Tuesday, September 8
Shadow

Author: admin

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

breaking news
*ਚੰਡੀਗੜ੍ਹ, 1 ਸਤੰਬਰ:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਰਹੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਲਈ ਅੱਜ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਸੂਬੇ ਦੇ ਇਸ ਸਭ ਤੋਂ ਵੱਡੇ ਖੇਡ ਮੁਕਾਬਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ ਲਗਭਗ 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ, ਜਦਕਿ 38 ਖੇਡਾਂ ਦੇ ਮੁਕਾਬਲੇ ਅਤੇ ਚਾਰ ਪੈਰਾ-ਖੇਡਾਂ ਪੂਰੇ ਪੰਜਾਬ ਦੇ ਖੇਡ ਹੁਨਰ ਨੂੰ ਤਰਾਸ਼ਣ ਅਤੇ ਨਿਖਾਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ।ਇਸ ਮੀਟਿੰਗ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਅੱਜ 'ਖੇਡਾਂ ਵਤਨ ਪੰਜਾਬ ਦੀਆਂ-2026' ਦੇ ਆ ਰਹੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਾਡੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਨੂੰ ਮੁੜ ਖੇਡਾਂ ਵਿੱਚ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

breaking news
ਚੰਡੀਗੜ੍ਹ, 1 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਹੋਰ ਠੱਲ੍ਹ ਪਾਉਣ ਲਈ ਵਿਸ਼ਾਲ ਸੂਚਨਾ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ 2023 ਤੋਂ 2025 ਤੱਕ ਅਜਿਹੀਆਂ ਘਟਨਾਵਾਂ ਵਿੱਚ ਪਹਿਲਾਂ ਹੀ 86 ਫ਼ੀਸਦੀ ਕਮੀ ਆ ਚੁੱਕੀ ਹੈ। ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਪਿੰਡਾਂ ਅਤੇ ਬਲਾਕਾਂ ਤੱਕ ਹੋਰ ਸ਼ਿੱਦਤ ਨਾਲ ਲੈ ਜਾਣ ਦੀ ਹਦਾਇਤ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦਾ ਵਾਤਾਵਰਣ ਬਚਾਉਣ ਲਈ ਗ਼ੈਰ-ਸਰਕਾਰੀ ਸੰਗਠਨਾਂ (ਐਨ.ਜੀ.ਓਜ਼.), ਸਮਾਜ ਸੇਵਕਾਂ, ਪੰਚਾਇਤਾਂ ਅਤੇ ਕਿਸਾਨਾਂ ਦੀ ਸਰਗਰਮ ਸ਼ਮੂਲੀਅਤ, ਵੱਡੇ ਪੱਧਰ 'ਤੇ ਸੋਸ਼ਲ ਮੀਡੀਆ ਦੀ ਪਹੁੰਚ ਅਤੇ ਮਜ਼ਬੂਤ ਇਨ-ਸੀਟੂ ਤੇ ਐਕਸ-ਸੀਟੂ(ਖੇਤ ਵਿੱਚ ਅਤੇ ਖੇਤ ਤੋਂ ਬਾਹਰ) ਪਰਾਲੀ ਪ੍ਰਬੰਧਨ ਬਹੁਤ ਜ਼ਰੂਰੀ ਹੈ। ਪਰਾਲੀ ਦੇ ਪ੍ਰਬੰਧਨ ਦੀ ਰਣਨੀਤੀ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ...
ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ; 1 ਸਤੰਬਰ, 2026 ਕਾਰੋਬਾਰ ਨੂੰ ਸੁਖਾਲਾ ਬਣਾਉਣ ਅਤੇ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਵਿਚਕਾਰ ਸ਼ਾਨਦਾਰ ਸੰਤੁਲਨ ਬਣਾਉਂਦੇ ਹੋਏ, ਪੰਜਾਬ ਨੇ ਇਸ ਅਗਸਤ ਮਹੀਨੇ ਵਿੱਚ ਮਜ਼ਬੂਤ ਆਰਥਿਕ ਸਿਹਤ ਦੀ ਤਸਵੀਰ ਪੇਸ਼ ਕੀਤੀ। ਸੂਬੇ ਨੇ ਨਾ ਸਿਰਫ਼ ਸ਼ੁੱਧ ਜੀ.ਐਸ.ਟੀ. ਮਾਲੀਏ ਵਿੱਚ ਸਾਲ-ਦਰ-ਸਾਲ 11.84% ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ, ਸਗੋਂ ਸਟੇਟ ਜੀ.ਐਸ.ਟੀ. ਨਕਦ ਉਗਰਾਹੀ ਵਿੱਚ 18.77% ਦੇ ਸ਼ਾਨਦਾਰ ਵਾਧੇ ਨਾਲ ਭਾਰਤ ਦੇ ਪ੍ਰਮੁੱਖ ਸੂਬਿਆਂ ਦੀ ਅਗਵਾਈ ਵੀ ਕੀਤੀ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਨ੍ਹਾਂ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸੂਬੇ ਦੀ ਵਿੱਤੀ ਉਗਰਾਹੀ ਵਿੱਚ ਲਗਾਤਾਰ ਵੱਡਾ ਵਾਧਾ ਹੋ ਰਿਹਾ ਹੈ। ਸੂਬੇ ਨੇ ਅਗਸਤ 2026 ਵਿੱਚ 2,406.33 ਕਰੋੜ ਰੁਪਏ ਦਾ ਸ਼ੁੱਧ ਜੀ.ਐਸ.ਟੀ. ਮਾਲੀਆ ਦਰਜ ਕੀਤਾ ਹੈ, ਜੋ ਕਿ ਅਗਸਤ 2025 ਵਿੱਚ ਇਕੱਠੇ ਕੀਤੇ 2,151.63 ਕਰੋੜ ਰੁਪਏ ਤੋਂ ਕਾਫ਼ੀ ਵੱਧ ਰਿਹਾ। 254.70 ਕਰੋੜ ਰੁਪਏ ਦਾ ਇਹ ਵਾਧਾ 11.84% ਦੇ ਠੋਸ ਵਾਧੇ ਨੂੰ ਦਰਸਾਉਂਦਾ ਹੈ।” ...
ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

breaking news
ਚੰਡੀਗੜ੍ਹ, 1 ਸਤੰਬਰ: ਪਾਰਦਰਸ਼ੀ ਅਤੇ ਨਾਗਰਿਕ-ਕੇਂਦਰਿਤ ਸ਼ਾਸਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ 'Digi.Punjab.gov.in' ਪੋਰਟਲ ਲਾਂਚ ਕੀਤਾ ਹੈ। ਇਹ ਇੱਕ ਅਜਿਹਾ ਏਕੀਕ੍ਰਿਤ ਡਿਜੀਟਲ ਪੋਰਟਲ ਹੈ ਜਿਸ ‘ਤੇ 12 ਵਿਭਾਗਾਂ ਦੀਆਂ 300 ਤੋਂ ਵੱਧ ਸਰਕਾਰੀ ਸੇਵਾਵਾਂ ਇੱਕੋ ਪਲੇਟਫਾਰਮ 'ਤੇ ਉਪਲਬਧ ਹਨ, ਜਿਸ ਨਾਲ ਵੱਖ-ਵੱਖ ਪੋਰਟਲਾਂ ‘ਤੇ ਜਾਣ, ਦਸਤੀ ਫਾਈਲਾਂ ਦੇਣ ਅਤੇ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਗੇੜੇ ਲਗਾਉਣ ਦੀ ਲੋੜ ਨਹੀਂ ਪਵੇਗੀ। ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਪੋਰਟਲ ਲਾਂਚ ਕਰਨ ਉਪਰੰਤ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਨਾਗਰਿਕ ਹੁਣ ਕਈ ਵਿਭਾਗਾਂ ਨਾਲ ਸਬੰਧਤ 300 ਤੋਂ ਵੱਧ ਜ਼ਰੂਰੀ ਜਨਤਕ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਕਰ ਸਕਦੇ ਹਨ। ਮੁੱਖ ਸੇਵਾਵਾਂ ਵਿੱਚ ਸਿਹਤ ਵਿਭਾਗ ਨਾਲ ਸਬੰਧਤ ਦਸਤਾਵੇਜ਼ ਜਿਵੇਂ ਕਿ ਜਨਮ ਅਤੇ ਮੌਤ ਸਰਟੀਫਿਕੇਟ, ਮੈਡੀਕਲ ਫਿਟਨੈਸ ਸਰਟੀਫਿਕੇਟ, ਗ੍ਰਹਿ ਮਾਮਲਿਆਂ ਦੀਆਂ ਸੇਵਾਵਾਂ ਜਿਵੇਂ ਕਿ ਅਸਲ...
‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

hot news
ਚੰਡੀਗੜ੍ਹ, 1 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ 18 ਮਹੀਨੇ ਪੂਰੇ ਹੋ ਗਏ ਹਨ ਅਤੇ ਇਸ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 58,924 ਐਫ.ਆਈ.ਆਰ. ਦਰਜ ਕਰਕੇ 3776 ਕਿਲੋ ਹੈਰੋਇਨ ਸਮੇਤ 76,751 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਐਸ.ਪੀ.ਐਸ. ਪਰਮਾਰ ਨੇ ਦੱਸਿਆ ਕਿ 3776 ਕਿੱਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 944 ਕਿੱਲੋ ਅਫ਼ੀਮ, 448 ਕੁਇੰਟਲ ਭੁੱਕੀ, 129 ਕਿੱਲੋ ਚਰਸ, 1298 ਕਿੱਲੋ ਗਾਂਜਾ, 70 ਕਿੱਲੋ ਆਈਸੀਈ, 62.33 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21.99 ਕਰੋੜ ਰੁਪਏ ਦੀ ਡਰੱ...
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

hot news
ਸੁਨਾਮ, 31 ਅਗਸਤ:- ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਕੌਂਸਲ ਸੁਨਾਮ ਅਤੇ ਮਾਰਕੀਟ ਕਮੇਟੀ ਸੁਨਾਮ ਦੇ ਸਾਂਝੇ ਉਪਰਾਲੇ ਨਾਲ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਵਿਸ਼ੇਸ਼ ਸਫ਼ਾਈ ਅਭਿਆਨ ਦਾ ਆਗਾਜ਼ ਕੀਤਾ ਗਿਆ। ਇਸ ਮੁਹਿੰਮ ਤਹਿਤ ਸੁਨਾਮ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਮੁੱਖ ਮਾਰਗਾਂ, ਬਾਜ਼ਾਰਾਂ, ਗਲੀਆਂ-ਮੁਹੱਲਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਸਫ਼ਾਈ ਕਾਰਜ ਜੰਗੀ ਪੱਧਰ ’ਤੇ ਸ਼ੁਰੂ ਕੀਤੇ ਗਏ ਹਨ। ਹਰੇਕ ਵਾਰਡ ਵਿੱਚ ਸਬੰਧਤ ਐਮ.ਸੀ. ਸਾਹਿਬਾਨ ਅਤੇ ਹੋਰ ਆਗੂਆਂ ਵੱਲੋਂ ਸਫ਼ਾਈ ਕਾਰਜਾਂ ਦੀ ਅਗਵਾਈ ਕੀਤੀ ਜਾ ਰਹੀ ਹੈ, ਜਦਕਿ ਨਗਰ ਕੌਂਸਲ ਦੀਆਂ ਟੀਮਾਂ ਅਤੇ ਸਫ਼ਾਈ ਸੇਵਕਾਂ ਵੱਲੋਂ ਕੂੜੇ ਦੇ ਆਰਜ਼ੀ ਡੰਪਾਂ ਅਤੇ ਢੇਰਾਂ ਨੂੰ ਹਟਾਉਣ ਦੇ ਨਾਲ-ਨਾਲ ਜਨਤਕ ਥਾਵਾਂ ਦੀ ਸਫ਼ਾਈ ਕੀਤੀ ਜਾ ਰਹੀ ਹੈ। ਇਸ ਮੌਕੇ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਕਿਹਾ ਕਿ ਕ...
ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦੀ ਭੂਮਿਕਾ ਅਹਿਮ: ਸਪੀਕਰ ਸੰਧਵਾਂ

ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦੀ ਭੂਮਿਕਾ ਅਹਿਮ: ਸਪੀਕਰ ਸੰਧਵਾਂ

hot news
ਕੋਟਕਪੂਰਾ, 31 ਅਗਸਤ- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਕੋਟਕਪੂਰਾ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਣ ਵਾਲੀਆਂ ਸਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਖੀਆਂ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਖੀਆਂ ਦੀ ਸਰਗਰਮ ਭੂਮਿਕਾ ਅਤੇ ਸਹਿਯੋਗ ਤੋਂ ਬਿਨ੍ਹਾਂ ਇੰਨੀ ਵੱਡੀ ਯੋਜਨਾ ਨੂੰ ਜ਼ਮੀਨੀ ਪੱਧਰ ਤੇ ਸਫ਼ਲਤਾਪੂਰਵਕ ਅਮਲੀ ਜਾਮਾ ਪਹਿਨਾਉਣਾ ਆਸਾਨ ਕੰਮ ਨਹੀਂ ਸੀ। ਉਨ੍ਹਾਂ ਕਿਹਾ ਕਿ ਸਖੀਆਂ ਨੇ ਪੂਰੀ ਤਨਦੇਹੀ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਈ ਹੈ, ਜਿਸ ਸਦਕਾ ਇਹ ਯੋਜਨਾ ਲੋੜਵੰਦ ਮਾਵਾਂ-ਧੀਆਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕੀ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਖੀਆਂ ਵੱਲੋਂ ਕੀਤੇ ਗਏ ਇਸ ਸ਼ਲਾਘਾਯੋਗ ਉੱਦਮ ਅਤੇ ਸਮਰਪਣ ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ‘ਮਿਸ਼ਨ ਕਲੀਨ ਮੁਹਿੰਮ’ ਜਾਰੀ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ‘ਮਿਸ਼ਨ ਕਲੀਨ ਮੁਹਿੰਮ’ ਜਾਰੀ

hot news
ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਅਗਸਤ (    ) ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਪਿੰਡ ਸ਼ਾਹਪੁਰ ਜਾਜਨ ਵਿਖੇ ਸਫ਼ਾਈ ਅਭਿਆਨ ਤਹਿਤ ਸਫ਼ਾਈ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨਾਲ ਸਫ਼ਾਈ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਅਪੀਲ ਕੀਤੀ ਕਿ ਆਪਣੇ ਘਰਾਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਇਲਾਕੇ ਨੂੰ ਵੀ ਸਾਫ਼-ਸੁਥਰਾ ਰੱਖੀਏ। ਇਸ ਮੌਕੇ ਤੇ ਪਿੰਡ ਦੇ ਸਰਪੰਚ ਸਾਹਿਬਾਨ ਅਤੇ ਹੋਰ ਸਾਥੀ ਮੌਜੂਦ ਸਨ । ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ 10 ਰੋਜ਼ਾ ਸੂਬਾ ਪੱਧਰੀ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਤਹਿਤ ਅੱਜ ਤੀਜੇ ਦਿਨ ਵੀ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਵੱਲੋਂ ਜੰਗੀ ਪੱਧਰ 'ਤੇ ਸਫ਼ਾਈ ਮੁਹਿੰਮ ਚਲਾਈ ਗਈ ਹੈ। ਸਫ਼ਾਈ ਮੁਹਿੰਮ ਦੌਰਾਨ ਉਨ੍ਹਾਂ ਨੇ ਕਿਹਾ ਕਿ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਡੇਰਾ ਬਾਬਾ ਨਾਨਕ ਵਾਸੀਆਂ ਨੂੰ ਸਫਾਈ ਕ...
ABVP ਦੀ ਜਿੱਤ ‘ਤੇ AAP/ASAP ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇਜ਼ਾਂ ਅਤੇ ਚੋਣ ਯੋਗਤਾ ‘ਤੇ ਹਾਈ ਕੋਰਟ ਜਾਵੇਗੀ ਟੀਮ, ਪੀਯੂ ਪ੍ਰਸ਼ਾਸਨ ਦੀ ਚੁੱਪ ‘ਤੇ ਵੀ ਉੱਠੇ ਸਵਾਲ

ABVP ਦੀ ਜਿੱਤ ‘ਤੇ AAP/ASAP ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇਜ਼ਾਂ ਅਤੇ ਚੋਣ ਯੋਗਤਾ ‘ਤੇ ਹਾਈ ਕੋਰਟ ਜਾਵੇਗੀ ਟੀਮ, ਪੀਯੂ ਪ੍ਰਸ਼ਾਸਨ ਦੀ ਚੁੱਪ ‘ਤੇ ਵੀ ਉੱਠੇ ਸਵਾਲ

