ਕੈਬਨਿਟ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ
ਮਲੋਟ / ਸ੍ਰੀ ਮੁਕਤਸਰ ਸਾਹਿਬ, 13 ਅਗਸਤ
ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਨੀਵਾਲਾ ਫੱਤਾ, ਮੋਹਲਾ ਅਤੇ ਕਰਮਪੱਟੀ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਹਨਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ।
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ ਮਨਮਰਜ਼ੀਆਂ ਨਾਲ ਕੰਮ ਕੀਤਾ ਅਤੇ ਉਹਨਾਂ ਤੋਂ ਕਿਸੇ ਨੇ ਕੋਈ ਹਿਸਾਬ ਨਹੀਂ ਮੰਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੀ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ, ਜਿਸ ਵਿੱਚ ਹਰ ਪੈਸਾ ਲੋਕ ਭਲਾਈ ਲਈ ਖਰਚਿਆ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਸੂਬੇ ਵਿੱਚ ਨਹਿਰਾਂ, ਖਾਲਿਆਂ ਅਤੇ ਕੱਸੀਆਂ ਦੀ ਸਫ਼ਾਈ ਅਤੇ ਮੁਰੰਮਤ ਦੇ ਕੰਮ ਤੇਜ਼ੀ ਨਾਲ ਕਰਵਾਏ ਗਏ ਹਨ। ਇਸ ਦੇ ਨਾਲ ਹੀ ਰਾਜ ਦੀਆਂ 40 ਹਜ਼ਾਰ ਕਿਲੋਮੀਟਰ ਨਵੀਆਂ ਸੜਕਾਂ ਦਾ ਨਿਰਮਾਣ ਅਤੇ ਖਰਾਬ ਸੜਕ...







