ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ
ਚੰਡੀਗੜ੍ਹ, 19 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ।
ਇੱਥੇ ਆੜ੍ਹਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਗੰਭੀਰਤਾ ਨਾਲ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਦੇ ਦਾਇਰੇ ਅਧੀਨ ਆਉਂਦੀਆਂ ਹਨ ਅਤੇ ਜਿਨ੍ਹਾਂ ਵੱਲ ਕੇਂਦਰ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਕੇਂਦਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਆਂ ਦੇ ਕਮਿਸ਼ਨ ਵਿੱਚ ਵਾਧਾ ਕਰਨ ਦਾ ਮਾਮਲਾ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਉਠਾਇਆ ਜਾ ਚੁੱਕਾ ਹੈ। ਉਨ੍ਹਾਂ ਨੇ ਆੜ੍ਹਤੀਆਂ ਦੀ ਭੂਮਿਕਾ ਨੂੰ ਅਹਿਮੀਅਤ ਨਾ ...








