਰ ਦਿਹਾਤੀ ਅਤੇ ਗੁਰੂਹਰਸਹਾਏ ਵਿੱਚ ਲਗਾਇਆ ਗਿਆ ਖੂਨਦਾਨ ਕੈਂਪ

ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਲਕਾ ਫਿਰੋਜ਼ਪੁਰ ਦਿਹਾਤੀ ਅਤੇ ਗੁਰੂਹਰਸਹਾਏ ਵਿੱਚ ਲਗਾਇਆ ਗਿਆ ਖੂਨਦਾਨ ਕੈਂਪ

National, Politics, Punjab
ਫਿਰੋਜ਼ਪੁਰ, 29 ਸਤੰਬਰ 2025.        ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਯੁਵਕ ਸੇਵਾਵਾਂ ਬੋਰਡ ਅਤੇ ਯੂਥ ਵਿੰਗ ਆਮ ਆਦਮੀ ਪਾਰਟੀ ਵੱਲੋਂ ਹਲਕਾ ਫਿਰੋਜਪੁਰ ਦਿਹਾਤੀ ਅਧੀਨ ਖੂਨਦਾਨ ਕੈਂਪ ਬਾਜੀਦਪੁਰ ਸਾਹਿਬ ਗੁਰਦੁਆਰਾ ਵਿਖੇ ਲਗਾਇਆ ਗਿਆ ਅਤੇ ਹਲਕਾ ਗੁਰੂਹਰਸਹਾਇ ਅਧੀਨ ਖੂਨਦਾਨ ਕੈਂਪ ਗੋਲੂ ਕੇ ਮੋੜ ਵਿਖੇ ਲਗਾਇਆ ਗਿਆ| ਇਹ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਹਰਜਿੰਦਰ ਸਿੰਘ ਘਾਗਾ ਨੇ ਦਿੱਤੀ|   ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਸਾਰੇ ਪੰਜਾਬ ਵਿੱਚ ਹੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਏ ਗਏ ਹਨ| ਜ਼ਿਲ੍ਹਾ ਫਿਰੋਜਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵੀ ਖੂਨਦਨ ਕੈਂਪ ਲਗਾਏ ਗਏ ਹਨ ਅਤੇ ਵੱਧ ਚੜ ਕੇ ਲੋਕਾਂ ਵੱਲੋਂ ਖੂਨਦਾਨ ਕੀਤਾ ਗਿਆ ਹੈ।...
ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਹੁੰਦਾ ਹੈ ਦੂਸ਼ਿਤ – ਸਚਿਨ ਪਾਠਕ

ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਹੁੰਦਾ ਹੈ ਦੂਸ਼ਿਤ – ਸਚਿਨ ਪਾਠਕ

National, Politics, Punjab
ਨੰਗਲ 29 ਸਤੰਬਰ () ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਦੀ ਅਗਵਾਈ ਵਿੱਚ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਭੱਲੜੀ ਵਿਚ ਫ਼ਸਲਾਂ ਦੀ ਰਹਿੰਦ-ਖੂਹੰਦ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।       ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਨਾਲ ਮਿੱਟੀ ਤੋਂ ਪ੍ਰਾਪਤ ਪੋਸ਼ਕ ਤੱਤਾਂ ਦਾ ਇਕ ਵੱਡੀ ਹਿੱਸਾ ਪਰਾਲੀ ਵਿਚ ਹੀ ਚਲਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਮੈਪਿੰਗ ਕੀਤੇ ਗਏ ਬੇਲਰਾਂ ਦਾ ਨੰਬਰ ਸਬੰਧਤ ਪਿੰਡਾਂ ਦੇ ਕਿਸਾਨਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਉਹ ਆਸਾਨੀ ਨਾਲ ਆਪਣੇ ਖੇਤਾਂ ਨੂੰ ਜਲਦ ਤੋਂ ਜਲਦ ਖਾਲੀ ਕਰਾ ਸਕਣ ਅਤੇ ਅੱਗ ਲਗਾਉਣ ਵੱਲ ਨਾ ਜਾਣ।        ਅਮਰਜੀਤ ਸਿੰਘ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜੇਕਰ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਇਸ ਸਾਰੇ ਪੌਸ਼ਟਕ ਤੱਤ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਪਰਾਲੀ ਵਿਚ ਲੱਗਭਗ 25 ਫੀਸਦੀ ਨਾਈਟ੍ਰੋਜਨ/ਫਾਸਫੋਰ...
ਰੰਗਲਾ ਪੰਜਾਬ ਦੀ ਡਿਜੀਟਲ ਦਸਤਕ: ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਨੇ ਰਾਸ਼ਟਰੀ ਡਾਟਾ ਤਕਨਾਲੋਜੀ ਪੁਰਸਕਾਰ 2025 ਜਿੱਤਿਆ

