ਗੈਂਗਸਟਰਾਂ ’ਤੇ ਵਾਰ ਦਾ 32ਵਾਂ ਦਿਨ: ਪੰਜਾਬ ਪੁਲਿਸ ਵੱਲੋਂ 631 ਥਾਈਂ ਛਾਪੇਮਾਰੀ ; 217 ਕਾਬੂ
ਚੰਡੀਗੜ੍ਹ, 21 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 32ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 631 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਮੁਹਿੰਮ ਦੇ 32ਵੇਂ ਦਿਨ, ਪੁਲਿਸ ਟੀਮਾਂ ਨੇ 217 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 10,412 ਹੋ ਗਈ ਹੈ।
ਇਸ ਤੋਂ ਇਲਾਵਾ 95 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹ...








