Shadow

Author: admin

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime
ਚੰਡੀਗੜ੍ਹ 20 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੇ ਆਪਣੀ ਗੱਡੀ ਪਾਰਕ ਕਰਦੇ ਸਮੇਂ ਗਲੀ ਵਿੱਚ ਸਥਿਤ ਬਿਜਲੀ ਦੇ ਖੰਭੇ ਨਾਲ ਟੱਕਰ ਮਾਰ ਦਿੱਤੀ। ਗੱਡੀ ਖਰਾਬ ਹੋ ਗਈ ਅਤੇ ਖੰਭਾ ਵੀ ਟੁੱਟ ਗਿਆ। ਦੋਸ਼ੀ ਰੇਸ਼ਮ ਸਿੰਘ ਏ.ਐਲ.ਐਮ ਅਤੇ ਲਖਬੀਰ ਸਿੰਘ ਜੇ.ਈ. ਮੌਕੇ 'ਤੇ ਪਹੁੰਚੇ ਅਤੇ ਕਿਹਾ ਕਿ ਤੁਹਾਡੀ ਗੱਡੀ ਜ਼ਬਤ ਕਰ ਲਈ ਜਾਵੇਗੀ। ਦੋਵਾਂ ਦੋਸ਼ੀਆਂ ਨੇ ਮਾਮਲੇ ਨੂੰ ਸੁਲਝਾਉਣ ਲਈ 25000 ਰੁਪਏ ਰਿਸ਼ਵਤ ਮੰਗੀ। ਉਹ ਸ਼ਿਕਾਇਤਕਰਤਾ ਦੇ ਕਹਿਣ 'ਤੇ 25000 ਰੁਪਏ ...
ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics, Punjab
ਚੰਡੀਗੜ੍ਹ, 20 ਮਾਰਚ: ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ` ਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਤੋਂ ਪਹਿਲਾਂ ਖੇਤੀਬਾੜੀ ਅਤੇ ਸਿੰਜਾਈ ਵਿੱਚ ‘ਆਪ` ਸਰਕਾਰ ਦੇ ਕੰਮ ਦਾ ਵੇਰਵਾ ਦਿੱਤਾ ਗਿਆ ਸੀ। ‘ਸ਼ਰਤਾਂ ਵਾਲੀ’ ਆਯੂਸ਼ਮਨ ਭਾਰਤ ਅਤੇ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿਚਕਾਰ ਫਰਕ ਦਰਸਾਉਂਦੇ ਹੋਏ ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸਰਬ ਵਿਆਪਕ, ਪਹੁੰਚਯੋਗ ਸਿਹਤ ਸੰਭਾਲ ਦੇ ਮਾਡਲ ਵਜੋਂ ਪੇਸ਼ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਫ਼ਰਕ ਇਰਾਦੇ ਤੇ ਡਿਲੀਵਰੀ ਵਿੱਚ ਹੈ। ਡੇਟਾ-ਆਧਾਰਤ ਨਤੀਜੇ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ` ਸਰਕਾਰ ਐਲਾਨਾਂ ਤੋਂ ਅੱਗੇ ਵਧ ਕੇ ਜ਼ਮੀਨੀ ਪੱਧਰ `ਤੇ ਸਪੱਸ਼ਟ ਬਦਲਾਅ ਲਿਆ ਰਹੀ ਹੈ, ਜਿਸ ਵਿੱਚ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਤੋਂ ਲੈ ਕੇ ਇਕ ਅਜਿਹੀ ਪ੍ਰਣਾਲੀ ਬਣਾਈ ਜਾ ਰਹੀ ਹੈ, ਜਿਸ ਨੂੰ ਲੋਕ ਸਰਗਰਮੀ ਨਾਲ ਵਰਤ ਰਹੇ ਹਨ ਅਤੇ ਭਰੋਸਾ ਕਰਦੇ ਹਨ। ਗਲਤ ਜਾਣਕਾਰੀ ਫੈਲਾਉਣ ਵਾਲਿਆ...
ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

