ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਚੰਡੀਗੜ੍ਹ/ਐਸ.ਏ.ਐਸ. ਨਗਰ, 14 ਮਾਰਚ:
ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 2026 ਦੌਰਾਨ ਪੰਜਾਬ ਸਰਕਾਰ ਨੇ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਵਰਗੇ ਉਭਰਦੇ ਖੇਤਰਾਂ ਵਿੱਚ ਟਿਕਾਊ ਉਦਯੋਗਿਕ ਵਿਕਾਸ, ਨਵੀਨਤਾ ਅਤੇ ਗਲੋਬਲ ਨਿਵੇਸ਼ ਨੂੰ ਉਤਸ਼ਾਹਿਤ ਕਰਨ ਪ੍ਰਤੀ ਆਪਣੀ ਮਜ਼ਬੂਤ ਵਚਨਬੱਧਤਾ ਨੂੰ ਉਜਾਗਰ ਕੀਤਾ।
ਸੈਸ਼ਨ ਨੂੰ ਸੰਬੋਧਨ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਲਾਸਟਿਕ ਅਤੇ ਕੈਮੀਕਲ ਉਤਪਾਦ ਆਧੁਨਿਕ ਜੀਵਨ ਦਾ ਅਟੁੱਟ ਹਿੱਸਾ ਬਣ ਚੁੱਕੇ ਹਨ, ਜੋ ਸਿਹਤ ਸੇਵਾਵਾਂ, ਸਿੱਖਿਆ, ਘਰੇਲੂ ਵਰਤੋਂ ਅਤੇ ਉਦਯੋਗ ਸਮੇਤ ਕਈ ਖੇਤਰਾਂ ਨੂੰ ਸਮਰਥਨ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਤਪਾਦਾਂ ਨੇ ਹੱਥੋਂ ਹੋਣ ਵਾਲੀ ਮਿਹਨਤ ਘਟਾਉਣ ਅਤੇ ਰੋਜ਼ਾਨਾ ਜੀਵਨ ਵਿੱਚ ਕਾਰਗੁਜ਼ਾਰੀ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਪਲਾਸਟਿਕ ਅਤੇ ਕੈਮੀਕਲ ਖੇਤਰ ਵਿੱਚ ਵੱਧ ਰਹੇ ਨਿਵੇਸ਼ ਨਾਲ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗ...








