Monday, March 9
Shadow

Author: Sukhjinder Singh

ਨੇਚਰ ਫੈਸਟ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਸਮੀਖਿਆ ਮੀਟਿੰਗ

ਨੇਚਰ ਫੈਸਟ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਸਮੀਖਿਆ ਮੀਟਿੰਗ

Punjab
ਹੁਸ਼ਿਆਰਪੁਰ, 15 ਫਰਵਰੀ:             ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 16 ਅਤੇ 17 ਫਰਵਰੀ ਦੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਹੁਣ ਸਮਾਗਮ ਲਈ ਸਿਰਫ਼ ਦੋ ਦਿਨ ਬਾਕੀ ਹਨ, ਇਸ ਲਈ ਸਾਰੇ ਵਿਭਾਗ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ।             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਫਰਵਰੀ ਨੂੰ ਆਯੋਜਿਤ ਹੋਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਸਟਾਰ ਨਾਈਟ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਦਰਸ਼ਕਾਂ ਦੇ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ  ਇਸੇ ਦਿਨ ਪੰਜਾਬੀ ਫਿਲਮ ‘ਬੰਬੂਘਾਟ-2’ ਦੀ ਸਟਾਰਕਾਸਟ ਵੀ ਵਿਸ਼ੇਸ਼ ਰੂਪ ਵਿਚ ਮੌਜੂਦ ਰਹੇਗੀ, ਜਿਸ ਵਿੱਚ ਸਿੰਮੀ ਚਾਹਲ, ਐਮੀ ਵਿਰਕ ਅਤੇ ਕਰਮਜੀਤ ਅਨਮੋਲ ਦਰਸ਼ਕਾਂ ਨਾਲ ਰੂ-ਬ-ਰੂ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰੋਗਰਾਮਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਆਯੋਜਿਤ ਕਰਨਾ ਪ੍ਰਸ਼ਾਸਨ ਦੀ ਪਹਿਲਕਦਮੀ ਹੈ।             ਮ...
ਕਰਮਗੜ੍ਹ ਦੇ 100 ਸਾਲਾ ਜਗਨ ਸਿੰਘ ਨੇ ਪਹਿਲੀ ਵਾਰ ਕੀਤੇ ਪਵਿੱਤਰ ਨਗਰੀ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ

ਕਰਮਗੜ੍ਹ ਦੇ 100 ਸਾਲਾ ਜਗਨ ਸਿੰਘ ਨੇ ਪਹਿਲੀ ਵਾਰ ਕੀਤੇ ਪਵਿੱਤਰ ਨਗਰੀ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ

local news
ਬਰਨਾਲਾ, 15 ਫਰਵਰੀ            ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦਾ 100 ਸਾਲਾ ਬਜ਼ੁਰਗ ਜਗਨ ਸਿੰਘ ਖੁਦ ਨੂੰ ਕਰਮਾਂ ਵਾਲਾ ਦੱਸਦਾ ਹੈ ਜਿਸ ਨੂੰ "ਮੁੱਖ ਮੰਤਰੀ ਤੀਰਥ ਯਾਤਰਾ" ਬਦੌਲਤ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ।           ਬਜ਼ੁਰਗ ਜਗਨ ਸਿੰਘ ਨੇ ਦੱਸਿਆ ਕਿ ਉਸ ਨੇ ਜ਼ਿੰਦਗੀ ਵਿੱਚ ਪਹਿਲੀ ਵਾਰ ਹਰਮੰਦਿਰ ਸਾਹਿਬ ਨਤਮਸਤਕ ਹੋਇਆ ਹੈ। ਉਸ ਨੇ ਕਿਹਾ ਕਿ ਉਹ ਘਰ ਦੀ ਗ਼ਰੀਬੀ ਅਤੇ ਰੁਝੇਵਿਆਂ ਕਰਕੇ ਏਨੀ ਦੂਰ ਜਾਣ ਦੀ ਪਹੁੰਚ ਨਹੀਂ ਰੱਖਦਾ ਸੀ ਤੇ ਹੁਣ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹੈ ਕਿ ਜ਼ਿੰਦਗੀ ਦੇ ਆਖ਼ਰੀ ਪੜਾਅ 'ਚ ਉਸਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਹੋ ਗਏ। ਜਗਨ ਸਿੰਘ ਦਸੰਬਰ ਮਹੀਨੇ ਵਿੱਚ ਜਥੇ ਨਾਲ ਪਵਿੱਤਰ ਨਗਰੀ ਅੰਮ੍ਰਿਤਸਰ ਗਿਆ ਸੀ। ਉਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ।        ਇਸ ਤਰ੍ਹਾਂ ਪਿੰਡ ਸੇਖਾ ਦਾ ਬਜ਼ੁਰਗ ਜੋੜਾ ਪਾਲ ਸਿੰਘ (66 ਸਾਲ) ਅਤੇ ਅਮਰਜੀਤ ਕੌਰ (63 ਸਾਲ) ਵੀ ਪਹਿਲੀ ਵਾਰ ਹਰਿਮੰਦਰ ਸਾਹਿਬ ਨਤਮਸਤਕ ਹੋਇਆ। ਓਨ੍ਹਾਂ ਦੱਸਿਆ ਕਿ ਉਹ 9 ਫਰਵਰੀ ਨੂੰ ਮੁੱਖ ਮੰਤ...
ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਅਤੇ ਪੰਚਾ, ਸਰਪੰਚਾ ਨਾਲ ਮੀਟਿੰਗ ਕੀਤੀ ਗਈ

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਅਤੇ ਪੰਚਾ, ਸਰਪੰਚਾ ਨਾਲ ਮੀਟਿੰਗ ਕੀਤੀ ਗਈ

local news
ਕੋਟਕਪੂਰਾ 15 ਫਰਵਰੀ ( ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ  ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾ ਨੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਜੋ ਦਿੱਕਤ ਲੋਕਾਂ ਨੂੰ ਆ ਰਹੀ ਹੈ, ਉਸ ਦੇ ਠੋਸ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ, ਕਿ ਪੀਣ ਵਾਲੇ ਪਾਣੀ ਦਾ ਪ੍ਰਬੰਧ ਜਲਦ ਤੋਂ ਜਲਦ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਦੀ ਸਹੂਲਤ ਮਿਲ ਸਕੇ। । ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਚੰਗੀ ਸਿਹਤ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸ. ਸੰਧਵਾ ਨੇ ