Friday, March 20
Shadow

Author: Sukhjinder Singh

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਵਿਖੇ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਵਿਖੇ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

National, Politics, Punjab
ਲਹਿਰਾਗਾਗਾ, 21 ਸਤੰਬਰ: ਨਗਰ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿੱਚ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਹ ਨਵੀਂ ਇਮਾਰਤ ਪੁਰਾਣੇ ਦਫ਼ਤਰ ਵਾਲੀ ਥਾਂ 'ਤੇ ਹੀ ਤਿਆਰ ਕੀਤੀ ਜਾਵੇਗੀ, ਜੋ ਕਾਫੀ ਸਮੇਂ ਤੋਂ ਸ਼ਹਿਰ ਦੀਆਂ ਵਧਦੀਆਂ ਲੋੜਾਂ ਨੂੰ ਪੂਰਾ ਕਰਨ ਯੋਗ ਨਹੀਂ ਸੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਵਾਂ ਦਫ਼ਤਰ, ਜਿਸ ਉੱਤੇ ਲਗਭਗ 46 ਲੱਖ ਰੁਪਏ ਦੀ ਲਾਗਤ ਆਏਗੀ, ਵਿੱਚ ਆਧੁਨਿਕ ਸਹੂਲਤਾਂ ਹੋਣਗੀਆਂ ਤੇ ਇਹ ਪ੍ਰਾਜੈਕਟ ਬਹੁਤ ਜਲਦ ਮੁਕੰਮਲ ਹੋ ਜਾਵੇਗਾ, ਜਿਸ ਤੋਂ ਬਾਅਦ ਨਗਰ ਨਿਵਾਸੀਆਂ ਨੂੰ ਸਾਰੀਆਂ ਸਹੂਲਤਾਂ ਇੱਕ ਹੀ ਛੱਤ ਹੇਠ ਤੇਜ਼ ਤੇ ਪਾਰਦਰਸ਼ੀ ਤਰੀਕੇ ਨਾਲ ਮਿਲਣਗੀਆਂ। ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚੋਂ ਲੰਘਦੀ ਡਿਚ ਡਰੇਨ ਨੂੰ ਕਵਰ ਕੀਤਾ ਹੈ, ਜਿਸ ਨਾਲ ਸ਼ਹਿਰ ਵਾਸੀਆਂ ਬਹੁਤ ਵੱਡੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਸ਼ਹਿ...
ਕਿਸਾਨ ਇਨ ਸੀਟੂ ਤਕਨੀਕ ਨਾਲ ਕਰਨ ਪਰਾਲੀ ਦਾ ਪ੍ਰਬੰਧਨ : ਮੁੱਖ ਖੇਤੀਬਾੜੀ ਅਫਸਰ

ਕਿਸਾਨ ਇਨ ਸੀਟੂ ਤਕਨੀਕ ਨਾਲ ਕਰਨ ਪਰਾਲੀ ਦਾ ਪ੍ਰਬੰਧਨ : ਮੁੱਖ ਖੇਤੀਬਾੜੀ ਅਫਸਰ

National, Politics, Punjab
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਮਾਨਸਾ ਵੱਲੋਂ ਜਿ਼ਲ੍ਹੇ ਦੇ ਵੱਖ—ਵੱਖ ਪਿੰਡਾਂ ਵਿੱਚ ਵੱਡੇ ਪੱਧਰ ਤੇ ਆਈ.ਈ.ਸੀ. ਗਤੀਵਿਧੀਆਂ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ ਸੀਟੂ ਤਕਨੀਕ ਨਾਲ ਪਰਾਲੀ ਦਾ ਪ੍ਰਬੰਧਨ ਕਰਨ। ਉਨ੍ਹਾਂ ਦੱਸਿਆ ਕਿ ਇਹਨਾਂ ਕੈਂਪਾਂ ਦਾ ਮੰਤਵ ਕਿਸਾਨਾਂ ਨੂ਼ੰ ਫਸਲਾਂ ਦੀ ਰਹਿੰਦ—ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ। ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਅੱਜ ਪਿੰਡ ਬੀਰੇਵਾਲਾ ਜੱਟਾ, ਭੀਖੀ, ਕਾਸਿਮਪੁਰ ਛੀਨਾ ਆਦਿ ਪਿੰਡਾਂ ਵਿੱਚ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਏ ਗਏ। ਇਹਨਾਂ ਕੈਂਪ ਵਿੱਚ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਇਨ ਸਿਟੂ ਤਨਕੀਕ ਨਾਲ ਪਰਾਲੀ ਦਾ ਪ੍ਰਬੰਧ ਕਰਨ ਬਾਰੇ ਦੱਸਿਆ ਗਿਆ। ਉਨ੍ਹਾਂ ਕਿਸਾਨਾਂ, ਗਰੁੱਪਾਂ, ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ਤੇ ਮ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 1 ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 1 ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ

National, Politics, Punjab
ਹੁਸ਼ਿਆਰਪੁਰ, 21 ਸਤੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ  ਵਾਰਡ ਨੰਬਰ 1 ਵਿਚ 32.50 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਟਿਊਬਵੈੱਲ ਨਾਲ ਇਲਾਕਾ ਵਾਸੀਆਂ ਦੀ ਪਾਣੀ ਦੀ ਸਮੱਸਿਆ ਦਾ ਹੱਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਥਾਨਕ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਪੂਰਾ ਕੀਤਾ ਗਿਆ ਹੈ। ਵਿਧਾਇਕ ਨੇ ਦੱਸਿਆ ਕਿ 2022 ਤੋਂ ਹੁਣ ਤੱਕ ਨਗਰ ਨਿਗਮ ਵੱਲੋਂ ਸ਼ਹਿਰ ਵਿਚ ਵੱਡੀ ਗਿਣਤੀ ਵਿਚ ਨਵੇਂ ਟਿਊਬਵੈੱਲ ਲਗਾਏ ਗਏ ਹਨ, ਜਿਸ ਕਾਰਨ ਵੱਖ-ਵੱਖ ਖੇਤਰਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸਥਿਤੀ ਵਿਚ ਬੇਹੱਦ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਬਰਸਾਤਾਂ ਕਾਰਨ ਰੁਕਿਆ ਹੋਇਆ ਸੜਕਾਂ ਦਾ ਕੰਮ ਵੀ ਚਾਲੂ ਹੋ ਗਿਆ ਹੈ ਅਤੇ ਸ਼ਹਿਰ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਵੱਡੀ ਪੱਧਰ ਤੇ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕ...
ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ

ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ

National, Politics, Punjab
ਬਾਲੀਆਂ/ਮੂਲੋਵਾਲ (ਧੂਰੀ), 21 ਸਤੰਬਰ (000) - ਪੰਜਾਬ ਸਰਕਾਰ ਵੱਲੋਂ ਹਰੇਕ ਸੂਬਾ ਵਾਸੀ ਨੂੰ ਸ਼ੁੱਧ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਉਪਰਾਲੇ ਤਹਿਤ ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਨਵੀਆਂ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਦੋਵੇਂ ਕੰਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਰਵਾਈ। ਇਹਨਾਂ ਦੋਵੇਂ ਪ੍ਰੋਜੈਕਟਾਂ ਉੱਤੇ 3.69 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਸੁਖਵੀਰ ਸਿੰਘ ਅਤੇ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਵੇਂਕਿ ਇਹਨਾਂ ਦੋਵਾਂ ਪਿੰਡਾਂ ਵਿੱਚ ਸ਼ੁੱਧ ਪੀਣ ਵਾਲੇ ਪਾਣੀ ਦੀ ਸਹੂਲਤ ਤਾਂ ਪਹਿਲਾਂ ਹੀ ਸੀ ਪਰ ਹੁਣ ਇਹਨਾਂ ਦਾ ਦਾਇਰਾ ਹੋਰ ਵਧਾਉਣ ਦੇ ਨਾਲ ਨਾਲ ਵਿਕਸਤ ਕੀਤਾ ਜਾ ਰਿਹਾ ਹੈ। ਜਿਸ ਉਪਰੰਤ ਦੋਵੇਂ ਪਿੰਡਾਂ ਦੇ 1350 ਤੋਂ ਵਧੇਰੇ ਘਰਾਂ ਨੂੰ ਨਵੇਂ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ। ਜਿਸ ਨਾਲ ਇਹਨਾਂ ਪਿੰਡਾਂ ਵਿੱਚ ਪਹਿਲਾਂ ਤੋਂ ਮੌਜੂਦ ਜਲ ਸਪਲਾਈ ਸਕੀਮ...
ਭਾਰਤ ਬਜ਼ੁਰਗਾਂ ਦੀ ਸਿਆਣਪ ਤੇ ਨੌਜਵਾਨਾਂ ਦੀ ਤਾਕਤ ਨਾਲ ਹੀ ਬਣੇਗਾ ਵਿਸ਼ਵ ਸ਼ਕਤੀ: ਅਨੀਰੁੱਧ ਤਿਵਾੜੀ

ਭਾਰਤ ਬਜ਼ੁਰਗਾਂ ਦੀ ਸਿਆਣਪ ਤੇ ਨੌਜਵਾਨਾਂ ਦੀ ਤਾਕਤ ਨਾਲ ਹੀ ਬਣੇਗਾ ਵਿਸ਼ਵ ਸ਼ਕਤੀ: ਅਨੀਰੁੱਧ ਤਿਵਾੜੀ

National, Politics, Punjab
ਪਟਿਆਲਾ, 21 ਸਤੰਬਰ: ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ, (ਮਗਸੀਪਾ) ਚੰਡੀਗੜ੍ਹ ਦੇ ਡਾਇਰੈਕਟਰ ਜਨਰਲ ਤੇ ਸਪੈਸ਼ਲ ਮੁੱਖ ਸਕੱਤਰ ਅਨੀਰੁੱਧ ਤਿਵਾੜੀ ਨੇ ਕਿਹਾ ਹੈ ਕਿ ਸਾਡਾ ਦੇਸ਼ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਤਰੱਕੀ ਕਰਨ ਵਾਲੀ ਅਰਥਵਿਵਸਥਾ ਹੈ। ਉਨ੍ਹਾਂ ਇੱਥੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ.ਜੀ.ਐਨ.ਯੂ.ਐਲ) ਵੱਲੋਂ ਕਰਵਾਏ ਦੋ ਦਿਨਾਂ ਰਾਸ਼ਟਰੀ ਸੰਮੇਲਨ “ਸੀਜ਼ਨਜ਼ ਆਫ਼ ਲਾਈਫ਼” ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕਿਹਾ ਕਿ ਜੇ ਅਸੀਂ ਬਜ਼ੁਰਗਾਂ ਦਾ ਤਜ਼ਰਬੇ ਤੇ ਸਿਆਣਪ ਅਤੇ ਨੌਜਵਾਨਾਂ ਦੀ ਤਾਕਤ ਨਾਲ ਜੋੜੀਏ, ਤਾਂ ਭਾਰਤ ਵਿਸ਼ਵ ਸ਼ਕਤੀ ਬਣੇਗਾ। ਕੇਂਦਰੀ ਸਮਾਜਿਕ ਨਿਆਂ ਮੰਤਰਾਲੇ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ ਦੇ ਸਾਂਝੇ ਯਤਨਾਂ ਨਾਲ ਕਰਵਾਏ ਇਸ ਸੰਮੇਲਨ ਦੌਰਾਨ ਅਨੀਰੁੱਧ ਤਿਵਾੜੀ ਨੇ ਕਿਹਾ ਕਿ ਉਮਰ ਕਿਸੇ ਵੀ ਕੰਮ ਵਿੱਚ ਰੁਕਾਵਟ ਨਹੀਂ। ਉਨ੍ਹਾਂ ਕਿਹਾ ਕਿ ਨੋਬਲ ਇਨਾਮ ਜੇਤੂਆਂ ਦੀ ਉਮਰ ਵੀ ਵਧ ਰਹੀ ਹੈ, ਖ਼ੁਸ਼ ਰਹਿਣ ਦਾ ਰਾਜ ਸਿਆਣਪ ਅਤੇ ਤਾਕਤ ਦਾ ਸੰਤੁਲਨ ਹੈ। ਉਨ੍ਹਾਂ ਗੀਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਬਜ਼ੁ...
ਬਹੁ-ਪੱਖੀ ਤੇ ਪ੍ਰਭਾਵੀ ਸਿਹਤ ਰਣਨੀਤੀ ਸਦਕਾ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਿਆ

ਬਹੁ-ਪੱਖੀ ਤੇ ਪ੍ਰਭਾਵੀ ਸਿਹਤ ਰਣਨੀਤੀ ਸਦਕਾ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਿਆ

National, Politics, Punjab
ਚੰਡੀਗੜ੍ਹ, 20 ਸਤੰਬਰ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 2303 ਪ੍ਰਭਾਵਿਤ ਪਿੰਡਾਂ ਵਿੱਚ ਹੜ੍ਹਾਂ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਸ਼ੁਰੂ ਕੀਤੀ ਗਈ ਬਹੁ-ਪੱਖੀ `ਵਿਸ਼ੇਸ਼ ਸਿਹਤ ਮੁਹਿੰਮ` ਨੇ ਸੰਭਾਵੀ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਵਿੱਚ ਸਫਲਤਾ ਹਾਸਲ ਕੀਤੀ ਹੈ। ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਨਾਲ ਸਬੰਧਤ ਰਿਪੋਰਟਾਂ ਦੀ ਸਮੀਖਿਆ ਕਰਦੇ ਹੋਏ, ਮੰਤਰੀ ਨੇ ਤਸੱਲੀ ਪ੍ਰਗਟਾਈ ਕਿ ਰਾਜ ਦੇ ਮੈਡੀਕਲ ਭਾਈਚਾਰੇ - ਜਿਸ ਵਿੱਚ ਸਰਕਾਰੀ ਡਾਕਟਰ, ਨਿੱਜੀ ਵਲੰਟੀਅਰ, ਆਯੁਰਵੇਦ ਮੈਡੀਕਲ ਅਫਸਰ ਅਤੇ ਐਮ.ਬੀ.ਬੀ.ਐਸ. ਇੰਟਰਨ ਸ਼ਾਮਲ ਹਨ - ਦੀ ਵੱਡੀ ਲਾਮਬੰਦੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਇੱਕ ਮਜ਼ਬੂਤ ਸਿਹਤ ਢਾਲ ਪ੍ਰਦਾਨ ਕੀਤੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁਹਿੰਮ ਮੁੱਖ ਰੂਪ ਵਿੱਚ ਤਿੰਨ-ਨੁਕਾਤੀ ਰਣਨੀਤਕ ਯੋਜਨਾ ਅਨੁਸਾਰ ਕੰਮ ਕਰ ਰਹੀ ਹੈ,ਜਿਸ ਵਿੱਚ ਸਿਹਤ ਕੈਂਪਾਂ ਵਿੱਚ ਮਹੱਤਵਪੂਰਨ ਇਲਾਜ ਸੰਬੰਧੀ ਦੇਖਭਾਲ ਉਪਲਬਧ ਹੈ, ਘਰ-ਘਰ ...
ਯੁੱਧ ਨਸਿ਼ਆਂ ਵਿਰੁੱਧ’: 203ਵੇਂ ਦਿਨ, ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 11.4 ਕਿਲੋਗ੍ਰਾਮ ਹੈਰੋਇਨ, 4.29 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਯੁੱਧ ਨਸਿ਼ਆਂ ਵਿਰੁੱਧ’: 203ਵੇਂ ਦਿਨ, ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 11.4 ਕਿਲੋਗ੍ਰਾਮ ਹੈਰੋਇਨ, 4.29 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 203ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 357 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਰਾਜ ਭਰ ਵਿੱਚ 56 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 203 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 30,298 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 11.4 ਕਿਲੋ ਹੈਰੋਇਨ, 644 ਗ੍ਰਾਮ ਅਫੀਮ, 814 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4.29 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ...
ਯੂਨੀਅਨ ਬੈਂਕ ਆਫ਼ ਇੰਡੀਆ ਨੇ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀ ਕਲਾ ਤਹਿਤ ਹੜ੍ਹ ਪੀੜਤਾਂ ਲਈ ਦੋ ਕਰੋੜ ਦਾ ਯੋਗਦਾਨ ਦਿੱਤਾ

ਯੂਨੀਅਨ ਬੈਂਕ ਆਫ਼ ਇੰਡੀਆ ਨੇ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀ ਕਲਾ ਤਹਿਤ ਹੜ੍ਹ ਪੀੜਤਾਂ ਲਈ ਦੋ ਕਰੋੜ ਦਾ ਯੋਗਦਾਨ ਦਿੱਤਾ

