ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼
ਚੰਡੀਗੜ੍ਹ, 23 ਸਤੰਬਰ
ਰਾਜ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਇਨ੍ਹਾਂ ਕਰਮਚਾਰੀਆਂ ਲਈ ਪੈਨਸ਼ਨ ਹਰ ਮਹੀਨੇ ਦੀ 10 ਤਰੀਕ ਤੋਂ ਪਹਿਲਾਂ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ। ਇਸ ਕਦਮ ਨਾਲ 3,000 ਤੋਂ ਵੱਧ ਪੈਨਸ਼ਨਰਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਨਾਲ ਉਨ੍ਹਾਂ ਨੂੰ ਸਮੇਂ ਸਿਰ ਅਤੇ ਅਨੁਮਾਨਤ ਢੰਗ ਨਾਲ ਉਨ੍ਹਾਂ ਦੇ ਬਕਾਏ ਮਿਲਣਗੇ।
ਇਨ੍ਹਾਂ ਕਰਮਚਾਰੀਆਂ ਦਾ ਹਿਤ ਵਿੱਚ ਇੱਕ ਹੋਰ ਕਦਮ ਚੁੱਕਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਵਿਭਾਗ ਵੱਲੋਂ ਪ੍ਰਵਾਨਿਤ ਨੀਤੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲੰਬਿਤ ਬਕਾਏ ਵੀ ਜਲਦ ਹੀ ਚਾਰ ਕਿਸ਼ਤਾਂ ਵਿੱਚ ਜਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਬਕਾਇਆਂ ਦਾ ਭੁਗਤਾਨ ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਪਹਿਲਾਂ ਹੀ ਸਥਾਪਿਤ ਨੀਤੀ ਢਾਂਚੇ ਅਨੁਸਾਰ ਕੀਤਾ ਜਾਵੇਗਾ, ਤਾਂ ਜੋ ਵਿਭਾਗਾਂ ਵ...








