Shadow

Author: admin

ਵਿਧਾਇਕ ਫਾਜ਼ਿਲਕਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37.43 ਲੱਖ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ

ਵਿਧਾਇਕ ਫਾਜ਼ਿਲਕਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37.43 ਲੱਖ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ

local news
ਫਾਜ਼ਿਲਕਾ 14 ਮਾਰਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡ ਰਹੀ। ਪਿੰਡਾਂ ਵਿਖੇ ਬਾਹਰੀ ਅਤੇ ਅੰਦਰੂਨੀ ਸੜਕਾਂ ਤੇ ਫਿਰਨੀਆਂ ਦਾ ਜਿਥੇ ਨਵੀਨੀਕਰਨ ਕੀਤਾ ਜਾ ਰਿਹਾ ਹੈ ਉਥੇ ਲੋੜ ਅਨੁਸਾਰ ਨਵੀਆਂ ਸੜਕਾਂ ਦੀ ਉਸਾਰੀ ਵੀ ਕੀਤੀ ਜਾ ਰਹੀ ਹੈ। ਪਿੰਡਾਂ ਅੰਦਰ ਮਾਡਰਨ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਦਾ ਮੁਕੰਮਲ ਤੌਰ *ਤੇ ਵਿਕਾਸ ਹੋ ਸਕੇ। ਇਸੇ ਲਗਾਤਾਰਤਾ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37 ਲੱਖ 43 ਹਜ਼ਾਰ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ । ਉਨ੍ਹਾਂ ਕਿਹਾ ਕਿ ਸੜਕਾਂ ਦੀ ਉਸਾਰੀ ਹੋਣ ਨਾਲ ਪਿੰਡ ਵਾਸੀਆਂ ਨੁੰ ਇਕ ਪਿੰਡ ਤੋਂ ਦੂਸਰੇ ਪਿੰਡ ਵਿਚ ਆਉਣਾ ਜਾਣਾ ਸੋਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡ ਵਾਸੀਆਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਪਈਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਵਿਕਾਸ ਪੱਖੋਂ ਕੋਈ ਦਿੱਕਤ ਨਾ ਆਵੇ...
ਵਿਸ਼ਵ ਗਲੋਕੋਮਾ ਹਫ਼ਤੇ ਦੌਰਾਨ ਹੋਏ ਪੋਸਟਰ ਮੇਕਿੰਗ ਮੁਕਾਬਲੇ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਵਿਸ਼ਵ ਗਲੋਕੋਮਾ ਹਫ਼ਤੇ ਦੌਰਾਨ ਹੋਏ ਪੋਸਟਰ ਮੇਕਿੰਗ ਮੁਕਾਬਲੇ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ

local news
ਬਰਨਾਲਾ, 14 ਮਾਰਚ  ਸਿਵਲ ਸਰਜਨ ਡਾ. ਹਰੀਪਾਲ ਸਿੰਘ ਸਿੱਧੂ ਦੇ ਹੁਕਮਾਂ ਅਤੇ ਨੇਤਰ ਰੋਗਾਂ ਦੇ ਮਾਹਿਰ ਡਾ. ਅਮੋਲਦੀਪ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਵਿਖੇ "ਦੁਨੀਆ ਰੌਸ਼ਨ ਹੈ, ਆਪਣੀਆਂ ਅੱਖਾਂ ਦੀ ਰੌਸ਼ਨੀ ਬਚਾਓ" ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵਿੱਚ ਗੁਰੂ ਨਾਨਕ ਦੇਵ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਵਿਸ਼ਵ ਗਲੋਕੋਮਾ ਹਫ਼ਤੇ ਦੇ ਸਿਲਸਿਲੇ ਵਿੱਚ ਕਰਵਾਏ ਗਏ ਇਸ ਮੁਕਾਬਲੇ ਦਾ ਉਦੇਸ਼ ਨਰਸਿੰਗ ਦੇ ਵਿਦਿਆਰਥੀਆਂ ਨੂੰ ਗਲੋਕੋਮਾ (ਕਾਲਾ ਮੋਤੀਆ) ਤੋਂ ਬਚਾਅ ਅਤੇ ਇਸਦੇ ਇਲਾਜ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਉਹਨਾਂ ਦੀ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨਾ ਵੀ ਹੈ। ਉਹਨਾਂ ਦੱਸਿਆ ਕਿ ‘ਗਲੋਕੋਮਾ' ਜਿਸਨੂੰ ਕਾਲਾ ਮੋਤੀਆ ਵੀ ਕਿਹਾ ਜਾਂਦਾ ਹੈ ਵਿਸ਼ਵ ਵਿੱਚ ਲਾ-ਇਲਾਜ ਅੰਨ੍ਹੇਪਣ ਦਾ ਸਭ ਤੋਂ ਵੱਡਾ ਕਾਰਨ ਹੈ ਅਤੇ ਜਾਗਰੂਕਤਾ ਦੀ ਕਮੀ ਕਾਰਨ ਪੀੜ੍ਹਤ ਵਿਅਕਤੀ ਵੱਲੋਂ ਅਸਧਾਰਣ ਸਿਰਦਰਦ ਜਾਂ ਅੱਖਾਂ ਵਿੱਚ ਲਗਾਤਾਰ ਦਰਦ ਹੋਣ 'ਤੇ ਇਸ ਨੂੰ ਸਧਾ...
ਨਵੀਂ ਦਾਣਾ ਮੰਡੀ ਕੋਟਕਪੂਰਾ ਦੇ ਗੁਰਮਤਿ ਸਮਾਗਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ

ਨਵੀਂ ਦਾਣਾ ਮੰਡੀ ਕੋਟਕਪੂਰਾ ਦੇ ਗੁਰਮਤਿ ਸਮਾਗਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਮੂਲੀਅਤ

local news
ਕੋਟਕਪੂਰਾ 14 ਮਾਰਚ () ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਆਯੋਜਿਤ ਗੁਰਮਤਿ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਗੁਰਬਾਣੀ ਦਾ ਕੀਰਤਨ ਅਤੇ ਗੁਰਮਤਿ ਵਿਚਾਰ ਮਨੁੱਖ ਦੇ ਜੀਵਨ ਨੂੰ ਸਹੀ ਦਿਸ਼ਾ ਦਿੰਦੇ ਹਨ ਅਤੇ ਸਮਾਜ ਵਿੱਚ ਆਤਮਿਕ ਚੇਤਨਾ ਪੈਦਾ ਕਰਦੇ ਹਨ। ਸਮਾਗਮ ਦੌਰਾਨ ਭਾਈ ਪੰਥਪ੍ਰੀਤ ਸਿੰਘ ਜੀ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਅਤੇ ਗੁਰਮਤਿ ਵਿਚਾਰ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਸੰਗਤ ਦੇ ਮਨ ਨੂੰ ਨਵੀਂ ਊਰਜਾ ਅਤੇ ਆਤਮਿਕ ਸ਼ਾਂਤੀ ਬਖ਼ਸ਼ੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਗੁਰੂ ਸਾਹਿਬ ਦੀ ਸਿੱਖਿਆ ਨਾਲ ਜੋੜਦੇ ਹਨ ਅਤੇ ਸਮਾਜ ਨੂੰ ਨੈਤਿਕ ਮੁੱਲਾਂ ਵੱਲ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਆਯੋਜਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰਮਤਿ ਦੇ ਪ੍ਰਚਾਰ-ਪਸਾਰ ਲਈ ਅਜਿਹੇ ਸਮਾਗਮ ਸਮੇਂ-ਸਮੇਂ ਤੇ ਕਰਵਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਭਨਾਂ ਨੂੰ ਆਪਣੀ ਰਹਿਮਤ ਬਖ਼ਸ਼ਣ ਅਤੇ ਗੁਰਬਾਣੀ ਦੇ ਮਾਰਗ ‘ਤੇ ਚੱਲਣ ਦੀ ਤਾਕਤ ਦੇਣ।...
ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ

Politics
ਚੰਡੀਗੜ੍ਹ /ਮੋਹਾਲੀ, ਮਾਰਚ 13-   ਅੱਜ ਇੱਥੇ ਪਲਾਕਸ਼ਾ ਯੂਨੀਵਰਸਿਟੀ ਵਿਖੇ ਸ਼ੁਰੂ ਹੋਏ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ - 2026 ਮੌਕੇ ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਸਾਫ਼ ਅਤੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਭਾਈਵਾਲੀ ਕਰਨ ਲਈ ਵਚਨਬੱਧਤਾ ਪ੍ਰਗਟ ਕੀਤੀ ਹੈ। ਗਲੋਬਲ ਨੈੱਟਵਰਕ ਜਾਪਾਨ ਕੰਪਨੀ ਦੇ ਡਾ. ਰੋਹਿਤ ਬਖਸ਼ੀ ਨੇ ਖੁਲਾਸਾ ਕੀਤਾ ਕਿ ਕੰਪਨੀ ਦਾ ਮੁੱਖ ਮੰਤਵ ਕਿਸਾਨਾਂ ਤੋਂ ਸਿੱਧੇ ਤੌਰ 'ਤੇ ਝੋਨਾ ਖਰੀਦ ਕੇ ਇਸਦੀ ਫਸਲੀ ਰਹਿੰਦ-ਖੂੰਹਦ ਤੋਂ ਈਥਾਨੋਲ ਤਿਆਰ ਕਰਨਾ ਹੈ ਜੋ ਕਿ ਵਾਤਾਵਰਣ ਅਨੁਕੂਲ ਅਤੇ ਅਹਿਮ ਨਵਿਆਉਣਯੋਗ ਊਰਜਾ ਹੈ ਅਤੇ ਇਸ ਜ਼ਰੀਏ ਫਸਲੀ ਰਹਿੰਦ ਖੂੰਹਦ ਦਾ ਵੀ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਸੰਭਵ ਹੈ। ਇਸ ਪਿਛੇ ਮੁੱਖ ਉਦੇਸ਼ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨਾ ਅਤੇ ਰਹਿੰਦ-ਖੂੰਹਦ ਤੋਂ ਅਜਿਹੇ ਮੁਲਵਾਨ ਉਤਪਾਦ ਬਣਾਉਣਾ ਹੈ ਜੋ ਆਰਥਿਕਤਾ ਨੂੰ ਉਸਾਰੂ ਹੁਲਾਰਾ ਦੇਣਗੇ। ਪੰਜਾਬ ਹਰ ਸਾਲ 20 ਕਰੋੜ ਟਨ ਰਹਿੰਦ-ਖੂੰਹਦ ਪੈਦਾ ਕਰਦਾ ਹੈ ਅਤੇ ਜੇਕਰ ਇਸਨੂੰ ਸਹੀ ਢੰਗ ਨਾਲ ਰੀਸਾਈਕਲ ...
ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ

Crime
ਚੰਡੀਗੜ੍ਹ, 13 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 52ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 52ਵੇਂ ਦਿਨ, ਪੁਲਿਸ ਟੀਮਾਂ ਨੇ 241 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 11 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,340 ਹੋ ਗਈ ਹੈ। ਇਸ ਤੋਂ ਇਲਾਵਾ 103 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ...

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

Politics, Punjab
 ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 13 ਮਾਰਚ ਮੋਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਧਮਾਕੇਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਦਿਨ ਦਿੱਗਜ਼ ਉਦਯੋਗਪਤੀਆਂ ਨੇ 10,000 ਕਰੋੜ ਰੁਪਏ ਦਾ ਨਿਵੇਸ਼ ਦੇ ਵਾਅਦੇ ਕਰਦਿਆਂ ਸੂਬੇ ਵਿੱਚ ਕਾਰੋਬਾਰ ਹੋਰ ਵਧਾਉਣ ਦਾ ਐਲਾਨ ਵੀ ਕੀਤਾ। ਨਿਵੇਸ਼ਕਾਰਾਂ ਅਤੇ ਉਦਯੋਗਪਤੀਆਂ ਨੂੰ ਮੁਖਾਤਿਬ ਹੁੰਦਿਆਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਸਰਕਾਰ ਉਦਯੋਗ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਵੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰ ਪੱਖੀ ਮਾਹੌਲ ਸਦਕਾ ਮਹਿਜ਼ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇਕ ਲੱਖ 50 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆ ਚੁੱਕਾ ਹੈ। ਉਦਯੋਗਿਕ ਖੇਤਰ ਲਈ ਵੱਡੇ ਸੁਧਾਰਾ ਦਾ ਵਿਸਥਾਰ ਵਿੱਚ ਜ਼ਿਕਰ ਕਰਦਿਆਂ 'ਆਪ' ਸੁਪਰੀਮੋ ਨੇ ਦੱਸਿਆ ਕਿ ਕਿਵੇਂ ਭਗਵੰਤ ਸਿੰਘ ਮਾਨ ਸਰਕਾਰ ਨੇ 45 ਦਿਨਾਂ ਦੀ ਸਿੰਗਲ-ਵਿੰਡੋ ਕਲੀਅਰੈਂਸ ਪ੍ਰਣਾਲੀ ਸ਼ੁਰੂ ਕੀਤੀ ਹੈ ਅਤੇ ਮਨੁੱਖੀ ਵਸੀਲਿਆਂ, ਉਦਯੋਗਿਕ ਵਿਕਾਸ ਅਤੇ ਨੌਜਵਾਨਾਂ ਲਈ ਵੱਡੇ ਪੱਧਰ 'ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ...
ਦਿੜ੍ਹਬਾ ਹਲਕੇ ਵਿੱਚ ਔਰਤਾਂ ਵੱਲੋਂ ‘ਜਾਗੋ’ ਕੱਢ ਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਕੀਤਾ ਗਿਆ ਸਵਾਗਤ

