Wednesday, September 9
Shadow

Author: admin

ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ

ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ

breaking news
ਚੰਡੀਗੜ੍ਹ/ਬੈਂਗਲੁਰੂ, 20 ਅਗਸਤ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਬੰਗਲੁਰੂ ਵਿਖੇ ਦੋ ਰੋਜ਼ਾ ਵਿਆਪਕ ਇਨਵੈਸਟਮੈਂਟ ਆਊਟਰੀਚ ਦੌਰਾਨ ਸੂਬੇ ਦੇ ਉੱਚ ਪੱਧਰੀ ਵਫ਼ਦ ਦੀ ਅਗਵਾਈ ਕੀਤੀ ਜਿਸ ਵਿੱਚ ਉਨ੍ਹਾਂ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਅਤੇ ਤਕਨਾਲੋਜੀ ਹੱਬ ਵਜੋਂ ਪੇਸ਼ ਕੀਤਾ ਜੋ ਟੀਅਰ-2 ਸਿਟੀ ਲਾਗਤ 'ਤੇ ਟੀਅਰ-1 ਸਿਟੀ ਸਮਰੱਥਾ ਪ੍ਰਦਾਨ ਕਰਦਾ ਹੈ। ਇਸ ਦੌਰਾਨ ਉਨ੍ਹਾਂ ਨਵੇਂ ਗਲੋਬਲ ਕੈਪੇਬਿਲਟੀ ਸੈਂਟਰ (ਜੀ.ਸੀ.ਸੀ.), ਆਈ.ਟੀ. /ਆਈ.ਟੀਜ਼, ਖੋਜ ਅਤੇ ਵਿਕਾਸ (ਆਰ ਐਂਡ ਡੀ) ਅਤੇ ਸੈਮੀਕੰਡਕਟਰ ਨਿਵੇਸ਼ਾਂ ਸਬੰਧੀ ਭਾਰਤ ਦੀ ਪੜਚੋਲ ਕਰ ਰਹੇ ਵਿਸ਼ਵ ਭਰ ਦੇ ਦਿੱਗਜਾਂ ਨੂੰ ਪੰਜਾਬ ਦੀਆਂ ਸਮਰੱਥਾਵਾਂ ਅਤੇ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਇਆ। ਇਹ ਆਊਟਰੀਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਮਜ਼ਬੂਤ ਰਣਨੀਤੀ ਦਾ ਹਿੱਸਾ ਹੈ ਜਿਸ ਦਾ ਉਦੇਸ਼ ਭਾਰਤ ਦੇ ਪ੍ਰਮੁੱਖ ਵਪਾਰਕ ਅਤੇ ਤਕਨਾਲੋਜੀ ਕੇਂਦਰਾਂ ਵਿੱਚ ਕਾਰਪੋਰੇਟ ਫੈਸਲੇ ਲੈਣ ਵਾਲਿਆਂ, ਜੀਸੀਸੀ ਮੁਖੀਆਂ ਅਤੇ ਈਕੋਸਿਸਟਮ ਸਮਰੱਥਕਾਂ ਨਾਲ ਸਿੱਧੇ ਤੌਰ 'ਤੇ ...
ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ

ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ

hot news
ਚੰਡੀਗੜ੍ਹ/ਜਲੰਧਰ, 20 ਅਗਸਤ: ਪੰਜਾਬ ਪੁਲਿਸ, ਆਰ.ਸੀ.ਟੀ. ਐਨ.ਜੀ.ਓ.— ਜਮੀਲ ਪਾਵਰਟੀ ਐਕਸ਼ਨ ਲੈਬ (ਜੇ-ਪਾਲ) ਅਤੇ ਹਾਰਟੇਕ ਫਾਊਂਡੇਸ਼ਨ ਦੇ ਸਹਿਯੋਗ ਨਾਲ, ‘ Çਲੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਆਫ਼ ਵਿਮੈਨ ਇਨ ਪੰਜਾਬ ਪੁਲਿਸ’  ਵਿਸ਼ੇ ’ਤੇ ਅਧਾਰਤ ਸਾਲ ਭਰ ਚੱਲਣ ਵਾਲੀ ਸਿਖਲਾਈ ਪਹਿਲਕਦਮੀ ਅੱਜ 134 ਸਾਲ ਪੁਰਾਣੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਐਮਆਰਐਸਪੀਪੀਏ), ਫਿਲੌਰ ਵਿਖੇ ਸਫਲਤਾਪੂਰਵਕ ਮੁਕੰਮਲ ਹੋਈ। ਅੱਜ, ਤੀਜੇ ਗੇੜ ਦਾ ਆਖਰੀ ਦਿਨ  ਗਰੁੱਪ ਟੀ1 ਸੀ—ਸਿਰਫ਼ ਔਰਤਾਂ ਲਈ ਸਮੂਹ ਤੇ ਕੇਂਦਰਿਤ ਰਿਹਾ, ਜਿਸ ਵਿੱਚ ਸੂਬੇ ਭਰ ਵਿੱਚ ਮਹਿਲਾ ਹੈਲਪਡੈਸਕਾਂ ’ਤੇ ਤਾਇਨਾਤ ਪੰਜਾਬ ਪੁਲਿਸ ਮਹਿਲਾ ਮਿੱਤਰ ਸ਼ਾਮਲ ਹੋਈਆਂ। ਇਸ ਸਿਖਲਾਈ ਪ੍ਰੋਗਰਾਮ ਦੇ ਆਖਰੀ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪਹੁੰਚੀ, ਇੰਡੀਅਨ ਐਕਸਪ੍ਰੈਸ ਦੇ ਰੈਜ਼ੀਡੈਂਟ/ਰਾਸ਼ਟਰੀ ਸੰਪਾਦਕ (ਉੱਤਰੀ) ਮਨਰਾਜ ਗਰੇਵਾਲ ਸ਼ਰਮਾ ਨੇ ਭਾਗ ਲੈਣ ਵਾਲੀਆਂ ਮਹਿਲਾ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਕਿਵੇਂ ਇਸ ਪੁਰਸ਼-ਪ੍ਰਧਾਨ ਖੇਤਰ ਵਿੱਚ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਦਿਆਂ ਪੱਤਰਕਾਰੀ ਵ...
ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ

hot news
ਚੰਡੀਗੜ੍ਹ/ਐਸ.ਏ.ਐਸ. ਨਗਰ (ਮੋਹਾਲੀ), 20 ਅਗਸਤ: ਪੰਜਾਬ ਦੀ ਸਰਕਾਰੀ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀਆਈਐਲਬੀਐਸ), ਮੋਹਾਲੀ ਵਿਖੇ ਇੱਕ ਹਫ਼ਤੇ ਵਿੱਚ ਤਿੰਨ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀਆਂ ਕਰਕੇ ਪੰਜਾਬ ਨੇ ਉੱਨਤ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ ਹਾਸਲ ਕਰ ਲਿਆ ਹੈ। ਇਹ ਪ੍ਰਾਪਤੀ ਸੂਬੇ ਦੇ ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ਵਿੱਚ ਉੱਨਤ ਟ੍ਰਾਂਸਪਲਾਂਟ ਸੇਵਾਵਾਂ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ ਹੈ। ਪੀਆਈਐਲਬੀਐਸ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ, ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਉਚੇਰੀ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, "ਇੱਕ ਹਫ਼ਤੇ ਵਿੱਚ ਤਿੰਨ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀਆਂ ਕਰਨਾ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ ਅਤੇ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਰਕਾਰੀ ਸੰਸਥਾਵਾਂ ਰਾਹੀਂ ਲੋਕਾਂ ਲਈ ਆਧੁਨਿਕ ਸੁਪਰ-ਸਪੈਸ਼ਲਿਟੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।" ਮੰਤਰੀ ਨੇ ਕਿ...
ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ

ਭਾਜਪਾ ਨੇ 2018 ਦੀ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਕੀਤਾ ਪੋਸਟ; ਭਗਵੰਤ ਮਾਨ ਸਰਕਾਰ ਅਧੀਨ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦੀ ਸਮਾਰਟ ਪੈਨਲਾਂ, ਸਾਫ਼-ਸੁਥਰੇ ਪਖਾਨਿਆਂ, ਵਾਈ-ਫਾਈ ਅਤੇ ਪੀਣਯੋਗ ਸਾਫ਼ ਪਾਣੀ ਦੀਆਂ ਸਹੂਲਤਾਂ ਨਾਲ ਪਹਿਲਾਂ ਹੀ ਬਦਲ ਚੁੱਕੀ ਹੈ ਨੁਹਾਰ: ਹਰਜੋਤ ਸਿੰਘ ਬੈਂਸ

breaking news
*ਚੰਡੀਗੜ੍ਹ; 20 ਅਗਸਤ:*ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਭਾਜਪਾ ਦੇ ਗੁਮਰਾਹਕੁੰਨ ਪ੍ਰਚਾਰ ਦਾ ਭਾਂਡਾ ਭੰਨਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਨੂੰ ਬਦਨਾਮ ਕਰਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਾਲ 2018 ਦੀ ਸੱਤ ਸਾਲ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਪੋਸਟ ਕਰਨ ਵਾਲੇ ਭਾਜਪਾ ਆਗੂਆਂ ਨੂੰ ਕਰੜੇ ਹੱਥੀਂ ਲਿਆ। ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੀਡੀਓ ਵਿੱਚ ਦਿਖਾਏ ਗਏ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦਾ ਨਿੱਜੀ ਤੌਰ 'ਤੇ ਦੌਰਾ ਕੀਤਾ ਅਤੇ ਵੇਖਿਆ ਕਿ ਉਥੇ ਜ਼ਮੀਨੀ ਹਕੀਕਤ ਪੂਰੀ ਤਰ੍ਹਾਂ ਵੱਖ ਹੈ ਅਤੇ ਸਕੂਲ ਵਿੱਚ ਹੁਣ ਸਮਾਰਟ ਇੰਟਰਐਕਟਿਵ ਪੈਨਲ, ਸਾਫ਼-ਸੁਥਰੇ ਚਾਲੂ ਹਾਲਤ ਪਖ਼ਾਨੇ, ਸੈਨੇਟਰੀ ਪੈਡ ਇਨਸਿਨਰੇਟਰ, ਪੀਣ ਵਾਲਾ ਸਾਫ਼ ਪਾਣੀ ਅਤੇ ਵਾਈ-ਫਾਈ ਦੀ ਸਹੂਲਤ ਮੌਜੂਦ ਹੈ। ਭਗਵੰਤ ਮਾਨ ਸਰਕਾਰ ਅਧੀਨ ਸਿੱਖਿਆ ਦੇ ਖੇਤਰ ਵਿੱਚ ਮਾਰੀਆਂ ਗਈਆਂ ਮੱਲ੍ਹਾਂ ਬਾਰੇ ਤੱਥਾਂ ਸਹਿਤ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਪੀ.ਜੀ.ਆਈ (ਪ੍ਰਫਾਰਮੈਂਸ਼ ਗ੍ਰੇਡਿੰਗ ਇੰਡੈਕਸ) 2.0 ਅਤੇ ਕਲਾਸਰੂਮ ਲਰਨਿੰਗ ਦੇ ਨਤੀਜਿਆਂ ਵਿੱਚ ਦੇਸ਼ ...
ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 20 ਅਗਸਤ 2026- ਮਾਲ ਵਿਭਾਗ ਦੇ ਫੀਲਡ ਸਟਾਫ਼ ਦੀਆਂ ਮੰਗਾਂ ਦੇ ਹੱਲ ਲਈ ਇੱਕ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਮਾਲ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ, ਵਿੱਤ ਵਿਭਾਗ, ਐਡਵੋਕੇਟ ਜਨਰਲ (ਏ.ਜੀ.) ਦਫ਼ਤਰ ਦੇ ਅਧਿਕਾਰੀਆਂ ਅਤੇ ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਨੁਮਾਇੰਦਿਆਂ 'ਤੇ ਆਧਾਰਿਤ ਇੱਕ ਵਿਸ਼ੇਸ਼ ਸਾਂਝੀ ਕਮੇਟੀ ਗਠਿਤ ਕੀਤੀ ਜਾਵੇ, ਤਾਂ ਜੋ ਸੇਵਾਵਾਂ ਅਤੇ ਕਾਡਰ ਨਾਲ ਸਬੰਧਤ ਸਾਰੇ ਮਸਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾ ਸਕੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ  ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਅਤੇ ਦਿ ਰੈਵੇਨਿਊ ਪਟਵਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ, ਜਿਸ ਵਿਚ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ, ਦੀ ਪ੍ਰਧਾਨਗੀ ਕਰਦਿਆਂ ਐਸੋਸੀਏਸ਼ਨ ਦੇ ਮਸਲਿਆਂ ਦੇ ਸੁਹਿਰਦ ਅਤੇ ਜਲਦ ਹੱਲ 'ਤੇ ਜ਼ੋਰ ਦਿੱਤਾ। ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਨੂੰ ਨਿਰਦੇਸ਼ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚ...
ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

ਪੰਜਾਬ ਸਰਕਾਰ ਵੱਲੋਂ ਪੈਸਕੋ ਮੁਲਾਜ਼ਮਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ: ਮੋਹਿੰਦਰ ਭਗਤ

hot news
ਚੰਡੀਗੜ੍ਹ, 20 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੈਸਕੋ ਅਧੀਨ ਕੰਮ ਕਰ ਰਹੇ ਸਾਰੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਲਈ 10 ਲੱਖ ਰੁਪਏ ਦਾ ਬੀਮਾ ਕਵਰ ਉਪਲਬਧ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੈਸਕੋ ਦੇ ਮੁਲਾਜ਼ਮਾਂ ਨੂੰ ਬਿਹਤਰ ਸੁਰੱਖਿਆ ਅਤੇ ਭਲਾਈ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਮੰਤਰੀ ਨੂੰ ਕਾਰਪੋਰੇਸ਼ਨ ਰਾਹੀਂ ਸਾਬਕਾ ਸੈਨਿਕਾਂ ਨੂੰ ਪ੍ਰਦਾ...
ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ ‘ਤੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੇ ਡਿਜੀਟਲ ਸੁਧਾਰਾਂ ਤਹਿਤ ‘ਆਲ ਇੰਡੀਆ ਟੂਰਿਸਟ ਪਰਮਿਟ’ ਹੁਣ ਸਿਰਫ਼ ਇੱਕ ਕਲਿੱਕ ਦੀ ਦੂਰੀ ‘ਤੇ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 20 ਅਗਸਤ 2026- ਸੂਬੇ ਦੇ ਪ੍ਰਸ਼ਾਸਨਿਕ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਅਤੇ ਤੇਜ਼-ਤਰਾਰ ਬਣਾਉਣ ਦੇ ਮਕਸਦ ਨਾਲ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਹੁਣ 'ਆਲ ਇੰਡੀਆ ਟੂਰਿਸਟ ਪਰਮਿਟ' (ਏ.ਆਈ.ਟੀ.ਪੀ) ਰੋਡ ਟਰਾਂਸਪੋਰਟ ਅਤੇ ਹਾਈਵੇਅ ਮੰਤਰਾਲੇ ਦੇ ਅਧਿਕਾਰਤ ਪੋਰਟਲ (ਪਰਿਵਹਨ) ਰਾਹੀਂ ਬਿਨੈਕਾਰਾਂ ਨੂੰ ਸਿੱਧੇ ਆਨਲਾਈਨ ਜਾਰੀ ਕੀਤੇ ਜਾਣਗੇ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਪਹਿਲਾਂ ਟੂਰਿਸਟ ਵਾਹਨ ਆਪਰੇਟਰਾਂ ਨੂੰ ਸਟੇਟ ਟਰਾਂਸਪੋਰਟ ਅਥਾਰਟੀ, ਮੋਹਾਲੀ (PB01) ਦੇ ਦਫ਼ਤਰ ਤੋਂ ਖ਼ੁਦ ਜਾ ਕੇ ਪ੍ਰਿੰਟ ਕੀਤੇ ਪਰਮਿਟ ਲੈਣੇ ਪੈਂਦੇ ਸਨ। ਇਸ ਡਿਜੀਟਲ ਸਹੂਲਤ ਦੀ ਸ਼ੁਰੂਆਤ ਨਾਲ, ਬਿਨੈਕਾਰ ਹੁਣ ਆਪਣੇ ਘਰ ਜਾਂ ਦਫ਼ਤਰ ਬੈਠੇ ਹੀ ਆਸਾਨੀ ਨਾਲ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰ ਸਕਦੇ ਹਨ, ਜਿਸ ਨਾਲ ਸਰਕਾਰੀ ਦਫ਼ਤਰਾਂ ਵਿੱਚ ਨਿੱਜੀ ਤੌਰ 'ਤੇ ਜਾਣ ਦੀ ਲੋੜ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ।" ਸੂਬਾ ਸਰਕਾਰ ਦੀ ਨਾਗਰਿ...
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

hot news
ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਬੁਢਾਪਾ ਪੈਨਸ਼ਨ ਸਕੀਮ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਦੇ ਬਜ਼ੁਰਗਾਂ ਨੂੰ ਆਰਥਿਕ ਸੁਰੱਖਿਆ ਦੇਣ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਯੋਗ ਬਣਾਉਣ ਲਈ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਵੇਲੇ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਪੈਨਸ਼ਨ ਸਮੇਂ ਸਿਰ ਮਿਲਦੀ ਰਹੇ, ਇਸ ਲਈ ਚਾਲੂ ਵਿੱਤੀ ਸਾਲ ਦੇ ਬਜਟ ਵਿੱਚ ਇਸ ਸਕੀਮ ਲਈ 4,000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਹਰੇਕ ਯੋਗ ਬਜ਼ੁਰਗ ਵ...
ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ

hot news
ਚੰਡੀਗੜ੍ਹ, 20 ਅਗਸਤ: ਸਮਾਜ ਨੂੰ ਖੂਨ ਦਾਨ ਤੋਂ ਅਗਾਂਹ ਜਾ ਕੇ ਸਵੈ-ਇੱਛਾ ਨਾਲ ਅੰਗ-ਦਾਨ ਕਰਨ ਦੀ ਅਪੀਲ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੈ-ਇੱਛਾ ਨਾਲ ਖੂਨਦਾਨ ਕਰਨ ਵਾਲਿਆਂ ਅਤੇ ਨੌਜਵਾਨਾਂ ਨੂੰ ਅੱਗੇ ਆ ਕੇ ਅੰਗ ਦਾਨ ਲਈ ਅਹਿਦ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਜੋਰ ਦਿੰਦਿਆਂ ਕਿਹਾ ਕਿ ਜੇਕਰ ਦਿਮਾਗ ਦੇ ਕੰਮ ਕਰਨਾ ਬੰਦ ਕਰ ਦੇਣ ਦੀ ਸੂਰਤ ਵਿੱਚ ਅੰਗ ਦਾਨ ਕਰਨ ਨਾਲ ਗੰਭੀਰ ਰੂਪ ਵਿੱਚ ਬਿਮਾਰ ਕਈ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਜਾ ਸਕਦੀ ਹੈ। ਪੰਜਾਬ ਸਟੇਟ ਬਲੱਡ ਟ੍ਰਾਂਸਫਿਊਜ਼ਨ ਕੌਂਸਲ (ਪੀਐਸਬੀਟੀਸੀ) ਵੱਲੋਂ ਇੱਥੇ ਮਿਊਂਸੀਪਲ ਭਵਨ ਵਿਖੇ ਕਰਵਾਈ ਸੂਬਾ-ਪੱਧਰੀ ਐਨਜੀਓ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਸਵੈ-ਇੱਛਤ ਸੰਗਠਨਾਂ ਅਤੇ ਸਮਾਜ ਸੇਵਕਾਂ ਨੂੰ ‘ਉਮੀਦ ਦੇ ਫ਼ਰਿਸ਼ਤੇ ਅਤੇ ਰੱਬ ਦੇ ਦੂਤ’ ਕਹਿ ਕੇ ਵਡਿਆਇਆ, ਜੋ ਜਿੰਦਗੀ ਤੇ ਮੌਤ ਨਾਲ ਜੂਝ ਰਹੇ ਮਰੀਜ਼ਾਂ ਅਤੇ ਸਿਹਤ ਸੰਭਾਲ ਪ੍ਰਣਾਲੀ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰਦੇ ਹਨ। ਕਾਨਫਰੰਸ ਦੌਰਾਨ ਡਾ. ਬਲਬੀਰ ਸਿੰਘ ਨੇ ਪੰਜਾਬ ਭਰ ਵਿੱਚ ਖੂਨਦਾਨ ਰਾਹੀਂ ਮਨੁੱ...
ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

hot news
ਚੰਡੀਗੜ੍ਹ/ਮੋਹਾਲੀ, 20 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਯੂਐਨ ਵੂਮੈਨ ਵੱਲੋਂ ਆਯੋਜਿਤ ‘ਸ਼ੀਲੀਡਜ਼ (SheLeads) ਸਟੇਟ ਵਰਕਸ਼ਾਪ’ ਵਿੱਚ ਸ਼ਿਰਕਤ ਕਰਦਿਆਂ ਮਹਿਲਾ ਆਗੂਆਂ ਨੂੰ ਜਨਤਕ ਅਤੇ ਰਾਜਨੀਤਿਕ ਜੀਵਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਸਮਾਜਿਕ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਹਿਲਾ ਆਗੂ ਆਪਣੇ ਭਾਈਚਾਰਿਆਂ ਵਿੱਚ ਬਦਲਾਅ ਲਿਆਉਣ ਵਾਲੀਆਂ ਸ਼ਕਤੀਆਂ ਹਨ ਅਤੇ ਉਹ ਅਜਿਹੀਆਂ ਨੀਤੀਆਂ ਅਤੇ ਸ਼ਾਸਨ ਪ੍ਰਣਾਲੀ ਨੂੰ ਆਕਾਰ ਦੇਣ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ, ਜੋ ਹਰ ਨਾਗਰਿਕ ਦੀਆਂ ਆਸਾਂ ਅਤੇ ਉਮੀਦਾਂ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਵਧਦੀ ਭਾਗੀਦਾਰੀ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਂਦੀ ਹੈ ਅਤੇ ਸਮਾਜ ਦੇ ਹਰ ਵਰਗ ਦੀ ਆਵਾਜ਼ ਨੂੰ ਫ਼ੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਸ਼ਾਮਲ ਕਰਨ ਵਿੱਚ ਮਦਦ ਕਰਦੀ ਹੈ। ਮੁੱਖ ਭਾਸ਼ਣ ਦਿੰਦਿਆਂ ਪੰਜਾਬ ...