ਰੰਗਲਾ ਪੰਜਾਬ ਦੀ ਡਿਜੀਟਲ ਦਸਤਕ: ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਨੇ ਰਾਸ਼ਟਰੀ ਡਾਟਾ ਤਕਨਾਲੋਜੀ ਪੁਰਸਕਾਰ 2025 ਜਿੱਤਿਆ

National, Politics, Punjab
ਅੱਜ, ਪੰਜਾਬ ਦਾ ਹਰ ਨਾਗਰਿਕ ਬਹੁਤ ਖੁਸ਼ ਹੈ। ਇਹ ਸਿਰਫ਼ ਇੱਕ ਪੁਰਸਕਾਰ ਨਹੀਂ ਹੈ; ਇਹ ਸਾਡੇ ਪਿਆਰੇ 'ਰੰਗਲਾ ਪੰਜਾਬ' ਲਈ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ! ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਅਗਵਾਈ ਹੇਠ, ਪੰਜਾਬ ਨੇ ਡਾਟਾ ਤਕਨਾਲੋਜੀ ਪੁਰਸਕਾਰ 2025 ਜਿੱਤਿਆ ਹੈ, ਜਿਸ ਨਾਲ ਪੂਰੇ ਦੇਸ਼ ਵਿੱਚ ਸਾਬਤ ਹੋਇਆ ਹੈ ਕਿ ਪੰਜਾਬ ਨਾ ਸਿਰਫ਼ ਖੇਤੀਬਾੜੀ ਅਤੇ ਬਹਾਦਰੀ ਵਿੱਚ ਸਭ ਤੋਂ ਅੱਗੇ ਹੈ, ਸਗੋਂ ਡਿਜੀਟਲ ਕ੍ਰਾਂਤੀ ਵਿੱਚ ਵੀ ਸਭ ਤੋਂ ਅੱਗੇ ਹੈ। ਇਹ ਸਿਰਫ਼ ਇੱਕ ਪੁਰਸਕਾਰ ਨਹੀਂ ਹੈ, ਇਹ ਭਰੋਸੇ ਦੀ ਨਿਸ਼ਾਨੀ ਹੈ। ਮਾਨ ਸਰਕਾਰ ਦੇ ਨਾਗਰਿਕ-ਕੇਂਦ੍ਰਿਤ ਸ਼ਾਸਨ ਮਾਡਲ ਨੇ ਪੂਰੇ ਦੇਸ਼ ਲਈ ਇੱਕ ਮਿਸਾਲ ਕਾਇਮ ਕੀਤੀ ਹੈ, ਜੋ ਡੇਟਾ ਦੀ ਸ਼ਕਤੀ ਰਾਹੀਂ ਸੇਵਾ ਪ੍ਰਦਾਨ ਕਰਨ ਦੀ ਸਹੂਲਤ ਦਿੰਦਾ ਹੈ। ਇਹ ਪੁਰਸਕਾਰ ਰਾਜਸਥਾਨ ਦੇ ਜੈਪੁਰ ਵਿੱਚ ਇੰਡੀਅਨ ਐਕਸਪ੍ਰੈਸ ਗਰੁੱਪ ਦੁਆਰਾ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ, ਪੰਜਾਬ ਦੇ ਵਧੀਕ ਮੁੱਖ ਸਕੱਤਰ, ਸ਼੍ਰੀ ਡੀ.ਕੇ. ਤਿਵਾੜੀ ਨੇ ਪ੍ਰਾਪਤ ਕੀਤਾ। ਵਿਭਾਗ ਦੀ ਟੀਮ ਨੂੰ ਵਧਾਈ ਦਿੰਦੇ ਹੋਏ, ਪੰਜਾਬ ਦੇ ਸੁਸ਼ਾਸਨ ਅਤੇ ...
‘ਯੁੱਧ ਨਸ਼ਿਆਂ ਵਿਰੁੱਧ’: 211ਵੇਂ ਦਿਨ, ਪੰਜਾਬ ਪੁਲਿਸ ਵੱਲੋਂ 5.8 ਕਿਲੋਗ੍ਰਾਮ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 211ਵੇਂ ਦਿਨ, ਪੰਜਾਬ ਪੁਲਿਸ ਵੱਲੋਂ 5.8 ਕਿਲੋਗ੍ਰਾਮ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 28 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 211ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 328 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, 211 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,253 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.8 ਕਿਲੋਗ੍ਰਾਮ ਹੈਰੋਇਨ, 579 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3160 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸ...
ਕੰਧ ਚਿੱਤਰਾਂ ਤੋਂ ਨੁੱਕੜ ਨਾਟਕਾਂ ਤੱਕ; ਪੰਜਾਬ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਜ਼ਮੀਨੀ ਪੱਧਰ ਤੱਕ ਪਹੁੰਚ ਲਈ ਵਿਆਪਕ ਆਈ.ਈ.ਸੀ. ਯੋਜਨਾ ਉਲੀਕੀ

ਕੰਧ ਚਿੱਤਰਾਂ ਤੋਂ ਨੁੱਕੜ ਨਾਟਕਾਂ ਤੱਕ; ਪੰਜਾਬ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਜ਼ਮੀਨੀ ਪੱਧਰ ਤੱਕ ਪਹੁੰਚ ਲਈ ਵਿਆਪਕ ਆਈ.ਈ.ਸੀ. ਯੋਜਨਾ ਉਲੀਕੀ

National, Politics, Punjab
ਚੰਡੀਗੜ੍ਹ, 28 ਸਤੰਬਰ: ਸੂਬੇ ਵਿੱਚ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਲਈ ਇੱਕ ਵਿਆਪਕ ਅਤੇ ਅਭਿਲਾਸ਼ੀ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ।  ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ। ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਇਸ ਵਿਆਪਕ ਮੁਹਿੰਮ ਦਾ ਉਦੇਸ਼ ਸੂਬੇ ਦੇ ਭਾਈਚਾਰਿਆਂ, ਵਿਦਿਆਰਥੀਆਂ ਅਤੇ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਸ਼ਾਮਲ ਕਰਨਾ ਹੈ ਤਾਂ ਜੋ ਵਾਤਾਵਰਣ-ਅਨੁਕੂਲ ਅਭਿਆਸਾਂ ਵੱਲ ਵਿਵਹਾਰਕ ਤਬਦੀਲੀ ਲਿਆਂਦੀ ਜਾ ਸਕੇ ਅਤੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬਹੁ-ਪੱਖੀ ਆਈ.ਈ.ਸੀ. ਰਣਨੀਤੀ ਵਿੱਚ ਵੱਧ ਤੋਂ ਵੱਧ ਪਹੁੰਚ ਅਤੇ ਪ੍ਰਭਾਵ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਗਤੀਵਿਧੀਆਂ ਦੀ ਇੱਕ ਵਿਸ਼ਾਲ ਸ਼੍ਰੇਣੀ ਸ਼ਾਮਲ ਹੈ। ...
ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ ‘1800-330-1100’ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ ‘1800-330-1100’ ਦੀ ਸ਼ੁਰੂਆਤ

National, Politics, Punjab
ਚੰਡੀਗੜ੍ਹ, 28 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਗਰਿਕਾਂ ਨੂੰ ਸਸ਼ਕਤ ਬਣਾਉਣ ਅਤੇ ਸੰਗਠਿਤ ਅਪਰਾਧ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ  (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਨਾਗਰਿਕਾਂ ਲਈ ਇੱਕ ਸਮਰਪਿਤ ਟੋਲ-ਫ੍ਰੀ ਹੈਲਪਲਾਈਨ 1800-330-1100 ਦੀ ਸ਼ੁਰੂਆਤ ਕੀਤੀ ਤਾਂ ਜੋ ਉਹ ਡਰਾਉਣ-ਧਮਕਾਉਣ, ਜਬਰੀ ਵਸੂਲੀ ਅਤੇ ਗੈਂਗਸਟਰ ਨਾਲ ਸਬੰਧਤ ਗਤੀਵਿਧੀਆਂ ਸਮੇਤ ਸੰਗਠਿਤ ਅਪਰਾਧਾਂ ਦੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਣ। ਜ਼ਿਕਰਯੋਗ ਹੈ ਕਿ ਇਹ ਹੈਲਪਲਾਈਨ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਨਾਗਰਿਕਾਂ ਨੂੰ ਸੰਗਠਿਤ ਅਪਰਾਧ ਦੀ ਰਿਪੋਰਟ ਕਰਨ ਲਈ ਇੱਕ ਸਿੱਧਾ ਅਤੇ ਗੁਪਤ ਚੈਨਲ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ। ਹੈਲਪਲਾਈਨ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ, ਡੀਜੀਪੀ ਨੇ ਇਸ ਦੀ ਸ਼ੁਰੂਆਤ ਦੌਰਾਨ 1800-330-1100 'ਤੇ ਇੱਕ ਟ੍ਰਾਇਲ ਕਾਲ ਕੀਤੀ ਅਤੇ ਇਸ ਨਵੀਂ ਪ੍ਰਣਾਲੀ ਦੇ ਕੰਮਕਾਜ ਨੂੰ ਸਮਝਣ ਲਈ ਪ੍ਰਤੀਨਿਧੀ ਨਾਲ ਗੱਲਬਾਤ ਕੀਤੀ। ਡੀਜੀਪੀ ...
ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

National, Politics, Punjab
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਮਹਾਨ ਸ਼ਹੀਦ ਦੇ ਜੱਦੀ ਪਿੰਡ ਵਿਖੇ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਸੂਬੇ ਨੂੰ ਸਮਰਪਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਦੇ ਜਨਮ ਦਿਵਸ 'ਤੇ ਅਜਾਇਬ ਘਰ ਵਿੱਚ ਸਥਾਪਿਤ ਕੀਤਾ ਗਿਆ 100 ਫੁੱਟ ਉੱਚਾ ਤਿਰੰਗਾ ਝੰਡਾ ਵੀ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਇਹ 30 x 20 ਫੁੱਟ ਆਕਾਰ ਦਾ ਕੌਮੀ ਝੰਡਾ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਹਿੱਸਾ ਹੈ, ਜੋ ਸਾਰਿਆਂ ਲਈ ਸਤਿਕਾਰਤ ਇਸ ਸਥਾਨ ਦਾ ਮਾਣ-ਸਨਮਾਨ ਹੋਰ ਵਧਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੰਪਲੈਕਸ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਬਹੁਤ ਜਲਦ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 51.70 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਇਹ ਕੰਪਲੈਕਸ ਸ਼ਹੀਦ-ਏ-ਆਜ਼ਮ ਨੂੰ ਨਿਮਰ ਸ਼ਰਧਾਂਜਲੀ ਹੈ। ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ...