Shadow

Author: admin

ਜ਼ਿਲ੍ਹਾ ਪੱਧਰੀ ਐਜੂਕੇਸ਼ਨਲ ਰੌਕਸਟਾਰ ਅਚੀਵਰਜ਼ ਅਵਾਰਡ ਸਿੱਖਣ ਸਿਖਾਉਣ ਸਮੱਗਰੀ ਮੁਕਾਬਲੇ ਕਰਵਾਏ ਗਏ

ਜ਼ਿਲ੍ਹਾ ਪੱਧਰੀ ਐਜੂਕੇਸ਼ਨਲ ਰੌਕਸਟਾਰ ਅਚੀਵਰਜ਼ ਅਵਾਰਡ ਸਿੱਖਣ ਸਿਖਾਉਣ ਸਮੱਗਰੀ ਮੁਕਾਬਲੇ ਕਰਵਾਏ ਗਏ

local news
ਫਾਜ਼ਿਲਕਾ 25 ਮਾਰਚ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਸਿੱਖਿਆ, ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਫ਼ਾਜ਼ਿਲਕਾ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੁਆਰਾ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਲਈ ਐਜੂਕੇਸ਼ਨਲ ਰੋਕਸਟਾਰ ਅਚੀਵਰਜ਼ ਅਵਾਰਡ ਲਈ ਸਿੱਖਣ ਸਿਖਾਉਣ ਸਮੱਗਰੀ (ਟੀ.ਐੱਲ.ਐੱਮ.) ਮੁਕਾਬਲੇ ਪੰਜਾਬੀ, ਵਾਤਾਵਰਨ ਸਿੱਖਿਆ ਅਤੇ ਗਣਿਤ ਵਿਸ਼ਿਆਂ ਅਧਾਰਿਤ ਡਾਇਟ ਫਾਜ਼ਿਲਕਾ ਵਿਖੇ ਕਰਵਾਏ ਗਏ। ਜ਼ਿਲ੍ਹਾ ਫਾਜ਼ਿਲਕਾ ਦੇ 8 ਬਲਾਕਾਂ ਤੋਂ ਵੱਖ-ਵੱਖ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੁਆਰਾ ਆਪਣੀਆਂ ਐਂਟਰੀਆਂ ਜਮਾਂ ਕੀਤੀਆਂ ਗਈਆਂ। ਜਮਾਂ ਕੀਤੀਆਂ ਗਈਆਂ ਐਂਟਰੀਆਂ ਵਿਚੋਂ ਹਰੇਕ ਬਲਾਕ ਵਿੱਚੋਂ ਤਿੰਨਾਂ ਵਿਸ਼ਿਆਂ ਪੰਜਾਬੀ, ਵਾਤਾਵਰਨ ਸਿੱਖਿਆ ਅਤੇ ਗਣਿਤ ਲਈ 2-2 ਉੱਤਮ ਟੀ. ਐੱਲ. ਐਮ.ਦੀ ਚੋਣ ਬਲਾਕ ਪੱਧਰ ਤੇ ਬੀ. ਪੀ. ਈ. ਓ.  ਦੁਆਰਾ ਕੀਤੀ ਗਈ । ਵੱਖ - ਵੱਖ ਬਲਾਕਾਂ ਤੋਂ ਚੁਣੇ ਗਏ ਕੁੱਲ 36 ਟੀ. ਐੱਲ.ਐਮ. ਦੀ ਪੇਸ਼ਕਾਰੀ ਅਧਿਆਪਕਾਂ ਦੁਆਰਾ ਕੀਤੀ ਗਈ। ਜ਼ਿਲ੍ਹਾ ਪੱਧਰ ਤੇ ਪੰਜਾਬੀ ਵਿਸ਼ੇ ਵਿੱਚੋਂ ਪਹਿਲਾ ਸਥਾਨ ਸ੍ਰੀ ਸਰਵਜੀਤ ਸਿੰਘ ਸ. ਪ੍ਰ. ਸ. ਹੋਜ ਗੰਧੜ, ਦੂਜਾ ਸਥਾਨ ਸ਼੍ਰੀ ਮਤੀ ਅੰਮ੍...
ਸਪੀਕਰ ਸ. ਸੰਧਵਾਂ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਸ. ਸੰਧਵਾਂ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

local news
ਕੋਟਕਪੂਰਾ, 26 ਮਾਰਚ ()  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਗ੍ਰਹਿ ਵਿਖੇ  ਲੋਕ ਮਿਲਣੀ ਦਾ ਆਯੋਜਨ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸੰਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਹੱਲ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਲੋਕ ਮਿਲਣੀਆਂ ਇਸ ਮਕਸਦ ਨੂੰ ਪੂਰਾ ਕਰਨ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹਨ।  ਉਨ੍ਹਾਂ ਕਿਹਾ ਕਿ ਉਹ ਖੁਦ ਪਿਛਲੇ 4 ਸਾਲਾਂ ਤੋਂ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਯਕੀਨੀ ਬਣਾਉਂਦੇ ਹਨ। ਸਪੀਕਰ ਸ. ਸੰਧਵਾਂ ਨੇ ਭਰੋਸਾ ਦਿੱਤਾ ਕਿ ਹਰ ਇਕ ਸਮੱਸਿਆ ਦਾ ਸਮਾਂ-ਬੱਧ ਹੱਲ ਕੀਤਾ ਜਾਵੇਗਾ ਅਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਉਹ ਲੋਕਾਂ ਨੂੰ ਸਹੂਲਤਾਂ ਉਪਲਬਧ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਅਧਿਕਾਰੀਆ...
10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

Politics, Punjab
ਚੰਡੀਗੜ੍ਹ, 25 ਮਾਰਚ 2026 : ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਮਨ ਅਰੋੜਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਸੂਬਾ ਪੱਧਰੀ ਵੱਡੀ ਜਨਤਕ ਮੁਹਿੰਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਸੂਬੇ ਦੇ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲਦੇ ਹੋਏ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਸ਼ਾਸਨ ਪ੍ਰਦਾਨ ਕੀਤਾ ਹੈ। 'ਆਪ' ਪੰਜਾਬ ਪ੍ਰਧਾਨ ਨੇ ਦੱਸਿਆ ਕਿ ਇਹ ਮੁਹਿੰਮ ਅਗਲੇ 10 ਦਿਨਾਂ ਵਿੱਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਏਗੀ। ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਲਕੇ ਤੋਂ ਇੱਕ ਵਿਸ਼ਾਲ ਜਨਤਕ ਮੁਹਿੰਮ ਸ਼ੁਰੂ ਹੋਵੇਗੀ ਜਿਸ ਤਹਿਤ ਅਗਲੇ 10 ਦਿਨਾਂ ਵਿੱਚ ਪੂਰੇ ਪੰਜਾਬ ਵਿੱਚ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਮੁਹਿੰਮ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੀ ਪ੍ਰਤੀਕ ਹੈ, ਜਿਸ ਨੇ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਕ ਅਗਵਾਈ ਹੇਠ ਬੇਮਿਸਾਲ, ਪਾਰਦਰ...
ਮਾਨ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ 21 ਫੀਸਦੀ ਤੋਂ 70 ਫੀਸਦੀ ਕੀਤੀ: ਤਰੁਨਪ੍ਰੀਤ ਸੌਂਦ

ਮਾਨ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ 21 ਫੀਸਦੀ ਤੋਂ 70 ਫੀਸਦੀ ਕੀਤੀ: ਤਰੁਨਪ੍ਰੀਤ ਸੌਂਦ

Politics
ਮਹਿਲ ਕਲਾਂ, 25 ਮਾਰਚ        ਗ਼ਦਰ ਲਹਿਰ ਦੇ ਮਹਾਨ ਸ਼ਹੀਦ ਰਹਿਮਤ ਅਲੀ ਦੀ ਮਹਾਨ ਸ਼ਹਾਦਤ ਨੂੰ ਪੰਜਾਬ ਸਰਕਾਰ ਸਿਜਦਾ ਕਰਦੀ ਹੈ। ਸ਼ਹੀਦਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ, ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲਿਆਂ ਵਿਚ ਪੰਜਾਬੀ ਮੋਹਰੀ ਸਨ ਤੇ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ।   ਇਹ ਪ੍ਰਗਟਾਵਾ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸ਼ਹੀਦ ਰਹਿਮਤ ਅਲੀ ਮੈਮੋਰੀਅਲ ਸਰਕਾਰੀ ਹਾਈ ਸਕੂਲ ਵਜੀਦਕੇ ਖੁਰਦ ਵਿੱਚ ਸ਼ਹੀਦ ਰਹਿਮਤ ਅਲੀ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਕੀਤਾ। ਇਸ ਮੌਕੇ ਉਹਨਾਂ ਪਿੰਡ ਵਜੀਦਕੇ ਕਲਾਂ ਅਤੇ ਵਜੀਦਕੇ ਖੁਰਦ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ 10 ਲੱਖ ਰੁਪਏ ਵਿਸ਼ੇਸ਼ ਅਧਿਕਾਰ ਫੰਡਾਂ ਵਿਚੋਂ ਦੇਣ ਦਾ ਐਲਾਨ ਕੀਤਾ।         ਇਸ ਮੌਕੇ ਉਹਨਾਂ ਕਿਹਾ ਕਿ ਮਾਨ ਸਰਕਾਰ ਨੇ 4 ਸਾਲਾਂ ਵਿਚ ਜਿਥੇ ਕਰੋੜਾਂ ਦੇ ਵਿਕਾਸ ਕਾਰਜ ਕਰਵਾਏ ਹਨ ਓਥੇ ਕਈ ਭਲਾਈ ਸਕੀਮਾਂ ਵੀ ਲਿਆਂਦੀਆਂ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪਹਿਲੇ ਸਾਲ ਹੀ...
ਰੰਗਲਾ ਪੰਜਾਬ ਫੰਡ ‘ਚ ਸਿਵਲ ਹਸਪਤਾਲ ਨੂੰ ਮਿਲੀਆਂ  2 ਐਂਬੂਲੈਂਸਾਂ

ਰੰਗਲਾ ਪੰਜਾਬ ਫੰਡ ‘ਚ ਸਿਵਲ ਹਸਪਤਾਲ ਨੂੰ ਮਿਲੀਆਂ 2 ਐਂਬੂਲੈਂਸਾਂ

local news
ਹੁਸ਼ਿਆਰਪੁਰ, 25 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਰੰਗਲਾ ਪੰਜਾਬ ਫੰਡ ਤਹਿਤ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਨੂੰ ਦੋ ਨਵੀਆਂ ਐਂਬੂਲੈਂਸਾਂ ਭੇਟ ਕੀਤੀਆਂ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਅਤੇ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਦੀ ਉਪਲਬਧਤਾ ਮਰੀਜ਼ਾਂ ਲਈ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਵਿੱਚ ਤੁਰੰਤ ਸਹਾਇਤਾ ਯਕੀਨੀ ਬਣਾਏਗੀ। ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਸੰਸਥਾਵਾਂ ਵਿੱਚ ਬਿਹਤਰ ਇਲਾਜ ਮਿਲ ਸਕੇ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਜ਼ਰੂਰਤ ਅਨੁਸਾਰ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇਗਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸਿਵਲ ਸਰਜਨ ਡਾ: ਮਨਦੀਪ ਕੰਵਲ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਵਾਤੀ ਸ਼ੀਮਾਰ, ਡੀਐਫਪੀਓ ਡਾ: ਰਣਜੀਤ, ਐਸਐਮਓ ਡਾ: ਨੇਹਾ, ਐਸਐਮਓ ਡਾ: ਨਵਜੋਤ, ਡ...
ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ ‘ਯੁੱਧ ਨਸ਼ਿਆਂ ਵਿਰੁੱਧ’ : ਮਨੀਸ਼ ਸਿਸੋਦੀਆ

ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ ‘ਯੁੱਧ ਨਸ਼ਿਆਂ ਵਿਰੁੱਧ’ : ਮਨੀਸ਼ ਸਿਸੋਦੀਆ

Politics
ਜਲੰਧਰ, 25 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਭਾਰੀ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਜੋ ਬਲਾਕ ਕੋਆਰਡੀਨੇਟਰਾਂ ਦੇ ਟ੍ਰੇਨਿੰਗ ਸੈਸ਼ਨ ਵਿੱਚ ਸ਼ਿਰਕਤ ਕਰਨ ਲਈ ਅੱਜ ਜਲੰਧਰ ਪਹੁੰਚੇ ਸਨ, ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ। ਉਨ੍ਹਾਂ ਕਿਹਾ ਕਿ ਸਮੂਹਿਕ ਇਕਜੁੱਟਤਾ ਨਾਲ ਹੰਭਲਾ ਮਾਰ ਕੇ ਹੀ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਹਲਕਾ ਕਰਤਾਰਪੁਰ ਬਲਕਾਰ ਸਿੰਘ, ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ, ਵਿਧਾਇਕ ਟਾਂਡਾ ਜਸਬੀਰ ਸਿੰਘ ਰਾਜਾ ਗਿੱਲ, ਵਿਧਾਇਕ ਹੁਸ਼ਿਆਰਪੁਰ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਤੋਂ ਇਲਾਵਾ ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਅਤੇ ਭਾਰੀ ਗਿਣਤੀ ਵਿੱਚ ਬਲਾਕ ਕੋਆਰਡੀਨੇਟਰ ਮੌਜੂਦ ਸਨ। ਨਸ਼ਿਆਂ ਖਿਲਾਫ਼ ਸਰਗਰਮ ਭੂਮਿਕ...
ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

Crime
ਚੰਡੀਗੜ੍ਹ 25 ਮਾਰਚ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਦਫ਼ਤਰ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੂੰ 20 ਹਜਾਰ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਨਾਭਾ,ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੇ ਸਾਲ 2023 ਵਿੱਚ ਖਾਲਿਸਤਾਨੀ ਲਹਿਰ ਵਿੱਚ ਸ਼ਾਮਲ ਹੋਣ ਸਬੰਧੀ ਜਾਂਚ ਕੀਤੀ ਗਈ ਸੀ। ਇਸ ਸਬੰਧ ਵਿੱਚ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਕਾਊਂਟਰ ਇੰਟੈਲੀਜੈਂਸ ਦਫ਼ਤਰ  ਬੁਲਾਇਆ ਅਤੇ ਉਸਨੂੰ ਕਿਹਾ ਕਿ ਉਹ, ਆਪਣੇ ਰਿਸ਼ਤੇਦਾਰ ਦੇ ਨਾਲ, ਖਾਲਿਸਤਾਨੀ ਲਹਿਰ ਵਿੱਚ ਵੀਂ ਸ਼ਾਮਲ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਉਸਦੇ ਪੱਖ ਵਿਚ ਰਿਪੋਰਟ ਜਾਰੀ ਕਰਨ ਬਦਲੇ 20,000 ਰੁਪਏ ਰ...
ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ

ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ, ਏਆਈ ਹੈਕਾਥੌਨ ਦੌਰਾਨ 1000 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਸਿਖਲਾਈ

Politics
*ਚੰਡੀਗੜ੍ਹ/ਐਸ.ਏ.ਐਸ. ਨਗਰ, 25 ਮਾਰਚ:* ਸਕੂਲੀ ਸਿੱਖਿਆ ਵਿੱਚ ਨਿਵੇਕਲੀਆਂ ਤਕਨੀਕਾਂ ਨੂੰ ਸ਼ਾਮਲ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏਆਈ ਹੈਕਾਥੌਨ ਕਰਵਾਈ ਗਈ, ਜੋ ਆਪਣੀ ਕਿਸਮ ਦੇ ਪਹਿਲੇ ਪਾਇਲਟ ਪ੍ਰੋਜੈਕਟ ਦਾ ਗ੍ਰੈਂਡ ਫਿਨਾਲੇ ਹੋ ਨਿਬੜੀ। ਇਸ ਪ੍ਰਾਜੈਕਟ ਦਾ ਉਦੇਸ਼ ਵਿਦਿਆਰਥੀਆਂ ਦਰਮਿਆਨ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਹੁਨਰਾਂ ਨੂੰ ਉਤਸ਼ਾਹਿਤ ਕਰਨਾ ਹੈ। ਇਹ ਪ੍ਰੋਜੈਕਟ ਫਸਟ ਅਕੈਡਮੀ ਆਫ ਆਰਟੀਫੀਸ਼ੀਅਲ ਇੰਟੈਲੀਜੈਂਸ (ਐਫਏਏਆਈ) ਅਤੇ ਸਕਿੱਲੀਅਰੀਅਮ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ, ਜਿਸ ਤਹਿਤ ਪੰਜਾਬ ਭਰ ਦੇ 22 ਸਕੂਲਾਂ ਦੇ 1,000 ਤੋਂ ਵੱਧ ਵਿਦਿਆਰਥੀ ਅਤੇ 22 ਅਧਿਆਪਕ ਨੇ ਸਿਖਲਾਈ ਪ੍ਰਾਪਤ ਕੀਤੀ। ਪੀਐਸਈਬੀ ਅਤੇ ਇਸ ਪ੍ਰੋਗਰਾਮ ਵਿੱਚ ਜੇਤੂ ਰਹਿਣ ਵਾਲਿਆਂ ਨੂੰ ਵਧਾਈ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਨੌਜਵਾਨ ਸਿਖਿਆਰਥੀਆਂ ਵਿੱਚ ਨਵੀਨਤਾ, ਤਕਨੀਕੀ ਹੁਨਰ, ਰਚਨਾਤਮਕਤਾ ਅਤੇ ਲੀਡਰਸ਼ਿਪ ਗੁਣਾਂ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤੇ ਗਏ ਇਸ ਪ੍ਰਾਜੈਕਟ ਤਹਿਤ ਵਿਦਿਆਰਥੀਆਂ ਨੂੰ ਭਵਿੱਖ ਦੇ ਉੱਦਮੀ ਬਣਨ ਲਈ ਉ...
ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 64ਵਾਂ ਦਿਨ: ਪੰਜਾਬ ਪੁਲਿਸ ਵੱਲੋਂ 540 ਥਾਵਾਂ ‘ਤੇ ਛਾਪੇਮਾਰੀ; 206 ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 64ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 540 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 64ਵੇਂ ਦਿਨ, ਪੁਲਿਸ ਟੀਮਾਂ ਨੇ 206 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜੇ ਵਿੱਚੋਂ 3 ਹਥਿਆਰ ਬਰਾਮਦ ਕੀਤੇ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,884 ਹੋ ਗਈ ਹੈ। ਇਸ ਤੋਂ ਇਲਾਵਾ 59 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 122...
ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ

Politics
ਚੰਡੀਗੜ੍ਹ / ਐਸ.ਏ.ਐਸ. ਨਗਰ, 25 ਮਾਰਚ : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਵਿਦਿਅਕ ਸਸ਼ਕਤੀਕਰਨ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਲਈ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪੂਰੀ ਸਰਗਰਮੀ ਨਾਲ ਹਰ ਜ਼ਿਲ੍ਹੇ ਅਤੇ ਲਾਭਪਾਤਰੀ ਤੱਕ ਭਲਾਈ ਸਕੀਮਾਂ ਪਹੁੰਚਾਈਆਂ ਜਾ ਰਹੀਆਂ ਹਨ। ਮੋਹਾਲੀ ਦੇ ਕਾਲਕਟ ਭਵਨ ਵਿਖੇ ਛੇ ਜ਼ਿਲਿ੍ਹਆਂ ਨੂੰ ਕਵਰ ਕਰਨ ਲਈ ਟੂਲ ਕਿੱਟ ਵੰਡ ਅਤੇ ਜਾਗਰੂਕਤਾ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਮੌਜੂਦਾ ਸਰਕਾਰ ਦੇ ਸਮੇਂ ਦੌਰਾਨ ਹੋਈ ਵਿਦਿਅਕ ਪ੍ਰਗਤੀ ਬਾਰੇ ਦੱਸਦਿਆਂ ਕਿਹਾ, ‘‘ਪੰਜਾਬ ਨੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਨੂੰ ਸਿੱਖਿਆ ਵੱਲ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਲਗਭਗ 10 ਲੱਖ ਵਿਦਿਆਰਥੀਆਂ ਨੇ ...