Shadow

Author: admin

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

Crime, Politics, Punjab
ਚੰਡੀਗੜ੍ਹ, 22 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 61ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 61ਵੇਂ ਦਿਨ, ਪੁਲਿਸ ਟੀਮਾਂ ਨੇ 212 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,311 ਹੋ ਗਈ ਹੈ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 9...
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

Politics, Punjab
ਚੰਡੀਗੜ੍ਹ, 22 ਮਾਰਚ 2026: ਅਜਿਹੇ ਸਮੇਂ ਵਿੱਚ ਜਦੋਂ ਇਲਾਜ ਦੇ ਵਧਦੇ ਖਰਚੇ ਭਾਰਤੀ ਪਰਿਵਾਰਾਂ ਨੂੰ ਵਿੱਤੀ ਸੰਕਟ ਵੱਲ ਧੱਕ ਰਹੇ ਨੇ , ਸਿਹਤ ਸੇਵਾਵਾਂ ਲਈ ਫੰਡ ਦੇਣ ਅਤੇ ਉਹਨਾਂ ਨੂੰ ਮੁਹੱਈਆ ਕਰਵਾਉਣ ਦੇ ਤਰੀਕੇ ਵਿੱਚ ਇੱਕ ਵੱਡਾ ਅੰਤਰ ਉੱਭਰ ਕੇ ਸਾਹਮਣੇ ਆ ਰਿਹਾ ਹੈ। ਜਿੱਥੇ ਕੇਂਦਰ ਦੀ ਆਯੁਸ਼ਮਾਨ ਭਾਰਤ ਯੋਜਨਾ 140 ਕਰੋੜ ਦੀ ਆਬਾਦੀ ਲਈ 9,500 ਕਰੋੜ ਰੁਪਏ ਅਲਾਟ ਕਰਦੀ ਹੈ, ਉੱਥੇ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਸਿਰਫ 3 ਕਰੋੜ ਨਿਵਾਸੀਆਂ ਲਈ 2,000 ਕਰੋੜ ਰੁਪਏ ਦੀ ਵਚਨਬੱਧਤਾ ਦੁਹਰਾਉਂਦੀ ਹੈ, ਜਿਸਦਾ ਮਤਲਬ ਹੈ ਕਿ ਪ੍ਰਤੀ ਵਿਅਕਤੀ ਲਗਭਗ ਦਸ ਗੁਣਾ ਵੱਧ ਨਿਵੇਸ਼। ਇਹ ਅੰਤਰ ਸਿਰਫ ਵਿੱਤੀ ਨਹੀਂ, ਸਗੋਂ ਢਾਂਚਾਗਤ ਵੀ ਹੈ। ਜਿੱਥੇ ਰਾਸ਼ਟਰੀ ਸਕੀਮ ਯੋਗਤਾ ਅਤੇ ਕਵਰੇਜ ਦੋਵਾਂ ਨੂੰ 5 ਲੱਖ ਰੁਪਏ ਤੱਕ ਸੀਮਤ ਕਰਦੀ ਹੈ, ਉੱਥੇ ਪੰਜਾਬ ਦਾ ਮਾਡਲ ਹਰ ਨਿਵਾਸੀ ਨੂੰ ਬਿਨਾਂ ਕਿਸੇ ਸ਼ਰਤ ਦੇ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਯੂਨੀਵਰਸਲ ਹੈਲਥਕੇਅਰ (ਸਰਬ ਸਾਂਝੀ ਸਿਹਤ ਸੇਵਾ) ਨੂੰ ਇੱਕ ਸੀਮਤ ਲਾਭ ਵਜੋਂ...
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ

Crime, Punjab
ਚੰਡੀਗੜ੍ਹ, 22 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਪਾਕਿਸਤਾਨ- ਸਮਰਥਿਤ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦੇ ਤਿੰਨ ਮਾਸਟਰਮਾਈਂਡਾਂ ਨੂੰ 24.5 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਨੂਰਵਾਲ ਦੇ ਰਹਿਣ ਵਾਲੇ ਜਗਜੀਤ ਸਿੰਘ ਉਰਫ਼ ਰਾਣਾ, ਅੰਮ੍ਰਿਤਸਰ ਦੇ ਪਿੰਡ ਔਲਖ ਖੁਰਦ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਧੂਪਸੜੀ ਦੇ ਰਹਿਣ ਵਾਲੇ ਰੌਸ਼ਨ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਬੀ.ਐਸ.ਐਫ. ਅਤ...
ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

Politics, Punjab
ਚੰਡੀਗੜ੍ਹ, ਮਾਰਚ 22: “ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ,” ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵਿੱਤੀ ਸਾਲ 2023-24 ਤੋਂ 2025-26 ਤੱਕ 127.95 ਕਰੋੜ ਰੁਪਏ ਦੀ ਰਕਮ ਡਾਇਰੈਕਟ ਬੇਨੀਫਿਟ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਸਿੱਧੇ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੀ ਗਈ ਹੈ, ਜਿਸ ਨਾਲ ਮਹਿਲਾਵਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸਹਾਇਤਾ ਪ੍ਰਾਪਤ ਹੋਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮਿਆਦ ਦੌਰਾਨ 2.89 ਲੱਖ ਤੋਂ ਵੱਧ ਮਹਿਲਾਵਾਂ ਨੂੰ ਇਸ ਵਿੱਤੀ ਸਹਾਇਤਾ ਪਹਿਲਕਦਮੀ ਦਾ ਲਾਭ ਮਿਲਿਆ ਹੈ। “ਇਹ ਸਹਾਇਤਾ ਸਿਰਫ ਆਰਥਿਕ ਮਦਦ ਨਹੀਂ, ਸਗੋਂ ਮਾਵਾਂ ਅਤੇ ਨਵਜਨਮੇ ਬੱਚਿਆਂ ਦੀ ਸਿਹਤ ਲਈ ਇਕ ਮਜ਼ਬੂਤ ਸੁਰੱਖਿਆ ਕਵਚ ਹੈ,” ...
ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

Politics, Punjab
ਚੰਡੀਗੜ੍ਹ, 22 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵੈਟ ਬਕਾਏ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਲਗਭਗ 298.39 ਕਰੋੜ ਰੁਪਏ ਦੇ ਬਕਾਏ ਵਾਲੀਆਂ 7,845 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ 111.16 ਕਰੋੜ ਪ੍ਰਾਪਤ ਕੀਤੇ ਜਾ ਚੁੱਕੇ ਹਨ। ਪੁਰਾਣੇ ਟੈਕਸ ਬੋਝ ਨੂੰ ਖਤਮ ਕਰਨ ਦੇ ਨਾਲ-ਨਾਲ ਮਾਲੀਏ ਨੂੰ ਹੁਲਾਰਾ ਦੇਣ ਲਈ ਇਸ ਨੂੰ ਇੱਕ ਫੈਸਲਾਕੁੰਨ ਕਦਮ ਦੱਸਦਿਆਂ, ਵਿੱਤ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਇਸ ਰਾਹਤ ਦੀ ਸਮਾਂ ਸੀਮਾ 31 ਮਾਰਚ ਤੱਕ ਹੈ, ਜਿਸ ਤੋਂ ਬਾਅਦ ਸਰਕਾਰ ਸਖ਼ਤ ਵਸੂਲੀ ਦੇ ਮੋਡ ਵਿੱਚ ਆ ਜਾਵੇਗੀ, ਅਤੇ ਇਸ ਕਾਰਵਾਈ ਲਈ ਲਗਭਗ 8,000 ਜਾਇਦਾਦਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਸਕੀਮ ਨਾਲ ਪਹਿਲਾਂ ਹੀ ਕੁੱਲ 111.16 ਕਰੋੜ ਰੁਪਏ ਦੀ ਪ੍ਰਾਪਤੀ ਹੋ ਚੁੱਕੀ ਹੈ। ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਰੋਪੜ ਡਿਵੀਜ਼ਨਾਂ ਦੀ ਸਰਗਰਮ ਸ਼ਮੂਲੀਅਤ ਸ਼ਲਾਘਾਯੋਗ ਹੈ। ਇਨ੍ਹਾਂ ਪ੍ਰਮੁੱਖ ਜ਼ਿਲ੍ਹਿਆਂ ਤੋਂ ਮਿਲਿਆ ਭਰਵਾਂ ਹੁੰਗਾਰ...
ਨੰਗਲ ਵਿੱਚ ਵਿਕਾਸ ਦੀ ਹਨੇਰੀ,ਪਿੰਡਾਂ ਤੋਂ ਸ਼ਹਿਰ ਤੱਕ ਬਦਲ ਰਹੀ ਤਸਵੀਰ- ਹਰਜੋਤ ਬੈਂਸ

ਨੰਗਲ ਵਿੱਚ ਵਿਕਾਸ ਦੀ ਹਨੇਰੀ,ਪਿੰਡਾਂ ਤੋਂ ਸ਼ਹਿਰ ਤੱਕ ਬਦਲ ਰਹੀ ਤਸਵੀਰ- ਹਰਜੋਤ ਬੈਂਸ

Politics, Punjab
ਨੰਗਲ 22 ਮਾਰਚ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਨੰਗਲ ਦੇ ਸੇਵਾ ਸਦਨ ਵਿੱਚ ਕਰਵਾਏ ਗਏ ਜਨਤਾ ਪ੍ਰੋਗਰਾਮ ਦੌਰਾਨ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰੇ ਹਲਕੇ ਵਿੱਚ ਵਿਕਾਸ ਦੀ “ਹਨੇਰੀ” ਚੱਲ ਰਹੀ ਹੈ ਅਤੇ ਪਿੰਡਾਂ ਤੋਂ ਲੈ ਕੇ ਸ਼ਹਿਰ ਤੱਕ ਹਰ ਖੇਤਰ ਵਿੱਚ ਤੇਜ਼ੀ ਨਾਲ ਕੰਮ ਹੋ ਰਹੇ ਹਨ। ਲਗਭਗ 80 ਪਿੰਡਾਂ ਵਿੱਚ ਫਿਰਨੀਆਂ ਦਾ ਨਿਰਮਾਣ ਜਾਰੀ ਹੈ, ਜਦਕਿ 200 ਕਿਲੋਮੀਟਰ ਤੋਂ ਵੱਧ ਸੜਕਾਂ ਦੀ ਚੌੜਾਈ ਵਧਾ ਕੇ 18 ਫੁੱਟ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਰੀਗੇਸ਼ਨ ਅਤੇ ਹੋਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਵੀ ਜ਼ੋਰਾਂ ‘ਤੇ ਹਨ। ਉਨ੍ਹਾਂ ਨੇ ਦੱਸਿਆ ਕਿ 50 ਕਰੋੜ ਤੋ ਵੱਧ ਦੀ ਲਾਗਤ ਨਾਲ ਹੜ੍ਹਾਂ ਤੋ ਬਚਾਅ ਕਰਨ ਲਈ ਅਗਾਓ ਪ੍ਰਬੰਧ ਕਰਕੇ ਕਰੇਟ ਵਾਲ ਤੇ ਡੰਗੇ ਲਗਾਏ ਜਾ ਰਹੇ ਹਨ।          ਕੈਬਨਿਟ ਮੰਤਰੀ ਨੇ ਦੱਸਿਆ ਕਿ ਨੰਗਲ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਨੂੰ ਹੱਲ ਕਰਨ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਕਈ ਵਾਰਡਾਂ...
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

local news
ਕੋਟਕਪੂਰਾ, 22 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਫੇਰੂਮਾਨ ਚੌਂਕ ਕੋਟਕਪੂਰਾ ਵਿਖੇ ਵਪਾਰ ਮਿਲਣੀ ਪ੍ਰੋਗਰਾਮ ਤਹਿਤ ਸ਼ਹਿਰ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵਕੇਟ ਬੀਰਇੰਦਰ ਸਿੰਘ ਸੰਧਵਾਂ, ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਵਪਾਰੀਆਂ ਵੱਲੋਂ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ-ਬੱਧ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਹਿਲਾਂ ਵਪਾਰੀ ਅਫਸਰਾਂ ਕੋਲ ਆਉਂਦੇ ਸੀ ਹੁਣ ਅਫਸਰ ਵਪਾਰੀਆਂ ਕੋਲ ਜਾ ਰਹੇ ਹਨ। ਉਹਨਾ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਕੋਟਕਪੂਰਾ ਬਾਜ਼ਾਰ ਵਿਚ ਪਾਰਕਿੰਗ ਦੀ ਸੀ ਉਸ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਬਾਜ਼ਾਰ...
ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕਰਵਾਈ ਸ਼ਾਨਦਾਰ ਮੈਰਾਥਨ

ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕਰਵਾਈ ਸ਼ਾਨਦਾਰ ਮੈਰਾਥਨ

local news
ਮਾਹਿਲਪੁਰ/ਹੁਸ਼ਿਆਰਪੁਰ, 22 ਮਾਰਚ : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਨੈਸ਼ਨਲ ਮੈਰਾਥਨ ਅੱਜ ਇਥੇ ਤੜਕਸਾਰ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਹੋਈ ਜਿਸ ਵਿਚ ਹਰ ਵਰਗ ਦੇ ਵਿਅਕਤੀਆਂ ਵਲੋਂ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਅਤੇ ਲਾਮਬੰਦ ਕਰਨ ਦੇ ਨਾਲ-ਨਾਲ ਖੇਡਾਂ ਨੂੰ ਵੱਧ ਤੋਂ ਵੱਧ ਹੁਲਾਰਾ ਦੇਣ ਦਾ ਪ੍ਰਣ ਲਿਆ ਗਿਆ।           ਸਵੇਰੇ 4 ਵਜੇ ਤੋਂ ਸ਼ੁਰੂ ਹੋਈ ਮੈਰਾਥਨ ਦੀ ਪ੍ਰਕਿਰਿਆ ਨਾਲ ਪਹਿਲੇ ਵਰਗ 42 ਕਿਲੋਮੀਟਰ ਲਈ ਦੌੜਾਕਾਂ ਨੂੰ 5 ਵਜੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਮੈਰਾਥਨ ਅਤੇ ਖੇਡਾਂ ਪ੍ਰਤੀ ਪੰਜਾਬੀਆਂ ਦੇ ਉਤਸ਼ਾਹ ਨੂੰ ਸਲਾਮ ਹੈ ਅਤੇ ਪੰਜਾਬੀਆਂ ਦੇ ਜਜ਼ਬੇ ਤੇ ਬਹਾਦਰੀ ਸਾਹਮਣੇ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨਾ ਕੋਈ ਬਹੁਤ ਵੱਡੀ ਚੁਨੌਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਅਤੇ ਹੰਭਲੇ ਸਦਕਾ ਨਸ਼ਿਆਂ ਦਾ ਖਾਤਮਾ ਪੂ...
ਕੈਬਨਿਟ ਮੰਤਰੀ ਖੁੱਡੀਆਂ ਨੇ ਰਿਹਾਇਸ਼ ਯੋਜਨਾ ਤਹਿਤ 42 ਲੱਖ ਰੁਪਏ ਦੇ 35 ਲਾਭਪਾਤਰੀਆਂ ਨੂੰ ਚੈੱਕ ਵੰਡੇ

ਕੈਬਨਿਟ ਮੰਤਰੀ ਖੁੱਡੀਆਂ ਨੇ ਰਿਹਾਇਸ਼ ਯੋਜਨਾ ਤਹਿਤ 42 ਲੱਖ ਰੁਪਏ ਦੇ 35 ਲਾਭਪਾਤਰੀਆਂ ਨੂੰ ਚੈੱਕ ਵੰਡੇ

local news
ਸ੍ਰੀ ਮੁਕਤਸਰ ਸਾਹਿਬ/ਲੰਬੀ, 22 ਮਾਰਚ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਆਪਣੇ ਨਿਵਾਸ ਸਥਾਨ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ, ਜਿਥੇ ਹਲਕੇ ਦੇ ਲੋਕਾਂ ਨਾਲ ਰੋਜ਼ਾਨਾਂ ਦੇ ਘਰੇਲੂ ਕੰਮ ਧੰਦਿਆਂ ਸਬੰਧੀ ਮੁਲਾਕਾਤ ਕੀਤੀ, ਉਥੇ ਉਨ੍ਹਾਂ ਹਲਕੇ ਦੇ ਪਿੰਡ ਮਿੱਠੜੀ ਬੁੱਧਗਿਰ ਦੇ 35 ਲਾਭਪਾਤਰੀਆਂ ਨੂੰ ਰਿਹਾਇਸ਼ ਯੋਜਨਾ ਤਹਿਤ ਚੈੱਕ ਵੰਡੇ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਤੀ ਲਾਭਪਾਤਰੀ ਨੂੰ 1.20 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 35 ਲਾਭਪਾਤਰੀਆਂ ਨੂੰ 42 ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਲਾਭਪਾਤਰੀਆਂ ਨੂੰ ਵਧਾਈ ਦਿੱਤੀ ਅਤੇ ਐਲਾਨ ਕੀਤਾ ਕਿ ਅਗਲੇ ਇਕ-ਦੋ ਦਿਨਾਂ ਵਿਚ 50,000 ਰੁਪਏ ਦੀ ਪਹਿਲੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿਚ ਆ ਜਾਵੇਗੀ ਅਤੇ ਬਾਕੀ ਰਕਮ ਵੀ ਬੈਂਕ ਖਾਤਿਆਂ ਵਿਚ ਜਮਾਂ ਕਰ ਦਿੱਤੀ ਜਾਵੇਗੀ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰੇਕ ਲਾਭਪਾਤਰੀ ਪਰਿਵਾਰ ਨੂੰ ਕੁੱਲ 2.5 ਲੱਖ ਰੁਪਏ ਮਿਲਣਗੇ, ਜਿਸ ਦੀ ਵਰਤੋਂ ਉਨ੍ਹਾਂ ਦੇ ਘਰ ਬਣਾਉਣ ਲਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਇ...
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics, Punjab
ਧਰਮਕੋਟ, 21 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧਰਮਕੋਟ ਦੀ ਦਾਣਾ ਮੰਡੀ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇੱਕ ਸਿੱਧਾ ਰਾਜਨੀਤਿਕ ਸੰਦੇਸ਼ ਦਿੱਤਾ ਕਿ ਪੰਜਾਬ ਵਿੱਚ ਕੁਝ ਰਸੂਖ਼ਦਾਰਾ ਘਰਾਣਿਆਂ ਵੱਲੋਂ ਵਾਰੋ-ਵਾਰੀ ਸੱਤਾ ਤੇ ਕਾਬਿਜ਼ ਹੋਣ ਦਾ ਯੁੱਗ ਹੁਣ ਖਤਮ ਹੋ ਗਿਆ ਹੈ ਅਤੇ ਸੂਬਾ ਇਸ ਤੋਂ ਅੱਗੇ ਵਧ ਗਿਆ ਹੈ। ਹੁਣ ਸੂਬੇ ਦਾ ਭਵਿੱਖ ਪੂਰੀ ਤਰ੍ਹਾਂ ਲੋਕਾਂ ਦੇ ਹੱਥ ਵਿੱਚ ਹੈ। ਦਹਾਕਿਆਂ ਦੇ ਕੁਸ਼ਾਸਨ ’ਤੇ ਰਵਾਇਤੀ ਪਾਰਟੀਆਂ ਨੂੰ ਘੇਰਦਿਆਂ, ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਕਦੇ ਪੰਜਾਬ ਦੀ ਜਵਾਨੀ ਅਤੇ ਕਾਨੂੰਨ ਵਿਵਸਥਾ ਨੂੰ ਢਾਹ ਲਾਈ ਸੀ, ਉਹ ਹੀ ਹੁਣ ਝੂਠੇ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜੱਗ ਜ਼ਾਹਰ ਹੈ ਕਿ ਉਨ੍ਹਾਂ ਦੀ ਭਰੋਸੇਯੋਗਤਾ ਲਗਾਤਾਰ ਘਟਦੀ ਜਾ ਰਹੀ ਹੈ ਅਤੇ 2027 ਵਿੱਚ ਉਨ੍ਹਾਂ ਦੀ ਹਾਰ ਸਪੱਸ਼ਟ ਦਿਖ ਰਹੀ ਹੈ। ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਾਲੀ ਸਰਕਾਰ ਵਜੋਂ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਚਾਰ ...