ਬਟਾਲਾ ਪੁਲਿਸ ਨੇ ਐੱਮ.ਐੱਸ ਸੋਢੀ ਕਰਿਆਨਾ ਸਟੋਰ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਕਾਬੂ
ਬਟਾਲਾ, 21 ਮਈ ( ) ਡਾ. ਮਹਿਤਾਬ ਸਿੰਘ ਐੱਸ.ਐੱਸ.ਪੀ ਬਟਾਲਾ ਦੀ ਅਗਵਾਈ ਵਿੱਚ ਬਟਾਲਾ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਐੱਮ.ਐੱਸ ਸੋਢੀ ਕਰਿਆਨਾ ਸਟੋਰ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਕਾਬੂ ਕਰ ਲਏ ਗਏ ਹਨ।
ਸੰਦੀਪ ਵਡੇਰਾ ਐੱਸ ਪੀ ਇੰਨਵੈਸਟੀਗੇਸ਼ਨ ਬਟਾਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿਪੰਜਾਬ ਸਰਕਾਰ ਵੱਲੋਂ ਗੈਂਗਸਟਰਾ ਵਿਰੁੱਧ ਚਲਾਈ ਗਈ ਜੀਰੋ ਟੋਲਰੇਂਸ ਪਾਲਿਸੀ ਅਪਣਾਈ ਗਈ ਹੈ।
ਸੰਦੀਪ ਕੁਮਾਰ ਐੱਸ.ਪੀ. ਇੰਨਵੈਸਟੀਗੇਸ਼ਨ ਨੇ ਦੱਸਿਆ ਕਿ ਉਨ੍ਹਾਂ ਦੀ ਜੇਰ ਨਿਗਰਾਨੀ ਹੇਠ ਸੁਖਇੰਦਰ ਸਿੰਘ ਡੀ.ਐੱਸ.ਪੀ ਸਬ-ਡਵੀਜਨ ਸਿਟੀ, ਇੰਸਪੈਕਟਰ ਸੁਖਰਾਜ ਸਿੰਘ ਇੰਚਾਰਜ ਸੀ.ਏ ਸਟਾਫ ਬਟਾਲਾ, ਇੰਸਪੈਕਟਰ ਗੁਰਮੀਤ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਇਨ ਅਤੇ ਟੀਮਾ ਵੱਲੋਂ ਮੁਕੱਦਮਾ ਨੰਬਰ 139 ਮਿਤੀ 09-5-2026 ਜੁਰਮ 308(4),3(5) BNS 25-54-59 ਆਰਮ ਐਕਟ ਸਿਵਲ ਲਾਇਨ ਵਿਚ ਮੁਦਈ ਸੰਜੀਵ ਕੁਮਾਰ ਪੁੱਤਰ ਅਵਤਾਰ ਚੰਦ ਸੋਢੀ ਵਾਸੀ ਸੁੰਦਰ ਨਗਰ ਬਟਾਲਾ (ਐਮ.ਐਸ ਸੋਢੀ ਕਰਿਆਨਾ ਸਟੋਰ) ਦੀ ਦੁਕਾਨ ਤੇ ਅੰਦਰ ਵੜ ਕੇ ਗੋਲੀਆ ਮਾਰਨ ਆਏ ਵਿਅਕਤੀ ਕ੍ਰਿਸ਼ਜੀਤ ਸਿੰਘ ਉਰਫ ਕ੍ਰਿਸ ਪੁੱਤਰ ਹਰਜੀਤ ਸਿੰਘ ਵਾਸ...








