ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 9 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੇ ਐਲਾਨ 'ਤੇ ਵਿਰੋਧੀ ਪਾਰਟੀਆਂ ਵੱਲੋਂ ਦਿਖਾਈ ਜਾ ਰਹੀ ਨਿਰਾਸ਼ਾ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਸੱਤਾ ਵਾਪਸੀ ਦੇ ਡਰ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ। ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵਰਗੀਆਂ ਪਾਰਟੀਆਂ ਨੇ ਆਪਣੇ ਚੋਣ ਵਾਅਦਿਆਂ ਨੂੰ ਨਜ਼ਰਅੰਦਾਜ਼ ਕਰਕੇ ਲੋਕਾਂ ਨਾਲ ਵਾਰ-ਵਾਰ ਧੋਖਾ ਕੀਤਾ ਹੈ, ਉੱਥੇ 'ਆਪ' ਸਰਕਾਰ ਨੇ ਆਪਣੇ ਮੈਨੀਫੈਸਟੋ ਨੂੰ ਪਵਿੱਤਰ ਦਸਤਾਵੇਜ਼ ਮੰਨਿਆ ਹੈ ਅਤੇ ਸਿਰਫ਼ ਚਾਰ ਸਾਲਾਂ ਦੇ ਅੰਦਰ ਆਮ ਲੋਕਾਂ ਲਈ ਹਰ ਗਰੰਟੀ ਨੂੰ ਪੂਰਾ ਕੀਤਾ ਹੈ।
‘ਮੁੱਖ ਮੰਤਰੀ ਮਾਵਾਂ ਧੀਆ ਸਤਿਕਾਰ ਯੋਜਨਾ’, ਮੁਫ਼ਤ ਬਿਜਲੀ, ਮੁਫ਼ਤ ਬੱਸ ਯਾਤਰਾ, 10 ਲੱਖ ਰੁਪਏ ਦੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ, 63,943 ਨੌਜਵਾਨਾਂ ਦੀ ਪਾਰਦਰਸ਼ੀ ਭਰਤੀ ਅਤੇ ਬੁਨਿਆਦੀ ਢਾਂਚੇ ਤੇ ਉਦਯੋਗ ਵਿੱਚ ਵੱਡੇ ਨਿਵੇਸ਼ ਵਰਗੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋ...








