ਵਧੀਕ ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ 3 ਜੂਨ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.10.2026 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ) ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਸ੍ਰੀ ਡੈਵੀ ਗੋਇਲ ਵਧੀਕ ਜਿਲ੍ਹਾ ਚੋਣ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਵੱਖ—ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਦਿੱਤੀ।
ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ 3 ਅਗਸਤ 2026 ਨੂੰ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਇਸ ਸਬੰਧੀ 16 ਜੂਨ ਤੋਂ 20 ਜੂਨ 2026 ਤੱਕ ਬੂਥ ਲੈਵਲ ਅਫ਼ਸਰਾਂ ਅਤੇ ਬੂਥ ਲੈਵਲ ਏਜੰਟਾਂ ਲਈ ਇਕ ਟਰੇਨਿੰਗ ਪ੍ਰੋਗਰਾਮ ਉਲੀਕਿਆ ਗਿਆ ਹੈ।ਉਹਨਾਂ ਸਮੂਹ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੀ.ਐਲ.ਏਜ਼ ਦੀ ਇਸ ਟਰੇਨਿੰਗ ਪ੍ਰੋਗਰਾਮ ਵਿਚ ਸ਼ਮੂਲੀਅਤ ਯਕੀਨੀ ਬਣਾਉਣ।
ਉਹਨਾਂ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ—ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ । ਸ੍ਰੀ ਗੋਇਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ...








