ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ
ਜਲੰਧਰ, 3 ਅਪ੍ਰੈਲ 2026
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ ਗਿਆ।
ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਦਾ ਹਮੇਸ਼ਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ, ਜੋ ਸਾਨੂੰ ਜਾਤ, ਧਰਮ ਅਤੇ ...








