ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ
ਚੰਡੀਗੜ੍ਹ, 19 ਫਰਵਰੀ:
ਪੰਜਾਬ ਦੇ ਖੇਤੀਬਾੜੀ ਸੈਕਟਰ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ-ਪ੍ਰੋਸੈਸਿੰਗ ਸੈਕਟਰ ਨੂੰ ਹੋਰ ਮਜ਼ਬੂਤ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਸਥਾਪਿਤ ਤਿੰਨ ਪ੍ਰੋਸੈਸਿੰਗ ਯੂਨਿਟਾਂ ਵਿੱਚ ਵਿਆਪਕ ਵਿਸਥਾਰ ਕੀਤਾ ਹੈ।
ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਆਲਮਗੜ੍ਹ ਵਿਖੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ (ਪੀ.ਏ.ਜੀ.ਆਰ.ਈ.ਐਕਸ.ਸੀ.ਓ.) ਵੱਲੋਂ ਸਥਾਪਤ ਕੀਤੀਆਂ ਗਈਆਂ ਤਿੰਨ ਅਹਿਮ ਵਿਸਥਾਰਤ ਯੂਨਿਟਾਂ ਦਾ ਉਦਘਾਟਨ ਕੀਤਾ। ਇਹਨਾਂ ਯੂਨਿਟਾਂ ਵਿੱਚ ਮਿਰਚ ਪ੍ਰੋਸੈਸਿੰਗ ਯੂਨਿਟ, ਸਿਟਰਸ ਪ੍ਰੋਸੈਸਿੰਗ ਯੂਨਿਟ ਅਤੇ ਹਾਈ-ਟੈਕ ਪ੍ਰੋਟੈਕਟਡ ਕਲਟੀਵੇਸ਼ਨ ਨਰਸਰੀ ਸ਼ਾਮਲ ਹੈ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਯੂਨਿਟਾਂ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ...