hot news
ਚੰਡੀਗੜ੍ਹ, 31 ਅਗਸਤ   ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਤੋਂ ਬਾਅਦ ਜਿੱਥੇ ABVP ਉਮੀਦਵਾਰ ਅੰਕਿਤ ਬਿਧਾਨ ਦੀ ਜਿੱਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਉੱਥੇ ਹੀ ਆਮ ਆਦਮੀ ਪਾਰਟੀ ਨਾਲ ਜੁੜੀ ਵਿਦਿਆਰਥੀ ਟੀਮ ASAP ਨੇ ਇਸ ਪੂਰੀ ਚੋਣ ਅਤੇ ਖ਼ਾਸ ਤੌਰ 'ਤੇ ABVP ਉਮੀਦਵਾਰ ਦੀ ਚੋਣ ਯੋਗਤਾ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ।   ASAP ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਹੀ ਉਸ ਨੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਉਮੀਦਵਾਰ ਦੀ ਯੋਗਤਾ, ਉਸ ਦੇ ਵਿੱਦਿਅਕ ਰਿਕਾਰਡ, ਕਥਿਤ Unfair Means (UMC) ਮਾਮਲੇ, ਚੋਣ ਲੜਨ ਦੀ ਯੋਗਤਾ ਅਤੇ ਦਸਤਾਵੇਜ਼ਾਂ ਨਾਲ ਜੁੜੇ ਗੰਭੀਰ ਸਵਾਲਾਂ ਤੋਂ ਲਿਖਤੀ/ਰਸਮੀ ਤੌਰ 'ਤੇ ਜਾਣੂ ਕਰਵਾਇਆ ਸੀ। ਪ੍ਰਸ਼ਾਸਨ ਵੱਲੋਂ ਮਾਮਲੇ 'ਤੇ ਨੋਟਿਸ ਲੈਣ ਦਾ ਭਰੋਸਾ ਵੀ ਦਿੱਤਾ ਗਿਆ ਸੀ, ਪਰ ਚੋਣਾਂ ਨੇਪਰੇ ਚੜ੍ਹਨ ਤੱਕ ਕੋਈ ਅਸਰਦਾਰ ਕਾਰਵਾਈ ਨਹੀਂ ਕੀਤੀ ਗਈ।   ASAP ਦੇ ਅਨੁਸਾਰ, ਹੁਣ ਇਸ ਪੂਰੇ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਹਮਣੇ ਰੱਖਿਆ ਜਾਵੇਗਾ ਅਤੇ ਇਹ ਸਵਾਲ ਉਠਾਇਆ ਜਾਵੇਗ...
ਸੈਂਟਰਲ ਗ੍ਰਾਊਂਡ ਵਾਟਰ ਬੋਰਡ ਦਾ ਡਾਟਾ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ: ਬਲਤੇਜ ਪੰਨੂ

ਸੈਂਟਰਲ ਗ੍ਰਾਊਂਡ ਵਾਟਰ ਬੋਰਡ ਦਾ ਡਾਟਾ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ: ਬਲਤੇਜ ਪੰਨੂ

hot news
ਚੰਡੀਗੜ੍ਹ 31 ਅਗਸਤ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਤਾਜ਼ਾ ਮੁਲਾਂਕਣ ਨੇ ਪੰਜਾਬ ਨੂੰ ਆਸ ਦੀ ਇੱਕ ਵੱਡੀ ਕਿਰਨ ਦਿੱਤੀ ਹੈ, ਕਿਉਂਕਿ ਸਰਕਾਰੀ ਅੰਕੜੇ ਦਰਸਾਉਂਦੇ ਹਨ ਕਿ ਸੂਬੇ ਨੇ ਉਸ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਨੂੰ ਪਿਛਲੀਆਂ ਸਰਕਾਰਾਂ ਨੇ ਦਹਾਕਿਆਂ ਤੱਕ ਗੰਭੀਰ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੁਧਾਰ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਵਧਾਉਣ, ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਧਰਤੀ ਹੇਠਲੇ ਪਾਣੀ 'ਤੇ ਪੰਜਾਬ ਦੀ ਨਿਰਭਰਤਾ ਘਟਾਉਣ ਲਈ ਕੀਤੇ ਗਏ ਨਿਰੰਤਰ ਯਤਨਾਂ ਦਾ ਨਤੀਜਾ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਦਹਾਕਿਆਂ ਤੋਂ ਅਸੀਂ ਪੰਜਾਬ ਦੇ ਪਾਣੀ ਬਚਾਉਣ ਦੀ ਲੋੜ ਬਾਰੇ ਸੁਣਦੇ ਆ ਰਹੇ ਹਾਂ। ਅਸੀਂ ਨੇਤਾਵਾਂ ਨੂੰ ਪੰਜਾਬ ਦੇ ਪਾਣੀਆਂ ਦੇ ਰਾਖੇ ਅਖਵਾਉਂਦੇ, ਪ੍ਰਤੀਕਾਤਮਕ ਔਜ਼ਾਰ ਚੁੱਕਦੇ ਅਤੇ ਭਾਵੁਕ ਭਾਸ਼ਣ ਦਿੰਦੇ ਵੇਖਿਆ। ਪਰ ਸਵਾਲ ਸਧਾਰਨ ਹੈ: ਉਨ੍ਹਾਂ ਨੇ ਅਸਲ ਵਿੱਚ ਕੀਤਾ ਕੀ? ਇਸ...