ਦਿੜ੍ਹਬਾ ਹਲਕੇ ਵਿੱਚ ਔਰਤਾਂ ਵੱਲੋਂ ‘ਜਾਗੋ’ ਕੱਢ ਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਕੀਤਾ ਗਿਆ ਸਵਾਗਤ

Politics, Punjab
ਦਿੜ੍ਹਬਾ, 13 ਮਾਰਚ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਸਵਾਗਤ ਵਜੋਂ ਅੱਜ ਪਿੰਡ ਤੂਰਵਣਜਾਰਾ ਵਿੱਚ ਮਹਿਲਾਵਾਂ ਵੱਲੋਂ ‘ਜਾਗੋ’ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਹ ਜਾਗੋ ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਮੈਨ ਜਸਬੀਰ ਕੌਰ ਸ਼ੇਰਗਿੱਲ ਦੀ ਅਗਵਾਈ ਹੇਠ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ। ਇਸ ਮੌਕੇ ਮਹਿਲਾਵਾਂ ਨੇ ਢੋਲ ਦੀਆਂ ਧੁਨਾਂ 'ਤੇ ਜਾਗੋ ਲੈ ਕੇ ਪਿੰਡ ਵਿੱਚ ਕੱਢੀ ਅਤੇ ਪੰਜਾਬ ਸਰਕਾਰ ਦੇ ਇਸ ਲੋਕ-ਪੱਖੀ ਫ਼ੈਸਲੇ ਲਈ ਧੰਨਵਾਦ ਪ੍ਰਗਟਾਇਆ। ਮਹਿਲਾਵਾਂ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਹੈ। ਇਸ ਮੌਕੇ ਸੰਬੋਧਨ ਕਰਦਿਆਂ ਜਸਬੀਰ ਕੌਰ ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਲਾਗੂ ਹੋਣ ਨਾਲ ਸੂਬੇ ਦੀਆਂ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

Punjab
ਚੰਡੀਗੜ੍ਹ, 13 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਕਰਵਾਏ ਗਏ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ ਅਤੇ ਕੋਰੀਆ ਦਰਮਿਆਨ ਵਧ ਰਹੀ ਆਰਥਿਕ ਭਾਈਵਾਲੀ ਨੂੰ ਉਜਾਗਰ ਕੀਤਾ ਗਿਆ, ਜਿਸ ਵਿੱਚ ਉੱਨਤ ਨਿਰਮਾਣ, ਤਕਨਾਲੋਜੀ ਅਧਾਰਤ ਸਹਿਯੋਗ, ਐਮਐਸਐਮਈ ਸਬੰਧਾਂ ਅਤੇ ਭਵਿੱਖੀ ਨਿਵੇਸ਼ ਦੀਆਂ ਸੰਭਾਵਨਾਵਾਂ 'ਤੇ ਕੇਂਦ੍ਰਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸੈਸ਼ਨ ਦੌਰਾਨ ਪੰਜਾਬ ਸਰਕਾਰ, ਰਿਪਬਲਿਕ ਆਫ਼ ਕੋਰੀਆ ਦੇ ਦੂਤਾਵਾਸ, ਉਦਯੋਗਪਤੀਆਂ ਅਤੇ ਵਪਾਰ ਪ੍ਰੋਤਸਾਹਨ ਸੰਸਥਾਵਾਂ ਦੇ ਨੁਮਾਇੰਦਿਆਂ ਦਰਮਿਆਨ ਦੁਵੱਲੇ ਉਦਯੋਗਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕੀਤੀ ਗਈ। ਰਿਪਬਲਿਕ ਆਫ਼ ਕੋਰੀਆ ਦੇ ਦੂਤਾਵਾਸ ਦੀ ਮੰਤਰੀ ਕੌਂਸਲਰ ਮਿਸ ਯੂਈ-ਜਿਨ ਚੋਨ ਨੇ ਦੱਸਿਆ ਕਿ ਭਾਰਤ ਅਤੇ ਕੋਰੀਆ ਦਰਮਿਆਨ ਦੁਵੱਲੇ ਆਰਥਿਕ ਸਬੰਧ ਕਾਫ਼ੀ ਮਜ਼ਬੂਤ ਹੋਏ ਹਨ ਅਤੇ ਇਸ ਵੇਲੇ 670 ਤੋਂ ਵੱਧ ਕੋਰੀਆਈ ਕੰਪਨੀਆਂ ਭਾਰਤ ਵਿੱਚ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਜਹਾਜ਼ ਨਿਰਮਾਣ, ਸੈਮੀਕੰਡਕਟਰ, ਐਮਐਸਐਮਈ ਸਹਿਯੋਗ ਅਤੇ ਉੱਨਤ ਨਿਰਮਾਣ ਵਰਗੇ ਖੇਤਰਾਂ ਵਿੱਚ ਕੋਰੀਆਈ ਨਿਵੇਸ਼...
ਵਿਧਾਇਕ ਨਰਿੰਦਰ ਕੌਰ ਭਰਾਜ ਨੇ 08.27 ਕਰੋੜ ਰੁਪਏ ਦੇ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ

ਵਿਧਾਇਕ ਨਰਿੰਦਰ ਕੌਰ ਭਰਾਜ ਨੇ 08.27 ਕਰੋੜ ਰੁਪਏ ਦੇ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ

local news
ਸੰਗਰੂਰ, 13 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਦੀ ਕਾਇਆ ਕਲਪ ਕਰਨ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਕਰੀਬ 8.27 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਵਿਕਾਸ ਕਾਰਜਾਂ ਤਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਵੱਖ ਵੱਖ ਸੜਕਾਂ ਦੀ ਨਵੀਂ ਉਸਾਰੀ ਅਤੇ ਨਵੀਨੀਕਰਨ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਹਲਕੇ ਦੇ ਲੋਕਾਂ ਨੂੰ ਸੁਚੱਜੀਆਂ ਅਤੇ ਮਜ਼ਬੂਤ ਸੜਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹ ਪ੍ਰੋਜੈਕਟ ਬਹੁਤ ਲਾਭਕਾਰੀ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਲੋਕਾਂ ਦੀ ਆਵਾਜਾਈ ਹੋਰ ਵੀ ਵਧੀਆ ਹੋਵੇਗੀ ਅਤੇ ਖੇਤੀਬਾੜੀ, ਵਪਾਰ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਵੀ ਵੱਡਾ ਫਾਇਦਾ ਮਿਲੇਗਾ। ਉਨ੍ਹਾਂ ਦੱਸਿਆ ਕਿ 1.69 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਕਲੌਦੀ ਦੀਆਂ ਅੰਦਰੂਨੀ ਸੜਕਾਂ ਜਿਵੇਂ ਕਿ ਸਰਕਾਰੀ ਸਕੂਲ ਰੋਡ, ਰ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰੂਪਨਗਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਰੂਪਨਗਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ

local news
ਰੂਪਨਗਰ/ ਸ੍ਰੀ ਚਮਕੌਰ ਸਾਹਿਬ, 13 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਕੌਂਸਲ ਦਫ਼ਤਰ ਰੂਪਨਗਰ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ, ਜ਼ਿਲ੍ਹਾ ਪ੍ਰਸ਼ਾਸ਼ਨ, ਵੀਐਲਈਜ਼ (ਵਿਲੇਜ ਲੈਵਲ ਇੰਟਰਪਰੇਨੁਰ) ਅਤੇ ਆਸ਼ਾ ਵਰਕਰਾਂ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਜਿਸਟ੍ਰੇਸ਼ਨ ਕਾਰਡਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਅਤੇ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦਿੱਤਾ ਜਾ ਰਿਹਾ 10 ਲੱਖ ਰੁਪਏ ਤੱਕ ਦਾ ਸਿਹਤ ਕਾਰਡ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਨਾਲ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਵੱਡੀ ਬਿਮਾਰੀ ਦੇ ਇਲਾਜ ਲਈ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ ਅਤੇ ਨਾ ਹੀ ਕਿਸੇ ਨੂੰ ਇਲਾਜ ਤੋਂ ਵਾਂਝਾ ਰਹਿਣਾ ਪਵੇਗਾ। ਉਨ੍ਹ...