Politics, Punjab
ਲੁਧਿਆਣਾ, 20 ਮਾਰਚ : ‘ਆਪ’ ਦੀ ਅਗਵਾਈ ਵਾਲੀ ਸਰਕਾਰ ਅਧੀਨ ਪੰਜਾਬ ਦੀ ਉਦਯੋਗਿਕ ਸੁਰਜੀਤੀ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਭਾਰਤ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕੀਤਾ, ਜੋ ਫੈਸਲਾਕੁੰਨ ਨੀਤੀ ਦਾ ਪ੍ਰਤੱਖ ਪ੍ਰਮਾਣ ਹੈ। ਦੇਸ਼ ਵਿੱਚ ਪਹਿਲੀ ਵਾਰ ਹਜ਼ਾਰਾਂ ਨੌਕਰੀਆਂ ਦੇ ਵਾਅਦੇ ਅਤੇ  ਗਰੀਨ ਊਰਜਾ-ਸੰਚਾਲਿਤ ਸਟੀਲ ਉਤਪਾਦਨ ਸ਼ੁਰੂ ਹੋਇਆ ਹੈ। ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਨੂੰ ਘੇਰਦਿਆਂ ਜ਼ੋਰ ਦੇ ਕੇ ਕਿਹਾ ਕਿ ਜੋ ਉਦਯੋਗ ਕਦੇ ਗਲਤ ਨੀਤੀਆਂ ਕਾਰਨ ਪੰਜਾਬ ਚੋਂ ਬਾਹਰ ਗਏ ਸਨ, ਉਹ ਹੁਣ ਉਦਯੋਗ-ਪੱਖੀ ਸ਼ਾਸਨ ਅਧੀਨ ਵਾਪਸ ਆ ਰਹੇ ਹਨ। 3200 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਵਿੱਚ ਸਥਾਪਿਤ ਇਹ ਪਲਾਂਟ ਪੰਜਾਬ ਦੀ ਉਦਯੋਗਿਕ ਨੁਹਾਰ ਨੂੰ ਬਦਲਣ ਵੱਲ ਵੱਡਾ ਕਦਮ ਹੈ। ਟਾਟਾ ਸਟੀਲ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਇਹ ਇੱਕ ਯਾਦਗਾਰੀ ਦਿਨ ਹੈ ਕਿਉਂਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਇਤਿਹਾਸ ਰਚਿਆ ਗਿ...
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ 11 ਨਵੇਂ ਬੋਰਡ ਸਥਾਪਿਤ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ 11 ਨਵੇਂ ਬੋਰਡ ਸਥਾਪਿਤ

Politics, Punjab
ਚੰਡੀਗੜ੍ਹ, ਮਾਰਚ 20: ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਦੀ ਸਮਾਜਿਕ ਤੇ ਆਰਥਿਕ ਤਰੱਕੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਗੱਲ ਸ੍ਰੀ ਮਲਕੀਤ ਸਿੰਘ ਥਿੰਦ, ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਨੇ ਪੰਜਾਬ ਭਵਨ ਵਿਖੇ ਪੱਛੜੀਆਂ ਸ੍ਰੇਣੀਆਂ ਲਈ ਨਵ ਗਠਿਤ 11 ਬੋਰਡਾਂ ਦੇ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਕਹੀ। ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸਹਿਯੋਗ ਨਾਲ ਪਹਿਲਾਂ ਹੀ ਕਈ ਭਲਾਈ ਕਾਰਜ ਕੀਤੇ ਜਾ ਰਹੇ ਹਨ ਅਤੇ ਹੁਣ ਨਵੇਂ ਬੋਰਡਾਂ ਦੀ ਸਥਾਪਨਾ ਨਾਲ ਇਹ ਯਤਨ ਹੋਰ ਮਜ਼ਬੂਤ ਹੋਣਗੇ। ਮੀਟਿੰਗ ਦੌਰਾਨ ਬੈਕਫਿੰਕੋ ਦੇ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਸਵੈ-ਰੋਜ਼ਗਾਰ ਲਈ ਘੱਟ ਵਿਆਜ ਦਰਾਂ ‘ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ। ਇਸ ਤਹਿਤ ਕਰਿਆਨੇ ਦੀਆਂ ਦੁਕਾਨਾਂ, ਡੇਅਰੀ ਫਾਰਮਿੰਗ ਵਰਗੀਆਂ ਗਤੀਵਿਧੀਆਂ ਲਈ 18 ਤੋਂ 55 ਸਾਲ ਦੇ ਪੰਜਾਬ ਦੇ ਵਸਨੀਕ ਯੋਗ ਹਨ। ਇਸ ਤੋਂ ਇਲਾਵਾ NBCFDC ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਐਜੂਕੇਸ਼ਨ ਲੋਨ...
ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

Politics, Punjab
ਚੰਡੀਗੜ੍ਹ / ਜਲੰਧਰ, 20 ਮਾਰਚ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਜਲੰਧਰ ਜ਼ਿਲ੍ਹੇ ਦੇ ਡੇਰਾ ਸੱਚਖੰਡ ਬੱਲਾਂ ਨੇੜੇ ਬਣਨ ਵਾਲੇ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ' ਦਾ ਨਿਰਮਾਣ ਕਾਰਜ ਇਸ ਦਾ ਅਧਿਕਾਰਤ ਨਕਸ਼ਾ (ਲੇਆਊਟ ਪਲਾਨ) ਤਿਆਰ ਹੋਣ ਤੋਂ ਬਾਅਦ ਜਲਦ ਹੀ ਸ਼ੁਰੂ ਹੋ ਜਾਵੇਗਾ। ਇਹ ਐਲਾਨ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਦੇ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਨੇ ਖੁਦ ਪ੍ਰਸਤਾਵਿਤ ਨਕਸ਼ੇ ਦੀ ਸਮੀਖਿਆ ਕੀਤੀ ਅਤੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਨੇ ਪਿੰਡ ਨੌਗੱਜਾ ਅਤੇ ਫਰੀਦਪੁਰ ਵਿੱਚ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੇਆਊਟ ਪਲਾਨ ਨੂੰ ਡੇਰੇ ਦੇ ਮੌਜੂਦਾ ਮੁਖੀ ਸੰਤ ਨਿਰੰਜਨ ਦਾਸ ਜੀ ਵੱਲੋਂ ਰਸਮੀ ਸਹਿਮਤੀ ਦੇ ਦਿੱਤੀ ਗਈ ਹੈ, ਜਿਸ ਨਾਲ ਵਿਕਾਸ ਦੇ ਅਗਲੇ ਪੜਾਅ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਕਿਹਾ, “ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕਰ ਲਈ ਜਾਵੇਗੀ ਤਾਂ...
ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