National, Politics, Punjab
ਚੰਡੀਗੜ੍ਹ, 20 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੱਦੇ 'ਤੇ ਸਕਾਰਾਤਮਕ ਹੁੰਗਾਰਾ ਭਰਦੇ ਹੋਏ ਯੂਨੀਅਨ ਬੈਂਕ ਆਫ਼ ਇੰਡੀਆ ਨੇ ਪੰਜਾਬ ਵਿੱਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼ੁਰੂ ਕੀਤੇ ਮਿਸ਼ਨ ਚੜ੍ਹਦੀ ਕਲਾ ਵਿੱਚ ਦੋ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਇਸ ਨੇਕ ਕਾਰਜ ਲਈ ਬੈਂਕ ਪ੍ਰਬੰਧਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਕ ਹਜ਼ਾਰ ਤੋਂ ਵੱਧ ਸਮਾਜ ਸੇਵੀ ਪਹਿਲਾਂ ਹੀ ਚੜ੍ਹਦੀ ਕਲਾ ਮਿਸ਼ਨ ਦਾ ਸਮਰਥਨ ਕਰਨ ਲਈ ਅੱਗੇ ਆ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਯੂਨੀਅਨ ਬੈਂਕ ਆਫ਼ ਇੰਡੀਆ ਹੁਣ ਦੋ ਕਰੋੜ ਰੁਪਏ ਦਾ ਚੈੱਕ ਸੌਂਪ ਕੇ ਯੋਗਦਾਨ ਪਾਉਣ ਵਾਲਿਆਂ ਦੀ ਇਸ ਵਧਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ, ਜਿਸ ਨਾਲ ਹਾਲ ਹੀ ਵਿੱਚ ਹੜ੍ਹਾਂ ਨਾਲ ਤਬਾਹ ਹੋਏ ਸੂਬੇ ਦੇ ਮੁੜ ਨਿਰਮਾਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਸ਼ਨ ਚੜ੍ਹਦੀ ਕਲਾ ਫੰਡ ਇਕੱਠਾ ਕਰਨ ਵਾਲੀ ਇੱਕ ਵਿਸ਼ਵਵਿਆਪੀ ਮੁਹਿੰਮ ਹੈ, ਜੋ 2025 ਦੇ ਪੰਜਾਬ ਹੜ੍ਹ ਪੀੜਤਾਂ ਲਈ ਸੂਬਾ ਸਰਕਾਰ ਦੀਆਂ ਮੁੜ-ਵਸੇਬਾ ਪਹਿਲਕਦਮੀਆਂ ਲਈ ਫੰਡ ਇਕੱਠਾ ਕਰਨ ਲਈ ਸ਼ੁਰੂ ਕ...
ਨੌਜਵਾਨਾਂ ਦੀ ਸਮਾਜਿਕ-ਆਰਥਿਕ ਤਰੱਕੀ ਲਈ ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦੀ ਗਿਣਤੀ ਵਿੱਚ ਵਾਧਾ: ਤਰੁਨਪ੍ਰੀਤ ਸਿੰਘ ਸੌਂਦ*

ਨੌਜਵਾਨਾਂ ਦੀ ਸਮਾਜਿਕ-ਆਰਥਿਕ ਤਰੱਕੀ ਲਈ ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦੀ ਗਿਣਤੀ ਵਿੱਚ ਵਾਧਾ: ਤਰੁਨਪ੍ਰੀਤ ਸਿੰਘ ਸੌਂਦ*

National, Politics, Punjab
ਚੰਡੀਗੜ੍ਹ, 20 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ਵਿੱਚ ਬਣੀਆਂ ਲਾਇਬ੍ਰੇਰੀਆਂ ਦੀ ਗਿਣਤੀ 275 ਤੱਕ ਪਹੁੰਚ ਗਈ ਹੈ। ਪੇਂਡੂ ਖੇਤਰਾਂ ਵਿੱਚ ਇਹ ਲਾਇਬ੍ਰੇਰੀਆਂ ਸਫਲਤਾਪੂਰਕ ਚੱਲ ਰਹੀਆਂ ਹਨ। ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ 58 ਹੋਰ ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ, 2024 ਨੂੰ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬ੍ਰੇਰੀ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਮੁੱਖ ਮੰਤਰੀ ਨੇ ਇੱਥੇ ਬਣਾਈ ਪਹਿਲੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਅਤੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਸੁਪਨਾ ਹੈ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ। ਪੰਜਾਬ ਸਰਕਾਰ ਦੀ ਇਸ ਪਹ...
ਅੰਮ੍ਰਿਤਸਰ ਵਿਖੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

ਅੰਮ੍ਰਿਤਸਰ ਵਿਖੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼ੀ ਹੈਂਡਲਰ ਹਰਪਾਲ ਸਿੰਘ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸਦੇ ਕਬਜ਼ੇ ਵਿੱਚੋਂ 5.032 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਵਨਦੀਪ ਸਿੰਘ, ਵਾਸੀ  ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਵਨਦੀਪ ਨੇ ਦੱਸਿਆ ਕਿ ਉਹ ਆਪਣੇ ਵਿਦੇਸ਼ ਅਧਾਰਤ ਹੈਂਡਲਰ ਹਰਪਾਲ ਸਿੰਘ, ਜੋ ਕਿ ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦਾ ਵਾਸੀ ਹੈ ਅਤੇ ਇਸ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਉਨ੍ਹਾਂ ...