Shadow

Author: admin

ਕਿਸਾਨਾਂ ਦੀ ਆਮਦਨ ਵਧਾਉਣ ਲਈ 1300 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਨੂੰ ਬਾਗਬਾਨੀ ਦੇ ਖੇਤਰ ਵਿੱਚ ਮਿਲੇਗਾ ਵੱਡਾ ਹੁਲਾਰਾ : ਮੋਹਿੰਦਰ ਭਗਤ

ਕਿਸਾਨਾਂ ਦੀ ਆਮਦਨ ਵਧਾਉਣ ਲਈ 1300 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਨੂੰ ਬਾਗਬਾਨੀ ਦੇ ਖੇਤਰ ਵਿੱਚ ਮਿਲੇਗਾ ਵੱਡਾ ਹੁਲਾਰਾ : ਮੋਹਿੰਦਰ ਭਗਤ

Politics
ਚੰਡੀਗੜ੍ਹ, 18 ਫਰਵਰੀ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਲਗਭਗ 1300 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਨਾਲ ਬਾਗਬਾਨੀ ਖੇਤਰ ਵਿੱਚ ਵੱਡੀ ਸਕਾਰਾਤਮਕ ਤਬਦੀਲੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਨਾਲ ਜਿੱਥੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਉੱਥੇ ਨਵੇਂ ਨਿਰਯਾਤ ਮੌਕਿਆਂ ਲਈ ਵੀ ਰਾਹ ਪੱਧਰਾ ਹੋਵੇਗਾ। ਅੱਜ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਮੰਤਰੀ ਨੇ ਮਹਾਰਾਸ਼ਟਰ ਦੇ ਨਾਸਿਕ ਵਿੱਚ ਸਹਿਯਾਦਰੀ ਕਿਸਾਨ ਉਤਪਾਦਕ ਕੰਪਨੀ ਲਿਮਟਿਡ ਦੇ ਆਪਣੇ ਹਾਲੀਆ ਦੌਰੇ ਦੇ ਨਤੀਜੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਮਹਾਰਾਸ਼ਟਰ ਬਾਗਬਾਨੀ ਮਾਡਲ ਦੇ  ਸਫ਼ਲ ਅਭਿਆਸਾਂ ਨੂੰ ਅਪਣਾਏਗਾ ਤਾਂ ਜੋ ਸੂਬੇ ਦੇ ਕਿਸਾਨ ਸੰਗਠਿਤ ਖੇਤੀ, ਪ੍ਰੋਸੈਸਿੰਗ ਅਤੇ ਬਿਹਤਰ ਮਾਰਕੀਟ ਲਿੰਕੇਜ ਰਾਹੀਂ ਵੱਧ ਮੁਨਾਫ਼ਾ ਕਮਾ ਸਕਣ। ਉਨ੍ਹਾਂ ਦੱਸਿਆ ਕਿ ਸਿਖਲਾਈ ਅਤੇ ਸੰਸਥਾਗਤ ਸਹਾਇਤਾ ਰਾਹੀਂ ਪੰਜਾਬ ਵਿੱਚ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓ.) ਨੂੰ ਮਜ਼ਬੂਤ ਕਰਨ ਲਈ ਸਹਿਯਾਦਰੀ ਨਾਲ ਸਮਝੌਤਾ ’ਤੇ ਵੀ ਹਸਤਾਖਰ ਕੀਤੇ ਗਏ ਹਨ। ਸ੍ਰੀ ਭਗਤ ਨੇ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਬਹੁਤ ਸਫ਼ਲ ਰਿਹਾ ਕ...
ਆਮ ਆਦਮੀ ਕਲੀਨਿਕ ਮਰੀਜ਼ ਫੀਡਬੈਕ ‘ਚ ਹੁਸ਼ਿਆਰਪੁਰ ਜ਼ਿਲ੍ਹੇ ਦਾ ਸਰਵੋਤਮ ਪ੍ਰਦਰਸ਼ਨ

ਆਮ ਆਦਮੀ ਕਲੀਨਿਕ ਮਰੀਜ਼ ਫੀਡਬੈਕ ‘ਚ ਹੁਸ਼ਿਆਰਪੁਰ ਜ਼ਿਲ੍ਹੇ ਦਾ ਸਰਵੋਤਮ ਪ੍ਰਦਰਸ਼ਨ

Punjab
ਹੁਸ਼ਿਆਰਪੁਰ, 18 ਫਰਵਰੀ : ਸਿਹਤ ਖੇਤਰ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਹੁਸ਼ਿਆਰਪੁਰ ਜ਼ਿਲ੍ਹੇ ਨੇ ਇੱਕ ਮਹੱਤਵਪੂਰਨ ਸਥਾਨ ਹਾਸਲ ਕੀਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਚੰਡੀਗੜ੍ਹ ਵਿਚ ਆਯੋਜਿਤ ਸਿਵਲ ਸਰਜਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਦੀ ਦੋ ਦਿਨਾਂ ਕਾਨਫਰੰਸ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਆਮ ਆਦਮੀ ਕਲੀਨਿਕ ਮਰੀਜ ਫੀਡਬੈਕ ਵਿਚ ਪੂਰੇ ਪੰਜਾਬ ਵਿਚ ਵਧੀਆ ਪ੍ਰਦਰਸ਼ਨ ਦੇ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਹੁਸ਼ਿਆਰਪੁਰ ਦੇ ਐਕਟਿੰਗ ਸਿਵਲ ਸਰਜਨ ਅਤੇ ਆਮ ਆਦਮੀ ਕਲੀਨਿਕ ਦੇ ਨੋਡਲ ਅਫਸਰ ਡਾ. ਸੀਮਾ ਗਰਗ ਨੇ ਪ੍ਰਾਪਤ ਕੀਤਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿਹਤ ਵਿਭਾਗ ਦੀ ਟੀਮ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਨਮਾਨ ਜ਼ਿਲ੍ਹੇ ਦੇ ਸਿਹਤ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਟੀਮ ਵਰਕ ਅਤੇ ਜਨਤਕ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਦੇ ਦਰਵਾਜ਼ੇ 'ਤੇ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਜ਼ਿਲ੍ਹੇ ਦੀ ਸਮੂਹਿਕ ਮਿਹਨਤ...
ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ

Crime
ਚੰਡੀਗੜ੍ਹ, 18 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 29ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 689 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ  ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 29ਵੇਂ ਦਿਨ, ਪੁਲਿਸ ਟੀਮਾਂ ਨੇ 196 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹਥਿਆਰ ਬਰਾਮਦ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫਤਾਰੀਆਂ ਦੀ ਗਿਣਤੀ 9,978 ਹੋ ਗਈ ਹੈ। ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ...
ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ

ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ

Punjab
ਚੰਡੀਗੜ੍ਹ 18 ਫਰਵਰੀ, 2026: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਪੋਲੋ ਹਸਪਤਾਲ ਦੇ ਮਾਹਰ ਡਾਕਟਰਾਂ ਵੱਲੋਂ ਦਿੱਤੀ ਗਈ ਸਲਾਹ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਭਾਰਤ ਦੇ ਕਿਸਾਨਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤੇ ਨਾਲ ਭਾਰਤੀ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਪ੍ਰਮੁੱਖ ਮੁੱਦਿਆਂ ਪ੍ਰਤੀ ਉਦਾਸੀਨਤਾ ਨਾਲ ਪੇਸ਼ ਆ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭਾਰਤੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਅਸੀਂ ਇਸ ਵਪਾਰਕ ਸਮਝੌਤੇ ਵਿਰੁੱਧ ਆਵਾਜ਼ ਬੁਲੰਦ ਕਰਾਂਗੇ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕਰਾਂਗੇ। ਸ. ਸੰਧਵਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਪੋਲੋ ਹਸਪਤਾਲ ਦੇ ਡਾਕਟਰਾਂ ਦੀ ਸਲਾਹ ਅਨੁਸਾਰ ਆਯਾਤ ਕੀਤੇ ਸੇਬ ਭਾਰਤੀ ਸੇਬਾਂ ਨਾਲੋਂ ਘੱਟ ਪੌਸ਼ਟਿਕ ਹੁੰਦੇ ਹਨ ਕਿਉਂਕਿ ਇਹ ਲੰਬੇ ਸਮੇਂ ਤੱਕ ਸਟੋਰ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Politics
ਚੰਡੀਗੜ੍ਹ, 18 ਫਰਵਰੀ, 2026: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਦੇ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਵਿਤਾ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਹਮੇਸ਼ਾ ਸਾਨੂੰ ਪ੍ਰੇਰਿਤ ਕਰੇਗਾ ਅਤੇ ਸਾਡੇ ਦਿਲ ਵਿੱਚ ਜੀਵੰਤ ਰਹੇਗਾ। ਸਪੀਕਰ ਸੰਧਵਾਂ ਨੂੰ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਤੇ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।...
ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Politics
ਚੰਡੀਗੜ੍ਹ, 18 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀਆਂ ਮੋਹਿੰਦਰ ਭਗਤ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ, ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀਆਂ ਨੇ ਮੇਜਰ (ਡਾ.) ਗੁਰਚਰਨ ਸਿੰਘ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਪ੍ਰਸ਼ਾਸਕੀ ਤਜਰਬਾ, ਅਨੁਸ਼ਾਸਿਤ ਪਿਛੋਕੜ ਅਤੇ ਸਾਬਕਾ ਫੌਜੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ ਨਾਲ ਕਾਰਪੋਰੇਸ਼ਨ ਦੇ ਕੰਮਕਾਜ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਾਬਕਾ ਫੌਜੀਆਂ ਦੇ ਰਾਸ਼ਟਰ ਪ੍ਰਤੀ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਦਿੰਦਿਆਂ ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਭਰੋਸਾ ਦਿਖਾਉਣ ਲਈ ਧੰਨਵਾਦ ਕਰਦਿਆਂ ਮੇਜਰ (ਡਾ.) ਗੁਰਚਰਨ ਸਿੰਘ ਨੇ ਕਿਹਾ ਕਿ ਉਹ ਆਪਣੀ...
ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime, Punjab
ਚੰਡੀਗੜ੍ਹ 18 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ, ਜੋ ਕਿ ਪੇਸ਼ੇ ਤੋਂ ਇੱਕ ਮਜ਼ਦੂਰ ਹੈ, ਨੇ ਦੱਸਿਆ ਕਿ ਉਸ ਨੂੰ ਅਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਨੇ ਬੀਐਨਐਸਐਸ ਦੀ ਧਾਰਾ 128 (ਪਹਿਲਾਂ ਸੀਆਰਪੀਸੀ ਦੀ ਧਾਰਾ 109 ਸੀ) ਤਹਿਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਐਸਡੀਐਮ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਸ ਉਪਰੰਤ, ਸ਼ਿਕਾਇਤਕਰਤਾ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਅਤੇ ਅਗਲੀ ਸੁਣਵਾਈ ਦੀ ਮਿਤੀ 18.02.2026 ਨਿਰਧਾਰਤ ਕੀਤੀ ਗਈ। ਉਨ੍ਹਾਂ...
ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ 2 ਮਹੀਨਿਆਂ ਵਿੱਚ 80,508 ਸੈਲਾਨੀਆਂ ਦੀ ਹੋਈ ਆਮਦ: ਲਾਲ ਚੰਦ ਕਟਾਰੂਚੱਕ

ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ 2 ਮਹੀਨਿਆਂ ਵਿੱਚ 80,508 ਸੈਲਾਨੀਆਂ ਦੀ ਹੋਈ ਆਮਦ: ਲਾਲ ਚੰਦ ਕਟਾਰੂਚੱਕ

Punjab
ਚੰਡੀਗੜ੍ਹ, ਫਰਵਰੀ 18: ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਜਿਸ ਨਾਲ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਾਲ ਦੇ ਪਹਿਲੇ ਦੋ ਮਹੀਨਿਆਂ ਦੌਰਾਨ ਹੀ ਚਿੜੀਆਘਰ ਵਿੱਚ 80,508 ਸੈਲਾਨੀਆਂ ਦੀ ਆਮਦ ਹੋਈ ਹੈ ਜੋ ਕਿ ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਲੋਕਾਂ ਦੀ ਵੱਧ ਰਹੀ ਜਾਗੂਰਕਤਾ ਅਤੇ ਸ਼ਮੂਲੀਅਤ ਨੂੰ ਦਰਸਾਉਂਦਾ ਹੈ। ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਵੱਲੋਂ ਲੋਕਾਂ ਨੂੰ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।" ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿ...
ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ ਤੈਅ , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ

ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ ਤੈਅ , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ

Punjab
ਚੰਡੀਗੜ੍ਹ, 18 ਫਰਵਰੀ: ਵਿਦਿਅਕ ਮਿਆਰਾਂ ਨੂੰ ਹੋਰ ਬਿਹਤਰ ਬਣਾਉਣ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਾਛੀਵਾੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਸਾਹਮਣੇ ਆਈਆਂ ਗੰਭੀਰ ਖਾਮੀਆਂ ਸਬੰਧੀ ਫੌਰੀ ਅਤੇ ਫ਼ੈਸਲਾਕੁੰਨ ਕਾਰਵਾਈ ਕੀਤੀ ਗਈ ਹੈ। ਇਸ ਦੌਰੇ ਦੌਰਾਨ, ਪੰਜਾਬ ਦੇ ਸਿੱਖਿਆ ਮੰਤਰੀ ਨੇ ਸਕੂਲ ਪ੍ਰਬੰਧਨ ਵਿੱਚ ਕਮੀਆਂ ਸਾਹਮਣੇ ਆਈਆਂ ਅਤੇ ਵਿਦਿਆਰਥੀਆਂ ਨੂੰ ਮੁਢਲੀ ਸਿੱਖਿਆ ਨਾਲ ਜੂਝਦੇ ਦੇਖਿਆ, ਜਿਸ ਕਾਰਨ ਤੁਰੰਤ ਸੁਧਾਰਾਤਮਕ ਉਪਾਅ ਕੀਤੇ ਗਏ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਾਅਦ ਵਿੱਚ ਛੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ, ਜਿਨ੍ਹਾਂ ਵਿੱਚ ਬੀ.ਆਰ.ਸੀ., ਮੁੱਖ ਅਧਿਆਪਕ, ਇੱਕ ਐਸੋਸੀਏਟ ਅਧਿਆਪਕ, ਤਿੰਨ ਈ.ਟੀ.ਟੀ. ਅਧਿਆਪਕ ਅਤੇ ਇੱਕ ਆਈ.ਈ.ਏ.ਟੀ. ਅਧਿਆਪਕ ਸ਼ਾਮਲ ਹਨ। ਇਹ ਕਾਰਵਾਈ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਵਿੱਢੀ ਗਈ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਿੱਖਣ ਦੇ ਨਤੀਜਿਆਂ ...
12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ : ਸਪੀਕਰ ਕੁਲਤਾਰ ਸਿੰਘ ਸੰਧਵਾਂ

12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ : ਸਪੀਕਰ ਕੁਲਤਾਰ ਸਿੰਘ ਸੰਧਵਾਂ

Punjab
ਚੰਡੀਗੜ੍ਹ/ਕਿਲਾ ਰਾਏਪੁਰ (ਲੁਧਿਆਣਾ), 18 ਫਰਵਰੀ: ਕਿਲਾ ਰਾਏਪੁਰ ਪੇਂਡੂ ਓਲੰਪਿਕ ਦੇ ਦੂਜੇ ਦਿਨ ਉਤਸ਼ਾਹ ਦਾ ਇੱਕ ਬੇਮਿਸਾਲ ਉਛਾਲ ਦੇਖਣ ਨੂੰ ਮਿਲਿਆ, ਹਜ਼ਾਰਾਂ ਲੋਕ, ਖਾਸ ਕਰਕੇ ਨੌਜਵਾਨ, ਪੰਜਾਬ ਦੇ ਅਮੀਰ ਪੇਂਡੂ ਖੇਡ ਵਿਰਾਸਤ ਦਾ ਜਸ਼ਨ ਮਨਾਉਣ ਲਈ ਇਤਿਹਾਸਕ ਸਟੇਡੀਅਮ ਕਿਲਾ ਰਾਏਪੁਰ ਵਿੱਚ ਇਕੱਠੇ ਹੋਏ। ਦੂਜੇ ਦਿਨ ਦੀਆਂ ਖੇਡਾਂ ਨੇ ਦਰਸ਼ਕਾਂ ਦੇ ਮਨ ਨੂੰ ਮੋਹ ਲਿਆ ਕਿਉਂਕਿ ਇਤਿਹਾਸਕ ਬੈਲ ਗੱਡੀਆਂ ਦੀਆਂ ਦੌੜਾਂ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਮੁੜ ਸੁਰਜੀਤ ਹੋਈਆਂ ਹਨ ਜੋ ਦਰਸ਼ਕਾਂ ਦੇ ਧਿਆਨ ਦਾ ਕੇਂਦਰ ਬਣੀਆ। ਸਟੇਡੀਅਮ ਵਿੱਚ ਬੈਠੇ ਦਰਸ਼ਕਾਂ/ਲੋਕਾਂ ਨੇ ਜ਼ੋਰਦਾਰ ਜੈਕਾਰਿਆਂ ਦੀ ਗੂੰਜ ਨਾਲ ਰਵਾਇਤੀ ਬੈਲ ਗੱਡੀਆਂ ਦੀਆਂ ਦੌੜਾਂ ਦਾ ਸਵਾਗਤ ਕੀਤਾ। ਦਰਸ਼ਕਾਂ ਨੇ ਨਾ ਸਿਰਫ਼ ਬੈਲ ਗੱਡੀਆਂ ਦੀਆਂ ਦੌੜਾਂ ਦਾ ਉਤਸ਼ਾਹ ਨਾਲ ਸਮਰਥਨ ਕੀਤਾ ਸਗੋਂ ਰਵਾਇਤੀ ਖੇਡਾਂ ਅਤੇ ਐਥਲੈਟਿਕ ਮੁਕਾਬਲਿਆਂ ਦੀ ਇੱਕ ਜੀਵੰਤ ਲੜੀ ਦਾ ਵੀ ਸਮਰਥਨ ਕੀਤਾ।  ਜਿਸ ਵਿੱਚ ਹਾਕੀ ਮੈਚ, ਕਬੱਡੀ ਮੁਕਾਬਲੇ, ਸ਼ਾਟ ਪੁੱਟ ਥ੍ਰੋ, 100 ਮੀਟਰ ਸਪ੍ਰਿੰਟ, ਟੰਗ ਆਫ਼ ਵਾਰ ਮੁਕਾਬਲੇ, ਲੰਬੀ ਛਾਲ ਦੇ ਮੁਕਾਬਲੇ, ਬਾਜ਼ੀਗਰ ਸ਼ੋਅ ਅਤੇ ਕਈ ਹ...