Friday, March 20
Shadow

Author: Sukhjinder Singh

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਮਾਈ ਭਾਗੋ ਪਾਰਕ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਮਾਈ ਭਾਗੋ ਪਾਰਕ ਦਾ ਕੀਤਾ ਉਦਘਾਟਨ

National, Politics, Punjab
ਮਲੋਟ/ਸ੍ਰੀ ਮੁਕਤਸਰ ਸਾਹਿਬ, 22 ਸਤੰਬਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਮਲੋਟ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਅਤੇ ਹਰਿਆਲੀ ਨੂੰ ਵਧਾਉਣ ਲਈ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਬਠਿੰਡਾ ਚੌਂਕ ਦੇ ਨੇੜੇ ਮਾਈ ਭਾਗੋ ਪਾਰਕ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿੱਚ ਵਿਕਾਸ ਦੇ ਕੰਮਾਂ ਨੇ ਲਗਾਤਾਰ ਰਫ਼ਤਾਰ ਫੜੀ ਹੋਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮਲੋਟ ਹਲਕੇ ਦੇ ਬਹੁਤ ਸਾਰੇ ਵਿਕਾਸ ਪ੍ਰੋਜੈਕਟ ਜਿਵੇਂ ਕਿ ਗਰੀਨ ਵੈਲੀ ਰੋਡ, ਰੇਲਵੇ ਅੰਡਰ ਬ੍ਰਿਜ ਅਤੇ ਹੋਰ ਬਕਾਇਆ ਪਏ ਵਿਕਾਸ ਦੇ ਕੰਮਾਂ ਨੂੰ ਮੁਕੰਮਲ ਕਰਵਾਕੇ ਲੋਕਾਂ ਦੇ ਸਪੁਰਦ ਕੀਤੇ ਜਾਣਗੇ। ਮਾਈ ਭਾਗੋ ਪਾਰਕ ਦਾ ਉਦਘਾਟਨ ਕਰਨ ਮੌਕੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਪਾਰਕ ਨੂੰ ਮਾਤਾ ਭਾਗ ਕੌਰ ਜੀ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਬੁੱਤ ਵੀ ਇਸ ਪਾਰਕ ਵਿੱਚ ਲਗਾਇਆ ਜਾਵੇਗਾ। ਇਸਤੋਂ ...
ਸੀਵਰੇਜ ਨੈੱਟਵਰਕਾਂ ਨੂੰ ਬਹਾਲ ਕਰਨ ਲਈ 4407 ਸੀਵਰਮੈਨ 24 ਘੰਟੇ ਕੰਮ ਕਰ ਰਹੇ: ਡਾ. ਰਵਜੋਤ ਸਿੰਘ

ਸੀਵਰੇਜ ਨੈੱਟਵਰਕਾਂ ਨੂੰ ਬਹਾਲ ਕਰਨ ਲਈ 4407 ਸੀਵਰਮੈਨ 24 ਘੰਟੇ ਕੰਮ ਕਰ ਰਹੇ: ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ, 21 ਸਤੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਵਿਭਾਗ ਨੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਸਬਿਆਂ ਅਤੇ ਪਿੰਡਾਂ ਵਿੱਚ ਇੱਕ ਵਿਆਪਕ ਹੜ੍ਹ ਰਾਹਤ ਅਤੇ ਬਹਾਲੀ ਮੁਹਿੰਮ ਚਲਾਈ ਹੈ। ਉਨ੍ਹਾਂ ਕਿਹਾ ਕਿ ਮਲਬੇ ਦੀ ਸਫ਼ਾਈ, ਲਾਸ਼ਾਂ ਦੇ ਸਸਕਾਰ, ਸੀਵਰੇਜ ਦੀ ਸਫ਼ਾਈ ਅਤੇ ਜਨਤਕ ਜਾਇਦਾਦਾਂ ਦੀ ਮੁਰੰਮਤ ਵਰਗੇ ਆਮ ਉਪਾਵਾਂ ਤੋਂ ਇਲਾਵਾ, ਵਿਭਾਗ ਨੇ ਰਿਕਵਰੀ ਯਤਨਾਂ ਵਿੱਚ ਤੇਜ਼ੀ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਟੀਚਾਗਤ ਕਾਰਵਾਈਆਂ ਸ਼ੁਰੂ ਕੀਤੀਆਂ ਹਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਰੇਕ ਅਧਿਕਾਰੀ ਨੂੰ "ਖੇਤਰ ਜ਼ਿੰਮੇਵਾਰੀ ਯੋਜਨਾ" ਤਹਿਤ ਇੱਕ ਖਾਸ ਅਧਿਕਾਰ ਖੇਤਰ ਸੌਂਪਿਆ ਗਿਆ ਹੈ ਜਿਸ ਵਿੱਚ ਘਰਾਂ, ਦੁਕਾਨਾਂ, ਸੜਕਾਂ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦਾ ਵਿਸਥਾਰਤ ਲੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁਰੰਮਤ ਅਤੇ ਬਹਾਲੀ ਲਈ ਤੁਰੰਤ ਕਾਰਵਾਈ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਟੈਂਡਰ ਜੰਗੀ ਪੱਧਰ 'ਤੇ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਜਨਤਕ ਸਿਹਤ ਅਤੇ...
ਜੁਗਰਾਜ ਜੱਗਾ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਮੁੱਖ ਦੋਸ਼ੀ ਨਾਗਾਲੈਂਡ ਤੋਂ ਗ੍ਰਿਫ਼ਤਾਰ

