ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 8 ਅਕਤੂਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਜਨ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਕਿਹਾ ਕਿ ਉਸਨੇ 4 ਮਰਲੇ ਦਾ ਇੱਕ ਪਲਾਟ ਖਰੀਦਿਆ ਸੀ ਅਤੇ ਇਸਦੀ ਸੇਲ ਡੀਡ 23.12.2024 ਨੂੰ ਆਪਣੇ ਛੋਟੇ ਭਰਾ ਉਮੇਸ਼ ਕੁਮਾਰ ਦੇ ਨਾਮ 'ਤੇ ਰਜਿਸਟਰਡ ਕਰਵਾਈ ਸੀ। ਉਸਨੇ ਪਲਾਟ ਦੇ ਇੰਤਕਾਲ ਲਈ ਸਬੰਧਤ ਪਟਵਾਰੀ ਨਾਲ ਸੰਪਰਕ ਕੀਤਾ, ਪਰ ਮਾਮਲੇ ਵਿੱਚ ਵਾਰ-ਵਾਰ ਦੇਰੀ ਕੀਤੀ ਗਈ।
ਮਿਤੀ 07.10.2026 ਨੂੰ, ਉਹ ਪਲਾਟ ਦੇ ਇੰਤਕਾਲ ਲਈ ਦੁਬਾਰਾ ਮੁਲਜ਼ਮ ਪਟਵਾਰੀ ਵਿਸ਼...








