Shadow

Author: admin

ਸਫੀਦੋਂ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਦਾ ਵੱਡਾ ਵਿਕਾਸ ਪੈਕੇਜ, ਲਗਾਈ ਐਲਾਨਾਂ ਦੀ ਝੜੀ

ਸਫੀਦੋਂ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਦਾ ਵੱਡਾ ਵਿਕਾਸ ਪੈਕੇਜ, ਲਗਾਈ ਐਲਾਨਾਂ ਦੀ ਝੜੀ

haryana
ਚੰਡੀਗੜ੍ਹ, 4 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਜ਼ਿਲ੍ਹਾ ਜੀਂਦ ਦੇ ਸਫੀਦੋਂ ਵਿੱਚ ਆਯੋਜਿਤ ਧੰਨਵਾਦ ਅਤੇ ਵਿਕਾਸ ਰੈਲੀ ਵਿੱਚ ਖੇਤਰ ਦੇ ਵਿਕਾਸ ਲਈ ਵੱਡੇ ਐਲਾਨ ਕਰਦਿਆਂ ਕਿਹਾ ਕਿ ਸਫੀਦੋਂ ਦੇ ਹਸਪਤਾਲ ਨੂੰ 100 ਬੈੱਡਾਂ ਵਿੱਚ ਅਪਗ੍ਰੇਡ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਿਵਾਨਾ ਮਾਲ ਪਿੰਡ ਅਤੇ ਪਿੰਡ ਖਾਤਲਾ ਵਿੱਚ ਪਸ਼ੂ ਹਸਪਤਾਲ ਦੀ ਨਵੀਂ ਬਿਲਡਿੰਗ ਬਣਾਈ ਜਾਵੇਗੀ। ਸਫੀਦੋਂ ਵਿੱਚ ਰਾਮਸਰ ਪਾਰਕ ਅਤੇ ਆਡੀਟੋਰੀਅਮ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ ਸਫੀਦੋਂ ਸ਼ਹਿਰ ਵਿੱਚ ਵਿਦਿਆਰਥੀਆਂ ਲਈ ਈ-ਲਾਈਬ੍ਰੇਰੀ ਸਥਾਪਿਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਾਣੀਪਤ ਰੋਡ ਤੋਂ ਨਗਰਪਾਲਿਕਾ ਦੀ ਹੱਦ ਵਿੱਚ ਮਹਾਤਮਾ ਜਯੋਤੀਬਾ ਫੂਲੇ ਦੇ ਨਾਮ 'ਤੇ ਪ੍ਰਵੇਸ਼ ਦੁਆਰ ਬਣਾਇਆ ਜਾਵੇਗਾ। ਸਫੀਦੋਂ ਵਿੱਚ ਬੀ.ਐਸ.ਸੀ. ਨਰਸਿੰਗ ਕਾਲਜ ਦੀ ਇਮਾਰਤ ਦਾ ਨਿਰਮਾਣ ਜਲਦੀ ਕਰਵਾਇਆ ਜਾਵੇਗਾ। ਸਫੀਦੋਂ ਵਿੱਚ ਮੈਮੋਰੀਅਲ ਕੰਨਿਆ ਸਰਕਾਰੀ ਕਾਲਜ ਦੀ ਚਾਰਦੀਵਾਰੀ ਦਾ ਮੁੜ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਫੀਦੋਂ ਸ਼ਹਿਰ ਦੇ ਪੀਪਲ ਵਾਲਾ ਮੁਹੱਲਾ ਵਾਰਡ ਨੰਬਰ ਸੱਤ ਗੁਲਜ਼ਾਰੀ ਚੌਕ, ਕ...
ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ – ਹਰਭਜਨ ਸਿੰਘ ਈ.ਟੀ.ਓ.

ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ – ਹਰਭਜਨ ਸਿੰਘ ਈ.ਟੀ.ਓ.

local news
ਜੰਡਿਆਲਾ ਗੁਰੂ/ਅੰਮ੍ਰਿਤਸਰ, 04 ਅਪ੍ਰੈਲ (            ) - ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਹਰ ਖੇਤਰ ਵਿੱਚ ਰਿਕਾਰਡ ਵਿਕਾਸ ਕੀਤਾ ਹੈ ਅਤੇ ਇਸ ਸਾਲ ਵਿਕਾਸ ਦੇ ਨਵੇਂ ਅਯਾਮ ਸਥਾਪਿਤ ਕੀਤੇ ਜਾਣਗੇ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੋਰਾਨ ਪਹਿਲੇ ਸਾਲ ਤੋਂ ਹੀ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ। ਪੰਜ...
ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ

local news
ਕੋਟਕਪੂਰਾ, 4 ਅਪ੍ਰੈਲ ()  ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਜੈਤੋ ਵਿਖੇ ਕੱਲ੍ਹ 5 ਅਪ੍ਰੈਲ ਨੂੰ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ!” ਲੜੀ ਤਹਿਤ ਅਨਾਜ ਮੰਡੀ ਜੈਤੋ ਵਿੱਚ ਇੱਕ ਵੱਡੇ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਉਨ੍ਹਾਂ ਦਾ ਜ਼ਿਲ੍ਹਾ ਵਾਸੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਹ ਸਮਾਗਮ ਦਾਣਾ ਮੰਡੀ ਜੈਤੋ ਵਿੱਚ ਕਰਵਾਇਆ ਜਾਵੇਗਾ, ਜਿੱਥੇ ਮੁੱਖ ਮੰਤਰੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਦੀਆਂ ਪ੍ਰਾਪਤੀਆਂ, ਵਿਕਾਸ ਕਾਰਜਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਲੈ ਕੇ ਜ਼ਿਲ੍ਹੇ ਵਿੱਚ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਸਪੀਕਰ ਸ. ਸੰਧਵਾਂ ਨੇ ਜ਼ਿਲ੍ਹੇ ਦੇ ਸਮੂਹ ਪਾਰਟੀ ਆਗੂਆਂ, ਵਰਕਰਾਂ, ਪੰਚਾਂ, ਸਰਪੰਚਾਂ, ਬਲਾਕ ਸੰਮਤੀ ਅਤ...
ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

Crime
ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਚੰਡੀਗੜ੍ਹ ਗ੍ਰਨੇਡ ਹਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਜ਼ਿਗਾਨਾ ਪਿਸਤੌਲ ਸਮੇਤ ਗੋਲੀ-ਸਿੱਕੇ ਨਾਲ ਗ੍ਰਿਫ਼ਤਾਰ ਕਰਕੇ ਇਸ ਵਾਰਦਾਤ ਦੀ ਗੁੱਥੀ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਮਾਜਰੀ (ਐਸ.ਬੀ.ਐਸ. ਨਗਰ ) ਦੇ ਬਲਵਿੰਦਰ ਲਾਲ ਉਰਫ਼ ਸ਼ੰਮੀ, ਪਿੰਡ ਭਰਾਪੁਰ (ਐਸ.ਬੀ.ਐਸ. ਨਗਰ )ਦੇ ਜਸਵੀਰ ਸਿੰਘ ਉਰਫ਼ ਜੱਸੀ, ਪਿੰਡ ਸੁਜਾਵਲਪੁਰ (ਐਸਬੀਐਸ ਨਗਰ) ਦੇ ਚਰਨਜੀਤ ਸਿੰਘ ਉਰਫ਼ ਚੰਨੀ, ਪਿੰਡ ਠਾਣਾ (ਸ਼ਿਮਲਾ) ਦੇ ਰੂਬਲ ਚੌਹਾਨ ਅਤੇ ਧੂਰੀ (ਸੰਗਰੂਰ) ਦੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ...
ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

Politics
ਚੰਡੀਗੜ੍ਹ, 4 ਅਪ੍ਰੈਲ 2026-        ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ 'ਆਪ' ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ 'ਤੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦੇ ਉਠਾਉਣ ਵਿੱਚ ਅਸਫਲ ਰਹਿਣ 'ਤੇ ਤਿੱਖਾ ਹਮਲਾ ਕੀਤਾ। ਆਗੂਆਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਾਰ-ਵਾਰ ਰਾਬਤਾ ਕਰਨ ਦੇ ਬਾਵਜੂਦ 8,500 ਕਰੋੜ ਰੁਪਏ ਦੇ ਆਰਡੀਐਫ ਬਕਾਏ, 60,000 ਕਰੋੜ ਰੁਪਏ ਦੇ ਜੀਐਸਟੀ ਨੁਕਸਾਨ ਅਤੇ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਵਰਗੇ ਗੰਭੀਰ ਮੁੱਦਿਆਂ ਨੂੰ ਨਹੀਂ ਚੁੱਕਿਆ ਗਿਆ। ਇਸ ਚੁੱਪ ਨੂੰ ਪੰਜਾਬ ਦੇ ਲੋਕਾਂ ਅਤੇ ਫਤਵੇ ਨਾਲ ਵਿਸ਼ਵਾਸਘਾਤ ਕਰਾਰ ਦਿੰਦਿਆਂ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਸਰੋਕਾਰਾਂ ਅਤੇ ਹੜ੍ਹ ਪੀੜਤਾਂ ਦੀ ਦੁਰਦਸ਼ਾ ਨੂੰ ਨਾ ਉਠਾਉਣਾ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਟੁੱਟੇ ਹੋਣ ਨੂੰ ਦਰਸਾਉਂਦਾ ਹੈ। ਸੰਸਦੀ ਨੁਮਾਇੰਦਗੀ 'ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਘਵ ਚੱਢਾ ਨੂੰ ਪੰਜਾਬ ਦੇ...
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

hot news, Punjab
* ਪਟਿਆਲਾ, 4 ਅਪ੍ਰੈਲ 2026 ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ ਦੇ ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸਿੱਧੇ ਤੌਰ 'ਤੇ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਭ ਤੋਂ ਵੱਧ ਗਤੀਸ਼ੀਲ ਅਤੇ ਸਿਹਤ ਸਹੂਲਤਾਂ ਤੋਂ ਵਾਂਝੇ ਰਹਿਣ ਵਾਲੇ ਇਸ ਕਾਮਾ ਵਰਗ ਲਈ ਸਿਹਤ ਸੰਭਾਲ ਪਹੁੰਚ ਵਿੱਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਘਾਟ ਨੂੰ ਪੂਰਾ ਕਰਨ ਲਈ ਇਹ ਕਦਮ ਚੁੱਕਿਆ ਹੈ। ਬੱਸ ਡਰਾਈਵਰਾਂ, ਆਟੋ-ਰਿਕਸ਼ਾ ਚਾਲਕਾਂ, ਟੈਕਸੀ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੌਕੇ 'ਤੇ ਹੀ ਰਜਿਸਟਰ (ਐਨਰੋਲ) ਕੀਤਾ ਗਿਆ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਕਿ ਪੰਜਾਬ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਵਾਲੇ ਇਹ ਲੋਕ ਹੁਣ ਸਮੇਂ ਸਿਰ ਅਤੇ ਸਸਤੀਆਂ ਸਿਹਤ ਸਹੂਲਤਾਂ ਪ੍ਰਾਪਤ ਕਰਨ ਵਿੱਚ ਪਿੱਛੇ ਨਾ ਰਹਿ ਜਾਣ। ਦੋ ਦਿਨਾਂ ਦੇ ਦੌਰਾਨ, ਪੀ.ਆਰ.ਟੀ.ਸੀ. (PRTC) ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਸਮੇਤ ਕਈ ਵਿਅਕਤੀਆਂ ਨੂੰ ਰਜਿਸਟਰ ਕੀਤਾ ਗਿਆ ਅਤੇ ਮੌਕੇ 'ਤੇ...
ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

Politics, Punjab
ਚੰਡੀਗੜ੍ਹ, 4 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 'ਬਕਾਇਆ ਰਾਸ਼ੀ ਦੀ ਵਸੂਲੀ ਲਈ ਪੰਜਾਬ ਯਕਮੁਸ਼ਤ  ਨਿਪਟਾਰਾ ਸਕੀਮ (ਓ.ਟੀ.ਐਸ.), 2025' ਵਿੱਚ ਦੋ ਮਹੀਨੇ ਦੇ ਵਾਧੇ ਦਾ ਅਧਿਕਾਰਤ ਐਲਾਨ ਕੀਤਾ ਹੈ। ਪਹਿਲਾਂ ਇਸਦੀ ਆਖਰੀ ਮਿਤੀ 31 ਮਾਰਚ 2026 ਤੈਅ ਕੀਤੀ ਗਈ ਸੀ, ਪਰ ਹੁਣ ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ ਮਿਤੀ ਵਧਾ ਕੇ 31 ਮਈ 2026 ਕਰ ਦਿੱਤੀ ਗਈ ਹੈ। ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਇਹ ਐਲਾਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਇਹ ਵਾਧਾ ਯੋਗ ਟੈਕਸ ਦਾਤਿਆਂ ਨੂੰ ਆਪਣੇ ਬਕਾਏ ਨਿਪਟਾਉਣ ਅਤੇ ਵੱਡੀ ਵਿੱਤੀ ਰਾਹਤ ਪ੍ਰਾਪਤ ਕਰਨ ਦਾ ਇੱਕ ਅਹਿਮ ਅਤੇ ਆਖਰੀ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਅੱਗੇ ਚੇਤਾਵਨੀ ਦਿੱਤੀ ਕਿ ਕਰ ਵਿਭਾਗ ਨੇ ਪਹਿਲਾਂ ਹੀ ਟੈਕਸ ਡਿਫਾਲਟਰਾਂ ਨਾਲ ਸਬੰਧਤ 8,000 ਜਾਇਦਾਦਾਂ ਦੀ ਪਛਾਣ ਕਰ ਲਈ ਹੈ, ਜੇਕਰ ਉਹ ਇਸ ਆਖਰੀ ਮੌਕੇ ਦਾ ਤੁਰੰਤ ਲਾਭ ਨਹੀਂ ਲੈਂਦੇ ਤਾਂ ਜਲਦੀ ਹੀ ਇਨ੍ਹਾਂ ਦੀ ਨਿਲਾਮੀ ਕੀਤੀ ਜਾਵੇਗੀ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਸ ਪਹਿਲਕਦਮੀ ਦੀ ਤਾਜ਼ਾ ਪ੍ਰਗਤੀ ਬਾਰ...
ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ

ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ

hot news, Punjab
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਅੱਜ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਰਿਵੀਜ਼ਨ (ਐਸ.ਆਈ.ਆਰ.) ਲਈ ਪੂਰੀ ਤਿਆਰੀ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਐਸ.ਆਈ.ਆਰ. ਅਭਿਆਸ ਲਈ ਸ਼ਡਿਊਲ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਸਾਰੀਆਂ ਸ਼ੁਰੂਆਤੀ ਗਤੀਵਿਧੀਆਂ ਇੱਕ ਢਾਂਚਾਗਤ ਅਤੇ ਸਮਾਂਬੱਧ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ। ਹੁਣ ਤੱਕ ਦੀ ਪ੍ਰਗਤੀ ਬਾਰੇ ਉਨ੍ਹਾਂ ਨੇ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕ ਵਿਆਪਕ ਪ੍ਰੀ-ਐਸ.ਆਈ.ਆਰ. ਮੈਪਿੰਗ ਅਭਿਆਸ ਕੀਤਾ ਗਿਆ ਹੈ। 4 ਅਪ੍ਰੈਲ ਨੂੰ ਸਵੇਰੇ 8:00 ਵਜੇ ਤੱਕ ਦੇ ਤਾਜ਼ਾ ਅੰਕੜਿਆਂ ਅਨੁਸਾਰ, ਪੰਜਾਬ ਵਿੱਚ 74.27 ਫ਼ੀਸਦ ਵੋਟਰਾਂ ਦੀ ਵਿਸ਼ੇਸ਼ ਸੁਧਾਈ ਰਿਵੀਜ਼ਨ ਰਿਕਾਰਡਾਂ ਨਾਲ ਮੈਪਿੰਗ ਕੀਤੀ ਗਈ ਹੈ। ਕੁੱਲ 2,14,57,521 ਵੋਟਰਾਂ ਵਿੱਚੋਂ ਸੂਬੇ ਭਰ ਵਿੱਚ 1,59,36,941 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ। ਪ੍ਰੀ-ਐਸਆਈਆਰ ਦੇ ਅਭਿਆਸ ਨੂੰ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ, ਹੈੱਡਕੁਆਰਟਰ ਪੱਧਰ 'ਤੇ ਚੋਣ ਰਜਿਸਟ੍ਰੇਸ਼ਨ ਅਧਿਕਾ...
10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

breaking news, Crime
ਚੰਡੀਗੜ੍ਹ 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਚੰਡੀਗੜ੍ਹ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਇੱਕ ਕੇਸ ਦਰਜ ਸੀ ਅਤੇ ਗ੍ਰਿਫ਼ਤਾਰੀ ਦੌਰਾਨ ਸ਼ਿਕਾਇਤਕਰਤਾ ਦੀ ਲਾਇਸੈਂਸ-ਸ਼ੁਦਾ ਪਿਸਤੌਲ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਦਾ ਲਾਇਸੈਂਸੀ ਪਿਸਤੌਲ ਵਾਪਸ ਲੈਣ ਸਬੰਧੀ ਕੇਸ ਵਿੱਚ ਉਸਦੀ ਮਦਦ ਕਰਨ ਦੇ ਬਦਲੇ ਦੋਸ਼ੀ ਨਾਇਬ ਕੋਰਟ ਨੇ 10,000 ਰੁਪਏ ਦੀ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਦੀ ਮੰਗ ਕੀਤੀ । ਸ਼ਿਕਾਇਤਕਰਤਾ ਨੇ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਮੰਗਣ ਵਾਲੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਜ਼ਿਕਰਯੋਗ ਹੈ ਕਿ ...
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

breaking news
ਮੋਗਾ, 4 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਪੁਸ਼ਟੀ ਕਰਦਿਆਂ ਮੋਗਾ ਵਿੱਚ ਬਹੁ- ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ, ਕਿਸਾਨ ਸੁਰੱਖਿਆ ਅਤੇ ਪ੍ਰਸ਼ਾਸਕੀ ਸੁਧਾਰਾਂ ’ਤੇ ਕੇਂਦ੍ਰਿਤ ਇੱਕ ਸ਼ਾਸਨ ਮਾਡਲ ਦੀ ਰੂਪ-ਰੇਖਾ ਵੀ ਪੇਸ਼ ਕੀਤੀ। ਇੱਥੇ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਅਤੇ ਭਾਰੀ ਜਨਤਕ ਭਾਗੀਦਾਰੀ ਸਰਕਾਰ ਦੇ ਇਮਾਨਦਾਰ ਅਤੇ ਸਾਫ਼-ਸੁਥਰੀ ਰਾਜਨੀਤੀ ਵਿੱਚ ਵਧ ਰਹੇ ਲੋਕਾਂ ਦੇ ਭਰੋਸਾ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 47 ਕਿਲੋਮੀਟਰ ਤੋਂ ਵੱਧ ਮੁੱਖ ਸੜਕੀ ਨੈੱਟਵਰਕਾਂ ਨੂੰ ਅਪਗ੍ਰੇਡ ਕਰਨ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੋਂ ਲੈ ਕੇ 18.80 ਕਰੋੜ ਰੁਪਏ ਦੇ ਬਿਜਲੀ ਪ੍ਰਾਜੈਕਟ ਸ਼ੁਰੂ ਕਰਨ ਅਤੇ 13 ਅਪ੍ਰੈਲ ਤੋਂ ਤਕਸੀਮ ਮੁਹਿੰਮ ਸ਼ੁਰੂ ਕਰਨ ਤੱਕ ਸਰਕਾਰ ਜ਼ਮੀਨੀ ਪੱਧਰ ’ਤੇ ਠੋਸ ਤਬਦੀਲੀ ਲਿਆ...