Thursday, March 19
Shadow

Author: Sukhjinder Singh

ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 28 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਅਟਾਰੀ ਦੇ ਵਸਨੀਕ ਆਕਾਸ਼ਦੀਪ ਸਿੰਘ ਉਰਫ਼ ਟੋਨੀ ਅਤੇ ਅੰਮ੍ਰਿਤਸਰ ਦੇ ਬਾਸਰਕੇ ਭੈਣੀ ਦੇ ਵਸਨੀਕ ਪਵਨਬੀਰ ਸਿੰਘ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਰਾਣਾ ਕਿੰਗ, ਜੋ ਸਰ...
ਸਪੀਕਰ ਸੰਧਵਾਂ ਵੱਲੋਂ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ

ਸਪੀਕਰ ਸੰਧਵਾਂ ਵੱਲੋਂ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ

National, Politics, Punjab
ਚੰਡੀਗੜ੍ਹ 28 ਸਤੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਨਕਲਾਬੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ. ਭਗਤ ਸਿੰਘ ਨੇ ਭਾਰਤ ਨੂੰ ਬ੍ਰਿਟਿਸ਼ ਸ਼ਾਸਨ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਾਂ ਨੂੰ ਅੰਗਰੇਜ਼ਾਂ ਦੇ ਜ਼ੁਲਮ-ਅੱਤਿਆਚਾਰਾਂ ਤੋਂ ਆਜ਼ਾਦੀ ਦਿਵਾਉਣ ਲਈ ਸਰਦਾਰ ਭਗਤ ਸਿੰਘ ਨੇ ਬ੍ਰਿਟਿਸ਼ ਸ਼ਾਸਨ ਵਿਰੁੱਧ ਮਹਾਨ ਜੰਗ ਲੜੀ। ਸਪੀਕਰ ਨੇ ਕਿਹਾ ਕਿ ਸ. ਭਗਤ ਸਿੰਘ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ ਵੱਡਾ ਯੋਗਦਾਨ ਪਾਇਆ। ਸ. ਸੰਧਵਾਂ ਨੇ ਕਿਹਾ ਕਿ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਇਤਿਹਾਸ ਵਿੱਚ ਸਰਦਾਰ ਭਗਤ ਸਿੰਘ ਦਾ ਯੋਗਦਾਨ ਅਮਿੱਟ ਰਹੇਗਾ ਅਤੇ ਦੇਸ਼ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਬਹਾਦਰੀ ਅਤੇ ਹਿੰਮਤੀ ਜਜ਼ਬੇ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਨੂੰ ਮਹਾਨ ਸ਼ਹੀਦ ਦੇ ਆਦਰਸ਼ਾਂ ਅਤੇ ਉਨ੍ਹਾਂ ਵਿ...
ਮਿੱਟੀ ਅਤੇ ਲੋਕਾਂ ਦੀ ਸਿਹਤ ਸਾਡੀ ਪ੍ਰਮੁੱਖ ਤਰਜੀਹ: ਗੁਰਮੀਤ ਸਿੰਘ ਖੁੱਡੀਆਂ

ਮਿੱਟੀ ਅਤੇ ਲੋਕਾਂ ਦੀ ਸਿਹਤ ਸਾਡੀ ਪ੍ਰਮੁੱਖ ਤਰਜੀਹ: ਗੁਰਮੀਤ ਸਿੰਘ ਖੁੱਡੀਆਂ

National, Politics, Punjab
ਚੰਡੀਗੜ੍ਹ, 28 ਸਤੰਬਰ: ਸੂਬੇ ਵਿੱਚ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਲਈ ਇੱਕ ਵਿਆਪਕ ਅਤੇ ਅਭਿਲਾਸ਼ੀ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ।  ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ। ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਇਸ ਵਿਆਪਕ ਮੁਹਿੰਮ ਦਾ ਉਦੇਸ਼ ਸੂਬੇ ਦੇ ਭਾਈਚਾਰਿਆਂ, ਵਿਦਿਆਰਥੀਆਂ ਅਤੇ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਸ਼ਾਮਲ ਕਰਨਾ ਹੈ ਤਾਂ ਜੋ ਵਾਤਾਵਰਣ-ਅਨੁਕੂਲ ਅਭਿਆਸਾਂ ਵੱਲ ਵਿਵਹਾਰਕ ਤਬਦੀਲੀ ਲਿਆਂਦੀ ਜਾ ਸਕੇ ਅਤੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬਹੁ-ਪੱਖੀ ਆਈ.ਈ.ਸੀ. ਰਣਨੀਤੀ ਵਿੱਚ ਵੱਧ ਤੋਂ ਵੱਧ ਪਹੁੰਚ ਅਤੇ ਪ੍ਰਭਾਵ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਗਤੀਵਿਧੀਆਂ ਦੀ ਇੱਕ ਵਿਸ਼ਾਲ ਸ਼੍ਰੇਣੀ ਸ਼ਾਮਲ ਹੈ। ...
ਪੰਜਾਬ ਐਂਟੀਮਾਈਕਰੋਬੀਅਲ ਪ੍ਰਤੀਰੋਧਤਾ ਨੂੰ ਪੈਨਸਲਿਨ ਦੇ 100ਵੇਂ ਜਨਮ ਦਿਨ ਸਾਲ 2028 ਤੱਕ ਕਾਬੂ ਕਰਨ ਲਈ ਵਚਨਬੱਧ

ਪੰਜਾਬ ਐਂਟੀਮਾਈਕਰੋਬੀਅਲ ਪ੍ਰਤੀਰੋਧਤਾ ਨੂੰ ਪੈਨਸਲਿਨ ਦੇ 100ਵੇਂ ਜਨਮ ਦਿਨ ਸਾਲ 2028 ਤੱਕ ਕਾਬੂ ਕਰਨ ਲਈ ਵਚਨਬੱਧ

National, Politics, Punjab
ਚੰਡੀਗੜ੍ਹ, 27 ਸਤੰਬਰ: ਪੈਨਸਲਿਨ ਦੀ ਖੋਜ ਦੀ 97ਵੀਂ ਵਰ੍ਹੇਗੰਢ ਮੌਕੇ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਐਂਟੀਮਾਈਕਰੋਬੀਅਲ ਪ੍ਰਤੀਰੋਧਤਾ (ਏਐਮਆਰ) ਦੇ ਵਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਐਂਟੀਮਾਈਕ੍ਰੋਬਾਇਲ ਸਟੀਵਰਡਸ਼ਿਪ (ਏਐਮਐਸ) ਪਹੁੰਚ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਨੇ 15 ਸਤੰਬਰ, 2025 ਨੂੰ ਐਂਟੀਮਾਈਕਰੋਬੀਅਲ ਪ੍ਰਤੀਰੋਧਤਾ (ਪੰਜਾਬ-ਐਸਏਪੀਸੀਏਆਰ) ਦੀ ਰੋਕਥਾਮ ਲਈ ਸਮਰਪਿਤ ਸਟੇਟ ਐਕਸ਼ਨ ਪਲਾਨ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪੰਜਾਬ ਐਂਟੀਬਾਇਓਟਿਕਸ ਦੀ ਬੇਲੋੜੀ ਵਰਤੋਂ ਜੋ ਕਿ ਇੱਕ ਅਹਿਮ ਵਿਸ਼ਵਵਿਆਪੀ ਸਿਹਤ ਚੁਣੌਤੀ ਹੈ, ਨੂੰ ਰੋਕਣ ਲਈ ਇੱਕ ਸਮਰਪਿਤ ਨੀਤੀ ਅਪਣਾਉਣ ਵਾਲਾ ਭਾਰਤ ਦਾ ਸੱਤਵਾਂ ਅਤੇ ਖੇਤਰ ਦਾ ਮੋਹਰੀ ਸੂਬਾ ਬਣ ਗਿਆ। ਡਾ. ਬਲਬੀਰ ਸਿੰਘ ਨੇ ਕਿਹਾ, "97 ਸਾਲ ਪਹਿਲਾਂ ਪੈਨਸਲਿਨ ਦੀ ਖੋਜ ਨੇ ਆਧੁਨਿਕ ਮੈਡੀਸਨ ਦੇ ਖੇਤਰ ਵਿੱਚ ਕ੍ਰਾਂਤੀ ਲਿਆ ਦਿੱਤੀ। ਇਸ ਨਾਲ ਐਂਟੀਬਾਇਓਟਿਕਸ, ਐਂਟੀਵਾਇਰਲ ਅਤੇ ਐਂਟੀ-ਫੰਗਲ - ਜਿਨ੍ਹਾਂ ਨੂੰ ਸਮੂਹਿਕ ਤੌਰ 'ਤੇ ਐਂਟੀਮਾਈਕਰੋਬੀਅਲ ਕਿਹਾ ਜਾਂਦਾ ਹੈ - ਦਾ ਰਾਹ ਪੱਧਰਾ ਹੋ ...
‘ਯੁੱਧ ਨਸ਼ਿਆਂ ਵਿਰੁੱਧ’ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਗ੍ਰਾਮ ਹੈਰੋਇਨ ਅਤੇ 42 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 66 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਗ੍ਰਾਮ ਹੈਰੋਇਨ ਅਤੇ 42 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 66 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ, 27 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 210ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 332 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 210 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,145 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 431 ਗ੍ਰਾਮ ਹੈਰੋਇਨ, 1608 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 42,250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸਨ ਦ...
ਸਥਾਨਕ ਸਰਕਾਰਾਂ ਵਿਭਾਗ ਯਕੀਨੀ ਬਣਾਵੇ ਕਿ ਸੀਵਰਮੈਨ ਤੇ ਸਫਾਈ ਸੇਵਕਾਂ ਦੀ ਨਵੀਂ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਹੋਵੇ: ਹਰਪਾਲ ਸਿੰਘ ਚੀਮਾ

ਸਥਾਨਕ ਸਰਕਾਰਾਂ ਵਿਭਾਗ ਯਕੀਨੀ ਬਣਾਵੇ ਕਿ ਸੀਵਰਮੈਨ ਤੇ ਸਫਾਈ ਸੇਵਕਾਂ ਦੀ ਨਵੀਂ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਹੋਵੇ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 27 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਯਕੀਨੀ ਬਨਾਉਣ ਲਈ ਕਿਹਾ ਕਿ ਸੀਵਰਮੈਨ ਅਤੇ ਸਫਾਈ ਸੇਵਕਾਂ ਦੀ ਨਵੀਂ ਕੀਤੀ ਜਾਣ ਵਾਲੀ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਰਮਚਾਰੀਆਂ ਨੂੰ ਕਈ ਗੰਭੀਰ ਸਮੱਸਿਆਵਾਂ ਨਾਲ ਜੂਝਣਾ ਪੈਂਦਾ ਹੈ ਅਤੇ ਇੰਨ੍ਹਾਂ ਵਿੱਚੋਂ ਜਿਆਦਾਤਰ ਕੋਲ ਰੋਜਗਾਰ ਦੇ ਹੋਰ ਬਦਲ ਵੀ ਬਹੁਤ ਘੱਟ ਹੁੰਦੇ ਹਨ। ਅੱਜ ਇਥੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਅਤੇ ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰਗਠਨ ਨਾਲ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਨਿਰਦੇਸ਼ ਦਿੱਤੇ। ਇਨ੍ਹਾਂ ਉੱਚ ਪੱਧਰੀ ਮੀਟਿੰਗਾਂ, ਜਿਸ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ, ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਕੁਲਵੰਤ ਸਿੰਘ, ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ, ਵਿਸ਼ੇਸ਼...
ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ

National, Politics, Punjab
ਜਲੰਧਰ, 27 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ। ਅੱਜ ਇੱਥੇ ਪੰਜਾਬ ਹਾਕੀ ਲੀਗ 2025 ਦੇ ਫਾਈਨਲ ਮੈਚ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪਹਿਲੀ ਜੂਨੀਅਰ ਹਾਕੀ ਲੀਗ ਪੰਜਾਬ ਹਾਕੀ ਅਤੇ ਰਾਊਂਡ ਗਲਾਸ ਅਕਾਦਮੀ ਦੁਆਰਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਹਾਕੀ ਦੇ ਖੇਤਰ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਇਨਾਮੀ ਰਾਸ਼ੀ ਵਾਲੀ ਲੀਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਮੋਹਾਲੀ ਤੋਂ ਸ਼ੁਰੂ ਕੀਤੀ ਗਈ ਸੀ, ਜਿਸਦੇ ਫਾਈਨਲ ਜਲੰਧਰ ਵਿੱਚ ਖੇਡੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੀਨੀਅਰ ਖਿਡਾਰੀਆਂ ਲਈ ਤਾਂ ਵੱਖ-ਵੱਖ ਲੀਗ ਮੈਚ ਕਰਵਾਏ ਜਾਂਦੇ ਹਨ, ਪਰ ਇਹ ਦੇਸ਼ ਵਿੱਚ ਸ਼ੁਰੂ ਕੀਤੀ ਗਈ ਪਹਿਲੀ ਜੂਨੀਅਰ ਲੀਗ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਯਾਦਗਾਰੀ ਮੌਕਾ ਹੈ ਕਿਉਂਕਿ ਇੱਥੇ ਸੁਰਜੀਤ ਹਾਕੀ ਸਟੇਡੀਅਮ ਵਿੱਚ, ਪੰਜਾਬ ਦੇ ਮਹਾਨ ਹਾਕੀ ਖਿਡਾਰੀ, ਜਿਨ੍ਹਾਂ ਨੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ, ਇਕੱਠੇ ਹੋਏ ਹਨ...
ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਹੋਕਾ

ਡੀ.ਸੀ. ਤੇ ਐਸ.ਐਸ.ਪੀ. ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਹੋਕਾ

National, Politics, Punjab
ਬੁਢਲਾਡਾ/ਮਾਨਸਾ, 27 ਸਤੰਬਰ:           ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਐਸ.ਐਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਪਿੰਡ ਦੋਦੜਾ, ਭਾਦੜਾ, ਬੀਰੋਕੇ ਕਲਾਂ, ਗੁੜੱਦੀ ਅਤੇ ਬੱਛੋਆਣਾ ਵਿਖੇ ਕਿਸਾਨ ਮਿਲਣੀਆਂ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਨਾ ਸਾੜਨ ਦਾ ਹੋਕਾ ਦਿੱਤਾ।           ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਅਤੇ ਕੁਦਰਤੀ ਸ੍ਰੋਤਾਂ ਦੀ ਸਾਂਭ ਸੰਭਾਲ ਬਹੁਤ ਲਾਜ਼ਮੀ ਹੈ। ਇਸ ਦੇ ਲਈ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਇਸ ਧਰਤੀ 'ਤੇ ਵਿਚਰਦਿਆਂ ਹਰ ਮਨੁੱਖ ਵਾਤਾਵਰਣ ਦੀ ਸੰਭਾਲ ਵਿਚ ਆਪਣਾ ਯੋਗਦਾਨ ਜ਼ਰੂਰ ਪਾਵੇ।           ਉਨ੍ਹਾਂ ਕਿਹਾ ਕਿ ਜਿਹੜ੍ਹੇ ਕਿਸਾਨਾਂ ਨੇ ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਨਮਾਨ ਵੀ ਦਿੱਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਕਿਸਾਨਾਂ ਦੀ ਸ਼ਲਾਘਾ ਕਰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨ...
ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਨੂੰ ਭਰਵਾਂ ਹੁੰਗਾਰਾ

ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਨੂੰ ਭਰਵਾਂ ਹੁੰਗਾਰਾ

National, Politics, Punjab
ਬਰਨਾਲਾ, 27 ਸਤੰਬਰ    ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਸਿਹਤ ਸਹੂਲਤ  “ਮੁੱਖ ਮੰਤਰੀ ਸਿਹਤ ਯੋਜਨਾ” ਸਬੰਧੀ ਜ਼ਿਲ੍ਹਾ ਬਰਨਾਲਾ ਵਿੱਚ ਰਜਿਸਟ੍ਰੇਸ਼ਨ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।       ਜ਼ਿਲ੍ਹਾ ਬਰਨਾਲਾ ਵਿੱਚ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ ਤਹਿਤ, ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਰਹਿਨੁਮਾਈ ਅਤੇ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਰਜਿਸਟ੍ਰੇਸ਼ਨ ਮੁਹਿੰਮ ਦਾ ਹਿੱਸਾ ਬਣਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਰਜਿਸਟ੍ਰੇਸ਼ਨ ਕੈਂਪ ਮੌਕੇ ਡਾ. ਗੁਰਮਿੰਦਰ ਔਜਲਾ ਡੀ.ਐਮ.ਸੀ. ਬਰਨਾਲਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲਿਆਂਦੀ ਗਈ ਹੈ ਜਿਸ ਵਾਸਤੇ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਲਿਆ ਕੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਓਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਕੈਂਪਾਂ ਵਿੱਚ ਵੱਡੀ ਗਿਣਤੀ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਅਗਲੇ ਦਿਨਾਂ ਵਿਚ ਵੀ ਮੁਹਿੰਮ ਜਾਰੀ ਰਹੇਗੀ।   ਇਸ ਮੌਕੇ ਸਟੇਟ ਹ...
ਨਾਜਾਇਜ਼ ਮਾਈਨਿੰਗ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਵੱਡੀ ਕਾਰਵਾਈ

ਨਾਜਾਇਜ਼ ਮਾਈਨਿੰਗ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਵੱਡੀ ਕਾਰਵਾਈ

National, Politics, Punjab
ਹੁਸ਼ਿਆਰਪੁਰ, 27 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰੂ ਦੀ ਅਗਵਾਈ ਵਿਚ ਬੀਤੀ ਰਾਤ ਨਾਜਾਇਜ਼ ਮਾਈਨਿੰਗ ਗਤੀਵਿਧੀਆਂ ਵਿਰੁੱਧ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਤਿੰਨ ਕਰੈਸ਼ਰਾਂ ਦੀ ਜਾਂਚ ਕੀਤੀ ਗਈ। ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰੂ ਨੇ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ਜਾਂਚ ਦੌਰਾਨ ਇਕ ਕਰੈਸ਼ਰ ਜੋ ਮਹੀਨਿਆਂ ਪਹਿਲਾਂ ਸਸਪੈਂਡ ਕੀਤਾ ਜਾ ਚੁੱਕਾ ਸੀ, ਚਾਲੂ ਪਾਇਆ ਗਿਆ। ਮੌਕੇ ’ਤੇ 500 ਕੇ.ਵੀ.ਏ ਦਾ ਜੈਨਸੈਟ ਮਿਲਿਆ, ਜਿਸ ਨੂੰ ਕੁਝ ਸਮੇਂ ਪਹਿਲਾਂ ਹੀ ਬੰਦ ਕੀਤਾ ਗਿਆ ਸੀ। ਤਾਜ਼ਾ ਟਾਇਰਾਂ ਦੇ ਨਿਸ਼ਾਨ, ਜੈਨਸੈਟ ਦਾ ਵੱਧ ਤਾਪਮਾਨ, ਗਿੱਲੀ ਬੱਜਰੀ ਅਤੇ ਜੈਨਸੈਟ ਦੀ 1414 ਘੰਟੇ ਦੀ ਰਨਿੰਗ ਰੀਡਿੰਗ ਇਸ ਗੱਲ ਦਾ ਪ੍ਰਮਾਣ ਸੀ। ਇਸ ਮਾਮਲੇ ਵਿਚ ਥਾਣਾ ਤਲਵਾੜਾ ਵਿਚ ਐਫ.ਆਈ.ਆਰ. ਦਰਜ ਕਰਵਾਉਣ ਲਈ ਰਿਪੋਰਟ ਸੌਂਪ ਦਿੱਤੀ ਗਈ ਹੈ। ਮਾਈਨਿੰਗ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੈਨਸੈਟ ਦੀ ਸਮਰੱਥਾ ਅਤੇ ਚੱਲਣ ਦੇ ਘੰਟਿਆਂ ਦੇ ਆਧਾਰ ’ਤੇ ਉਤਪਾਦਿਤ ਮਾਤਰਾ ਦਾ ਮੁਲਾਂਕਣ ਕਰਕੇ ਆਰ-ਨੋਟਿਸ ਜਾਰੀ ਕੀਤਾ ਜਾਵੇ। ਨਾਲ ਹੀ, ਉਕਤ ਜੈਨਸੈਟ ਨ...