Wednesday, November 4
Shadow

Author: admin

2.30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਸ਼ੁਰੂਆਤ

2.30 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਸ਼ੁਰੂਆਤ

hot news
ਸ਼ੇਰਪੁਰ, 18 ਮਈ: ਹਲਕਾ ਮਹਿਲਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਲਗਭਗ 2.30 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਲੋਕਾਂ ਦੀਆਂ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਪਿੰਡ ਦੀਦਾਰਗੜ ਵਿੱਚ ਕਰੀਬ 70 ਲੱਖ ਰੁਪਏ ਨਾਲ ਨਹਿਰੀ ਪਾਣੀ ਦੀ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਵਧੀਆ ਸਹੂਲਤ ਮਿਲੇਗੀ ਅਤੇ ਖੇਤੀਬਾੜੀ ਨੂੰ ਮਜ਼ਬੂਤੀ ਮਿਲੇਗੀ। ਇਸ ਤੋਂ ਇਲਾਵਾ ਕਰੀਬ 1 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਕਾਲਾਬੁੱਲਾ ਤੋਂ ਕਾਤਰੋਂ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਵੀ ਸ਼ੁਰੂਆਤ ਕੀਤੀ ਗਈ। ਇਹ ਸੜਕ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਪਿੰਡਾਂ ਦਰਮਿਆਨ ਸੰਪਰਕ ਹੋਰ ਮਜ਼ਬੂਤ ਹੋਵੇਗਾ। ਇਸ ਮੌਕੇ ਸੰਬੋਧਨ...
ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

Crime, hot news
ਚੰਡੀਗੜ੍ਹ/ਪਟਿਆਲਾ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਦੇ ਸਰਕੂਲੇਸ਼ਨ ਨੂੰ ਕਰਾਰਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀਆਈ ਯੂਨਿਟ ਮਾਲੇਰਕੋਟਲਾ) ਨੇ ਜਾਅਲੀ ਕਰੰਸੀ ਮਾਡਿਊਲ ਵਿੱਚ ਸ਼ਾਮਲ ਚਾਰ ਵਿਅਕਤੀਆਂ ਨੂੰ 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਾਜ਼ਰ ਖਾਨ ਵਾਸੀ ਪਿੰਡ ਝੁਨੀਰ, ਮਾਲੇਰਕੋਟਲਾ; ਰਾਜ ਮੁਹੰਮਦ ਵਾਸੀ ਧੂਰੀ, ਸੰਗਰੂਰ; ਮੁਖਤਿਆਰ ਸਿੰਘ ਉਰਫ਼ ਗੁਰਜੀਤ ਸਿੰਘ ਵਾਸੀ ਪਿੰਡ ਮਲਿਕਪੁਰ, ਜੀਂਦ, ਹਰਿਆਣਾ ਅਤੇ ਆਸਿਫ਼ ਅਲੀ ਵਾਸੀ ਮਾਲੇਰਕੋਟਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਜਾਅਲੀ ਭਾਰਤੀ ਕਰੰਸੀ ਵਿੱਚ ਸਾਰੇ 500 ਰੁਪਏ ਦੇ ਨੋਟ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਰਾਜ ਮੁਹੰਮਦ ਅਪਰਾਧਿਕ ਪਿਛੋਕੜ ਵਾਲ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

breaking news
ਪਟਨਾ, 18 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਅਤੇ ਚਰਨ-ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਬੇਅਦਬੀ ਵਿਰੁੱਧ ਸਭ ਤੋਂ ਸਖ਼ਤ ਕਾਨੂੰਨ ਬਣਾ ਕੇ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਰਾਖੀ ਕਰਨ ਦਾ ਰਾਹ ਪੂਰੇ ਦੇਸ਼ ਨੂੰ ਦਿਖਾਇਆ ਹੈ। ਪੰਜਾਬ, ਪੰਜਾਬੀਆਂ ਅਤੇ ਸਮੁੱਚੀ ਸਿੱਖ ਸੰਗਤ ਦੀ ਚੜ੍ਹਦੀ ਕਲਾ, ਖੁਸ਼ਹਾਲੀ ਅਤੇ ਭਲੇ ਲਈ ਅਰਦਾਸ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਵਨ ਸ਼ਬਦ ਗੁਰੂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਪੰਜਾਬ ਨੂੰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਸੁਭਾਗ ਬਖਸ਼ਣ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਬੇਅਦਬੀ ਨੂੰ ਕਰੋੜਾਂ ਲੋਕਾਂ ਦੀ ਆਸਥਾ ਵਿਰੁੱਧ ਨਾ-ਮੁਆਫ਼ੀਯੋਗ ਜੁਰਮ ਦੱਸਦਿਆਂ ਮੁੱਖ ਮੰਤਰੀ ਨੇ ਦੇਸ਼ ਭਰ ਦੀਆਂ ਸਾਰੀਆਂ ਸੂਬਾ ਸਰਕਾਰਾਂ ਨੂੰ ਅਜਿਹਾ ਹੀ ਸਖ਼ਤ ਕਾਨੂੰਨ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਬੰਧ ਵਿੱਚ ਹਰ ਸੰਭਵ ਮਦਦ ਦੇਣ ਲਈ ਤਿਆਰ ...
ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

hot news
ਲੁਧਿਆਣਾ, 18 ਮਈ: ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਐਲਾਨੇ ਗਏ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ, ਸੋਮਵਾਰ ਨੂੰ ਸੀ.ਟੀ ਯੂਨੀਵਰਸਿਟੀ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੋ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ, ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਨਤਾ, ਵਿਸ਼ਵਵਿਆਪੀ ਭਾਈਚਾਰਾ ਅਤੇ ਸਮਾਜਿਕ ਨਿਆਂ ਦੇ ਸਮਰਥਕ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਸਮਾਜ ਵਿੱਚੋਂ ਸਮਾਜਿਕ ਅਤੇ ਆਰਥਿਕ ਅਸਮਾਨਤਾਵਾਂ ਨੂੰ ਖਤਮ ਕਰਨ ਵਿੱਚ ਅਗਵਾਈ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਅਤੇ ਆਰਥਿਕਤਾ ਸਮੇਤ ਕਈ ਖੇਤਰਾਂ ਵਿੱਚ ਵਿਤਕਰਾ ਅਤੇ ਅਸਮਾਨਤਾ ਹਲੇ ਤੱਕ ਵੀ ਜਾਰੀ ਹੈ। ਆਰਥਿਕ ਅਸਮਾਨਤਾ ਨੂੰ ਉਜਾਗਰ ਕਰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਰਤ ਦੀ ਆਬਾਦੀ 140 ਕਰੋੜ ਹੈ ਅਤੇ ਦੇਸ਼ ਦੀ ਕਰੀਬ 40 ਪ੍ਰਤੀਸ਼ਤ ...
ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ

hot news
ਚੰਡੀਗੜ੍ਹ, 18 ਮਈ: ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਅੱਜ ਇੱਥੇ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕ੍ਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ ਦੇ ਸਹਿਯੋਗ ਨਾਲ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ (ਰੋਬਸਟਨੈਸ ਆਫ਼ ਵੋਟ ਕਾਊਂਟਿੰਗ ਪ੍ਰੋਸੈਸ) ਸਬੰਧੀ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਪੰਜਾਬ ਤੋਂ ਇਲਾਵਾ ਚੰਡੀਗੜ੍ਹ ਅਤੇ ਹਰਿਆਣੇ ਦੇ ਚੋਣ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ। ਵਰਕਸ਼ਾਪ ਦੇ ਉਦਘਾਟਨ ਮੌਕੇ ਬੋਲਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਦੇ ਦਫ਼ਤਰ ਮੁੱਖ ਚੋਣ ਅਫ਼ਸਰ ਨੂੰ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਅਧਿਐਨ ਕਰਨ ਲਈ ਜ਼ਿੰਮੇਵਾਰੀ ਸੌਂਪੀ ਸੀ ਜਿਸ ਨੂੰ ਅਸੀਂ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅਧਿਐਨ ਦੌਰਾਨ ਅਸੀਂ ਦੁਨੀਆਂ ਦੇ 48 ਲੋਕਤੰਤਰਿਕ ਦੇਸ਼ਾਂ ਦੀ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦਾ ਅਧਿਐਨ ਕੀਤਾ ਅਤੇ ਪਾਇਆ ਕਿ ਭਾਰਤ ਵਿੱਚ ਵੋਟਾਂ ਦੀ ਗਿਣਤੀ ਸਬੰਧੀ ਲਾਗੂ ਪ੍ਰਣਾਲੀ ਬਹੁਤ ਬਿਹਤਰੀਨ ਢੰਗ ਨਾਲ ਕੰਮ ਕਰ ਰਹੀ ਹੈ। ...
ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 18 ਮਈ:ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸਰਗਰਮ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਖੁਸ਼ ਕੁਮਾਰ ਉਰਫ਼ ਭੋਲੂ (26) ਵਾਸੀ ਗੁਰਵਾਲੀ ਗੇਟ,ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਦਾ ਅਪਰਾਧਿਕ ਪਿਛੋਕੜ ਹੈ, ਉਸਦੇ ਖਿਲਾਫ ਐਨ.ਡੀ.ਪੀ.ਐਸ. ਐਕਟ, ਆਰਮਜ਼ ਐਕਟ ਅਤੇ ਸਨੈਚਿੰਗ ਦੇ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮ.ਐਮ. ਗਲੈਡੀਏਟਰ (ਤੁਰਕੀ ਦਾ ਬਣਿਆ), ਇੱਕ 9 ਐਮ.ਐਮ. ਜ਼ਿਗਾਨਾ ਐਕਸ-ਸ਼ਾਟ, ਇੱਕ .30 ਬੋਰ ਬਰੇਟਾ (ਇਟਲੀ ਦਾ ਬਣਿਆ), ਇੱਕ .30 ਬੋਰ ਜ਼ਿਗਾਨਾ (ਚੀਨ ਦਾ ਬਣਿਆ), ਇੱਕ .30 ਬੋਰ (ਆਸਟ੍ਰੀਆ ਦਾ ਬਣਿਆ), ਇੱਕ .30 ਬ...
ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ 3 ਪਿਸਤੌਲਾਂ ਸਣੇ ਕਾਬੂ

ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ; ਅੱਤਵਾਦੀ-ਗੈਂਗਸਟਰ ਨੈਟਵਰਕ ਨਾਲ ਸਬੰਧਤ ਦੋ ਮੁਲਜ਼ਮ 3 ਪਿਸਤੌਲਾਂ ਸਣੇ ਕਾਬੂ

breaking news, Crime
ਚੰਡੀਗੜ੍ਹ/ਲੁਧਿਆਣਾ, 18 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਤਿੰਨ ਗੈਰ-ਕਾਨੂੰਨੀ ਪਿਸਤੌਲਾਂ- ਜਿਨ੍ਹਾਂ ਵਿੱਚ ਦੋ .30 ਬੋਰ ਅਤੇ ਇੱਕ .315 ਬੋਰ ਪਿਸਤੌਲ ਸ਼ਾਮਲ ਹਨ- ਅਤੇ 11 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅਨੁਰਾਜ ਉਰਫ਼ ਗੌਰਵ ਮਸੀਹ ਅਤੇ ਅੰਕੁਸ਼ ਵਜੋਂ ਹੋਈ ਹੈ, ਜੋ ਦੋਵੇਂ ਫਿਲੌਰ, ਜਲੰਧਰ ਦੇ ਰਹਿਣ ਵਾਲੇ ਹਨ। ਗ੍ਰਿਫ਼ਤਾਰ ਮੁਲਜ਼ਮ ਅੰਕੁਸ਼ ਇੱਕ ਆਦਤਨ ਅਪਰਾਧੀ ਹੈ ਅਤੇ ਉਸ 'ਤੇ ਪਹਿਲਾਂ ਪੁਲਿਸ ਥਾਣਾ ਗੁਰਾਇਆ ਵਿਖੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦਾ ਬਜਾਜ ਸੀਟੀ 100 ਮੋਟਰਸਾਈਕਲ (ਬਿਨਾਂ ਰਜਿਸਟ੍ਰੇਸ਼ਨ ਨੰਬਰ) ਵ...
ਪੰਜਾਬ ‘ਚ ਵੱਡਾ ਸਿਆਸੀ ਧਮਾਕਾ : ਬਾਗੀ ਪੰਥਕ ਧੜਿਆਂ ‘ਚ ਖੜਕੀ

