Wednesday, November 4
Shadow

Author: admin

ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਸੰਪੰਨ

ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਸੰਪੰਨ

local news
ਅਮਰਗੜ੍ਹ /ਮਾਲੇਰਕੋਟਲਾ, 27 ਮਈ :                    ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਨੂੰ ਪਾਰਦਰਸ਼ੀ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹਾਉਣ ਲਈ ਕਾਊਂਟਿੰਗ ਸਟਾਫ਼ ਦੀ ਵਿਸ਼ੇਸ਼ ਰਿਹਰਸਲ ਕਰਵਾਈ ਗਈ। ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਮਈ 2026 ਨੂੰ ਸਵੇਰੇ 08:00 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਇਸ ਲਈ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਕਾਊਂਟਿੰਗ ਸਟਾਫ਼ ਨੂੰ ਰਿਹਰਸਲ ਦੌਰਾਨ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਗਿਣਤੀ ਪ੍ਰਕਿਰਿਆ ਸਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਤਾਂ ਜੋ ਗਿਣਤੀ ਦਾ ਕੰਮ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦੌਰਾਨ ਸੁਰ...
ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਚਾੜ੍ਹਿਆ ਜਾਵੇਗਾ ਨੇਪਰੇ: ਡਿਪਟੀ ਕਮਿਸ਼ਨਰ

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਚਾੜ੍ਹਿਆ ਜਾਵੇਗਾ ਨੇਪਰੇ: ਡਿਪਟੀ ਕਮਿਸ਼ਨਰ

local news
ਸੰਗਰੂਰ, 27 ਮਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ, ਨਵੀ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰੋਂ-ਘਰੀਂ ਜਾ ਕੇ ਵੋਟਰਾਂ ਦੇ Enumeration Form ਭਰਵਾਉਣਗੇ। ਇਸ ਕਾਰਜ ਲਈ ਜ਼ਿਲ੍ਹੇ ਵਿੱਚ 1006 ਬੀ.ਐਲ.ਓਜ਼, 107 ਸੁਪਰਵਾਈਜ਼ਰ, 05 ਈ.ਆਰ.ਓ.ਜ਼ ਅਤੇ 10 ਏ.ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ। ਜ਼ਿਲ੍ਹਾ ਸੰਗਰੂਰ ਵਿੱਚ ਇਸ ਸਮੇਂ 917330 ਵੋਟਰ ਹਨ, ਜਿਸ ਅਨੁਸਾਰ ਹਰੇਕ ਬੀ.ਐਲ.ਓ. ਨੂੰ ਔਸਤ 912 ਵੋਟਰਾਂ ਦੀ SIR ਕਰਨੀ ਹੋਵੇਗੀ। ਉਨ੍ਹਾਂ ਨੂੰ ਐਸ.ਆਈ.ਆਰ. ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਰਿਵੀਜ਼ਨ ਦਾ ਕੰਮ ਸੁਚਾਰੂ ...
ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ

ਨਾਇਲਟ ਰੋਪੜ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਨਾਲ ਐਮ.ਓ.ਯੂ. ਸਾਇਨ ਕੀਤਾ ਗਿਆ

local news
ਰੂਪਨਗਰ, 27 ਮਈ: ਨੈਸ਼ਨਲ ਇੰਸਟੀਚਿਊਟ ਆਫ ਇਲੈਕਟ੍ਰਾਨਿਕਸ ਐਂਡ ਇਨਫਾਰਮੇਸ਼ਨ ਟੈਕਨਾਲੋਜੀ (ਨਾਇਲਟ) ਰੋਪੜ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਵਿਚਕਾਰ ਅਕਾਦਮਿਕ ਸਹਿਯੋਗ, ਤਕਨੀਕੀ ਸਿਖਲਾਈ, ਖੋਜ ਸਹਿਕਾਰਤਾ, ਡਿਜੀਟਲ ਲਰਨਿੰਗ ਅਤੇ ਉਦਯੋਗ-ਕੇਂਦਰਿਤ ਹੁਨਰ ਵਿਕਾਸ ਨੂੰ ਉਤਸਾਹਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮ.ਓ.ਯੂ.) ਸਾਇਨ ਕੀਤਾ ਗਿਆ। ਇਹ ਸਮਝੌਤਾ ਪੰਜਾਬ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਹਿਦਾਇਤ ਤਹਿਤ ਕੀਤਾ ਗਿਆ। ਇਹ ਐਮ.ਓ.ਯੂ. ਪ੍ਰਿੰਸੀਪਲ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਡਾ. ਨਵਨੀਤ ਵਾਲੀਆ ਅਤੇ ਐਗਜਿਕਿਊਟਿਵ ਡਾਇਰੈਕਟਰ ਨਾਇਲਟ ਰੋਪੜ ਸ਼੍ਰੀ ਦੀਪਕ ਵਾਸਨ ਵੱਲੋਂ ਸਾਇਨ ਕੀਤਾ ਗਿਆ। ਇਸ ਸਹਿਯੋਗ ਦਾ ਮੁੱਖ ਉਦੇਸ਼ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਲਈ ਅਕਾਦਮਿਕ ਅਤੇ ਪੇਸ਼ੇਵਰ ਮੌਕਿਆਂ ਦਾ ਵਿਸਥਾਰ ਕਰਨਾ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪ੍ਰਿੰਸੀਪਲ ਸਰਕਾਰੀ ਪੌਲੀਟੈਕਨਿਕ ਕਾਲਜ ਰੂਪਨਗਰ ਡਾ. ਨਵਨੀਤ ਵਾਲੀਆ ਨੇ ਦੱਸਿਆ ਕਿ ਨਾਇਲਟ ਰੋਪੜ ਵੱਲੋਂ ਹਾਲ ਹੀ "ਭਵਿੱਖ ਦੀਆਂ ਤਕਨੀਕਾਂ: ਆ...
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ 29 ਮਈ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ 29 ਮਈ ਨੂੰ

hot news
ਗੁਰਦਾਸਪੁਰ 27 ਮਈ (  ) ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 29 ਮਈ ਦਿਨ ਸ਼ੁੱਕਰਵਾਰ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਗੁਰਦਾਸੁਪਰ ਡੀ.ਸੀ.ਦਫਤਰ ਕੰਪਲੈਕਸ ਕਮਰਾ ਨੰ: 217 ਬਲਾਕ ਬੀ ਵਿੱਚ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ ਦੇ 1:00 ਵਜੇ ਤੱਕ ਲੱਗੇਗਾ। ਇਸ ਸਬੰਧੀ ਜ਼ਿਲ੍ਹਾ ਰੋਗਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ 108 Ambulance (ZEN PLUS PVT LTD), Sewa-Kendar Gurdaspur, Swift Security, SBI Life Gurdaspur, Vishal Mega Mart Gurdaspur, Maruti Suzuki Gurdaspur, E-Kart Gurdaspur ਵੱਖ-ਵੱਖ ਕੰਪਨੀਆਂ ਵਲੋਂ ਹਿੱਸਾ ਲਿਆ ਜਾਵੇਗਾ। (ZEN PLUS PVT LTD) ਵਲੋਂ EMT (Emergency Medical Technician), ERO (Emergency Respondent Officer), Driver ਰੱਖੇ ਜਾਣਗੇ ।  ਜਿਸ ਲਈ ਯੋਗਤਾ 12th...
ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

hot news
ਸੰਗਰੂਰ, 27 ਮਈ: ਨੌਜਵਾਨ ਆਗੂ ਰਛਪਾਲ ਸਿੰਘ ਭੁੱਲਰਹੇੜੀ ਜੋ ਪਿਛਲੇ ਦਿਨੀਂ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਚੁਣੇ ਗਏ ਸਨ, ਉਨ੍ਹਾਂ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਮੁੱਖ ਮੰਤਰੀ ਦੇ ਓ.ਐਸ.ਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਛਪਾਲ ਸਿੰਘ ਭੁੱਲਰਹੇੜੀ ਨੂੰ ਚੇਅਰਮੈਨ ਚੁਣੇ ਜਾਣ 'ਤੇ ਮੁਬਾਰਕਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਆਗੂ ਲੋਕ ਸੇਵਾ ਦੀ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸੰਗਰੂਰ ਦੇ ਵਿਕਾਸ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਭਰੋਸਾ ਹੈ ਕਿ ਰਛਪਾਲ ਸਿੰਘ ਭੁੱਲਰਹੇੜੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਵਿਧਾਇਕ ਨਰਿੰਦਰ ਕੌਰ ਭਰਾਜ ਤੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਪਰਮਾਤਮਾ ਇਸ ਆਗੂ ਨੂੰ ਹਮੇਸ਼ਾਂ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਲੋਕਾਂ ਦੀ ਸੇਵਾ ਕਰਨ ਦੀ ਤਾਕਤ ਬਖ਼ਸ਼ਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕ...
ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ

ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ

local news
ਗੁਰਦਾਸਪੁਰ 27 ਮਈ - ਸ਼੍ਰੀ ਗੁਰਸਿਮਰਨ ਸਿੰਘ ਢਿੱਲੋ, ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (SIR) ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ ਦੀ ਯੋਗਤਾ ਮਿਤੀ 1 ਅਕਤੂਬਰ 2026 ਹੈ। ਤਿਆਰੀ, ਸਿਖਲਾਈ ਅਤੇ ਪ੍ਰਿਟਿੰਗ ਦੀ ਮਿਤੀ 15 ਜੂਨ ਤੋਂ 24 ਜੂਨ ਤੱਕ  ਹੈ ਅਤੇ ਬੀ.ਐਲ.ਓਜ਼ 25 ਜੂਨ ਤੋਂ 24 ਜੁਲਾਈ ਤੱਕ ਘਰ ਘਰ ਦੀ ਵਿਜ਼ਿਟ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ 24 ਜੁਲਾਈ 2026 ਤੱਕ ਹੋਵੇਗੀ। ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ 31 ਜੁਲਾਈ ਨੂੰ ਹੋਵੇਗੀ, ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ ਤੱਕ ਦਿੱਤੇ ਜਾ ਸਕਣਗੇ, ਨੋਟਿਸ ਫੇਜ਼/ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾਂ 31 ਜੁਲਾਈ ਤੋਂ 28 ਸਤੰਬਰ 2026 ਹੈ ਅਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 1 ਅਕਤੂਬਰ 2026 ਨੂੰ ਹੋਵੇਗੀ। ਉਨ੍ਹਾਂ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ...
ਜਾਬ ਕਿੰਗਜ਼ ਦੇ ਪਲੇਆਫ ਤੋਂ ਬਾਹਰ ਹੋਣ ਤੋਂ ਬਾਅਦ ਅਰਸ਼ਦੀਪ ਸਿੰਘ ਨੇ 200 ਤੋਂ ਵੱਧ ਪੋਸਟਾਂ ਕੀਤੀਆਂ ਡਿਲੀਟ, ਕੋਹਲੀ ਦੇ ਨਾਲ ਵੀਡੀਓ ਵੀ ਗਾਇਬ

ਜਾਬ ਕਿੰਗਜ਼ ਦੇ ਪਲੇਆਫ ਤੋਂ ਬਾਹਰ ਹੋਣ ਤੋਂ ਬਾਅਦ ਅਰਸ਼ਦੀਪ ਸਿੰਘ ਨੇ 200 ਤੋਂ ਵੱਧ ਪੋਸਟਾਂ ਕੀਤੀਆਂ ਡਿਲੀਟ, ਕੋਹਲੀ ਦੇ ਨਾਲ ਵੀਡੀਓ ਵੀ ਗਾਇਬ

Sports
ਹੈਦਰਾਬਾਦ: ਪੰਜਾਬ ਕਿੰਗਜ਼ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਆਈਪੀਐਲ 2026 ਤੋਂ ਬਾਹਰ ਹੋਣ ਤੋਂ ਬਾਅਦ ਸੁਰਖੀਆਂ ਵਿੱਚ ਆ ਗਏ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ, ਇੰਸਟਾਗ੍ਰਾਮ ਤੋਂ ਅਚਾਨਕ 200 ਤੋਂ ਵੱਧ ਪੋਸਟਾਂ ਨੂੰ ਡਿਲੀਟ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਹੁਣ, ਉਨ੍ਹਾਂ ਦੀ ਪ੍ਰੋਫਾਈਲ 'ਤੇ ਸਿਰਫ਼ 45 ਪੋਸਟਾਂ ਬਚੀਆਂ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਇਸ਼ਤਿਹਾਰ ਅਤੇ ਪੇਡ ਸਾਂਝੇਦਾਰੀ ਵਾਲੇ ਪੋਸਟ ਹਨ। ਅਰਸ਼ਦੀਪ ਦੇ ਇਸ ਫੈਸਲੇ ਕਾਰਨ ਉਸ ਦੇ ਕਈ ਵਾਇਰਲ ਵੀਡੀਓ ਰਾਤੋ-ਰਾਤ ਸੋਸ਼ਲ ਮੀਡੀਆ ਤੋਂ ਗਾਇਬ ਹੋ ਗਏ, ਜਿਸ ਵਿੱਚ ਭਾਰਤ ਦੇ ਚੈਂਪੀਅਨਜ਼ ਟਰਾਫੀ 2025 ਦੇ ਜਸ਼ਨਾਂ ਦੌਰਾਨ ਵਿਰਾਟ ਕੋਹਲੀ ਨਾਲ ਉਸ ਦੀ ਬਹੁਤ ਸਾਂਝੀ ਕੀਤੀ ਗਈ ਰੀਲ ਵੀ ਸ਼ਾਮਲ ਸੀ। ਪੋਸਟਾਂ ਨੂੰ ਮਿਟਾਉਣ ਪਿੱਛੇ ਅਸਲ ਕਾਰਨ ਇੰਨੀਆਂ ਪੋਸਟਾਂ ਨੂੰ ਮਿਟਾਉਣ ਦਾ ਸਹੀ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ, ਨਾ ਹੀ ਅਰਸ਼ਦੀਪ ਸਿੰਘ ਜਾਂ ਉਸ ਦੀ ਟੀਮ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ ਹੈ। ਹਾਲਾਂਕਿ ਅਫਵਾਹਾਂ ਫੈਲੀਆਂ ਹੋਈਆਂ ਸਨ ਕਿ ਅਰਸ਼ਦੀਪ ਨੇ ਪੰਜਾਬ ਕਿੰਗਜ਼ ਨਾਲ ਆਪਣੀ ਸ਼ਮੂਲੀਅਤ ਦੇ ਸ...
ਕਿਹੜੀਆਂ ਦਾਲਾਂ ਵਿੱਚ ਸਭ ਤੋਂ ਜ਼ਿਆਦਾ ਪ੍ਰੋਟੀਨ ਪਾਇਆ ਜਾਂਦਾ ਹੈ? ਇੱਥੇ ਦੇਖੋ ਲਿਸਟ

ਕਿਹੜੀਆਂ ਦਾਲਾਂ ਵਿੱਚ ਸਭ ਤੋਂ ਜ਼ਿਆਦਾ ਪ੍ਰੋਟੀਨ ਪਾਇਆ ਜਾਂਦਾ ਹੈ? ਇੱਥੇ ਦੇਖੋ ਲਿਸਟ

health
ਦਾਲਾਂ ਖਾਣਾ ਸਿਹਤ ਲਈ ਬਹੁਤ ਵਧੀਆ ਹੈ। ਹਰ ਕੋਈ ਜਾਣਦਾ ਹੈ ਕਿ ਪ੍ਰੋਟੀਨ ਸਰੀਰ ਲਈ ਕਿੰਨਾ ਲਾਭਦਾਇਕ ਹੈ। ਹਾਲਾਂਕਿ, ਬਹੁਤ ਸਾਰੇ ਲੋਕਾਂ ਨੂੰ ਇਹ ਗਲਤ ਧਾਰਨਾ ਹੈ ਕਿ ਪ੍ਰੋਟੀਨ ਸਿਰਫ ਮਾਸਾਹਾਰੀ ਪਕਵਾਨਾਂ ਵਿੱਚ ਹੀ ਮਿਲਦਾ ਹੈ। ਪਰ ਇਹ ਸੱਚ ਨਹੀਂ ਹੈ। ਦਾਲਾਂ ਵਿੱਚ ਵੀ ਪ੍ਰੋਟੀਨ ਹੁੰਦਾ ਹੈ। ਇਸ ਤੋਂ ਇਲਾਵਾ, ਦਾਲਾਂ ਫਾਈਬਰ, ਆਇਰਨ ਅਤੇ ਕੈਲਸ਼ੀਅਮ ਵਰਗੇ ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀਆਂ ਹਨ। ਹਾਲਾਂਕਿ, ਇਹ ਕਹਿਣਾ ਗਲਤ ਹੋਵੇਗਾ ਕਿ ਸਾਰੀਆਂ ਦਾਲਾਂ ਵਿੱਚ ਇੱਕੋ ਜਿਹੇ ਪੌਸ਼ਟਿਕ ਤੱਤ ਹੁੰਦੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਹਰੇਕ ਦਾਲ ਵਿੱਚ ਵੱਖ-ਵੱਖ ਮਾਤਰਾ ਵਿੱਚ ਪੌਸ਼ਟਿਕ ਤੱਤ ਹੁੰਦੇ ਹਨ। ਪ੍ਰੋਟੀਨ ਨਾਲ ਭਰਪੂਰ ਦਾਲਾਂ ਉੜਦ ਦੀ ਦਾਲ: ਉੜਦ ਦੀ ਦਾਲ ਪ੍ਰੋਟੀਨ ਦਾ ਇੱਕ ਬਹੁਤ ਵਧੀਆ ਅਤੇ ਸਸਤਾ ਸ਼ਾਕਾਹਾਰੀ ਸਰੋਤ ਹੈ। 100 ਗ੍ਰਾਮ ਉੜਦ ਦੀ ਦਾਲ ਵਿੱਚ ਲਗਭਗ 24 ਤੋਂ 25 ਗ੍ਰਾਮ ਪ੍ਰੋਟੀਨ ਹੁੰਦਾ ਹੈ। ਇਡਲੀ ਅਤੇ ਡੋਸਾ ਬਣਾਉਣ ਲਈ ਉੜਦ ਦੀ ਦਾਲ ਦੀ ਵਰਤੋਂ ਕੀਤੀ ਜਾਂਦੀ ਹੈ। ਬਹੁਤ ਸਾਰੇ ਲੋਕ ਇਸਦੀ ਵਰਤੋਂ ਤੜਕਾ ਦਾਲ ਬਣਾਉਣ ਲਈ ਵੀ ਕਰਦੇ ਹਨ, ਜੋ ਪ੍ਰੋਟੀਨ ਦਾ ਇੱਕ ਭਰਪੂਰ ਸਰੋਤ ਪ੍...
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਗਾਇਕ ਯੋ ਯੋ ਹਨੀ ਸਿੰਘ ਨੇ ਭਾਜਪਾ ਆਗੂ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਗਾਇਕ ਯੋ ਯੋ ਹਨੀ ਸਿੰਘ ਨੇ ਭਾਜਪਾ ਆਗੂ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

enterinment news
ਚੰਡੀਗੜ੍ਹ: ਪੰਜਾਬ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਇੱਕ ਮਹੱਤਵਪੂਰਨ ਪਹਿਲਕਦਮੀ ਸਾਹਮਣੇ ਆਈ ਹੈ। ਪ੍ਰਸਿੱਧ ਗਾਇਕ ਯੋ ਯੋ ਹਨੀ ਸਿੰਘ (ਹਿਰਦੇਸ਼ ਸਿੰਘ) ਇਸ ਲਹਿਰ ਵਿੱਚ ਸ਼ਾਮਲ ਹੋਏ ਹਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਆਪਣਾ ਸਮਰਥਨ ਦੇਣ ਦਾ ਵਾਅਦਾ ਕੀਤਾ ਹੈ। ਯੋ ਯੋ ਹਨੀ ਸਿੰਘ ਨੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਮੁਲਾਕਾਤ ਕੀਤੀ। ਦੋਵਾਂ ਨੇ ਮਿਲ ਕੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਦੀ ਮਹੱਤਵਪੂਰਨ ਲੋੜ 'ਤੇ ਜ਼ੋਰ ਦਿੱਤਾਖਾਸ ਕਰਕੇ "ਚਿੱਟਾ" ਵਰਗੇ ਖਤਰਨਾਕ ਪਦਾਰਥ ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਤਰੁਣ ਚੁੱਘ ਨੇ ਗਾਇਕ ਯੋ ਯੋ ਹਨੀ ਸਿੰਘ ਨਾਲ ਕੀਤੀ ਮੁਲਾਕਾਤ ਭਾਜਪਾ ਆਗੂ ਤਰੁਣ ਚੁੱਘ ਨੇ ਐਕਸ ਉੱਤੇ ਲਿਖਿਆ "ਅੱਜ, ਮੈਂ ਪੰਜਾਬ ਦੇ ਮਾਣ ਪ੍ਰਸਿੱਧ ਗਾਇਕ ਯੋ ਯੋ ਹਨੀ ਸਿੰਘ, ਜੋ ਨੌਜਵਾਨਾਂ ਦੇ ਦਿਲਾਂ 'ਤੇ ਰਾਜ ਕਰਦੇ ਹਨ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਬਾਰੇ ਇੱਕ ਅਰਥਪੂਰਨ ਚਰਚਾ ਕੀਤੀ। ਸਮਾਜ ਦੇ ਹਰ ਵਰਗ ਨੂੰ ਇਕੱਠੇ ਕਰਕੇ ਪੰਜਾਬ ਨੂੰ ਨਸ਼ਿਆਂ ਦੇ ਚੁੰਗਲ ਤੋਂ ਮੁਕਤ...
देव भूमि हिमाचल में धार्मिक पर्यटन सर्किट विकसित करने की आवश्यकता: राज्यपाल

देव भूमि हिमाचल में धार्मिक पर्यटन सर्किट विकसित करने की आवश्यकता: राज्यपाल

himachal news
राज्यपाल कविन्द्र गुप्ता ने आज ‘देव भूमि’ हिमाचल प्रदेश में एक समर्पित धार्मिक पर्यटन सर्किट विकसित करने की आवश्यकता पर बल दिया। उन्होंने कहा कि इस सर्किट के माध्यम से प्रदेश के प्रसिद्ध मंदिरों, शक्तिपीठों, मठों और धार्मिक स्थलों को बेहतर सड़क, आधुनिक सुविधाओं और मजबूत संपर्क व्यवस्था से जोड़ा जाना चाहिए। इससे न केवल प्रदेश की धार्मिक पहचान मजबूत होगी, बल्कि रोजगार के अवसर बढ़ेंगे, स्थानीय अर्थव्यवस्था को बल मिलेगा और प्रदेश की समृद्ध सांस्कृतिक एवं धार्मिक विरासत का संरक्षण भी होगा। राज्यपाल ने यह बात आज कांगड़ा जिले स्थित मां ज्वाला देवी जी मंदिर में शीश नवाने के बाद मीडिया से बातचीत करते हुए कही। इस अवसर पर लेडी गवर्नर बिंदु गुप्ता भी उनके साथ उपस्थित रहीं। राज्यपाल ने मां ज्वाला देवी जी से प्रदेश और देशवासियों की सुख-समृद्धि, शांति और खुशहाली की कामना की। उन्होंने कहा कि हिमाचल प्रदेश म...