ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਅਪ੍ਰੈਲ ਨੂੰ ਜੈਤੋ ਵਿਖੇ ਕਰੀਬ 30.68 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ: ਵਿਧਾਇਕ ਅਮੋਲਕ ਸਿੰਘ
ਫ਼ਰੀਦਕੋਟ, 4 ਅਪ੍ਰੈਲ ()ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ 5 ਅਪ੍ਰੈਲ 2026 ਨੂੰ ਜੈਤੋ ਵਿਖੇ ਕਰੀਬ 30 ਕਰੋੜ 68 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਜਾਣਕਾਰੀ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਜੈਤੋ ਸ਼ਹਿਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਸੁਧਾਰਨ ਲਈ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਡੀ.ਆਈ.ਕੇ-7 ਪਾਈਪ ਰਾਈਜਿੰਗ ਮੇਨ ਪਾਉਣ ਦਾ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ, ਜਿਸ ਨਾਲ ਡਰੇਨਜ ਅਤੇ ਸੀਵਰੇਜ ਓਵਰਫਲੋ ਦੀ ਸਮੱਸਿਆ ਦਾ ਹੱਲ ਹੋਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੌਂਸਲ ਜੈਤੋ ਅਧੀਨ ਕਰੀਬ 5 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਾਰਡਾਂ ਵਿੱਚ ਇੰਟਰਲਾਕਿੰਗ ਟਾਇਲਾਂ, ਰੋਡ ਗਲੀ ਚੈਂਬਰਾਂ ਦੀ ਉਸਾਰੀ, ਸੜਕਾਂ ਦੀ ਸੁਧਾਰ ਅਤੇ ਸੀਸੀਟੀਵੀ ਕੈਮਰਿਆਂ ਦੀ ਸਥਾਪਨਾ ਸਮੇਤ ਕਈ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਤੋਂ ਇਲਾਵਾ ਹਿਮਤਪੁਰਾ ਬਸਤੀ ਵਿੱਚ ਕਾਨਫਰੈਂਸ ਹਾਲ ਦੀ ਨਿਰਮਾਣ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਕਮ...








