‘ਯੁੱਧ ਨਸ਼ਿਆਂ ਵਿਰੁੱਧ’ ਦੇ 205ਵੇਂ ਦਿਨ ਪੰਜਾਬ ਪੁਲਿਸ ਵੱਲੋਂ 922 ਗ੍ਰਾਮ ਹੈਰੋਇਨ ਨਾਲ 81 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 22 ਸਤੰਬਰ:
ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 205ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 395 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 205 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,540 ਹੋ ਗਈ ਹੈ।
ਇਹਨਾਂ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਦੇ ਕਬਜ਼ੇ ਵਿੱਚੋਂ 922 ਗ੍ਰਾਮ ਹੈਰੋਇਨ, 4 ਕਿਲੋ ਭੁੱਕੀ, 336 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ...








