Thursday, October 29
Shadow

Author: admin

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕਾਲੀਆਂ ਵਿਖੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕਾਲੀਆਂ ਵਿਖੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦਾ ਉਦਘਾਟਨ

hot news
ਲਹਿਰਾਗਾਗਾ, 4 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਕਾਲੀਆਂ ਵਿਖੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦਾ ਉਦਘਾਟਨ ਕਰ ਕੇ ਇਹ ਸਹੂਲਤ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੈਬਨਿਟ ਮੰਤਰੀ ਨੇ ਸੰਗਤ ਨਾਲ ਸਮਾਗਮ ਵਿੱਚ ਸ਼ਿਰਕਤ ਕੀਤੀ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਅਤੇ ਇਨ੍ਹਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਧਰਮਸ਼ਾਲਾਵਾਂ ਪਿੰਡਾਂ ਦੇ ਸਮਾਜਿਕ ਅਤੇ ਭਾਈਚਾਰਕ ਜੀਵਨ ਦਾ ਅਹਿਮ ਹਿੱਸਾ ਹਨ। ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਨਾਲ ਪਿੰਡ ਵਾਸੀਆਂ ਨੂੰ ਸਮਾਜਿਕ ਅਤੇ ਧਾਰਮਿਕ ਸਮਾਗਮ ਕਰਵਾਉਣ ਲਈ ਢੁ...
‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਫ਼ਤਹਿਗੜ੍ਹ ਚੂੜੀਆਂ, 3 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ "ਕੰਮ ਦੀ ਰਾਜਨੀਤੀ" ਅਤੇ ਪਰਿਵਾਰ ਕੇਂਦਰਿਤ ਰਾਜਨੀਤੀ ਵਿਚਕਾਰ ਸਪੱਸ਼ਟ ਫ਼ਰਕ ਦੇਖ ਰਿਹਾ ਹੈ। ਫ਼ਤਹਿਗੜ੍ਹ ਚੂੜੀਆਂ ਦੇ ਘਣੀਏ ਕੇ ਬਾਂਗਰ ਵਿਖੇ ਵੱਡੀ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਨੇ 90 ਫੀਸਦੀ ਪਰਿਵਾਰਾਂ ਲਈ ਮੁਫ਼ਤ ਬਿਜਲੀ, 10 ਲੱਖ ਤੱਕ ਦੇ ਇਲਾਜ, 88 ਫੀਸਦੀ ਖੇਤੀਬਾੜੀ ਜ਼ਮੀਨ ਲਈ ਨਹਿਰੀ ਪਾਣੀ ਅਤੇ ਮਾਵਾਂ-ਭੈਣਾਂ ਨੂੰ ਸਿੱਧੀ ਵਿੱਤੀ ਸਹਾਇਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਦਾ ਧਿਆਨ ਸ਼ਾਸਨ ਦੇ ਲਾਭਾਂ ਨੂੰ ਸਿੱਧਾ ਲੋਕਾਂ ਤੱਕ ਪਹੁੰਚਾਉਣ 'ਤੇ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਹਿਜ਼ ਸਾਢੇ ਚਾਰ ਸਾਲਾਂ ਵਿੱਚ ਸਾਡੀ ਸਰਕਾਰ ਨੇ ਕਾਂਗਰਸ ਅਤੇ ਅਕਾਲੀ ਸ਼ਾਸਨ ਦੇ 22 ਸਾਲਾਂ ਨਾਲੋਂ ਵੱਧ ਕੰਮ ਕਰ ਕੇ ਦਿਖਾਇਆ ਹੈ, ਜਦੋਂ ਕਿ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਨੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਸਿਖਰਲੇ ਸਥਾਨ 'ਤੇ ਪਹੁੰਚਾ ਦਿੱਤਾ ਹੈ। ਇਕੱਠ ਦੌਰਾਨ ਜਨਤਕ ਸਰਵੇਖਣ ਵਿੱਚ ਮਿਲੇ ਭਰਵੇਂ ਹੁੰਗਾਰੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ 2027 ਤੋਂ ਪਹਿਲਾਂ ਲੋਕਾਂ ਦਾ ਸੁਨੇਹਾ ਬਿਲਕੁਲ...
ਆਪ ਨੇ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

ਆਪ ਨੇ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ ਕੀਤਾ ਮੁਅੱਤਲ

breaking news
ਚੰਡੀਗੜ੍ਹ 3 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਵਿਰੋਧੀ ਸਰਗਰਮੀਆਂ ਅਤੇ ਅਨੁਸ਼ਾਸਨਹੀਣਤਾ ਦੇ ਦੋਸ਼ ਤਹਿਤ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਇਸਰਖਾਨਾ ਨੂੰ ਮੁਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ਮਾਇਸਰਖਾਨਾ ਨੇ ਇੱਕ ਸਰਕਾਰੀ ਸਕੂਲ ਦੇ ਕੰਮਕਾਜ ਬਾਰੇ ਝੂਠੇ ਬਿਆਨ ਦੇ ਕੇ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਸੀ। ਸ਼ਨੀਵਾਰ ਦੇਰ ਸ਼ਾਮ ਪਾਰਟੀ ਵੱਲੋਂ ਜਾਰੀ ਇੱਕ ਪੱਤਰ ਵਿੱਚ, ਆਪ ਪੰਜਾਬ ਨੇ ਦੱਸਿਆ ਕਿ ਉਸਨੂੰ ਮਾਇਸਰਖਾਨਾ ਦੀ ਪਾਰਟੀ ਵਿਰੋਧੀ ਸਰਗਰਮੀਆਂ ਅਤੇ ਅਨੁਸ਼ਾਸਨਹੀਣਤਾ ਵਿੱਚ ਸ਼ਮੂਲੀਅਤ ਬਾਰੇ ਜਾਣਕਾਰੀ ਮਿਲੀ ਸੀ। ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪਾਰਟੀ ਨੇ ਉਨ੍ਹਾਂ ਦੀ ਪ੍ਰਾਇਮਰੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤੀ ਹੈ। ਪਾਰਟੀ ਨੇ ਬਠਿੰਡਾ ਦੇ ਰਾਮ ਨਗਰ ਸਥਿਤ ਸਕੂਲ ਆਫ਼ ਐਮੀਨੈਂਸ ਬਾਰੇ ਮਾਇਸਰਖਾਨਾ ਦੇ ਬਿਆਨ ਦਾ ਵੀ ਹਵਾਲਾ ਦਿੱਤਾ, ਜਿੱਥੇ ਉਨ੍ਹਾਂ ਦਾਅਵਾ ਕੀਤਾ ਸੀ ਕਿ ਪੂਰੇ ਸਕੂਲ ਵਿੱਚ ਸਿਰਫ਼ ਇੱਕ ਹੀ ਅਧਿਆਪਕ ਹੈ। ਆਪ ਪੰਜਾਬ ਨੇ ਕਿਹਾ, "ਇਹ ਦਾਅਵਾ 29 ਸਤੰਬਰ 2026 ਨੂ...
ਅਕਾਲੀ ਦਲ ਨੂੰ ਲੰਬੀ ਹਲਕੇ ਵਿੱਚ ਇੱਕ ਹੋਰ ਝਟਕਾ, ਟਕਸਾਲੀ ਅਕਾਲੀ ਆਗੂਆਂ ਸਮੇਤ ਅੱਧਾ ਦਰਜਨ ਪਰਿਵਾਰ ‘ਆਪ’ ਵਿੱਚ ਸ਼ਾਮਲ

ਅਕਾਲੀ ਦਲ ਨੂੰ ਲੰਬੀ ਹਲਕੇ ਵਿੱਚ ਇੱਕ ਹੋਰ ਝਟਕਾ, ਟਕਸਾਲੀ ਅਕਾਲੀ ਆਗੂਆਂ ਸਮੇਤ ਅੱਧਾ ਦਰਜਨ ਪਰਿਵਾਰ ‘ਆਪ’ ਵਿੱਚ ਸ਼ਾਮਲ

hot news
ਲੰਬੀ 3 ਅਕਤੂਬਰ, 2026- ਆਮ ਆਦਮੀ ਪਾਰਟੀ ਨੂੰ ਹਲਕਾ ਲੰਬੀ ਵਿੱਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਭਗਵਾਨਪੁਰਾ ਵਿਖੇ ਅਕਾਲੀ ਦਲ ਨਾਲ ਜੁੜੇ ਟਕਸਾਲੀ ਆਗੂਆਂ ਅਤੇ ਅੱਧਾ ਦਰਜਨ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਕੈਬਨਿਟ ਮੰਤਰੀ ਪੰਜਾਬ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ਵਿੱਚ ਹੋਏ ਇਸ ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਪਰਿਵਾਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਗਿਆ। ਇਸ ਮੌਕੇ ਸਰਦਾਰ ਗੁਰਬਚਨ ਸਿੰਘ (ਸਾਬਕਾ ਪੰਚਾਇਤ ਮੈਂਬਰ), ਸਰਦਾਰ ਜਿਉਣ ਸਿੰਘ, ਸਰਦਾਰ ਮਹਿੰਦਰ ਸਿੰਘ, ਸਰਦਾਰ ਬਲਜਿੰਦਰ ਸਿੰਘ ਬੱਬੀ, ਸਰਦਾਰ ਸਤਵਿੰਦਰ ਸਿੰਘ, ਡਾ. ਗੁਰਨਾਮ ਸਿੰਘ, ਕੁਲਵਿੰਦਰ ਸਿੰਘ ਅਤੇ ਮਨਜਿੰਦਰ ਸਿੰਘ ਕਾਲਾ ਸਮੇਤ ਕਈ ਸਤਿਕਾਰਯੋਗ ਸ਼ਖ਼ਸੀਅਤਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈਆਂ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਨੂੰ ਨਾਲ ਲੈ ਕੇ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹ...
ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ ਪੰਜਾਬ ਸਰਕਾਰ : ਲਾਲ ਚੰਦ ਕਟਾਰੂਚੱਕ

ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ ਪੰਜਾਬ ਸਰਕਾਰ : ਲਾਲ ਚੰਦ ਕਟਾਰੂਚੱਕ

breaking news
ਚੰਡੀਗੜ੍ਹ/ਤਰਨ ਤਾਰਨ, ਅਕਤੂਬਰ 3:n          ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਤਰਨ ਤਾਰਨ ਦਾਣਾ ਮੰਡੀ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਦਾਣਾ-ਦਾਣਾ ਖਰੀਦੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਪਿੰਡ ਕਰਮੂਵਾਲਾ ਦੇ ਕਿਸਾਨ ਸੁਲੱਖਣ ਸਿੰਘ ਅਤੇ ਪਿੰਡ ਸਖੀਰਾ ਦੇ ਕਿਸਾਨ ਸ਼ਮਸ਼ੇਰ ਸਿੰਘ ਦੀ ਫ਼ਸਲ ਦੀ ਖ਼ਰੀਦ ਵੀ ਕਰਵਾਈ। ਉਨ੍ਹਾਂ ਮੰਡੀ ਵਿੱਚ ਖ਼ਰੀਦ, ਲਿਫਟਿੰਗ, ਭੁਗਤਾਨ, ਬਾਰਦਾਨੇ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ।...
Asian Games 2026: ਪੰਜਾਬ ਦੇ ਪੁੱਤ ਅਭਿਸ਼ੇਕ ਸ਼ਰਮਾ ਦੀ ਧਮਾਕੇਦਾਰ ਪਾਰੀ, ਪਿਤਾ ਰਾਜਕੁਮਾਰ ਸ਼ਰਮਾ ਨੇ ਦਿੱਤੀ ਵਧਾਈ

Asian Games 2026: ਪੰਜਾਬ ਦੇ ਪੁੱਤ ਅਭਿਸ਼ੇਕ ਸ਼ਰਮਾ ਦੀ ਧਮਾਕੇਦਾਰ ਪਾਰੀ, ਪਿਤਾ ਰਾਜਕੁਮਾਰ ਸ਼ਰਮਾ ਨੇ ਦਿੱਤੀ ਵਧਾਈ

Sports
ਅੰਮ੍ਰਿਤਸਰ: ਭਾਰਤੀ ਕ੍ਰਿਕਟ ਟੀਮ ਨੇ ਏਸ਼ੀਅਨ ਗੇਮਜ਼ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਆਪਣੇ ਨਾਮ ਕਰਕੇ ਦੇਸ਼ ਦਾ ਮਾਣ ਵਧਾਇਆ ਹੈ। ਇਸ ਇਤਿਹਾਸਕ ਉਪਲਬਧੀ ’ਤੇ ਨੌਜਵਾਨ ਆਲਰਾਊਂਡਰ ਅਭਿਸ਼ੇਕ ਸ਼ਰਮਾ ਦੇ ਪਿਤਾ ਅਤੇ ਕੋਚ ਰਾਜਕੁਮਾਰ ਸ਼ਰਮਾ ਨੇ ਭਾਰਤੀ ਟੀਮ, ਕੋਚਿੰਗ ਸਟਾਫ਼ ਅਤੇ ਬੀਸੀਸੀਆਈ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟੀਮ ਦੇ ਸਾਰੇ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁਸ਼ਕਲ ਹਲਾਤਾਂ ਦੇ ਬਾਵਜੂਦ ਭਾਰਤੀ ਖਿਡਾਰੀਆਂ ਨੇ ਜਿਸ ਜਜ਼ਬੇ ਨਾਲ ਖੇਡ ਦਾ ਪ੍ਰਦਰਸ਼ਨ ਕੀਤਾ, ਉਹ ਕਾਬਿਲ ਏ ਤਰੀਫ਼ ਹੈ। 'ਪਸੀਨਾ ਵਹਾਇਆ ਅਤੇ ਗੋਲਡ ਮੈਡਲ ਜਿੱਤ ਕੇ ਤਿਰੰਗਾ ਲਹਿਰਾਇਆ' ਰਾਜਕੁਮਾਰ ਸ਼ਰਮਾ ਨੇ ਗੱਲਬਾਤ ਦੌਰਾਨ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਅੱਜ ਪੂਰੇ ਭਾਰਤ ਲਈ ਬੇਹੱਦ ਮਾਣ ਅਤੇ ਖੁਸ਼ੀ ਦਾ ਦਿਨ ਹੈ। ਭਾਰਤੀ ਟੀਮ ਨੇ ਇਕਜੁੱਟ ਹੋ ਕੇ ਮੈਦਾਨ ’ਤੇ ਪਸੀਨਾ ਵਹਾਇਆ ਅਤੇ ਗੋਲਡ ਮੈਡਲ ਜਿੱਤ ਕੇ ਤਿਰੰਗਾ ਲਹਿਰਾਇਆ। ਉਨ੍ਹਾਂ ਕਿਹਾ ਕਿ ਪਹਿਲਾਂ ਸਾਡੀ ਮਹਿਲਾ ਕ੍ਰਿਕਟ ਟੀਮ ਨੇ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚਿਆ ਸੀ ਅਤੇ ਹੁਣ ਪੁਰਸ਼ ਟੀਮ ਨੇ ਵੀ ਉਹੀ ਕਾਰਨਾਮਾ ਦੁਹਰਾਉਂਦਿਆਂ...
ਸਟੀਲ ਬਨਾਮ ਲੋਹਾ ਦੀ ਕੜਾਹੀ: ਖਾਣਾ ਪਕਾਉਣ ਲਈ ਕਿਹੜਾ ਬਿਹਤਰ ਹੈ?

ਸਟੀਲ ਬਨਾਮ ਲੋਹਾ ਦੀ ਕੜਾਹੀ: ਖਾਣਾ ਪਕਾਉਣ ਲਈ ਕਿਹੜਾ ਬਿਹਤਰ ਹੈ?

health
STEEL VS IRON WOK: ਭਾਰਤੀ ਰਸੋਈ ਵਿੱਚ ਕੜਾਹੀ ਸਭ ਤੋਂ ਜ਼ਰੂਰੀ ਭਾਂਡਿਆਂ ਵਿੱਚੋਂ ਇੱਕ ਹੈ, ਜੋ ਮੁੱਖ ਤੌਰ 'ਤੇ ਸਬਜ਼ੀਆਂ ਪਕਾਉਣ, ਟੈਂਪਰਿੰਗ ਕਰਨ ਅਤੇ ਪਕੌੜੇ ਤਲਣ ਲਈ ਵਰਤਿਆ ਜਾਂਦਾ ਹੈ। ਅੱਜ ਵੀ, ਜ਼ਿਆਦਾਤਰ ਘਰਾਂ ਵਿੱਚ ਲੋਹੇ ਅਤੇ ਸਟੇਨਲੈਸ-ਸਟੀਲ ਦੀ ਕੜਾਹੀ ਸਭ ਤੋਂ ਪ੍ਰਸਿੱਧ ਵਿਕਲਪ ਹਨ। ਦਰਅਸਲ, ਲੋਕ ਜੀਵਨ ਸ਼ੈਲੀ ਵਿੱਚ ਮਹੱਤਵਪੂਰਨ ਬਦਲਾਅ ਕਰ ਰਹੇ ਹਨ, ਜਿਸ ਵਿੱਚ ਆਪਣੇ ਰਸੋਈ ਦੇ ਭਾਂਡਿਆਂ ਅਤੇ ਖਾਣਾ ਪਕਾਉਣ ਦੇ ਤਰੀਕਿਆਂ ਨੂੰ ਬਦਲਣਾ ਸ਼ਾਮਲ ਹੈ। ਹੁਣ ਸੁਆਦ ਦੇ ਨਾਲ-ਨਾਲ ਸਿਹਤ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਨਤੀਜੇ ਵਜੋਂ, ਬਹੁਤ ਸਾਰੇ ਲੋਕ ਸੋਚ ਰਹੇ ਹਨ ਕਿ ਰੋਜ਼ਾਨਾ ਖਾਣਾ ਪਕਾਉਣ ਲਈ ਕਿਹੜਾ ਬਿਹਤਰ ਵਿਕਲਪ ਹੈ: ਲੋਹਾ ਜਾਂ ਸਟੇਨਲੈਸ-ਸਟੀਲ ਦੀ ਕੜਾਹੀ। ਮਾਹਿਰਾਂ ਦਾ ਕਹਿਣਾ ਹੈ ਕਿ ਤੁਹਾਡੀ ਖਾਣਾ ਪਕਾਉਣ ਦੀ ਸ਼ੈਲੀ, ਸਿਹਤ ਜ਼ਰੂਰਤਾਂ ਅਤੇ ਰੱਖ-ਰਖਾਅ ਦੀਆਂ ਆਦਤਾਂ ਦੇ ਆਧਾਰ 'ਤੇ ਲੋਹੇ ਅਤੇ ਸਟੇਨਲੈਸ ਸਟੀਲ ਦੋਵਾਂ ਦੇ ਆਪਣੇ ਫਾਇਦੇ ਅਤੇ ਨੁਕਸਾਨ ਹਨ। ਹਾਲਾਂਕਿ, ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖੋ... ਆਇਰਨ ਦੀ ਕੜਾਹੀ ਲੋਹੇ ਦੀ ਕੜਾਹੀ ਹਮੇਸ਼ਾ ਭਾਰਤੀ ਰਸੋਈਆਂ ਵਿੱ...
‘ਦਾਦਾ’ ਬਣੇ ਨਵਜੋਤ ਸਿੱਧੂ, ਪੋਤੀ ਨਾਲ ਸਾਂਝੀ ਕੀਤੀ ਪਹਿਲੀ ਤਸਵੀਰ

‘ਦਾਦਾ’ ਬਣੇ ਨਵਜੋਤ ਸਿੱਧੂ, ਪੋਤੀ ਨਾਲ ਸਾਂਝੀ ਕੀਤੀ ਪਹਿਲੀ ਤਸਵੀਰ

enterinment news
ਹੈਦਰਾਬਾਦ: ਸਾਬਕਾ ਭਾਰਤੀ ਕ੍ਰਿਕਟਰ ਅਤੇ ਨੇਤਾ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦਾਦਾ-ਦਾਦੀ ਬਣੇ। ਉਨ੍ਹਾਂ ਦੇ ਪੁੱਤਰ ਕਰਨ ਸਿੱਧੂ ਦੇ ਘਰ ਨੰਨ੍ਹੀ ਧੀ ਨੇ ਜਨਮ ਲਿਆ ਹੈ। ਇਸ ਦੇ ਨਾਲ ਹੀ, ਕਰਨ ਸਿੱਧੂ ਅਤੇ ਇਨਾਇਤ ਵੀ ਮਾਤਾ-ਪਿਤਾ ਬਣੇ। ਨਵਜੋਤ ਸਿੱਧੂ ਨੇ ਇਸ ਸਬੰਧੀ ਸੋਸ਼ਲ ਮੀਡੀਆ ਉੱਤੇ ਖੁਸ਼ੀ ਨੂੰ ਸਾਂਝਾ ਕਰਦਿਆਂ ਫੈਨਸ ਨੂੰ ਦੱਸਿਆ ਕਿ, ਉਹ ਦਾਦਾ ਬਣ ਗਏ ਹਨ। 'ਮਾਂ ਪਾਰਵਤੀ ਦਾ ਅਸ਼ੀਰਵਾਦ' ਨਵਜੋਤ ਸਿੱਧੂ ਨੇ ਖੁਸ਼ੀ ਸਾਂਝੀ ਕਰਦਿਆ ਦੱਸਿਆ ਕਿ, ਉਹ ਦਾਦਾ ਬਣ ਗਏ ਹਨ। ਉਨ੍ਹਾਂ ਦੇ ਘਰ 1 ਅਕਤੂਬਰ ਨੂੰ ਉਨ੍ਹਾਂ ਦੀ ਪੋਤੀ ਅਤੇ ਕਰਨ ਸਿੱਧੂ ਅਤੇ ਇਨਾਇਤ ਦੀ ਧੀ ਨੇ ਜਨਮ ਲਿਆ ਹੈ। ਉਨ੍ਹਾਂ ਨੇ ਅਪਣੀ ਪੋਤੀ ਨਾਲ ਫੋਟੋ ਵੀ ਸਾਂਝੀ ਕੀਤੀ। ਫੋਟੋ ਵਿੱਚ ਦਿਖਿਆ ਕਿ ਨਵਜੋਤ ਸਿੰਘ ਸਿੱਧੂ ਬੱਚੀ ਦੇ ਪੈਰਾਂ ਨੂੰ ਮੱਥੇ ਨਾਲ ਲਗਾ ਰਹੇ ਹਨ ਅਤੇ ਲਿਖਿਆ- 'ਮਾਤਾ ਪਾਰਵਤੀ ਦਾ ਅਸ਼ੀਰਵਾਦ, ਉਨ੍ਹਾਂ ਨੇ ਮੈਨੂੰ ਇਸ ਸਾਲ ਜਨਵਰੀ ਵਿੱਚ ਗੁਪਤ ਨਵਰਾਤਰੀ ਦੀ ਅਸ਼ਟਮੀ ਦੇ ਦਿਨ ਹੀ ਪੋਤੀ ਆਰੀਆ ਦੀ ਝਲਕ ਦਿਖਾਈ ਸੀ।' ਨਵਜੋਤ ਸਿੱਧੂ ਨੇ ਪੋਤੀ ਦਾ ਨਾਮ ਵੀ ਰਿਵੀਲ ਕਰਦਿਆ ਦੱਸਿਆ ਕ...
ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

hot news
ਚੰਡੀਗੜ੍ਹ 3 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਦੀ ਸਰਾਂ ਵਿੱਚ ਬਹਿਰੀਨ ਤੋਂ ਆਈ ਮਹਿਲਾ ਨਾਲ ਜੁੜੇ ਅਤਿ ਗੰਭੀਰ ਮਾਮਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਇਸ ਪੂਰੇ ਘਟਨਾਕ੍ਰਮ 'ਤੇ ਧਾਰੀ ਗਈ ਉਨ੍ਹਾਂ ਦੀ ਚੁੱਪ ਕਈ ਵੱਡੇ ਸਵਾਲ ਖੜ੍ਹੇ ਕਰਦੀ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਦੇਸ਼-ਵਿਦੇਸ਼ 'ਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਅਤੇ ਸਮੂਹ ਪੰਜਾਬੀਆਂ ਤੋਂ ਸੱਚਾਈ ਕਿਉਂ ਛੁਪਾਈ ਜਾ ਰਹੀ ਹੈ? ਸ਼ੁਕਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਬਲਤੇਜ ਪੰਨੂ ਨੇ ਖੁਲਾਸਾ ਕਰਦਿਆਂ ਕਿਹਾ ਕਿ ਇਸ ਮਾਮਲੇ 'ਚ ਨਾ ਸਿਰਫ ਵਿੱਤੀ ਹੇਰਾਫੇਰੀ ਹੋਈ ਹੈ, ਬਲਕਿ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਤੋਂ ਵੀ ਪੈਸੇ ਇਕੱਠੇ ਕੀਤੇ ਗਏ ਹਨ। ਉਨ੍ਹਾਂ ਸਵਾਲ ਕੀਤਾ ਕਿ ਧਾਮੀ ਸਾਹਿਬ ਆਪਣੀ ਪ੍ਰੈੱਸ ਕਾਨਫਰੰਸ 'ਚ ਇਹ ਦੱਸਣ ਤੋਂ ਕਿਉਂ ਭੱਜੇ ਕਿ ਅਸਲ 'ਚ ਕਿੰਨਾ ਪੈਸਾ ਟ੍ਰਾਂਸਫਰ ਹੋਇਆ, ਇਹ ਪੈਸਾ ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

hot news
ਚੰਡੀਗੜ੍ਹ, 3 ਅਕਤੂਬਰ: ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’  ਮੁਹਿੰਮ ਦੇ 256ਵੇਂ ਦਿਨ ,ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 592 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 256ਵੇਂ ਦਿਨ, ਪੁਲਿਸ ਟੀਮਾਂ ਨੇ 275 ਵਿਅਕਤੀਆਂ ਨੂੰ 16 ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 75,810 ਗ੍ਰਿਫਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 195 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾ...