ਡਿਪਟੀ ਕਮਿਸ਼ਨਰ ਵੱਲੋਂ ਪਿੰਡ ਮੌੜ ਨਾਭਾ ਅਤੇ ਸਹਿਣਾ ਵਿਖੇ ਕਿਸਾਨ ਮਿਲਣੀ
ਬਰਨਾਲਾ, 27 ਸਤੰਬਰ
ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੁਕਤਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ ਮੌੜ ਨਾਭਾ ਅਤੇ ਸਹਿਣਾ ਵਿਖੇ ਕਿਸਾਨਾਂ ਨਾਲ ਮਿਲਣੀ ਕੀਤੀ ਜਿਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਹੀ ਰਲਾ ਕੇ ਉਸਦਾ ਪ੍ਰਬੰਧਨ ਕਰਨ ਲਈ ਪ੍ਰੇਰਿਆ।
ਕਿਸਾਨਾਂ ਨਾਲ ਗੱਲ ਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿੰਆਂ ਕਿਹਾ ਕਿ ਪਰਾਲੀ ਸਾੜਨ ਨਾਲ ਜ਼ਮੀਨ, ਮਨੁੱਖ ਅਤੇ ਵਾਤਾਵਰਨ 'ਤੇ ਮਾੜਾ ਪ੍ਰਭਾਵ ਪੈਂਦਾ ਹੈ, ਇਸ ਲਈ ਮਨੁੱਖੀ ਸਿਹਤ ਤੇ ਵਾਤਵਰਣ ਪ੍ਰਤੀ ਅਪਣਾ ਫ਼ਰਜ਼ ਨਿਭਾਈਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਦੇ ਅਤੇ ਜ਼ਿਲ੍ਹੇ ਤੋਂ ਬਾਹਰ ਪਰਾਲੀ ਇਕੱਠੀ ਕਰਨ ਤੇ ਡੰਪ ਲਗਾਉਣ ਲਈ ਸੱਦਾ ਦਿੱਤਾ ਹੈ। ਪ੍ਰਸ਼ਾਸਨ ਵਲੋਂ ਵੱਖ—ਵੱਖ ਪਿੰਡਾਂ ਵਿੱਚ ਪੰਚਾਇਤੀ ਸ਼ਾਮਲਾਟ ਜ਼ਮੀਨ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਅਤੇ ਜੇਕਰ ਕਿਸੇ ਐਗਰੀਕੇਟਰ/ਬੇਲਰ ਮਾਲਕ ਨੂੰ ਪਰਾਲੀ ਦੀ ਸਟੋਰੇਜ ਲਈ ਜ਼ਮੀਨ ਦੀ ਲੋੜ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰ ਸਕਦੇ ਹਨ। ਓਨ੍...








