Wednesday, September 9
Shadow

Author: admin

80ਵਾਂ ਆਜ਼ਾਦੀ ਦਿਹਾੜਾ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ

80ਵਾਂ ਆਜ਼ਾਦੀ ਦਿਹਾੜਾ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਝੰਡਾ

hot news
ਬਰਨਾਲਾ, 15 ਅਗਸਤ    ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਸ਼ਾਨੋ-ਸ਼ੌਕਤ ਨਾਲ ਕਰਾਇਆ ਗਿਆ, ਜਿਸ ਵਿੱਚ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਕੌਮੀ ਝੰਡਾ ਲਹਿਰਾਇਆ। ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਅੱਜ ਦਾ ਦਿਨ ਸਾਨੂੰ ਸੁਤੰਤਰਤਾ ਸੈਨਾਨੀਆਂ ਵੱਲੋਂ ਕੀਤੀਆਂ ਕੁਰਬਾਨੀਆਂ ਕਰਕੇ ਨਸੀਬ ਹੋਇਆ ਹੈ। ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਸਰਕਾਰ ਨੇ ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ  ਸਮਾਗਮ ਮੌਕੇ ਲਹਿਰਾਇਆ ਰਾਸ਼ਟਰੀ ਤਿੰਰਗਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਲਹਿਰਾਇਆ ਰਾਸ਼ਟਰੀ ਤਿੰਰਗਾ

hot news
ਗੁਰਦਾਸਪੁਰ,15 ਅਗਸਤ ਡਾ. ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਪੰਜਾਬ ਵਲੋਂ ਸਥਾਨਕ ਸ਼ਹੀਦ ਲੈਫ. ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਗਿਆ। ਆਜ਼ਾਦੀ ਦਿਵਸ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਪਤੀ ਇੰਜੀਨੀਅਰ ਦਲਜੀਤ ਸਿੰਘ ਐਡੀਸ਼ਨਲ ਸੁਪਰਡੰਟ ਪੀ.ਐੱਸ.ਪੀ.ਸੀ. ਐੱਲ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਆਦਿਤਿਆ ਊੱਪਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਦਿਲਬਾਗ ਸਿੰਘ ਜੌਹਲ, ਜ਼ਿਲ੍ਹਾ ਅਤੇ ਸੈਸਨ ਜੱਜ ਗੁਰਦਾਸਪੁਰ, ਆਈ.ਜੀ ਰਾਜਪਾਲ ਸਿੰਘ, ਆਦਿਤਿਆ ਐੱਸ.ਐੱਸ.ਪੀ ਗੁਰਦਾਸਪੁਰ, ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ, ਸੀਨੀਅਰ ਆਗੂ ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕ...
ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਲਹਿਰਾਇਆ ਕੌਮੀ ਝੰਡਾ

ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਲਹਿਰਾਇਆ ਕੌਮੀ ਝੰਡਾ

hot news
ਅੰਮ੍ਰਿਤਸਰ, 15 ਅਗਸਤ 2026 (          ) - ਅੰਮ੍ਰਿਤਸਰ ਵਿਖੇ ਦੇਸ਼ ਦੀ ਅਜ਼ਾਦੀ ਦਾ 80ਵਾਂ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ, ਰੁਜ਼ਗਾਰ ਉਤਪਤੀ ਤੇ ਸਿਖਲਾਈ, ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸ਼ਾਹਨ ਮੰਤਰੀ ਪੰਜਾਬ ਸ੍ਰੀ ਅਮਨ ਅਰੋੜਾ ਵੱਲੋਂ ਨਿਭਾਈ ਗਈ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਜ਼ਿਲ੍ਹਾ ਵਾਸੀਆਂ ਨੂੰ ਅਜ਼ਾਦੀ ਦਿਵਸ ਦੀ ਵਧਾਈ ਦਿੰਦੇ ਹੋਏ ਆਪਣੇ ਸੰਦੇਸ਼ ਵਿੱਚ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲ਼ੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ `ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਲਹਿਰਾਇਆ ਕੌਮੀ ਝੰਡਾ

ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਲਹਿਰਾਇਆ ਕੌਮੀ ਝੰਡਾ

hot news
ਸ੍ਰੀ ਮੁਕਤਸਰ ਸਾਹਿਬ, 15 ਅਗਸਤ:ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। 80ਵੇਂ ਆਜ਼ਾਦੀ ਦਿਵਸ ਸਮਾਗਮ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸ੍ਰੀ ਮੁਕਤਸਰ ਸਾਹਿਬ ਦੇ ਚਾਲੀ ਮੁਕਤਿਆਂ ਸਮੇਤ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਸੁਤੰਤਰਤਾ ਸੰਗਰਾਮ ਦੀ ਗਾਥਾ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਲੜੇ ਗਏ ਲੰਬੇ ਸੰਘਰਸ਼ ਵਿਚ ਮੋਹਰੀ ਭੂਮਿਕਾ ਰਹੀ। ਪੰਜਾਬ 'ਚੋਂ ਆਜ਼ਾਦੀ ਦੇ ਅਨੇਕਾਂ ਪਰਵਾਨਿਆਂ ਨੇ ਸ਼ਹੀਦੀ ਦਾ ਜਾਮ ਪੀ ਕੇ ਦੇਸ਼ ਨੂੰ ਆਜਾਦ ਕਰਵਾਉਣ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਭਾਰਤ ਦੀ ਆਜ਼ਾਦੀ ਦੇ ਅੰਦੋਲਨ ਵਿਚ ਅਣਗਿਣਤ ਲਹਿਰਾਂ ਨੇ ਸ਼ਹੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ

breaking news
ਫਿਰੋਜ਼ਪੁਰ; 15 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 80ਵੇਂ ਆਜ਼ਾਦੀ ਦਿਵਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨੇ ਅੱਜ ਇੱਥੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਵੱਕਾਰੀ ‘ਮੁੱਖ ਮੰਤਰੀ ਰਕਸ਼ਕ ਪਦਕ’ ਅਤੇ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ। ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸਟੇਟ ਅਵਾਰਡ ਉਨ੍ਹਾਂ ਉੱਘੀਆਂ ਸ਼ਖਸੀਅਤਾਂ ਦੀਆਂ ਸਮਰਪਿਤ ਸੇਵਾਵਾਂ ਅਤੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦੇ ਹਨ, ਜਿਨ੍ਹਾਂ ਨੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖੇਤਰਾਂ ਵਿੱਚ ਅਣਥੱਕ ਮਿਹਨਤ ਕੀਤੀ ਹੈ। ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ ਸਮਾਜਿਕ ਕਾਰਕੁਨ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ, ਮਾਹਰ, ਸਰਕਾਰੀ ਅਧਿਕਾਰੀ ਅਤੇ ਹੋਰ ਸ਼ਖਸੀਅਤਾਂ ਸ਼ਾਮਲ ਹਨ, ਜਿਨ੍ਹਾਂ ਨੇ ਸਮਾਜ ਭਲਾਈ ਵਿੱਚ ਸਾਰਥਕ ਯੋਗਦਾਨ ਪਾਇਆ ਹੈ।" ਮੁੱਖ ਮੰਤਰੀ ਨੇ ਬਹਾਦਰੀ ਲਈ ਬਠ...
ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ

ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ

hot news
ਮਲੋਟ /  ਸ੍ਰੀ ਮੁਕਤਸਰ ਸਾਹਿਬ, 13 ਅਗਸਤ-          ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਹਨਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ।        ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਹਨਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ, ਜਿਸ ਵਿੱਚ ਹਰ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਸੂਬੇ ਵਿੱਚ ਨਹਿਰਾਂ, ਖਾਲਿਆਂ ਅਤੇ ਕੱਸੀਆਂ ਦੀ ਸਫ਼ਾਈ ਅਤੇ ਮੁਰੰਮਤ ਦੇ ਕੰਮ ਤੇਜ਼ੀ ਨਾਲ ਕਰਵਾਏ ਗਏ ਹਨ। ਇਸ ਦੇ ਨਾਲ ਹੀ ਰਾਜ ਦੀਆਂ 40 ਹਜ਼ਾਰ ਕਿਲੋਮੀਟਰ ਨਵੀਆਂ ਸੜਕਾਂ ਦਾ...
ਡਾਕੂਮੈਂਟਰੀ ਸ਼ੋਅ ਰਾਹੀਂ ਪਿੰਡ ਸ਼ੇਰਗੜ੍ਹ ਅਤੇ ਉੜਾਂਗ ਦੇ  ਦਰਸ਼ਕਾਂ ਤੱਕ ਪਹੁੰਚਾਇਆ ਗਿਆ  ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਡਾਕੂਮੈਂਟਰੀ ਸ਼ੋਅ ਰਾਹੀਂ ਪਿੰਡ ਸ਼ੇਰਗੜ੍ਹ ਅਤੇ ਉੜਾਂਗ ਦੇ ਦਰਸ਼ਕਾਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

hot news
ਮਲੋਟ/ ਸ੍ਰੀ ਮੁਕਤਸਰ ਸਾਹਿਬ 14 ਅਗਸਤ-   ਪੰਜਾਬ ਸਰਕਾਰ ਵੱਲੋਂ ਸ੍ਰੀ  ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਸ਼ੇਰਗੜ੍ਹ, ਉੜਾਂਗ ਵਿਖੇ ਬੀਤੇ ਦਿਨੀ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਮਨੁੱਖਤਾ ਲਈ ਦਿੱਤੇ ਮਹਾਨ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।                                   ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਦਸਤਾਵੇਜ਼ੀ ਫਿਲਮ ਨੂੰ ਬੜੀ ਦਿਲਚਸਪੀ ਅਤੇ ਗੰਭੀਰਤਾ ਨਾਲ ਦੇਖਿਆ। ਡਾਕੂਮੈਂਟਰੀ ਸ਼ੋਅ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਮਨੁੱਖੀ ਬਰਾਬਰੀ, ਸਮਾਜਿਕ ਨਿਆਂ, ਭਾਈਚਾਰਾ, ਸੇਵਾ, ਸਦਭਾਵਨਾ ਅਤੇ ਜਾਤ—ਪਾਤ ਤੋਂ ਉੱਪਰ ਉੱਠ ਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਲਈ ਦਿੱਤੇ ਗਏ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।     ਇਸ ਦੌਰਾਨ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ- ਹਰਜੋਤ ਬੈਂਸ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ- ਹਰਜੋਤ ਬੈਂਸ

hot news
ਨੰਗਲ 13 ਅਗਸਤ: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਸ.ਹਰਜੋਤ ਸਿੰਘ ਬੈਂਸ ਵੱਲੋਂ ਭਰਤਗੜ੍ਹ, ਚੰਡੇਸਰ ਅਤੇ ਵਾਰਡ ਨੰਬਰ 4 ਨੰਗਲ ਤੋਂ ਸੰਗਤਾਂ ਨਾਲ ਭਰੀਆਂ ਬੱਸਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸੰਗਤਾਂ ਵਿੱਚ ਵਿਸ਼ੇਸ਼ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਬੱਸਾਂ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਗਤਾਂ ਨੂੰ ਧਾਰਮਿਕ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਦ ਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲ...
ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕੀਤੀ ਸੇਵਾ

ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕੀਤੀ ਸੇਵਾ

hot news
ਜੰਡਿਆਲਾ ਗੁਰੂ, 13 ਅਗਸਤ (           ) — ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਵਿਖੇ ਗੁਰਦੁਆਰਾ ਬਾਬਾ ਹੰਦਾਲ ਜੀ ਦੇ ਪਾਵਨ ਅਸਥਾਨ ਵਿਖੇ ਚੱਲ ਰਹੀ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਪਾਵਨ ਅਸਥਾਨ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਾਰੇ ਧਰਮ ਗ੍ਰੰਥਾਂ ਵਿੱਚ ਸੇਵਾ ਨੂੰ ਬਹੁਤ ਉੱਤਮ ਦਰਜਾ ਦਿੱਤਾ ਗਿਆ ਹੈ। ਸੇਵਾ ਮਨੁੱਖ ਨੂੰ ਨਿਮਰਤਾ, ਸਮਰਪਣ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬਾਬਾ ਹੰਦਾਲ ਜੀ ਦਾ ਪਾਵਨ ਅਸਥਾਨ ਜੰਡਿਆਲਾ ਗੁਰੂ ਦਾ ਇੱਕ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲਾ ਅਸਥਾਨ ਹੈ, ਜਿੱਥੇ ਸੰਗਤ ਵੱਡੀ ਸ਼ਰਧਾ ਅਤੇ ਵਿਸ਼ਵਾਸ ਨਾਲ ਨਤਮਸਤਕ ਹੁੰਦੀ ਹੈ। ਉਨ੍ਹਾਂ ਪਵਿੱਤਰ ਸਰੋਵਰ ਦੀ ਕਾਰਸੇਵਾ ਵਿੱਚ ਜੁਟੀ ਸੰਗਤ ਅਤੇ ਸੇਵਾਦਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੇਵਾਵਾਂ ਸਾਨੂੰ ਆਪਣੇ ਇਤਿਹਾਸਕ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਦੇ ਨਾਲ-ਨ...
ਸੁਨਾਮ ਹਲਕੇ ਦੇ ਵਿਕਾਸ ਲਈ 12.60 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ

ਸੁਨਾਮ ਹਲਕੇ ਦੇ ਵਿਕਾਸ ਲਈ 12.60 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ

breaking news
ਚੀਮਾ/ਸੁਨਾਮ, 13 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਕੁੱਲ 12.60 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ 2.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਮਾਰਕੀਟ ਕਮੇਟੀ ਚੀਮਾ ਦੇ ਆਧੁਨਿਕ ਦਫ਼ਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਸਿਰਫ਼ ਸ਼ਹਿਰੀ ਖੇਤਰਾਂ ਤੱਕ ਸੀਮਤ ਨਹੀਂ ਰੱਖਿਆ ਗਿਆ, ਸਗੋਂ ਪਿੰਡਾਂ ਅਤੇ ਕਸਬਿਆਂ ਵਿੱਚ ਵੀ ਲੋੜ ਅਨੁਸਾਰ ਪ੍ਰੋਜੈਕਟ ਸ਼ੁਰੂ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਲੋਕਾਂ ਨੇ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਆਪਣੀ ਨੁਮਾਇੰਦਗੀ ਕਰਨ ਦਾ ਮੌਕਾ ਦਿੱਤਾ ਹੈ, ਉਸ ਵਿਸ਼ਵਾਸ 'ਤੇ ਖ...