Shadow

Author: admin

ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ

ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ

local news
ਫਰੀਦਕੋਟ, 5 ਮਾਰਚ () ਅੱਜ ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਸ. ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਤੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਬੈਂਕ ਦੇ ਪ੍ਰਬੰਧਕਾਂ, ਸਹਿਕਾਰੀ ਅਦਾਰਿਆਂ ਦੇ ਮੈਂਬਰਾਂ ਅਤੇ ਸਥਾਨਕ ਆਗੂਆਂ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਨਵ-ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਹਿਕਾਰੀ ਸੰਸਥਾਵਾਂ ਕਿਸਾਨਾਂ ਅਤੇ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਬੈਂਕ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਤਨਦੇਹੀ ਨਾਲ ਕੰਮ ਕਰੇਗੀ। ਇਸ ਮੌਕੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਅਤੇ ਬੈਂਕ ਵੱਲੋਂ ਕਿਸਾਨਾਂ...
ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

local news
ਧਨੌਲਾ, 5 ਮਾਰਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਸਿਵਲ ਸਰਜਨ ਸ੍ਰੀ ਹਰੀ ਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਅੱਜ ਤੋਂ ਸੀ.ਐੱਚ.ਸੀ ਧਨੌਲਾ ਵਿਖੇ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਹਰਜੀਤ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਨੇ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ। ਟੀਕਾਕਰਨ ਲਈ ਆਪਣੀ ਬੇਟੀ ਵੰਸ਼ਿਕਾ ਰਾਣੀ ਨਾਲ ਆਏ ਉਸਦੇ ਮਾਤਾ ਨੇ ਸਰਵਾਇਕਲ ਕੈਂਸਰ ਤੋਂ ਬਚਾਅ ਲਈ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਬਾਕੀ ਮਾਪਿਆਂ ਨੂੰ ਵੀ ਅਫ਼ਵਾਹਾਂ ਤੋਂ ਬਚਣ ਅਤੇ ਆਪਣੀ ਬੱਚੀ ਦੇ ਸੁਰੱਖਿਅਤ ਭਵਿੱਖ ਲਈ ਅੱਜ ਹੀ ਉਸਦਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ। ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਨਾਲ ਸਿਹਤ 'ਤੇ ਕੋਈ ਵੀ ਮਾੜਾ ਅਸਰ ਨਹੀਂ ਪੈਂ...
ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਉਪਰਾਲੇ ਜਾਰੀ: ਹਰਪ੍ਰੀਤ ਸਿੰਘ

ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਉਪਰਾਲੇ ਜਾਰੀ: ਹਰਪ੍ਰੀਤ ਸਿੰਘ

Punjab
ਬਰਨਾਲਾ, 5 ਮਾਰਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਖੇਡ ਕੌਂਸਲ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਜ਼ਿਲ੍ਹੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਅਤੇ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਬਰਨਾਲਾ ਵਿੱਚ ਵੱਖ ਵੱਖ ਕੰਮ ਕਰਵਾਉਣ ਉੱਤੇ ਚਰਚਾ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਸਹਿਤ ਪ੍ਰਧਾਨ ਜ਼ਿਲ੍ਹਾ ਖੇਡ ਕੌਂਸਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਖੇਡ ਮੈਦਾਨਾਂ ਦੇ ਕੰਮ ਜਾਰੀ ਹਨ ਜਿਨ੍ਹਾਂ ਨੂੰ ਮਿਆਰੀ ਤਰੀਕੇ ਨਾਲ ਕਰਵਾਉਣ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਹਿਤ ਸਕੱਤਰ ਜ਼ਿਲ੍ਹਾ ਖੇਡ ਕੌਂਸਲ ਉਮੇਸ਼ਵਰੀ ਸ਼ਰਮਾ ਵਲੋਂ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿੱਚ ਮੁਰੰਮਤ ਦੇ ਕੰਮ ਕਰਵਾਉਣ, ਸੀ ਸੀ ਟੀ ਵੀ ਕੈਮਰੇ ਲਾਉਣ ਸਮੇਤ ਹੋਰ ਕੰਮਾਂ ਦੀ ਤਜਵੀਜ਼ ਪੇਸ਼ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਖੇਡ ਕੌਂਸਲ ਦੀ ਤਿਮਾਹੀ ਮੀਟਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਵੱਧ ਵੱਧ ਕੰਮ ਕੀਤਾ ਜਾ ਸਕੇ। ਇਸ ਮੌਕ...
ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ

ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚਲਾਈ ਗਈ- ‘ਪਲਾਸਟਿਕ-ਮੁਕਤ ਹੋਲਾ ਮਹੱਲਾ’ ਮੁਹਿੰਮ

Punjab
ਚੰਡੀਗੜ੍ਹ, 5 ਮਾਰਚ : ਸਿੱਖ ਧਰਮ ਦੇ ਸਭ ਤੋਂ ਵੱਡੇ ਤਿਉਹਾਰ ‘ਹੋਲਾ ਮਹੱਲਾ’ ਦੀ ਪਵਿੱਤਰਤਾ ਅਤੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ.ਪੀ.ਸੀ.ਬੀ.) ਨੇ ਇਸ ਸਮਾਗਮ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਇੱਕ ਵਿਆਪਕ ਮੁਹਿੰਮ ਸਫਲਤਾਪੂਰਵਰਕ ਚਲਾਈ ਗਈ। ਇਸ ਮੁਹਿੰਮ ਤਹਿਤ ਪੀ.ਪੀ.ਸੀ.ਬੀ.ਨੇ ਇੱਕ ਵੱਡੀ ਵਾਤਾਵਰਣ-ਪੱਖੀ ਪਹਿਲਕਦਮੀ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੱਖ-ਵੱਖ ਕਮੇਟੀਆਂ ਵੱਲੋਂ ਚਲਾਏ ਜਾ ਰਹੇ ਲੰਗਰਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਬਾਇਓਡੀਗ੍ਰੇਡੇਬਲ ਅਤੇ ਕੰਪੋਸਟੇਬਲ ਡਿਸਪੋਜ਼ੇਬਲ ਵਸਤੂਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦਾ ਰਸਮੀ ਉਦਘਾਟਨ 1 ਮਾਰਚ 2026 ਨੂੰ ਪੀ.ਪੀ.ਸੀ.ਬੀ. ਦੀ ਚੇਅਰਪਰਸਨ ਸ਼੍ਰੀਮਤੀ ਰੀਨਾ ਗੁਪਤਾ ਅਤੇ ਮੈਂਬਰ ਸਕੱਤਰ ਸ਼੍ਰੀ ਲਵਨੀਤ ਦੂਬੇ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਇਸ ਮੁਹਿੰਮ ਦਾ ਆਗਾਜ਼ ਕੀਤਾ ਸੀ। ਇਸ ਮੁਹਿੰਮ ਨ...
ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਲਈ ਅਹਿਮ ਸੁਧਾਰ, 35.7 ਲੱਖ ਲਾਭਪਾਤਰੀਆਂ ਨੂੰ 23,102 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੀਆਂ ਪੈਨਸ਼ਨਾਂ ਵੰਡੀਆਂ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 5 ਮਾਰਚ 2026: ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਦਿਆਂ ਔਰਤਾਂ ਅਤੇ ਬੱਚਿਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2022 ਤੋਂ ਸਾਲ 2026 ਵਿਚਕਾਰ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਰਾਹੀਂ ਇਤਿਹਾਸਕ ਪ੍ਰਾਪਤੀਆਂ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਸਮਾਜ ਦੇ ਕਮਜ਼ੋਰ ਵਰਗਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਪਿਛੋਕੜ ਵਾਲੇ 5.2 ਲੱਖ ਤੋਂ ਵੱਧ ਪੰਜਾਬੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਸਕੀਮ ਵਿੱਚ ਸ਼ਾਮਲ ਕੀਤਾ ਹੈ। ਇਸ ਦੇ ਨਾਲ ਹੀ ਲਗਭਗ 35.7 ਲੱਖ ਬਜ਼ੁਰਗ ਨਾਗਰਿਕਾਂ, ਬੇਸਹਾਰਾ ਤੇ ਵਿਧਵਾ ਔਰਤਾਂ ਅਤੇ ਦਿਵਿਆਗਜਨਾਂ ਨੂੰ 23,102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਗਈ ਹੈ। ਪਿਛਲੀਆਂ ਸਰਕਾਰਾਂ ਦੌਰਾਨ ਕਈ ਸਾਲਾਂ ਤੋਂ ਚੱਲੀਆਂ ਆ ਰਹੀਆਂ ਪ੍ਰਸ਼ਾਸਕੀ ਅਣਗਹਿਲੀਆਂ ਅਤੇ ਸਹੀ ਨਿਗਰਾਨੀ ਵਿਧੀਆਂ ਵਿ...
ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ  ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ

ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ

Punjab
ਚੰਡੀਗੜ੍ਹ 4 ਮਾਰਚ 2026: ਪੰਜਾਬ ਵਿਧਾਨ ਸਭਾ ਦੱ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਜਿੰਨਾ ਹੋ ਸਕੇ ਆਪਣੇ ਬੱਚਿਆਂ ਤੋਂ ਮੋਬਾਈਲ ਫੋਨ ਦੂਰ ਰੱਖਣ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਮੋਬਾਈਲ ਫੋਨ ਬੱਚਿਆਂ ਦੀ ਜ਼ਿੰਦਗੀ ਦਾ ਹਿੱਸਾ ਬਣ ਗਏ ਹਨ, ਪਰ ਇਸਦੀ ਬਹੁਤ ਜ਼ਿਆਦਾ ਵਰਤੋਂ ਚਿੰਤਾ ਦਾ ਵਿਸ਼ਾ ਹੈ, ਜਿਸ ਲਈ ਸਾਨੂੰ ਬਹੁਤ ਸਾਵਧਾਨ ਰਹਿਣਾ ਅਤੇ ਬੱਚਿਆਂ 'ਤੇ ਨਜ਼ਰ ਰੱਖਣੀ ਚਾਹੀਦੀ ਹੈ ਕਿਉਂਕਿ ਮੋਬਾਈਲ ਫੋਨ ਬੱਚਿਆਂ ‘ਤੇ ਨੁਕਸਾਨਦੇਹ ਪ੍ਰਭਾਵ ਪਾਉਂਦੇ ਹਨ। ਨੁਕਸਾਨਦੇਹ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੋਬਾਈਲ ਫੋਨ ਬੱਚਿਆਂ ਦੀਆਂ ਅੱਖਾਂ ਅਤੇ ਦਿਮਾਗ 'ਤੇ ਪ੍ਰਭਾਵ ਪਾ ਰਹੇ ਹਨ। ਇਸ ਨਾਲ ਨੀਂਦ ਘੱਟ ਆਉਣਾ ਅਤੇ ਪੜ੍ਹਾਈ ਵਿੱਚ ਇਕਾਗਰਤਾ ਘਟਣ ਵਰਗੀਆਂ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਮੋਬਾਈਲ ਫੋਨ ਦੀ ਲੋੜ ਤੋਂ ਵੱਧ ਵਰਤੋਂ ਪਰਿਵਾਰ ਦੇ ਨਾਲ-ਨਾਲ ਆਊਟਡੋਰ ਗੇਮਾਂ ਤੋਂ ਦੂਰੀ ਦਾ ਕਾਰਨ ਵੀ ਬਣ ਰਹੀ ਹੈ, ਜਿਸਦੇ ਨਤੀਜੇ ਵਜੋਂ ਬੱਚਿਆਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਸਪੀਕਰ ਸੰਧਵਾਂ ਨੇ ਅਪੀਲ ਕਰਦਿਆਂ ਕਿਹਾ ਕਿ ਇਹ ਹਰ ਮਾ...
ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਮਪੀ ਮਲਵਿੰਦਰ ਕੰਗ ਹੋਏ ਨਤਮਸਤਕ

ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਮਪੀ ਮਲਵਿੰਦਰ ਕੰਗ ਹੋਏ ਨਤਮਸਤਕ

Politics, Punjab
ਸ੍ਰੀ ਅਨੰਦਪੁਰ ਸਾਹਿਬ, 04 ਮਾਰਚ: ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਖਾਲਸਾ ਪੰਥ ਦਾ ਤਿਉਹਾਰ ਹੋਲਾ-ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਹੋਲਾ-ਮਹੱਲਾ ਮੌਕੇ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਸ. ਮਲਵਿੰਦਰ ਸਿੰਘ ਕੰਗ ਤਖ਼ਤ ਸ੍ਰੀ ਕੇਸਗੜ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਹੋਲਾ-ਮਹੱਲਾ ਦੀ ਵਧਾਈ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹੋਲਾ-ਮਹੱਲਾ ਇਕ ਧਰਮ ਦਾ ਤਿਉਹਾਰ ਨਹੀਂ ਸਗੋਂ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼ ਅਤੇ ਦੁਨੀਆ ਤੋਂ ਲੱਖਾਂ ਦੀ ਗਿਣਤੀ ’ਚ ਸੰਗਤ ਗੁਰੂ ਚਰਨਾਂ ਵਿੱਚ ਮੱਥਾ ਟੇਕ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ ਅਤੇ ਇਥੋਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਜ਼ਿਆਦਾ ਮਜ਼ਬੂਤ ਕੀਤਾ ਜਾਵੇਗਾ ਅਤੇ ਇਸ ਇਲਾਕੇ ਲਈ ਲੋੜੀਂਦੀਆਂ ਹੋਰ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ।...
ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

Punjab
ਲੁਧਿਆਣਾ, 4 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਮੋਹਨ ਦਈ ਹਸਪਤਾਲ ਵਿਖੇ ਜ਼ੇਰੇ ਇਲਾਜ ਇੱਕ ਨਸ਼ਾ ਵਿਰੋਧੀ ਕਾਰਕੁਨ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਇਹ ਕਾਰਕੁਨ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਜ਼ਖਮੀ ਹੋ ਗਿਆ ਸੀ। ਆਪਣੀ ਫੇਰੀ ਦੌਰਾਨ ਬਲਤੇਜ ਪੰਨੂ ਨੇ ਪੀੜਤ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਬਲਤੇਜ ਪੰਨੂ ਦੇ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਲੋਕਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਨਸ਼ਿਆਂ ਦੀ ਅਲਾਮਤ ਦਾ ਦਲੇਰੀ ਨਾਲ ਸਾਹਮਣਾ ਕਰ ਰਹੇ ਹਨ ਅਤੇ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਬੇਨਕਾਬ ਕਰ ਰਹੇ ਹਨ। ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਅਤੇ ਸ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਨਿਵਾਸੀਆਂ ਨਾਲ ਖੇਡੀ ਹੋਲੀ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਨਿਵਾਸੀਆਂ ਨਾਲ ਖੇਡੀ ਹੋਲੀ

Punjab
ਜੰਡਿਆਲਾ ਗੁਰੂ/ਅੰਮ੍ਰਿਤਸਰ, 4 ਮਾਰਚ (        ) -  ਰੰਗਾਂ ਦੇ ਪਵਿੱਤਰ ਤਿਉਹਾਰ ਹੋਲੀ ਦੇ ਪਵਿੱਤਰ ਦਿਹਾੜੇ ‘ਤੇ ਪੰਜਾਬ ਦੇ ਕੈਬਿਨੇਟ ਮੰਤਰੀ ਅਤੇ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਮੇਨ ਬਾਜ਼ਾਰ ਵਿੱਚ ਹਲਕਾ ਵਾਸੀਆਂ ਨਾਲ ਮਿਲ ਕੇ ਹੋਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੇ ਵਪਾਰੀਆਂ, ਨੌਜਵਾਨਾਂ, ਮਹਿਲਾਵਾਂ, ਬੱਚਿਆਂ ਅਤੇ ਵੱਡੇ ਬਜ਼ੁਰਗਾਂ ਨਾਲ ਰੰਗਾਂ ਦੇ ਤਿਉਹਾਰ ਦੀ ਖੁਸ਼ੀ ਸਾਂਝੀ ਕੀਤੀ ਅਤੇ ਸਭ ਨੂੰ ਇਸ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।  ਕੈਬਨਿਟ ਮੰਤਰੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਸਿਰਫ਼ ਰੰਗਾਂ ਦਾ ਹੀ ਨਹੀਂ, ਸਗੋਂ ਪਿਆਰ, ਸਾਂਝ ਅਤੇ ਏਕਤਾ ਦਾ ਪ੍ਰਤੀਕ ਹੈ, ਜੋ ਸਾਨੂੰ ਆਪਸੀ ਭੇਦਭਾਵ ਭੁਲਾ ਕੇ ਇਕੱਠੇ ਰਹਿਣ ਦਾ ਸੰਦੇਸ਼ ਦਿੰਦਾ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰ ਮਨਾਉਂਦੇ ਸਮੇਂ ਸੁਰੱਖਿਆ ਦਾ ਖਾਸ ਧਿਆਨ ਰੱਖਿਆ ਜਾਵੇ, ਪ੍ਰਕਿਰਤਿਕ ਰੰਗਾਂ ਦੀ ਵਰਤੋਂ ਕੀਤੀ ਜਾਵੇ ਅਤੇ ਪਾਣੀ ਦੀ ਬੱਚਤ ਕਰਦੇ ਹੋਏ ਵਾਤਾਵਰਣ ਦੀ ਸੰਭਾਲ ਕੀਤੀ ਜਾਵੇ। ਇਸ ਦੌਰਾਨ ਇ...
ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਇੱਕ ਵਿਅਕਤੀ ਕਾਬੂ

ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਇੱਕ ਵਿਅਕਤੀ ਕਾਬੂ

Crime, Punjab
ਮਾਨਸਾ, 04 ਮਾਰਚ:      ਸ਼੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ, ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ 27 ਫਰਵਰੁ 2026 ਨੂੰ ਥਾਣਾ ਸਰਦੂਲਗੜ੍ਹ ਦੇ ਏਰੀਏ ਵਿੱਚ ਸ਼ੈਲਰ ਰੋਡ 'ਤੇ ਇੱਕ ਫਾਰਮ ਹਾਊਸ ਵਿੱਚ ਦੋ ਵਿਅਕਤੀਆਂ ਦੇ ਅੰਨ੍ਹੇ ਕਤਲ ਦੇ ਮੁਕਦੱਮੇ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।      ਵੇਰਵੇ ਸਾਂਝੇ ਕਰਦਿਆਂ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ.(ਇੰਨਵੈ) ਨੇ ਦੱਸਿਆ ਕਿ 27 ਫਰਵਰੀ 2026 ਨੂੰ ਥਾਣਾ ਸਰਦੂਲਗੜ੍ਹ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਸਰਦੂਲਗੜ੍ਹ ਦੇ ਸ਼ੈਲਰ ਰੋਡ 'ਤੇ ਇੱਕ ਫਾਰਮ ਹਾਊਸ ਵਿੱਚ ਜਸਵੀਰ ਸਿੰਘ ਉਰਫ ਕਾਕਾ ਪੁੱਤਰ ਰਮੇਸ਼ ਕੁਮਾਰ ਵਾਸੀ ਸਰਦੂਲਗੜ੍ਹ ਤੇ ਬਲਦੇਵ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮੀਰਪੁਰ ਖੁਰਦ ਦਾ ਕਤਲ ਕਰ ਦਿੱਤਾ ਗਿਆ ਹੈ। ਜਿਸ ਦੇ ਸਬੰਧ ਵਿੱਚ ਤੁਰੰਤ ਕਾਰਵਾਈ ਕਰਦਿਆਂ ਅਸ਼ੋਕ ਕੁਮਾਰ ਦੇ ਬਿਆਨ 'ਤੇ ਮੁਕੱਦਮਾ ਨੰਬਰ 50 ਮਿਤੀ 27.02.2026 ਅ/ਧ 103,3(5) ਬੀ.ਐਨ.ਐਸ, ਥਾਣਾ ਸਰਦੂਲਗੜ੍ਹ ਬਰਖਿਲਾਫ  ਨਾ ਮਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕੀਤਾ ਗਿਆ। ਮੁਕੱਦਮੇ ਦੀ ਅਹਿਮੀਅਤ...