ਜੁਗਰਾਜ ਜੱਗਾ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਮੁੱਖ ਦੋਸ਼ੀ ਨਾਗਾਲੈਂਡ ਤੋਂ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਬਟਾਲਾ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਟਾਲਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਨਾਗਾਲੈਂਡ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੁਗਰਾਜ ਸਿੰਘ ਉਰਫ਼ ਜੱਗਾ ਕਤਲ ਕਾਂਡ ਵਿੱਚ ਸ਼ਾਮਲ ਦੋ ਮੁੱਖ ਮੁਲਜ਼ਮਾਂ ਨੂੰ ਨਾਗਾਲੈਂਡ ਦੇ ਕੋਹਿਮਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਉਰਫ਼ ਹਰਮਨ ਅਤੇ ਉਸਦੇ ਚਚੇਰੇ ਭਰਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੋਵੇਂ ਵਾਸੀ ਪਿੰਡ ਕਲੇਰ, ਬਟਾਲਾ, ਵਜੋਂ ਹੋਈ ਹੈ । ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀਆਂ ਨੇ 9 ਸਤੰਬਰ, 2025 ਨੂੰ ਜੁਗਰਾਜ ਸਿੰਘ ਉਰਫ਼ ਜੱਗਾ, ਵਾਸੀ ਚੀਮਾ ਖੁਦੀ, ਬਟਾਲਾ ਦੀ ਉਸਦੇ ਪਿੰਡ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ...
ਖੇਤੀ ਅਰਥਚਾਰੇ ਦੀ ਸੁਰੱਖਿਆ ਪ੍ਰਮੁੱਖ ਤਰਜੀਹ: ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ

ਖੇਤੀ ਅਰਥਚਾਰੇ ਦੀ ਸੁਰੱਖਿਆ ਪ੍ਰਮੁੱਖ ਤਰਜੀਹ: ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ

National, Politics, Punjab
ਚੰਡੀਗੜ੍ਹ, 21 ਸਤੰਬਰ: ਪੰਜਾਬ ਵਿੱਚ ਆਏ ਹੜ੍ਹਾਂ ਪਿੱਛੋਂ ਖੇਤੀ ਅਰਥਚਾਰੇ ਨੂੰ ਬਚਾਉਣ ਲਈ ਪ੍ਰਭਾਵੀ ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਮਹਿਜ਼ ਇੱਕ ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲਘੋਟੂ ਬੀਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸਫਲਤਾਪੂਰਵਕ ਸਿਰੇ ਚਾੜ੍ਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ 713 ਪਿੰਡਾਂ ਨੂੰ ਕਵਰ ਕਰਦੀ ਇਸ ਟੀਕਾਕਰਨ ਮੁਹਿੰਮ ਦੇ ਮੁਕੰਮਲ ਹੋਣ ਨਾਲ ਪਸ਼ੂਆਂ ਨੂੰ ਹੋਣ ਵਾਲੀਆਂ ਸੰਭਾਵੀ ਬੀਮਾਰੀਆਂ ਤੋਂ ਬਚਾਉਣ ਵਿੱਚ ਬਹੁਤ ਮਦਦ ਮਿਲੇਗੀ। ਸਮੂਹਿਕ ਟੀਕਾਕਰਨ ਮੁਹਿੰਮ ਬਾਰੇ ਵਿਸਥਾਰ ਨਾਲ ਦੱਸਦਿਆਂ ਸ. ਖੁੱਡੀਆਂ ਨੇ ਕਿਹਾ ਕਿ 14 ਸਤੰਬਰ ਨੂੰ ਵਿੱਢੀ ਇਹ ਮੁਹਿੰਮ ਹੜ੍ਹਾਂ ਪਿੱਛੋਂ ਸੂਬੇ ਦੀ ਮੁੜ-ਵਸੇਬਾ ਕਾਰਜ ਯੋਜਨਾ ਦਾ ਅਹਿਮ ਹਿੱਸਾ ਹੈ ਜਿਸ ਤਹਿਤ ਹਜ਼ਾਰਾਂ ਪ੍ਰਭਾਵਿਤ ਕਿਸਾਨਾਂ ਦੇ ਪਸ਼ੂਆਂ ਨੂੰ ਸੰਭਾਵੀ ਸਿਹਤ ਸੰਕਟਾਂ ਤੋਂ ਬਚਾ ਕੇ ਉਨ੍ਹਾਂ ਦੇ ਪਸ਼ੂਧਨ ਅਤੇ ਰੋਜ਼ੀ-ਰੋਟੀ ਨਾਲ ਸਬੰਧਤ ਮੁੱਢਲੇ ਅਸਾਸਿਆਂ ਦੀ ...
‘ਯੁੱਧ ਨਸ਼ਿਆਂ ਵਿਰੁੱਧ’: 204ਵੇਂ ਦਿਨ, ਪੰਜਾਬ ਪੁਲਿਸ ਨੇ 4.5 ਕਿਲੋਗ੍ਰਾਮ ਹੈਰੋਇਨ, 59 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 204ਵੇਂ ਦਿਨ, ਪੰਜਾਬ ਪੁਲਿਸ ਨੇ 4.5 ਕਿਲੋਗ੍ਰਾਮ ਹੈਰੋਇਨ, 59 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਸਿ਼ਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 204ਵੇਂ ਦਿਨ ਪੰਜਾਬ ਪੁਲਿਸ ਨੇ 374 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 78 ਐਫਆਈਆਰਜ਼  ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 204 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,440 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.5 ਕਿਲੋ ਹੈਰੋਇਨ, 2.3 ਕਿਲੋ ਗਾਂਜਾ, 1524 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 59,810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅ...
ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਸਮਝਾਉਣ ਲਈ ਖੇਤਾਂ ‘ਚ ਅਧਿਕਾਰੀ

ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਕਿਸਾਨਾਂ ਨੂੰ ਸਮਝਾਉਣ ਲਈ ਖੇਤਾਂ ‘ਚ ਅਧਿਕਾਰੀ

National, Politics, Punjab
ਅਮਰਗੜ੍ਹ /ਮਾਲੇਰਕੋਟਲਾ, 21 ਸਤੰਬਰ – ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀਆਂ ਹਦਾਇਤਾ ਤੇ ਪਰਾਲੀ ਸਾੜਨ ਰੋਕੂ ਮੁਹਿੰਮ ਨੂੰ ਜ਼ਮੀਨ ਪੱਧਬ ਤੱਕ ਲੈ ਕੇ ਜਾਣ ਲਈ ਅਧਿਕਾਰੀ ਖੁਦ ਖੇਤਾਂ ਤੱਕ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕਰਕੇ ਜਾਗਰੂਕ ਕਰ ਰਹੇ ਹਨ ਇਸੇ ਕੜੀ ਤਹਿਤ ਐਸ.ਡੀ.ਐਮ.ਅਮਰਗੜ੍ਹ ਸੁਰਿੰਦਰ ਕੌਰ ਅਮਰਗੜ੍ਹ ਸਬ ਡਵੀਜਨ ਦੇ ਪਿੰਡ ਮੋਹਾਲੀ,ਮੁਹਾਲੀ,ਭਾਟੀਆ ਕਲਾ,ਭਾਟੀਆ ਖੁਰਦ,ਤੋਗਹੇੜੀ,ਭੜੀ ਮਾਨਸਾ,ਛੱਤਰੀਵਾਲ ਅਤੇ ਰਾਮਪੁਰ ਭਿੰਡਰਾ ਆਦਿ ਦਾ ਦੌਰਾ ਕਰਕੇ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਮਾਲ ਅਫ਼ਸਰ  ਮਨਦੀਪ ਕੌਰ ਵੀ ਮੌਜੂਦ ਸਨ । ਇਸ ਮੌਕੇ ਐਸ.ਡੀ.ਐਮ.ਅਮਰਗੜ੍ਹ ਸੁਰਿੰਦਰ ਕੌਰ ਨੇ ਪਿੰਡ ਮੁਹਾਲੀ ਵਿਖੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਵਾਲੇ ਕਿਸਾਨ ਦੇ ਖੇਤ ਵਿੱਚ ਜਾ ਕੇ ਉਸ ਦੀ ਭਰਭੂਰ ਸ਼ਲਾਂਘਾ ਵੀ ਕੀਤੀ ਅਤੇ ਕਿਹਾ ਕਿ, “ਇਹੋ ਜਿਹੇ ਕਿਸਾਨ ਸਾਡੇ ਲਈ ਰੋਲ ਮਾਡਲ ਹਨ। ਉਨ੍ਹਾਂ ਨੇ ਨਾ ਸਿਰਫ ਵਾਤਾਵਰਣ ਦੀ ਸੰਭਾਲ ਕੀਤੀ ਹੈ, ਸਗੋਂ ਆਉਣ ਵਾਲੀਆਂ ਪੀੜੀਆਂ ਲਈ ਵੀ ਇੱਕ ਚੰਗਾ ਸੁਨੇਹਾ ਦਿੱਤਾ ਹੈ। ਸਾਨੂੰ ਅਜਿਹੇ ਕਿਸ...
ਪਿੰਡ ਸੁਰਜੀਤਪੁਰਾ ਦੇ ਕਿਸਾਨ ਪਰਾਲੀ ਪ੍ਰਬੰਧਨ ‘ਚ ਬਣੇ ਰਾਹ ਦਸੇਰਾ

ਪਿੰਡ ਸੁਰਜੀਤਪੁਰਾ ਦੇ ਕਿਸਾਨ ਪਰਾਲੀ ਪ੍ਰਬੰਧਨ ‘ਚ ਬਣੇ ਰਾਹ ਦਸੇਰਾ

National, Politics, Punjab
ਬਰਨਾਲਾ, 21 ਸਤੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ  ਨੇ ਪਿੰਡ ਸੁਰਜੀਤਪੁਰਾ ਵਿੱਚ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨ ਦੇ ਖੇਤ ਦਾ ਦੌਰਾ ਕੀਤਾ। ਕਿਸਾਨ ਸੁਖਪਾਲ ਸਿੰਘ ਪੁੱਤਰ ਮੇਵਾ ਸਿੰਘ ਕੋਠੇ ਸੁਰਜੀਤਪੁਰਾ ਵੱਲੋਂ 70 ਏਕੜ ਵਿੱਚ ਮਲਚਰ 0 ਆਰ ਐਮ ਬੀ ਪਲਾਅ ਅਤੇ ਰੋਟਾਵੇਟਰ ਨਾਲ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਰਿਹਾ ਸੀ। ਕਿਸਾਨ ਸੁਖਪਾਲ ਸਿੰਘ ਵੱਲੋਂ ਦੱਸਿਆ ਗਿਆ ਕਿ ਉਹ ਲਈ ਸਾਲਾਂ ਤੋਂ ਪਰਾਲੀ ਦਾ ਪ੍ਰਬੰਧਨ ਕਰਕੇ 70 ਏਕੜ ਵਿੱਚ ਆਲੂਆਂ ਦੀ ਬਿਜਾਈ ਕਰਦਾ ਹੈ। ਉਹ ਆਪਣੇ ਖੇਤ ਵਿੱਚ ਪਹਿਲਾਂ ਮਲਚਰ ਚਲਾ ਕੇ ਫਿਰ ਆਰ ਐਮ ਬੀ ਪਲਾਓ ਚਲਾਉਂਦਾ ਹੈ, ਇਸ ਤੋਂ ਬਾਅਦ ਰੋਟਾਵੇਟਰ ਚਲਾ ਕੇ ਖੇਤ ਨੂੰ ਆਲੂਆਂ ਦੀ ਬਿਜਾਈ ਲਈ ਤਿਆਰ ਕਰਦਾ ਹੈ। ਇਸ ਮੌਕੇ ਇਕ ਹੋਰ ਕਿਸਾਨ ਤਰਸੇਮ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਆਲੂ ਵੱਖ ਵੱਖ ਫਰਮਾਂ ਨੂੰ ਦਿੱਤੇ ਜਾਂਦੇ ਹਨ। ਕਿਸਾਨ ਪਾਲ ਸਿੰਘ ਵੜੈਚ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਬਹੁਤ ਸਾਰੇ ਕਿਸਾਨਾਂ ਵਲੋਂ ਪਰਾਲੀ ਦਾ ਇਸੇ ਤਰ੍ਹਾਂ ਪ੍ਰਬੰਧਨ ਕਰਕੇ ਆਲੂਆਂ ਦੀ ਬਿਜਾਈ ਕੀਤੀ ਜਾਂਦੀ ਹੈ ਤੇ ਓਨ੍ਹਾਂ ਵੱਲੋਂ ਪੈਪਸੀਕੋ, ਹਲਦੀਰਾਮ ਤੇ ਹੋਰ ਫਰਮਾਂ ਨੂੰ ਆਲੂ ਸਪਲਾਈ...
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਸਨਮਾਨ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਸਨਮਾਨ

National, Politics, Punjab
ਬਰਨਾਲਾ, 21 ਸਤੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਿੰਡ ਸ਼ਹਿਣਾ, ਮੌੜ ਨਾਭਾ, ਉਗੋਕੇ, ਜੋਧਪੁਰ, ਭੋਤਨਾ ਦੀਆਂ ਪੰਚਾਇਤਾਂ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ।  ਡਿਪਟੀ ਕਮਿਸ਼ਨਰ ਨੇ ਕਿਸਾਨ ਚਰਨਜੀਤ ਸਿੰਘ ਵਾਸੀ ਸ਼ਹਿਣਾ, ਮੇਜਰ ਸਿੰਘ ਵਾਸੀ ਸ਼ਹਿਣਾ, ਜਗਤਾਰ ਸਿੰਘ ਵਾਸੀ ਸ਼ਹਿਣਾ, ਪਰਮਜੀਤ ਸਿੰਘ ਵਾਸੀ ਮੌੜ ਨਾਭਾ, ਸੁਖਵੀਰ ਸਿੰਘ ਵਾਸੀ ਮੌੜ ਨਾਭਾ, ਅਤਰ ਸਿੰਘ ਵਾਸੀ ਮੌੜ ਨਾਭਾ, ਜਸਵਿੰਦਰ ਸਿੰਘ ਵਾਸੀ ਮੌੜ ਨਾਭਾ, ਹਰਮੰਡਲ ਸਿੰਘ ਵਾਸੀ ਜੋਧਪੁਰ, ਬਚਿੱਤਰ ਸਿੰਘ ਵਾਸੀ ਭੋਤਨਾ, ਸੁਖਜੀਤ ਸਿੰਘ ਵਾਸੀ ਉਗੋਕੇ, ਕੁਲਦੀਪ ਸਿੰਘ ਵਾਸੀ ਉਗੋਕੇ ਨੂੰ ਪਰਾਲੀ ਪਬੰਧਨ ਕਰਨ ਲਈ ਸਨਮਾਨਿਤ ਕੀਤਾ। ਓਨ੍ਹਾਂ ਜ਼ਿਲ੍ਹੇ ਦੇ ਹੋਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਕਿਸਾਨਾਂ ਨੂੰ ਵਾਤਾਵਰਣ-ਅਨੁਕੂਲ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਅਪਣਾਉਣ ਲਈ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ...
ਉਲਾਸ’ ਪ੍ਰੋਗਰਾਮ ਤਹਿਤ ਤਿੰਨ ਹਜ਼ਾਰ ਵਿਅਕਤੀਆਂ ਨੇ ਦਿੱਤੀ ਸਾਖਰਤਾ ਪ੍ਰੀਖਿਆ

ਉਲਾਸ’ ਪ੍ਰੋਗਰਾਮ ਤਹਿਤ ਤਿੰਨ ਹਜ਼ਾਰ ਵਿਅਕਤੀਆਂ ਨੇ ਦਿੱਤੀ ਸਾਖਰਤਾ ਪ੍ਰੀਖਿਆ

National, Politics, Punjab
ਪਟਿਆਲਾ, 21 ਸਤੰਬਰ: ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਕਿਰਨ ਸ਼ਰਮਾ ਪੀ.ਸੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਟੇਟ ਨੋਡਲ ਡਾ: ਸੁਰਿੰਦਰ ਕੁਮਾਰ ਦੀ ਅਗਵਾਈ ਅਤੇ ਪ੍ਰਿੰਸੀਪਲ ਡਾਇਟ ਨਾਭਾ ਸੰਦੀਪ ਨਾਗਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਸਕੂਲਾਂ ਵਿੱਚ ਬਣਾਏ ਗਏ 'ਉਲਾਸ' ਪ੍ਰੀਖਿਆ ਕੇਂਦਰਾਂ ਵਿੱਚ ਤਿੰਨ ਹਜ਼ਾਰ ਦੇ ਕਰੀਬ ਬਾਲਗਾਂ ਨੇ ਸਾਖਰਤਾ ਪ੍ਰੀਖਿਆ ਵਿੱਚ ਹਿੱਸਾ ਲਿਆ। ਇਸ ਪ੍ਰੀਖਿਆ ਲਈ ਪਹਿਲਾਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਅਤੇ ਮਾਪਿਆਂ ਰਾਹੀਂ ਅਸਾਖਰ ਵਿਅਕਤੀਆਂ ਦੀ ਪਹਿਚਾਣ ਕੀਤੀ ਅਤੇ ਫਿਰ ਉਹਨਾਂ ਨੂੰ ‘ਉਲਾਸ ਪ੍ਰਵੇਸ਼ਿਕਾ’ ਦਾ ਗਿਆਨ ਪ੍ਰਦਾਨ ਕੀਤਾ। ਰਾਜ ਪੱਧਰ ‘ਤੇ ਨਿਰਧਾਰਤ ਮਿਤੀ ਅਨੁਸਾਰ ਪ੍ਰੀਖਿਆ ਆਯੋਜਿਤ ਕੀਤੀ ਗਈ। ਪ੍ਰਿੰਸੀਪਲ ਸੰਦੀਪ ਨਾਗਰ ਨੇ ਪਟਿਆਲਾ, ਬਹਾਦਰਗੜ੍ਹ ਅਤੇ ਰਾਜਪੁਰਾ ਦੇ ਸਕੂਲਾਂ ਵਿੱਚ ਦੌਰਾ ਕਰਕੇ ਪ੍ਰੀਖਿਆ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਸੰਤੁਸ਼ਟੀ ਪ੍ਰਗਟਾਈ। ਇਸ ਤੋਂ ਇਲਾਵਾ ਡਾਇਟ ਨਾਭਾ ਦੀ ਟੀਮ ਯਾਦਵਿੰਦਰ ਕੁਮਾਰ, ਰਵਿੰਦਰ ਕੁਮਾਰ, ਮੋਨਿਕਾ, ਸੋਨੀਆ ਧੀਰ, ਪ੍ਰੀਤੀ, ਅਰਵਿੰਦਰ ਸਿੰਘ, ਅਜੀਤ ਸਿੰਘ, ...

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 258 ਮੀਟਰਿਕ ਟਨ ਹੋਈ ਝੋਨੇ ਦੀ ਆਮਦ

National, Politics, Punjab
ਪਟਿਆਲਾ, 21 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ 108 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 4 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਰੀਦ ਕੇਂਦਰ ਵਿੱਚ 258 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪੁੱਜ ਚੁੱਕਾ ਹੈ ਅਤੇ ਜਿਸ ਵਿੱਚੋਂ 169 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 80 ਮੀਟਰਿਕ ਟਨ, ਮਾਰਕਫੈਡ ਵੱਲੋਂ 22 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 35 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖਰੀਦ ਕਰੇਗੀ ਤੇ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿਕਤ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ, ਤਾਂ ਜੋ ਮੰਡੀਆਂ 'ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰ...