ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ ‘ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ
ਚੰਡੀਗੜ੍ਹ, 27 ਫਰਵਰੀ 2026
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫੈਸਲੇ 'ਤੇ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ 'ਸੱਚਾਈ ਅਤੇ ਇਮਾਨਦਾਰੀ' ਦੀ ਸਭ ਤੋਂ ਵੱਡੀ ਜਿੱਤ ਵਜੋਂ ਦਰਜ ਹੋਵੇਗਾ।
ਮੰਤਰੀ ਬੈਂਸ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਆਪ ਆਗੂਆਂ ਨੂੰ ਅਦਾਲਤ ਵੱਲੋਂ ਬਰੀ ਕੀਤਾ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਜਾਂਚ ਏਜੰਸੀਆਂ ਕੋਲ ਕੋਈ ਠੋਸ ਆਧਾਰ ਨਹੀਂ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ 100 ਕਰੋੜ ਦੇ ਫਰਜ਼ੀ ਘੁਟਾਲੇ ਦਾ ਸ਼ੋਰ ਮਚਾਇਆ, ਪਰ ਜ਼ਮੀਨੀ ਪੱਧਰ 'ਤੇ ਇੱਕ ਚਵੰਨੀ ਵੀ ਬਰਾਮਦ ਨਹੀਂ ਹੋਈ। ਇਹ ਸਪੱਸ਼ਟ ਹੋ ਗਿਆ ਹੈ ਕਿ ਪੂਰਾ ਕੇਸ ਸਿਰਫ਼ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਯਤਾ ਨੂੰ ਰੋਕਣ ਲਈ ਬੁਣੀ ਗਈ ਇੱਕ ਘਟੀਆ ਸਿਆਸੀ ਸਾਜ਼ਿਸ਼ ਸੀ। ਜਾਂਚ ਏਜੰਸੀਆਂ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਗਈ, ਜੋ ਅੱਜ ਬੁ...








