ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੁਲਿਸ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼
ਜਲੰਧਰ, 1 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸ਼ਹਿਰ ਦੇ ਨਗਰ ਕੌਂਸਲਰਾਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਮੁਹਿੰਮ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਰਣਨੀਤੀ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਲਤ ਤੋਂ ਪ੍ਰਭਾਵਿਤ ਨੌਜਵਾਨਾਂ ਦਾ ਢੁੱਕਵਾਂ ਮੁੜ ਵਸੇਬਾ ਯਕੀਨੀ ਬਣਾਉਣਾ ਵੀ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੇ ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਪਲਾਈ ਲਾਈਨ ਤੋੜ ਦਿੱਤੀ ਹੈ, ਜਦਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਇਲਾਜ ਅ...