ਪੰਜਾਬ ‘ਚ ਵੱਡਾ ਸਿਆਸੀ ਧਮਾਕਾ : ਬਾਗੀ ਪੰਥਕ ਧੜਿਆਂ ‘ਚ ਖੜਕੀ

breaking news, Politics
ਅੰਮ੍ਰਿਤਸਰ, 17 ਮਈ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਰੋਧ ਵਿੱਚ ਇਕੱਠੇ ਹੋਏ ਵੱਖ-ਵੱਖ ਪੰਥਕ ਧੜਿਆਂ ਵਿਚਾਲੇ ਬਣੀ ਪੰਥਕ ਏਕਤਾ ਨੂੰ ਕੁਝ ਮਹੀਨਿਆਂ ਬਾਅਦ ਹੀ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ (ਵਾਰਿਸ ਪੰਜਾਬ ਦੇ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਆਪਣੇ ਸਿਆਸੀ ਸਬੰਧ ਪੂਰੀ ਤਰ੍ਹਾਂ ਖ਼ਤਮ ਕਰ ਲਏ ਹਨ। ਇਸ ਸਬੰਧੀ ਫੈਸਲਾ ਵਾਰਿਸ ਪੰਜਾਬ ਦੇ ਆਗੂਆਂ ਦੀ ਮੀਟਿੰਗ ਵਿਚ ਲਿਆ ਗਿਆ, ਜਿਸ ਨਾਲ ਬਾਦਲ ਦਲ ਦੇ ਵਿਰੋਧ ਵਿੱਚ ਖੜ੍ਹੇ ਹੋਏ ਸਾਂਝੇ ਮੋਰਚੇ ਦੀ ਸਿਆਸੀ ਰਣਨੀਤੀ ’ਤੇ ਸਵਾਲ ਖੜ੍ਹੇ ਹੋ ਗਏ ਹਨ। ਇਸ ਤੋਂ ਪਹਿਲਾਂ 'ਅਕਾਲੀ ਦਲ-ਵਾਰਿਸ ਪੰਜਾਬ ਦੇ' ਅਤੇ 'ਅਕਾਲੀ ਦਲ ਪੁਨਰ ਸੁਰਜੀਤ' ਵਿਚਕਾਰ ਚੱਲ ਰਹੀ ਤਾਲਮੇਲ ਸਬੰਧੀ ਗੱਲਬਾਤ ਸਿਰੇ ਨਹੀ ਚੜ੍ਹੀ। ਇਹ ਪ੍ਰਗਟਾਵਾ ਅੱਜ ਇੱਥੇ ਤਾਲਮੇਲ ਕਮੇਟੀ ਦੇ ਮੈਂਬਰਾਂ ਵੱਲੋਂ ਕੀਤਾ ਗਿਆ। 'ਅਕਾਲੀ ਦਲ-ਵਾਰਿਸ ਪੰਜਾਬ ਦੇ' ਦੀ ਚਾਰ ਮੈਂਬਰੀ ਤਾਲਮੇਲ ਕਮੇਟੀ ਦੇ ਮੈਂਬਰਾਂ ਬਾਬੂ ਸਿੰਘ ਬਰਾੜ, ਪਰਮਜੀਤ ਸਿੰਘ ਜੌਹਲ, ਪਰਗਟ ਸਿੰਘ ਰਈਆ ਅਤੇ ਰਛਪਾਲ ਸਿੰਘ ਸੋਸਣ ਨੇ ਇੱਕ ਸਾਂਝੇ ਬਿਆਨ ਵਿੱਚ ਦੱਸਿਆ ਕਿ ਇਹ ਫੈਸਲਾ ਦੋਵਾਂ ਧਿਰਾਂ ਵਿਚਾਲੇ ਪੈਦਾ ਹੋਏ ਬੁਨਿਆਦੀ ...
ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

breaking news
*ਚੰਡੀਗੜ੍ਹ, 17 ਮਈ , 2026* ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਭਾਰਤੀ ਚੋਣ ਕਮਿਸ਼ਨ ਨੂੰ ਇੱਕ ਵਿਸਤ੍ਰਿਤ ਪੱਤਰ ਲਿਖ ਕੇ ਚੱਲ ਰਹੇ ਵਿਸ਼ੇਸ਼ ਗੰਭੀਰ ਸੁਧਾਰ (ਐਸਆਈਆਰ) ਅਭਿਆਸ ਅਤੇ ਪੰਜਾਬ ਦੇ ਅਸਲ ਵੋਟਰਾਂ, ਖਾਸ ਕਰਕੇ ਵੱਡੀ ਗਿਣਤੀ ਵਿੱਚ ਪ੍ਰਵਾਸੀ ਭਾਰਤੀ (ਐਨਆਰਆਈ) ਪੰਜਾਬੀ ਭਾਈਚਾਰੇ 'ਤੇ ਇਸ ਦੇ ਸੰਭਾਵੀ ਪ੍ਰਭਾਵ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਕੰਗ ਨੇ ਕਿਹਾ ਕਿ ਜਿਸ ਤਰੀਕੇ ਨਾਲ ਐਸਆਈਆਰ ਅਭਿਆਸ ਚਲਾਇਆ ਜਾ ਰਿਹਾ ਹੈ, ਉਹ ਇਸਦੀ ਪਾਰਦਰਸ਼ਤਾ ਅਤੇ ਨੀਅਤ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਅਜਿਹੇ ਹੀ ਅਭਿਆਸਾਂ ਦੌਰਾਨ ਬਿਹਾਰ ਅਤੇ ਪੱਛਮੀ ਬੰਗਾਲ ਵਰਗੇ ਰਾਜਾਂ ਵਿੱਚ ਵੱਡੇ ਪੱਧਰ 'ਤੇ ਵੋਟਰਾਂ ਦੇ ਨਾਮ ਕੱਟੇ ਜਾਣ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਨੂੰ ਵੋਟਰ ਹੇਰਾਫੇਰੀ ਦਾ ਅਗਲਾ ਨਿਸ਼ਾਨਾ ਨਹੀਂ ਬਣਨ ਦਿੱਤਾ ਜਾ ਸਕਦਾ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਵਾਰ-ਵਾਰ ਪੰਜਾਬ ਨੂੰ ਕਮਜ਼ੋਰ ਕਰਨ ਅਤੇ ਉਨ੍ਹਾਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ ਜੋ ਉਸ ਦੀ ਰਾਜਨੀਤੀ ਦਾ ਸਮਰਥਨ ਨਹ...
ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 573 ਥਾਵਾਂ ’ਤੇ ਛਾਪੇਮਾਰੀ ; 279 ਕਾਬੂ

Crime, hot news
ਚੰਡੀਗੜ੍ਹ, 17 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 117ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 573 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 117ਵੇਂ ਦਿਨ, ਪੁਲਿਸ ਟੀਮਾਂ ਨੇ 279 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 29,979 ਹੋ ਗਈ ਹੈ। ਇਸ ਤੋਂ ਇਲਾਵਾ 143 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 13 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ...