ਸੀ.ਐਮ. ਵਿੰਡੋ ‘ਤੇ ਪ੍ਰਾਪਤ ਸ਼ਿਕਾਇਤਾਂ ਦਾ ਪ੍ਰਾਥਮਿਕਤਾ ਦੇ ਆਧਾਰ ‘ਤੇ ਕਰਨ ਨਿਪਟਾਰਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 20 ਮਈ- ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਪ੍ਰਾਥਮਿਕਤਾ ਦੇ ਆਧਾਰ 'ਤੇ ਨਿਪਟਾਰਾ ਕਰਨਾ ਰਾਜ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ ਹੈ। ਇਸ ਲਈ ਅਧਿਕਾਰੀ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤਣ।
ਮੁੱਖ ਮੰਤਰੀ ਸੀ.ਐਮ. ਵਿੰਡੋ 'ਤੇ ਆਈਆਂ ਸ਼ਿਕਾਇਤਾਂ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੀ ਸਮੀਖਿਆ ਕਰ ਰਹੇ ਸਨ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਪੁਲਿਸ ਸੁਪਰਡੈਂਟ (ਐੱਸ.ਪੀ.) ਅਤੇ ਡਿਵੀਜ਼ਨਲ ਕਮਿਸ਼ਨਰ ਵੀ ਆਨਲਾਈਨ ਜੁੜੇ।
ਮੁੱਖ ਮੰਤਰੀ ਨੇ ਜ਼ਿਲ੍ਹਾ ਪੱਧਰ ਦੀ ਸੀ.ਐਮ. ਵਿੰਡੋ 'ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਦੇ ਤੁਰੰਤ ਨਿਪਟਾਰੇ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਹਰ ਜ਼ਿਲ੍ਹਾ ਪੱਧਰ 'ਤੇ ਨੋਡਲ ਅਧਿਕਾਰੀ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੋਂ ਸੀ.ਐਮ. ਵਿੰਡੋ ਦੀਆਂ ਸ਼ਿਕਾਇਤਾਂ ਬਾਰੇ ਵਿਸਤਾਰ ਵਿੱਚ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਜ਼ਰੂਰੀ...








