ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ
ਗੁਰਦਾਸਪੁਰ, 10 ਮਈ - ਅੱਜ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਆਪਣੀ ਮੌਜੂਦਗੀ ਵਿੱਚ ਖੇਤਾਂ ਵਿੱਚ ਲੱਗੀ ਅੱਗ ਨੂੰ ਫਾਇਰ ਬਿਰਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਵਾਇਆ ਗਿਆ। ਇਸ ਮੌਕੇ ਐਸ.ਐਸ.ਪੀ ਗੁਰਦਾਸਪੁਰ, ਆਦਿਤਿਆ ਅਤੇ ਐਸ.ਡੀ.ਐਮ ਸ੍ਰੀਮਤੀ ਅਨੁਪ੍ਰੀਤ ਕੌਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਠਾਕਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ, ਆਦਿਤਿਆ ਉੱਪਲ, ਅੱਜ ਜਦ ਬਲਾਕ ਕਾਹਨੂੰਵਾਨ ਦੇ ਵੱਖ ਵੱਖ ਪਿੰਡਾਂ
ਕੋਟ ਧੰਦਲ, ਗੋਤ, ਭਿੱਟੇਵਿੰਡ, ਜਾਗੋਵਾਲ ਬਾਂਗਰ, ਕੀੜੀ ਅਤੇ ਨੈਨੇਕੋਟ ਦਾ ਦੌਰਾ ਕਰ ਰਹੇ ਸਨ ਤਾਂ ਉਨ੍ਹਾਂ ਰਸਤੇ ਵਿਚ ਖੇਤਾਂ ਵਿੱਚ ਲੱਗੀ ਅੱਗ ਨੂੰ ਦੇਖਿਆ। ਉਨ੍ਹਾਂ ਵਲੋਂ ਤੁਰੰਤ ਕਾਰ ਰੋਕ ਕੇ, ਖੁਦ ਖੇਤ ਵਿੱਚ ਗਏ ਤੇ ਫਾਇਰ ਬਿਰਗੇਡ ਤੇ ਸਿਵਲ ਤੇ ਪੁਲਿਸ ਦੀਆਂ ਟੀਮਾਂ ਦੇ ਸਹਿਯੋਗ ਨਾਲ ਲੱਗੀ ਅੱਗ ਨੂੰ ਬੁਝਵਾਇਆ।
ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਜਿਸ ਵਿੱਚ ਸਿਵਲ ਤੇ ਪੁਲਿਸ ਵਿਭਾਗ ਸ਼ਾਮਲ ਹੈ, ਵਲੋਂ ਪ...








