Monday, March 9
Shadow

Author: Sukhjinder Singh

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਨਿੱਘੀਆਂ ਸ਼ੁਭਕਾਮਨਾਵਾਂ

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਨਿੱਘੀਆਂ ਸ਼ੁਭਕਾਮਨਾਵਾਂ

Politics
ਚੰਡੀਗੜ੍ਹ, 21 ਫਰਵਰੀ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ 1951 ਬੈਚ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਸ੍ਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਡੀਜੀਪੀ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਪਾਈ ਪੋਸਟ ਵਿੱਚ ਕਿਹਾ ਕਿ ਇੰਡੀਅਨ ਪੁਲਿਸ ਸਰਵਿਸ ਦੇ ਪੰਜਾਬ ਕੇਡਰ ਦੀ ਪ੍ਰਮੁੱਖ ਹਸਤੀ ਸ੍ਰੀ ਬਾਵਾ ਅਧਿਕਾਰੀਆਂ ਦੀ ਇੱਕ ਪੀੜ੍ਹੀ ਦੀ ਨੁਮਾਇੰਦਗੀ ਕਰਦੇ ਹਨ, ਜਿਨ੍ਹਾਂ ਨੇ ਪੇਸ਼ੇਵਰ, ਸਿਧਾਂਤਕ ਅਤੇ ਨਿਡਰ ਪੁਲਿਸਿੰਗ ਦੀ ਮਜ਼ਬੂਤ ਨੀਂਹ ਰੱਖੀ। ਉਨ੍ਹਾਂ ਲਿਖਿਆ ਕਿ ਪੰਜਾਬ ਕੇਡਰ ਲੰਬੇ ਸਮੇਂ ਤੋਂ ਆਪਣੀ ਸਮਰਪਿਤ ਸੇਵਾ ਭਾਵਨਾ, ਲੀਡਰਸ਼ਿਪ ਅਤੇ ਦੇਸ਼ ਪ੍ਰਤੀ ਯੋਗਦਾਨ ਲਈ ਪ੍ਰਸ਼ੰਸਾ ਦਾ ਪਾਤਰ ਰਿਹਾ ਹੈ ਅਤੇ ਸ੍ਰੀ ਬਾਵਾ ਪੰਜਾਬ ਕੇਡਰ ਦੇ ਆਈ.ਪੀ.ਐਸ. ਅਧਿਕਾਰੀਆਂ ਦੀ ਮੋਹਰਲੀ ਕਤਾਰ ਦੀਆਂ ਹਸਤੀਆਂ ਵਿੱਚੋਂ ਇੱਕ ਹਨ। ਦੱਸਣਯੋਗ ਹੈ ਕਿ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵ ਅਤੇ ਡੀਆਈਜੀ ਪਰਸੋਨਲ ਅਮਨੀਤ ਕੌਂਡਲ ਨੇ ਵੈਟਰਨ ਅਧਿਕਾਰੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ...
ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ/ਮਾਨਸਾ, 21 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਲੜਕੀਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਆਉਣ ਵਾਲੀਆਂ ਧੀਆਂ ਲਈ ਸੁਰੱਖਿਅਤ ਅਤੇ ਮਿਆਰੀ ਸਿੱਖਿਆ ਸਹੂਲਤਾਂ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਲਗਭਗ 10 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਨ ਵਾਲੇ ਇਸ ਗਰਲਜ਼ ਹੋਸਟਲ ਦਾ ਨਿਰਮਾਣ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਹ ਸਹੂਲਤ ਉਨ੍ਹਾਂ ਵਿਦਿਆਰਥਣਾਂ ਨੂੰ ਵੱਡੀ ਰਾਹਤ ਦੇਵੇਗੀ ਜੋ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਪੜ੍ਹਾਈ ਲਈ ਆਉਂਦੀਆਂ ਹਨ।” ਉਨ੍ਹਾਂਅੱਗੇ ਐਲਾਨ ਕੀਤਾ, “ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਇੱਕ ਅਤਿ-ਆਧੁਨਿਕ ਡਿਜੀਟਲ ਲਾਇਬ੍ਰੇਰੀ ਵੀ ਸਥਾਪਿਤ ਕੀਤੀ ਜਾਵੇਗੀ। ਇਹ ਡਿਜੀਟਲ ਲਾਇਬ੍ਰੇਰੀ ਵਿਦਿਆਰਥੀਆਂ ਨੂੰ...
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

Punjab
ਚੰਡੀਗੜ੍ਹ, 21 ਫਰਵਰੀ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇ.ਈ.ਈ.) ਮੇਨਜ਼- 2026 ਪਾਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਪਿਛਲੇ ਸਾਲ ਦੇ 187 ਸਫਲ ਉਮੀਦਵਾਰਾਂ ਨਾਲੋਂ 63 ਫੀਸਦੀ ਦੇ ਸ਼ਾਨਦਾਰ ਵਾਧੇ  ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਨੂੰ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਲਈ ਇੱਕ ਅਹਿਮ ਤੇ ਇਤਿਹਾਸਕ ਪਲ ਦੱਸਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਦੇ ਪੰਜ ਵਿਦਿਆਰਥੀਆਂ ਨੇ ਵੀ ਇਹ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਯੋਗ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸ ਦੀ ਤਿਆਰੀ  ਲਈ ਤਿੰਨ ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਸਿਖਲਾਈ ਕੈਂਪ ਲਾਵੇਗੀ ਤਾਂ ਜੋ ਅਗਲੇ ਪੜਾਅ ...
ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਵੱਲ ਮਜ਼ਬੂਤ ਕਦਮ: ਬਲਜਿੰਦਰ ਸਿੰਘ ਚੌਂਦਾ ਨੇ ਪੰਜਾਬ ਐਸ.ਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਕਾਰਜਭਾਰ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਵੱਲ ਮਜ਼ਬੂਤ ਕਦਮ: ਬਲਜਿੰਦਰ ਸਿੰਘ ਚੌਂਦਾ ਨੇ ਪੰਜਾਬ ਐਸ.ਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਕਾਰਜਭਾਰ

Politics
ਚੰਡੀਗੜ੍ਹ, 20 ਫਰਵਰੀ: ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਬਲਜਿੰਦਰ ਸਿੰਘ ਚੌਂਦਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਅਤੇ ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦੀ ਹਾਜ਼ਰੀ ਵਿੱਚ ਸਰਕਾਰੀ ਤੌਰ ’ਤੇ ਆਪਣਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀਆਂ ਵੱਲੋਂ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਅਤੇ ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਸੀ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ, ਆਸਾਨ ਲੋਨ ਸਹੂਲਤਾਂ ਅਤੇ ਕਰਜ਼ਾ ਮਾਫ਼ੀ ਵਰਗੇ ਇਤਿਹਾਸਕ ਫੈਸਲੇ ਇਹ ਸਾਬਤ ਕਰਦੇ ਹਨ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਮਦਦ ਪਹੁ...
ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦੇ ਰਹੀ ਹੈ: ਮੋਹਿੰਦਰ ਭਗਤ

ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦੇ ਰਹੀ ਹੈ: ਮੋਹਿੰਦਰ ਭਗਤ

Punjab
ਚੰਡੀਗੜ੍ਹ, 20 ਫ਼ਰਵਰੀ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗ਼ਬਾਨੀ ਨੂੰ ਲਾਭਕਾਰੀ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਲੈ ਕੇ ਬਾਜ਼ਾਰ ਤੱਕ ਹਰ ਪੱਧਰ ‘ਤੇ ਸੰਪੂਰਨ ਸਹਿਯੋਗ ਮੁਹੱਈਆ ਕਰਵਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਬੀਜ ਸਮੱਗਰੀ, ਤਕਨੀਕੀ ਸਲਾਹ, ਆਧੁਨਿਕ ਖੇਤੀ ਦੇ ਤਰੀਕੇ ਅਤੇ ਮਜ਼ਬੂਤ ਮਾਰਕੀਟ ਲਿੰਕੇਜ ਉਪਲਬਧ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਬਾਗ਼ਬਾਨੀ ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਅਤੇ ਹਰ ਪੱਧਰ ਤੇ ਸੰਪੂਰਨ ਸਹਿਯੋਗ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਚੱਕਰ ਤੋਂ ਬਾਹਰ ਵੱਧ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਫਲਾਂ, ਸਬਜ਼ੀਆਂ ਅਤੇ ਹੋਰ ਉੱਚ ਮੁੱਲ ਵਾਲੀਆਂ ਫਸਲਾਂ ਕਿਸਾਨਾਂ ਲਈ ਵੱਧ ਲਾਭਦਾਇਕ ਸਾਬਤ ਹੋ ਰਹੀਆਂ ਹਨ।  ਇਸ ਦੇ ਨਾਲ ਹੀ ਪੋਸਟ-ਹਾਰਵੇਸਟ ਮੈਨੇਜਮੈਂਟ, ਕੋਲਡ ਚੇਨ,...
ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੀ ਪੂਰਵ ਸੰਧਿਆ ਮੌਕੇ

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੀ ਪੂਰਵ ਸੰਧਿਆ ਮੌਕੇ

Punjab
ਚੰਡੀਗੜ੍ਹ, 20 ਫਰਵਰੀ: ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ- 2026, ਜੋ ਹਰ ਸਾਲ 21 ਫਰਵਰੀ ਨੂੰ ਮਨਾਇਆ ਜਾਂਦਾ ਹੈ, ਦੀ ਮਹੱਤਤਾ ਨੂੰ ਮਾਨਤਾ ਦੇਣ ਅਤੇ ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਵੱਲੋਂ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ, ਪੂਜਾ ਗੁਪਤਾ ਅਤੇ ਡੀ.ਕੇ. ਤਿਵਾੜੀ (ਆਈ.ਏ.ਐਸ.) ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਦੀ ਮੌਜੂਗੀ ਵਿੱਚ, ਅੱਜ ਇੱਥੇ ਜਾਰੀ ਕੀਤਾ ਗਿਆ। ਇਹ ਸਾਹਿਤਕ ਬਰੋਸ਼ਰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਲਿਖਿਆ ਗਿਆ ਹੈ, ਜੋ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ-2026 ਦੇ ਥੀਮ ‘ਬਹੁ-ਭਾਸ਼ਾਈ ਸਿੱਖਿਆ ’ਤੇ ਨੌਜਵਾਨਾਂ ਦੀ ਆਵਾਜ਼’ ਨੂੰ ਉਜਾਗਰ ਕਰਦਿਆਂ ਸਮਾਜ ਦੇ ਵਿੱਚ ਮਾਂ ਬੋਲੀ ‘‘ਪੰਜਾਬੀ’’ ਨੂੰ ਮਾਨਤਾ ਦੇਣ ਅਤੇ ਸ਼ਾਨ ਬਹਾਲੀ ਦੀ ਲੋੜ ’ਤੇ ਜ਼ੋਰ ਦਿੰਦਾ ਹੈ। ਪੰਜਾਬ ਸੂਚਨਾ ਕਮਿਸ਼ਨ ਹੈੱਡਕੁਆਰਟਰ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਪਿ...
ਸਮਾਜਿਕ ਸੁਰੱਖਿਆ ਵਿਭਾਗ ਦੇ 8 ਨਵ-ਨਿਯੁਕਤ ਕਲਰਕਾਂ ਨੂੰ ਡਾ. ਬਲਜੀਤ ਕੌਰ ਵੱਲੋਂ ਨਿਯੁਕਤੀ ਪੱਤਰ ਸੌਂਪੇ

ਸਮਾਜਿਕ ਸੁਰੱਖਿਆ ਵਿਭਾਗ ਦੇ 8 ਨਵ-ਨਿਯੁਕਤ ਕਲਰਕਾਂ ਨੂੰ ਡਾ. ਬਲਜੀਤ ਕੌਰ ਵੱਲੋਂ ਨਿਯੁਕਤੀ ਪੱਤਰ ਸੌਂਪੇ

Punjab
ਚੰਡੀਗੜ੍ਹ, 20 ਫਰਵਰੀ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰੀ ਕਮਰੇ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਅਧਾਰਿਤ ਪ੍ਰਕਿਰਿਆ ਰਾਹੀਂ ਨਿਯੁਕਤ ਕੀਤੇ 8 ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਲੋਕ-ਹਿਤ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਮੰਤਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨਾਲ ਸਬੰਧਤ ਅਹਿਮ ਸੇਵਾਵਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਹਰ ਕਰਮਚਾਰੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕਰਮਚਾਰੀਆਂ ਦਾ ਸਮਰਪਣ ਭਾਵ ਨਾਲ ਕੰਮ ਕਰਨਾ ਬਹੁਤ ਜ਼ਰੂਰੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਨਿਯੁਕਤੀਆਂ ਪੂਰੀ ਤਰ੍...
ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ

Punjab
ਚੰਡੀਗੜ੍ਹ, 20 ਫਰਵਰੀ: ਪੰਜਾਬ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਪ੍ਰਮੁੱਖ ਉਦਯੋਗਪਤੀ ਅਤੇ Sajjan Jindal, ਚੇਅਰਮੈਨ, JSW Group ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਇਨਵੈਸਟ ਦੇ ਸੀਈਓ ਅਮਿਤ ਢਾਕਾ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸੱਜਣ ਜਿੰਦਲ ਨੇ ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਦੇ ਨਿਵੇਸ਼ ਦਾ ਐਲਾਨ ਕੀਤਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ JSW ਗਰੁੱਪ ਪੰਜਾਬ ਵਿੱਚ ਆਪਣੇ ਵੱਖ-ਵੱਖ ਕਾਰੋਬਾਰੀ ਖੇਤਰਾਂ ਵਿੱਚ ਹੋਰ ਨਿਵੇਸ਼ ਦੇ ਮੌਕਿਆਂ ਦੀ ਜਾਂਚ ਕਰੇਗਾ। ਇਸ ਪ੍ਰਸਤਾਵਿਤ ਨਿਵੇਸ਼ ਨਾਲ ਰਾਜ ਦੀ ਉਤਪਾਦਨ ਸਮਰੱਥਾ ਮਜ਼ਬੂਤ ਹੋਵੇਗੀ, ਇਸਪਾਤ ਮੁੱਲ ਸ਼੍ਰਿੰਖਲਾ ਹੋਰ ਗਹਿਰੀ ਹੋਵੇਗੀ ਅਤੇ ਖੇਤਰ ਵਿੱਚ ਸਿੱਧੇ ਅਤੇ ਅਪਰੋਖ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ। ਜਿੰਦਲ ਨੇ 13 ਮਾਰਚ ਨੂੰ Plaksha University ਵਿੱਚ ਹੋਣ ਵਾਲੇ ਇਨਵੈਸਟ ਪੰਜਾਬ ਸਮਿੱਟ ਦੇ ਉਦਘਾਟਨੀ ਸੈਸ਼ਨ ਵਿੱਚ ਆਪਣੀ ਹਾਜ਼ਰੀ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...
2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

Punjab
*ਚੰਡੀਗੜ੍ਹ / ਅੰਮ੍ਰਿਤਸਰ, 20 ਫਰਵਰੀ: * ਪੰਜਾਬ ਦੇ ਸਿੱਖਿਆ ਸੁਧਾਰਾਂ ਦਾ ਲੜੀ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਇਸ ਦੇ ਸੁਧਾਰ ਸਬੰਧੀ ਆਪਣੀ ਨਿਰੰਤਰ ਮੁਹਿੰਮ ਦੇ ਹਿੱਸੇ ਵਜੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੀਤਾ ਕਲਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸ. ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਪੰਜਾਬ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕੀਤਾ ਹੈ, ਜਿਸ ਨੂੰ ਉਨ੍ਹਾਂ ਨੇ ਸੂਬੇ ਦੇ ਇਤਿਹਾਸ ਵਿੱਚ ਇੱਕ ਨਵਾਂ ਮਾਪਦੰਡ ਕਰਾਰ ਦਿੱਤਾ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਂ ਅਹੁਦਾ ਸੰਭਾਲਣ ਤੋਂ ਲੈ ਕੇ ਸੂਬੇ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਜ਼ਮੀਨੀ ਪੱਧਰ ਉਤੇ ਦੌਰਾ ਕਰਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਸਿੱਖਿਆ ਮੰਤਰੀ ਨੇ ਸਿੱਖਿਆ ਪ੍ਰਣਾਲੀ ਦੀ ਇੰਨੇ ਵੱਡੇ ਪੱਧਰ ‘ਤੇ ਜ਼ਮੀਨੀ ਪੱਧਰ ‘ਤੇ ਸਮੀਖਿਆ ਕੀਤੀ ਹੈ। ਉਨ...
3.25 ਕਰੋੜ ਦੀ ਲਾਗਤ ਨਾਲ ਸੰਘੇੜਾ ਬਾਈਪਾਸ ਦੀ ਮੁਰੰਮਤ ਦਾ ਕੰਮ ਸ਼ੁਰੂ: ਗੁਰਮੀਤ ਸਿੰਘ ਮੀਤ ਹੇਅਰ

3.25 ਕਰੋੜ ਦੀ ਲਾਗਤ ਨਾਲ ਸੰਘੇੜਾ ਬਾਈਪਾਸ ਦੀ ਮੁਰੰਮਤ ਦਾ ਕੰਮ ਸ਼ੁਰੂ: ਗੁਰਮੀਤ ਸਿੰਘ ਮੀਤ ਹੇਅਰ

local news
ਬਰਨਾਲਾ, 20 ਫਰਵਰੀ ( ) ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੜੀ ਤਹਿਤ ਬਰਨਾਲਾ ਜ਼ਿਲ੍ਹੇ ਦੇ ਵਿਕਾਸ ਲਈ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਅਧੀਨ ਜ਼ਿਲ੍ਹਾ ਬਰਨਾਲਾ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਕੰਮ ਚੱਲ ਰਿਹਾ ਹੈ। ਲੋਕ ਸਭਾ ਮੈਂਬਰ ਸੰਗਰੂਰ ਸ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਬਰਨਾਲਾ ਵਾਸੀਆਂ ਦੀ ਮੰਗ ਅਤੇ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਰਨਾਲਾ-ਬਾਜਾਖਾਨਾ ਰੋਡ ਤੋਂ ਬਰਨਾਲਾ-ਰਾਏਕੋਟ ਰੋਡ (ਸੰਘੇੜਾ ਬਾਈਪਾਸ) ਤੱਕ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਜਿਸ ਉੱਤੇ 3.25 ਕਰੋੜ ਦੀ ਲਾਗਤ ਆਵੇਗੀ ਅਤੇ ਲਗਭੱਗ 3 ਮਹੀਨਿਆਂ ਵਿਚ ਇਹ ਕੰਮ ਪੂਰਾ ਹੋ ਜਾਵੇਗਾ। ਇਸ ਸੜਕ ਦੇ ਬਣਨ ਨਾਲ ਜਿੱਥੇ ਆਸ-ਪਾਸ ਦੇ ਇਲਾਕਿਆਂ ਦੀ ਆਵਾਜਾਈ ਸੁਖਾਲੀ ਹੋਵੇਗੀ, ਉੱਥੇ ਹੀ ਸੰਘੇੜਾ ਬਾਈਪਾਸ ਰਾਹੀਂ ਗੁਜ਼ਰਨ ਵਾਲੇ ਵਾਹਨਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਓਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸੜਕ ਦੇ ਕੰਮ ਦੌਰਾਨ ਗੁਣਵੱਤਾ ਦਾ ਖ਼...