Shadow

Author: admin

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

Punjab
ਚੰਡੀਗੜ੍ਹ, 26 ਫਰਵਰੀ 2026: ਭਗਵੰਤ ਮਾਨ ਸਰਕਾਰ ਦੀ ਆਗਵਾਈ ਹੇਠ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਵੱਲੋਂ 18 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਵਿਆਪਕ ਪੱਧਰ ‘ਤੇ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਹਲਕਿਆਂ, ਜ਼ਿਲ੍ਹਿਆਂ ਅਤੇ ਸੂਬਾ ਪੱਧਰ 'ਤੇ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ 100 ਚੋਟੀ ਦੇ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਿੱਤੇ ਜਾਣਗੇ। ਦੱਸਣਯੋਗ ਹੈ ਕਿ ਸਵੈ-ਸਹਾਇਤਾ ਸਮੂਹਾਂ ਦੀਆਂ ਗੈਰ-ਕਾਰਗੁਜ਼ਾਰੀ ਸੰਪਤੀਆਂ ਦੀ ਦਰ 18 ਫ਼ੀਸਦ ਤੋਂ ਘੱਟ 2.16 ਫ਼ੀਸਦ ਹੋ ਗਈ ਹੈ। ਇਸ ਸਬੰਧੀ ਵੱਡੇ ਪੱਧਰ 'ਤੇ ਜਸ਼ਨਾਂ ਦਾ ਐਲਾਨ ਕਰਦਿਆਂ ਅਤੇ ਸਾਲ 2022 ਤੋਂ ਬਾਅਦ ਦਿੱਤੇ ਜਾ ਰਹੇ ਵਿੱਤੀ ਅਤੇ ਸੰਸਥਾਗਤ ਲਾਭਾਂ ਬਾਰੇ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਵੈ-ਸਹਾਇਤਾ ਸਮੂਹਾਂ ਦਾ ਵਿਸਥਾਰ ਕੀਤਾ ਗਿਆ ਹੈ, ਫੰਡਿੰਗ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਪੇਂਡੂ ਔਰਤਾਂ ਦੀ ਸਥਿਤੀ ਨੂੰ ਮਜ਼ਬੂਤ ਕੀਤਾ ਗਿਆ ਹੈ। ...
ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ

ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ

Politics
ਚੰਡੀਗੜ੍ਹ, 26 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਬੈਂਕਾਂ ਨਾਲ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਦਾ ਉਦੇਸ਼ ਪੈਨਸ਼ਨਰ ਸੇਵਾ ਪੋਰਟਲ (ਪੀ ਐਸ ਪੀ) 'ਤੇ ਲੰਬਿਤ ਪਏ ਮੁੱਦਿਆਂ ਨੂੰ ਹੱਲ ਕਰਨਾ ਸੀ। ਵਾਰ-ਵਾਰ ਹੋ ਰਹੀ ਦੇਰੀ ਅਤੇ ਸਮਾਂ-ਸੀਮਾਵਾਂ ਦੀ ਉਲੰਘਣਾ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਾਰੇ ਲੰਬਿਤ ਮਾਮਲਿਆਂ ਨੂੰ ਕਲੀਅਰ ਕਰਨ ਲਈ 31 ਮਾਰਚ, 2026 ਦੀ ਸਖ਼ਤ ਡੈੱਡਲਾਈਨ ਤੈਅ ਕੀਤੀ ਅਤੇ ਸਪੱਸ਼ਟ ਕੀਤਾ ਕਿ ਅੱਗੇ ਤੋਂ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੈਂਕ ਪਹਿਲਾਂ ਵੀ ਤੈਅ ਸਮਾਂ-ਸਾਰਣੀ ਦੀ ਪਾਲਣਾ ਕਰਨ ਵਿੱਚ ਅਸਫਲ ਰਹੇ ਸਨ, ਜਿਸ ਕਾਰਨ ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਬੇਨਤੀ 'ਤੇ ਤਰੀਕਾਂ ਵਿੱਚ ਵਾਧਾ ਕਰਨਾ ਪਿਆ। ਉਨ੍ਹਾਂ ਕਿਹਾ, “ਇਨ੍ਹਾਂ ਛੋਟਾਂ ਦੇ ਬਾਵਜੂਦ, ਪ੍ਰਮੁੱਖ ਵਿੱਤੀ ਸੰਸਥਾਵਾਂ ਵਿੱਚ ਭਾਰੀ ਬੈਕਲਾਗ ਬਰਕਰਾਰ ਹੈ। ਇਹ ਸਥਿਤੀ ਨਾ-ਮਨਜ਼ੂਰ ਹੈ। ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਸਾ...
ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਸਰਕਾਰੀ ਕਾਲਜ ਰੂਪਨਗਰ ਵਿਖੇ ਅੱਜ

ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਸਰਕਾਰੀ ਕਾਲਜ ਰੂਪਨਗਰ ਵਿਖੇ ਅੱਜ

Punjab
ਰੂਪਨਗਰ, 26 ਫਰਵਰੀ: ਵਧੀਕ ਡਿਪਟੀ ਕਮਿਸ਼ਨਰ ਰੂਪਨਗਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੁਣੇ ਗਏ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਅੱਜ 27 ਫਰਵਰੀ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਸਰਕਾਰੀ ਕਾਲਜ ਰੂਪਨਗਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ ਵੱਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਮਾਰੋਹ ਵਾਲੇ ਸਥਾਨ ਅਤੇ ਆਲੇ ਦੁਆਲੇ ਦੀ ਸਾਫ-ਸਫਾਈ ਅਤੇ ਸਟੇਜ਼ ਦੀ ਸਜਾਵਟ, ਆਮ ਲੋਕਾਂ ਅਤੇ ਹੋਰ ਸਖ਼ਸ਼ੀਅਤਾਂ ਦੇ ਬੈਠਣ ਦੇ ਪ੍ਰਬੰਧ, ਸੁਰੱਖਿਆ, ਪਾਰਕਿੰਗ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਆਦਿ ਨੂੰ ਲੈ ਕੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਇਸ ਸਮਾਗਮ ਮੌਕੇ ਆਪਣੀ ਡਿਊਟੀ ਤਨਦ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

Punjab
ਡੇਰਾ ਬਾਬਾ ਨਾਨਕ, 26 ਫਰਵਰੀ ( ) ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਈਆਂ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਅੰਦਰ ਸਰਬਪੱਖੀ ਵਿਕਾਸ ਕਰਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਸਮੁੱਚੇ ਹਲਕੇ ਵਿੱਚ ਲੋਕ ਹਿੱਤ ਵਿੱਚ ਵੱਖ-ਵੱਖ ਵਿਕਾਸ ਕਾਰਜ ਕੀਤੇ ਗਏ ਹਨ ਅਤੇ ਨਿਰੰਤਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖਾਂ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ...
ਆਪ ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ

ਆਪ ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ

Politics, Punjab
ਚੰਡੀਗੜ੍ਹ, 26 ਫ਼ਰਵਰੀ: ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਨਿਵੇਸ਼ ਸਹੂਲਤ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੰਡਸਟ੍ਰੀਅਲ ਪਾਰਕ, ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ₹300 ਕਰੋੜ ਦੀ ਲਾਗਤ ਨਾਲ ਸਥਾਪਿਤ ਕਾਰਗਿਲ ਪ੍ਰਾਈਵੇਟ ਲਿਮਿਟਡ ਦੇ ਨਵੇਂ ਡੇਅਰੀ ਫੀਡ ਪਲਾਂਟ ਦਾ ਉਦਘਾਟਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਮਾਣਯੋਗ ਰਾਸ਼ਟਰੀ ਸੰਯੋਜਕ ਸ੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ “ਇਨਵੈਸਟ ਪੰਜਾਬ” ਪਹਲ ਰਾਹੀਂ ਰਾਜ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਹੋ ਰਹੇ ਹਨ। ਇਨ੍ਹਾਂ ਨਿਵੇਸ਼ਾਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ ਅਤੇ ਰਾਜ ਦੇ ਸਮੂਹ ਆਰਥਿਕ ਵਿਕਾਸ ਨੂੰ ਗਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਵਧਦਾ ਨਿਵੇਸ਼ਕ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਖ਼ਾਸ ਤੌਰ ‘ਤੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ਵਿੱਚ ਨਿਵੇਸ਼ ਲਈ ਪ...
ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

Punjab
*ਚੰਡੀਗੜ੍ਹ, 26 ਫ਼ਰਵਰੀ:* ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ ਹੋਰ ਫ਼ੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸਜ਼) ਦੀ ਸ਼ੁਰੂਆਤ ਕੀਤੀ। ਪਠਾਨਕੋਟ ਜ਼ਿਲ੍ਹੇ ਵਿੱਚ ਪੈਂਦੀਆਂ ਇਨ੍ਹਾਂ ਸਾਈਟਾਂ ਦੀ ਸ਼ੁਰੂਆਤ ਕਰਨ ਮੌਕੇ ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪਹਿਲਕਦਮੀ ਨਾਲ ਬਾਜ਼ਾਰ ਵਿੱਚ ਰੇਤ ਅਤੇ ਹੋਰ ਖਣਿਜਾਂ ਦੀ ਬਹੁਤਾਤ ਵਿੱਚ ਉਪਲਬਧਤਾ ਯਕੀਨੀ ਬਣੇਗੀ ਅਤੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ‘ਤੇ ਹੋਰ ਪ੍ਰਭਾਵੀ ਢੰਗ ਨਾਲ ਨਕੇਲ ਕਸੀ ਜਾ ਸਕੇਗੀ। ਇਸ ਮੌਕੇ ਖਣਨ ਅਤੇ ਭੂ-ਵਿਗਿਆਨ ਮੰਤਰੀ, ਕਰੱਸ਼ਰ ਮਾਲਕਾਂ, ਜ਼ਮੀਨ ਮਾਲਕਾਂ ਅਤੇ ਸੀਨੀਅਰ ਵਿਭਾਗੀ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਦੋ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਲਈ ਸਮਝੌਤਿਆਂ ’ਤੇ ਹਸਤਾਖ਼ਰ ਕੀਤੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਸਾਈਟਾਂ ਤਹਿਤ 4.46 ਹੈਕਟੇਅਰ ਖੇਤਰ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਝੌਤਿਆਂ...
ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

Punjab
ਚੰਡੀਗੜ੍ਹ, 26 ਫਰਵਰੀ: ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਬੇਮਿਸਾਲ ਤਬਦੀਲੀ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੇ ਨਾਲ ਨਾਲ ਸੂਬੇ ਭਰ ਵਿੱਚ ਕਲਾਸਰੂਮ ਸਿੱਖਿਆ ਨੂੰ ਬੁਨਿਆਦੀ ਤੌਰ 'ਤੇ ਨਵਾਂ ਰੂਪ ਪ੍ਰਦਾਨ ਕਰੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪਹਿਲਕਦਮੀ ਨੂੰ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਪਰਿਵਰਤਨਸ਼ੀਲ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ, "ਇਹ ਇੱਕ ਇਤਿਹਾਸਕ ਪਹਿਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਇੰਨੇ ਵੱਡੇ ਪੱਧਰ 'ਤੇ ਡਿਜੀਟਲ ਬੁਨਿਆਦੀ ਢਾਂਚਾ ਨਹੀਂ ਪੇਸ਼ ਕੀਤਾ ਗਿਆ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ, ਅਸੀਂ ਪਹਿਲਾਂ ਕਲਾਸਰੂਮਾਂ ਨੂੰ ਮਜ਼ਬੂਤ ਕੀਤਾ ਅਤੇ ਸਿੱਖਣ ਦੇ ਨਤੀਜਿਆਂ ਨੂ...
ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

Politics, Punjab
ਚੰਡੀਗੜ੍ਹ, 26 ਫਰਵਰੀ : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ  ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਨਮਾਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗੀ। ਇਸ ਮੁੱਦੇ ’ਤੇ ਬੋਲਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਵੱਖ-ਵੱਖ ਇਸ਼ਤਿਹਾਰਾਂ ਰਾਹੀਂ ਔਰਤਾਂ ਦੇ ਅਸ਼ਲੀਲ ਅਤੇ ਅਪਮਾਨਜਨਕ ਚਿੱਤਰਣ ਦੇ ਕਈ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ। ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਮਨਾਹੀ) ਐਕਟ, 1986 ਔਰਤਾਂ ਦੇ ਕਿਸੇ ਵੀ ਅਸ਼ਲੀਲ ਜਾਂ ਅਪਮਾਨਜਨਕ ਚਿੱਤਰਣ ’ਤੇ ਸਖ਼ਤੀ ਨਾਲ ਪਾਬੰਦੀ ਲਗਾਉਂਦਾ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਇਸ਼ਤਿਹਾਰਾਂ, ਪ੍ਰਕਾਸ਼ਨਾਂ, ਪੇਂਟਿੰਗਾਂ ਜਾਂ ਕਿਸੇ ਹੋਰ ਮੀਡੀਆ ਪਲੇਟਫਾਰਮ ਰਾਹੀਂ ਔਰਤਾਂ ਨੂੰ ਅਸ਼ਲੀਲ ਜਾਂ ਅਪਮਾਨਜਨਕ ਢੰਗ ਨਾਲ ਪੇਸ਼ ਕਰਨਾ ਕਾਨੂੰਨ ਅਧੀਨ ਸਜ਼ਾਯੋਗ ਅਪਰਾਧ ਹੈ ਅਤੇ ਐਕਟ ਦੇ ਉਪਬੰਧਾਂ ਦੀ ਉਲੰਘਣਾ ...
ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ ਸੌਂਪੇ 40 ਟੈਬਲੇਟਸ

Punjab
*ਚੰਡੀਗੜ੍ਹ, 26 ਫ਼ਰਵਰੀ:* ਬੀਜ ਪ੍ਰਮਾਣੀਕਰਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਫੀਲਡ ਸਟਾਫ ਨੂੰ ਟੈਬਲੇਟਸ ਨਾਲ ਲੈਸ ਕੀਤਾ ਹੈ ਤਾਂ ਜੋ ਸਾਥੀ ਪੋਰਟਲ ਦਾ ਸਾਰਾ ਕੰਮ ਆਨਲਾਈਨ ਯਕੀਨੀ ਬਣਾਇਆ ਜਾ ਸਕੇ। ਵਿਭਾਗ ਵਿੱਚ ਮੁਕੰਮਲ ਡਿਜੀਟਲਾਈਜ਼ੇਸ਼ਨ ਵੱਲ ਇਸ ਮਿਸਾਲੀ ਕਦਮ ਨੂੰ ਅਮਲੀਜਾਮਾ ਪਹਿਨਾਉਂਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬੀਜ ਪ੍ਰਮਾਣੀਕਰਣ ਅਧਿਕਾਰੀਆਂ ਅਤੇ ਸਹਾਇਕਾਂ ਨੂੰ 40 ਟੈਬਲੇਟਸ ਸੌਂਪੇ। ਖੇਤੀਬਾੜੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਫੀਲਡ ਅਫ਼ਸਰਾਂ ਨੂੰ ਟੈਬਲੇਟਸ ਨਾਲ ਲੈਸ ਕਰਨ ਨਾਲ ਨਾ ਸਿਰਫ਼ ਕਾਗ਼ਜ਼ੀ ਕਾਰਵਾਈ ਖ਼ਤਮ ਹੋਵੇਗੀ, ਸਗੋਂ  ਇਸ ਨਾਲ ਜਵਾਬਦੇਹੀ ਵਧੇਗੀ ਅਤੇ ਨਿਰੀਖਣ ਦੌਰਾਨ ਖੇਤਾਂ ਤੋਂ ਸਿੱਧੇ ਤੌਰ ’ਤੇ ਕੰਪਿਊਟਰਾਈਜ਼ਡ ਡੇਟਾ ਤੁਰੰਤ ਜੁਟਾਉਣ ਵਿੱਚ ਆਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਖੇਤ ਦੀ ਸਹੀ ਭੂਗੋਲਿਕ ਸਥਿਤੀ ਨੂੰ ਜੀ.ਪੀ.ਐਸ ਰਾਹੀ...
ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime
ਚੰਡੀਗੜ੍ਹ 26 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਜਲੰਧਰ ਦੇ ਭੋਗਪੁਰ ਸਥਿਤ ਐਫਸੀਆਈ ਦਫ਼ਤਰ ਵਿਖੇ ਤਾਇਨਾਤ ਤਕਨੀਕੀ ਸਹਾਇਕ ਰੂਹੀ ਬਾਲਾ ਕਾਲੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗੁਰੂ ਤੇਗ ਬਹਾਦਰ ਚੌਲ ਮਿੱਲ, ਨੰਗਲ ਫਿਦਾ, ਸਬ-ਤਹਿਸੀਲ ਭੋਗਪੁਰ, ਜ਼ਿਲ੍ਹਾ ਜਲੰਧਰ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੱਸਿਆ ਕਿ ਖਰੀਦ ਸੀਜ਼ਨ 2025-26 ਲਈ ਉਕਤ ਚੌਲ ਮਿੱਲ ਨੂੰ ਝੋਨੇ ਦੀਆਂ 49,086 ਬੋਰੀਆਂ ਅਲਾਟ ਕੀਤੀਆਂ ਗਈਆਂ ਸਨ। ਅਲਾਟ ਕੀਤੀ ਗਈ ਮਾਤਰਾ ਵਿੱਚੋਂ, ਚੌਲਾਂ ਦੀਆਂ 1,160 ਬੋਰੀਆਂ ਦੋ ਖੇਪਾਂ (ਹਰੇਕ ਖੇਪ ਵਿੱਚ 580 ਬੋਰੀਆਂ) ਐਫ.ਸੀ.ਆਈ. ਨੂੰ ਭੇਜਣ ਲਈ ਲੰਬਿਤ ਸਨ। ਉਨ੍ਹਾਂ ਦੱਸਿਆ ਕਿ ਉਕਤ ਦੋ ਖੇਪਾਂ ਭੋਗਪੁਰ ਸਥਿਤ ਐਫ.ਸੀ.ਆਈ. ਗੋਦਾਮ ਵਿੱਚ ਭੇਜੀਆਂ ਗਈਆਂ ਸਨ। ਇਸ ਤੋਂ...