Wednesday, September 9
Shadow

Author: admin

ਗੈਂਗਸਟਰਾਂ ‘ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

hot news
ਚੰਡੀਗੜ੍ਹ, 19 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 211ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 610 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 211ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 344 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 62,221 ਹੋ ਗਈਆਂ। ਇਸ ਤੋਂ ਇਲਾਵਾ 216 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲ...
*ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਡਾ. ਮਹਿੰਦਰ ਸਿੰਘ ਰੰਧਾਵਾ ਨੂੰ ਕਲਾਤਮਕ ਸ਼ਰਧਾਂਜਲੀ*

*ਵਿਸ਼ਵ ਫੋਟੋਗ੍ਰਾਫ਼ੀ ਦਿਵਸ ਮੌਕੇ ਡਾ. ਮਹਿੰਦਰ ਸਿੰਘ ਰੰਧਾਵਾ ਨੂੰ ਕਲਾਤਮਕ ਸ਼ਰਧਾਂਜਲੀ*

hot news
ਚੰਡੀਗੜ੍ਹ, 19 ਅਗਸਤ:  ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਪੰਜਾਬ ਕਲਾ ਪ੍ਰੀਸ਼ਦ, ਕਲਾ ਭਵਨ, ਚੰਡੀਗੜ੍ਹ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਦੀ ਕਲਾ, ਸੱਭਿਆਚਾਰ, ਖੇਤੀਬਾੜੀ ਅਤੇ ਵਿਰਾਸਤ ਦੇ ਪ੍ਰਚਾਰ ਦੇ ਝੰਡਾਬਰਦਾਰ ਅਤੇ ਰੌਸ਼ਨਦਿਮਾਗ ਪ੍ਰਸ਼ਾਸਕ ਡਾ. ਮਹਿੰਦਰ ਸਿੰਘ ਰੰਧਾਵਾ ਦੇ ਬੁੱਤ ਅੱਗੇ ਇੱਕ ਅਹਿਮ ਕਲਾਕ੍ਰਿਤ ‘ਵਿਸ਼ਵਾਸ ਅਤੇ ਬਹਾਦਰੀ ਦੇ ਰੰਗ: ਪੰਜਾਬ ਦੀ ਅਧਿਆਤਮਿਕ ਵਿਰਾਸਤ’ ਦਾ ਉਦਘਾਟਨ ਕੀਤਾ ਗਿਆ। ਸੁਜੱਗ ਅਤੇ ਦੂਰਦਅੰਦੇਸ਼ ਸ਼ਖ਼ਸੀਅਤ  ਡਾ. ਰੰਧਾਵਾ ਨੂੰ ਸਮਰਪਿਤ ਇਹ ਸਮਾਗਮ, ਉਨ੍ਹਾਂ ਵੱਲੋਂ ਪੰਜਾਬ ਦੀ ਕਲਾ, ਸੱਭਿਆਚਾਰ, ਕੁਦਰਤ ਅਤੇ ਵਿਰਾਸਤ ਦੀ ਸੰਭਾਲ ਅਤੇ ਪ੍ਰਚਾਰ ਵਿੱਚ ਪਾਏ ਲਾਸਾਨੀ ਯੋਗਦਾਨ ਪ੍ਰਤੀ ਕਲਾਤਮਕ ਸ਼ਰਧਾਂਜਲੀ ਹੈ। ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਇਹ ਕਲਾਕ੍ਰਿਤ  ਡਾ. ਐਮ. ਐਸ. ਰੰਧਾਵਾ ਦੀ ਅਮੀਰ ਵਿਰਾਸਤ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੀ ਸੱਭਿਆਚਾਰਕ ਧਰੋਹਰ ਦੇ ਦਸਤਾਵੇਜ਼ੀਕਰਨ ਤੇ ਸੁਚੱਜੀ ਸੰਭਾਲ ਨੂੰ ਸਮਰਪਿਤ ਹੈ। ਵਿਰਸੇ ਦੇ ਅਲੰਬਰਦਾਰ ਡਾ. ਰੰਧਾਵਾ ਦੇ ਬੁੱਤ ਅੱਗੇ ਅਧਿਆਤਮਿਕ ਵਿਰਾਸਤ ਦੇ ਕਲਾ ਚਿੱਤਰ ਦੀ ਰਸਮ...
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਵਾਪਸ ਭਾਰਤ ਲਿਆਂਦਾ

hot news
ਚੰਡੀਗੜ੍ਹ, 19 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਗੈਂਗਸਟਰਾਂ ਤੇ ਵਾਰ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.) ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ,ਦਵਿੰਦਰ ਬੰਬੀਹਾ ਗੈਂਗ ਦੇ ਤਿੰਨ ਲੋੜੀਂਦੇ ਕਾਰਕੁਨਾਂ ਦੀ ਸੁਰੱਖਿਅਤ ਹਵਾਲਗੀ ਹਾਸਿਲ ਕੀਤੀ ਹੈ ।  ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਡਿਪੋਰਟ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਬਹਿਬਲ, ਵਾਸੀ ਫਰੀਦਕੋਟ ਅਤੇ ਅਜੈ ਸਿੰਘ ਅਤੇ ਪਵਨਦੀਪ ਸਿੰਘ ਵਾਸੀ ਸ੍ਰੀ ਗੰਗਾਨਗਰ, ਰਾਜਸਥਾਨ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮਲੇਸ਼ੀਆ ਤੋਂ ਭਾਰਤ ਲਿਆਂਦੇ ਤਿੰਨਾਂ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਬਾਅਦ ਵਿੱਚ ਅਗਲੇਰੀ ਜਾਂਚ ਲਈ ਉਨ੍ਹਾਂ ਨੂੰ  ਪੰਜਾਬ ਲਿ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਜਿੰਪਾ ਨੇ ਤਿੰਨ ਬੱਸਾਂ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਜਿੰਪਾ ਨੇ ਤਿੰਨ ਬੱਸਾਂ ਨੂੰ ਕੀਤਾ ਰਵਾਨਾ

hot news
ਹੁਸ਼ਿਆਰਪੁਰ, 18 ਅਗਸਤ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੋਮਵਾਰ ਸ਼ਾਮ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਵੱਖ-ਵੱਖ ਖੇਤਰਾਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਜਿੰਪਾ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਲਗਾਤਾਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੇ ਕਰੀਬ 4 ਲੱਖ ਬਜ਼ੁਰਗ ਇਸ ਯੋਜਨਾ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਤੋਂ ਤੀਰਥ ਯਾਤਰਾ ਦੇ ਨਵੇਂ ਰੂਟਾਂ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਹੁਣ ਸ਼ਰਧਾਲੂਆਂ ਨੂੰ ਦੇਸ਼ ਦ...
ਸਿੱਖਿਆ ਦੇ ਖੇਤਰ ਵਿੱਚ ਪੰਜਾਬ ਬਣਿਆ ਦੇਸ਼ ਦਾ ਮੋਹਰੀ ਸੂਬਾ: ਸੁਖਜਿੰਦਰ ਸਿੰਘ ਕਾਉਣੀ

ਸਿੱਖਿਆ ਦੇ ਖੇਤਰ ਵਿੱਚ ਪੰਜਾਬ ਬਣਿਆ ਦੇਸ਼ ਦਾ ਮੋਹਰੀ ਸੂਬਾ: ਸੁਖਜਿੰਦਰ ਸਿੰਘ ਕਾਉਣੀ

hot news
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ 18 ਅਗਸਤ=-  ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਨੇ ਪਿੰਡ ਸੁਖਣਾ ਅਬਲੂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ (ਸੰਧੂ ਪੱਤੀ) ਵਿੱਚ ਕੀਤਾ। ਸ. ਕਾਉਣੀ ਨੇ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਦੇ ਦੁਪਹਿਰ ਦੇ ਖਾਣੇ ਦੀ ਸੁਚੱਜੀ ਵਿਵਸਥਾ ਲਈ ਰਸੋਈ, ਸ਼ੈੱਡ ਅਤੇ ਸਟੋਰ ਬਣਾਉਣ ਵਾਸਤੇ ਉਨ੍ਹਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ 5.50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਨੂੰ ਮਿਆਰੀ ਅਤੇ ਸੁਵਿਧਾਜਨਕ ਵਿੱਦਿਅਕ ਮਾਹੌਲ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਿੱਖਿਆ ਪੱਖੀ ਨੀਤੀਆਂ ਸਦਕਾ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕ...
ਸਿੱਖਿਆ ਤੇ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਰਕਾਰ ਦੀ ਮੁੱਖ ਤਰਜੀਹ: ਸੰਧਵਾਂ

ਸਿੱਖਿਆ ਤੇ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਰਕਾਰ ਦੀ ਮੁੱਖ ਤਰਜੀਹ: ਸੰਧਵਾਂ

hot news
ਕੋਟਕਪੂਰਾ, 18 ਅਗਸਤ ਮਿਹਨਤ ਅਤੇ ਲਗਨ ਨਾਲ ਸਿੱਖਿਆ ਦੇ ਖੇਤਰ ਵਿੱਚ ਉਪਲਬਧੀ ਹਾਸਲ ਕਰਨ ਵਾਲੇ ਵਿਦਿਆਰਥੀ ਸਮਾਜ ਅਤੇ ਹੋਰਨਾਂ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਬਣਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਹਾਈ ਸਕੂਲ ਮੌੜ ਦੇ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀ ਸੰਦੀਪ ਸਿੰਘ ਨੂੰ 21 ਹਜ਼ਾਰ ਰੁਪਏ ਦਾ ਚੈੱਕ ਸੌਂਪ ਕੇ ਉਸਦੀ ਹੌਸਲਾ ਅਫ਼ਜ਼ਾਈ ਕਰਨ ਮੌਕੇ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ, ਪਿੰਡ ਮੌੜ ਨੂੰ ਖੇਡ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਤ ਕਰਨ ਲਈ 21 ਹਜ਼ਾਰ ਰੁਪਏ ਦਾ ਚੈੱਕ ਵੀ ਭੇਟ ਕੀਤਾ। ਇਸ ਤੋਂ ਇਲਾਵਾ ਪਿੰਡ ਪੱਕਾ ਦੇ ਸ਼ਹੀਦ ਊਧਮ ਸਿੰਘ ਕਲੱਬ ਨੂੰ ਖੇਡਾਂ ਅਤੇ ਜਿੰਮ ਦਾ ਸਾਮਾਨ ਖਰੀਦਣ ਲਈ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨਾ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਨਿਵੇਸ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡ ਪੱਧਰ ਤੇ ਖੇਡ...
ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੇ ਮਨੁੱਖਤਾ ਨੂੰ ਸੱਚਾ ਰਾਹ ਦਿਖਾਇਆ : ਮੋਹਿੰਦਰ ਭਗਤ

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੇ ਮਨੁੱਖਤਾ ਨੂੰ ਸੱਚਾ ਰਾਹ ਦਿਖਾਇਆ : ਮੋਹਿੰਦਰ ਭਗਤ

hot news
ਜਲੰਧਰ, 18 ਅਗਸਤ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਸਰਬ ਸਾਂਝੀਵਾਲਤਾ, ਮਨੁੱਖੀ ਬਰਾਬਰੀ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ, ਜਿਸ ਨੂੰ ਆਪਣੇ ਜੀਵਨ ਵਿੱਚ ਅਪਣਾਉਂਦਿਆਂ ਸਾਨੂੰ ਸਭ ਨੂੰ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਸਰਗਰਮ ਯੋਗਦਾਨ ਪਾਉਣਾ ਚਾਹੀਦਾ ਹੈ। ਕੈਬਨਿਟ ਮੰਤਰੀ ਮੋਹਿੰਦਰ ਭਗਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਡੀ.ਏ.ਵੀ. ਯੂਨੀਵਰਸਿਟੀ ਵਿਖੇ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ’ ਵਿਸ਼ੇ ’ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਆਪਣੇ ਸੰਬੋਧਨ ਦੌਰਾਨ ਬਾਗਬਾਨੀ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਅਜਿਹੇ ਸਮਾਜ ਦਾ ਸੰਕਲਪ ਦਿੱਤਾ ਹੈ, ਜਿਸ ਵਿੱਚ ਕਿਸੇ ਕਿਸਮ ਦਾ ਵਿਤਕਰਾ, ਸ਼ੋਸ਼ਣ ਅਤੇ ਅਸਮਾਨਤਾ ਨਾ ਹੋਵੇ, ਅਜਿਹਾ ਸਮਾਜ ਜੋ ਬਰਾਬਰੀ, ਨਿਆਂ, ਦਿਆ ਅਤੇ...
ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਜ ਨਦੀ ‘ਤੇ ਡੈਮ ਬਣਾਉਣ ਦੀ ਕੀਤੀ ਮੰਗ

ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਜ ਨਦੀ ‘ਤੇ ਡੈਮ ਬਣਾਉਣ ਦੀ ਕੀਤੀ ਮੰਗ

breaking news
ਚੰਡੀਗੜ੍ਹ 18 ਅਗਸਤ ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਫ਼ਦ ਨਾਲ ਖੇਤਰ ਨੂੰ ਹਰ ਸਾਲ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਇਲਾਕੇ ਦੇ ਸਥਾਈ ਵਿਕਾਸ ਲਈ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਅਜਨਾਲਾ ਹਲਕੇ ਦੇ ਸਰਪੰਚ, ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਮੰਗਲਵਾਰ ਨੂੰ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਅੱਗੇ ਅਜਨਾਲਾ ਦੇ ਲੋਕਾਂ ਦਾ ਦਰਦ ਰੱਖਿਆ ਹੈ। ਹਰ ਸਾਲ ਰਾਵੀ ਅਤੇ ਉੱਜ ਦਰਿਆ ਦੇ ਪਾਣੀ ਕਾਰਨ ਉਨ੍ਹਾਂ ਦਾ ਇਲਾਕਾ ਪੂਰੀ ਤਰ੍ਹਾਂ ਜਲਥਲ ਹੋ ਜਾਂਦਾ ਹੈ। ਜੰਮੂ-ਕਸ਼ਮੀਰ ਤੋਂ ਆਉਂਦਾ ਉੱਜ ਦਰਿਆ ਦਾ ਪਾਣੀ ਪਠਾਨਕੋਟ, ਸੁਜਾਨਪੁਰ, ਦੀਨਾਨਗਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਤੋਂ ਹੁੰਦਾ ਹੋਇਆ ਅੰਤ ਵਿੱਚ ਅਜਨਾਲਾ ਵਿੱਚ ਭਾਰੀ ਤਬਾਹੀ ਮਚਾਉਂਦਾ ਹੈ ਅਤੇ ਫਿਰ ਪਾਕਿਸਤਾਨ ਚਲਾ ਜਾਂਦਾ ਹੈ। ਇਸ ਕਾਰਨ ਹਰ ਸਾਲ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਜਾਂਦੀਆਂ ਹਨ, ਸੜਕਾਂ ਟੁੱਟ ਜਾਂਦ...
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

breaking news
ਚੰਡੀਗੜ੍ਹ, 18 ਅਗਸਤ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਸਾਨ ਭਾਈਚਾਰੇ ਨੂੰ ਜੈਵਿਕ ਖੇਤੀ ਅਪਣਾਉਣ ਦੀ ਜ਼ੋਰਦਾਰ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਜੀਵਨ ਅਤੇ ਤੰਦਰੁਸਤੀ ਲਈ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਸੁਰੱਖਿਅਤ ਰੱਖਣਾ ਬੇਹੱਦ ਜ਼ਰੂਰੀ ਹੈ। ਖੇਤੀ ਸਥਿਰਤਾ ਦੀ ਫੌਰੀ ਲੋੜ ਦਾ ਹਵਾਲਾ ਦਿੰਦਿਆਂ  ਸਪੀਕਰ ਸੰਧਵਾਂ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ, ਉਪਜਾਊ ਜ਼ਮੀਨ ਦੀ ਲੋੜ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੰਭਾਲ ਲਈ ਰਸਾਇਣਕ ਖਾਦਾਂ ਅਤੇ ਜ਼ਹਿਰੀਲੇ ਕੀਟਨਾਸ਼ਕਾਂ ਦੀ ਵਰਤੋਂ ਮੁਕੰਮਲ ਤੌਰ ’ਤੇ ਛੱਡਣ ਦੀ ਲੋੜ ਹੈ । ਸਪੀਕਰ ਨੇ ਖੇਤੀਬਾੜੀ ਦੇ ਵਪਾਰੀਕਰਨ ’ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਵਿੱਤੀ ਲਾਭ ਦੀ ਅੰਨ੍ਹੀ ਦੌੜ ਕਾਰਨ ਰਸਾਇਣਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ  ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਸ ਅਭਿਆਸ ਨੇ ਗੰਭੀਰ ਸਿਹਤ ਸੰਕਟ ਪੈਦਾ ਕੀਤਾ ਹੈ, ਜਿਸ ਨਾਲ ਆਮ ਲੋਕਾਂ ਵਿੱਚ ਕੈਂਸਰ ਵਰਗੀਆਂ ਖ਼ਤਰਨਾਕ ਬਿਮਾਰੀਆਂ ਵਧ ਰਹੀਆਂ ਹਨ। ...
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

hot news
ਚੰਡੀਗੜ੍ਹ, 18 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 210ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 210ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 295 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 61,877 ਹੋ ਗਈਆਂ। ਇਸ ਤੋਂ ਇਲਾਵਾ 198 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...