Crime, Politics, Punjab
ਚੰਡੀਗੜ੍ਹ, 20 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ  ਫਰਜ਼ੀ ਫੰਡਾਂ ਦੀ ਰੂਟਿੰਗ, ਲੇਅਰਿੰਗ ਅਤੇ ਸੈਟਲਮੈਂਟ ਕਰਨ ਲਈ ਚਾਲੂ ਬੈਂਕ ਖਾਤੇ (ਮਿਊਲ ਖਾਤੇ)- ਖੋਲ੍ਹਣ ਅਤੇ ਉਪਲਬਧ ਕਰਵਾਉਣ ਵਿੱਚ ਸ਼ਾਮਲ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਮਿਊਲ ਖਾਤਾ ਅਜਿਹਾ ਬੈਂਕ ਖਾਤਾ ਹੁੰਦਾ ਹੈ, ਜੋ ਅਪਰਾਧੀਆਂ ਵੱਲੋਂ ਖਾਤਾ ਧਾਰਕ ਦੀ ਜਾਣਕਾਰੀ ਤੋਂ ਬਿਨਾਂ ਜਾਂ ਕਈ ਵਾਰ ਉਸਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਫੰਡ ਪ੍ਰਾਪਤ ਕਰਨ, ਟ੍ਰਾਂਸਫਰ ਕਰਨ ਜਾਂ ਲਾਂਡਰਿੰਗ ਕਰਨ ਲਈ ਵਰਤਿਆ ਜਾਂਦਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ, ਰਮਨ ਰਾਏ ਅਤੇ ਸੁਖਦੇਵ ਸਿੰਘ ਵਜੋਂ ਹੋਈ ਹੈ, ਜੋ ਸਾਰੇ ਫਾਜ਼ਿਲਕਾ ਦੇ ਜਲਾਲਾਬਾਦ ਦੇ ਰਹਿਣ ਵਾਲੇ ਹਨ ਅਤੇ ਮੌਜੂਦਾ ਸਮੇਂ ਵਿੱਚ ਮੋਹਾਲੀ ਦੇ ...
ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

Crime, Politics, Punjab
ਚੰਡੀਗੜ੍ਹ, 19 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਫਰਵਰੀ ਮਹੀਨੇ ਵਿੱਚ 14 ਵੱਖ-ਵੱਖ ਟਰੈਪ ਕੇਸਾਂ ਤਹਿਤ 17 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 26 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ  ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇੰਕੁਆਈਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 35 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ,ਜਿਨ੍ਹਾਂ ਵਿੱਚ 11 ਸਰਕਾਰੀ ਮੁਲਾਜ਼ਮ ਸ਼ਾਮਲ ਹਨ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ...
ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

Politics, Punjab
ਚੰਡੀਗੜ੍ਹ, 19 ਮਾਰਚ: ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸੁਰੱਖਿਆ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੇ ਸਾਲ ਦੌਰਾਨ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਚੱਲ ਰਹੀ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ ਗਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਪਿਛਲੇ ਸਾਲ ਦੌਰਾਨ, ਤੇਜ਼ਾਬੀ ਹਮਲੇ ਦੇ ਪੀੜਤਾਂ ਲਈ ਚੱਲ ਰਹੀ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ ਗਿਆ ਹੈ। ਇਹ ਯੋਜਨਾ ਪਹਿਲਾਂ ਸਿਰਫ ਔਰਤਾਂ ਤੱਕ ਹੀ ਸੀਮਤ ਸੀ,ਪਰ ਹੁਣ ਪੁਰਸ਼ ਅਤੇ ਟ੍ਰਾਂਸਜੈਂਡਰ ਪੀੜਤਾਂ ਨੂੰ ਵੀ ਇਸਦਾ ਲਾਭ ਮਿਲੇਗਾ । ਇਸ ਤੋਂ ਇਲਾਵਾ ਇਸ ਯੋਜਨਾ ਤਹਿਤ ਮਾਸਿਕ ਵਿੱਤੀ ਸਹਾਇਤਾ 8,000 ਤੋਂ ਵਧਾ ਕੇ 10,000 ਰੁਪਏ ਕਰ ਦਿੱਤੀ ਗਈ ਹੈ, ਜੋ ਪੀੜਤਾਂ ਦੀ ਰੋਜ਼ੀ-ਰੋਟੀ ਅਤੇ ਮੁੜ ਵਸੇਬੇ ਲਈ ਬਹੁਤ ਮਹੱਤਵਪੂਰਨ ਸਿੱਧ ਹੋਵੇਗੀ ।” ਹਿੰਸਾ ਪੀੜਤਾਂ ਪ੍ਰਤੀ ਭਗਵੰਤ ਮਾ...
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ

Politics, Punjab
ਚੰਡੀਗੜ੍ਹ/ਮੋਗਾ, 19 ਮਾਰਚ : ਮਿਆਰੀ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਲੋੜਵੰਦ ਨਾਗਰਿਕਾਂ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਇਲਾਜ ਮਿਲ ਸਕੇ। ਇਸੇ ਤਹਿਤ ਮੋਗਾ ਦੀ ਇੱਕ 98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕੈਂਸਰ ਦਾ ਨਕਦੀ ਰਹਿਤ ਇਲਾਜ ਕਰਵਾ ਕੇ ਲਾਭ ਪ੍ਰਾਪਤ ਕੀਤਾ ਹੈ। ਇਸ ਯੋਜਨਾ ਦੇ ਸਭ ਤੋਂ ਬਜ਼ੁਰਗ ਲਾਭਪਾਤਰੀਆਂ ਵਿੱਚੋਂ ਇੱਕ, ਮੁਖਤਿਆਰ ਕੌਰ ਦਾ ਸਿਹਤ ਕਾਰਡ ਰਾਹੀਂ ਕੀਮੋਥੈਰੇਪੀ ਨਾਲ ਸਬੰਧਤ ਵਿਸ਼ੇਸ਼ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਗਿਆ। ਉਮਰ ਦੇ ਇਸ ਪੜਾਅ ’ਤੇ ਜਿੱਥੇ ਲਗਾਤਾਰ ਡਾਕਟਰੀ ਸਹਾਇਤਾ ਦੀ ਬਹੁਤ ਲੋੜ ਹੁੰਦੀ ਹੈ, ਉੱਥੇ ਨਕਦ-ਰਹਿਤ ਇਲਾਜ ਦੀ ਸਹੂਲਤ ਨੇ ਇਹ ਯਕੀਨੀ ਬਣਾਇਆ ਕਿ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਾਨ ਕੋਈ ਵੀ ਮਰੀਜ਼ ਲੋੜੀਂਦੇ ਡਾਕਟਰੀ ਇਲਾਜ ਤੋਂ ਵਾਂਝਾ ਨਾ ਰਹੇ । ਇਸ ਇਲਾਜ ਵਿੱਚ ਕੀਮੋਥੈਰੇਪੀ ਪ੍ਰਣਾਲੀ ਦੇ ਹਿੱਸੇ ਵਜੋਂ ਉੱਨਤ ਦਵਾਈਆਂ ਅਤੇ ਸਹਾਇਕ ਥੈਰੇਪੀ ਸ਼ਾਮਲ ਹੈ, ...
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

Politics, Punjab
ਚੰਡੀਗੜ੍ਹ/ਅੰਮ੍ਰਿਤਸਰ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਸੱਤ ਆਧੁਨਿਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਬੁਰਜ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (27), ਬਟਾਲਾ ਦੇ ਸੁੰਦਰ ਨਗਰ ਦੇ ਮਨੀਸ਼ ਕੁਮਾਰ ਉਰਫ਼ ਜੈਰੀ (24), ਅੰਮ੍ਰਿਤਸਰ ਦੇ ਪਿੰਡ ਚੂਚਕਵਾਲ ਦੇ ਸਰੂਪ ਸਿੰਘ ਉਰਫ਼ ਰੂਪ (27), ਅੰਮ੍ਰਿਤਸਰ ਦੇ ਪਿੰਡ ਫਤਿਹਪੁਰ ਰਾਜਪੂਤਾ ਦੇ ਚਮਕੌਰ ਸਿੰਘ (20) ਅਤੇ ਤਰਨਤਾਰਨ ਦੇ ਭਿਖੀਵਿੰਡ ਦੇ ਵੰਸ਼ ਸ਼ਰਮਾ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਪੰਜ 9 ਐਮ.ਐਮ. ਗਲੌਕ ਪਿਸਤੌਲ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜ...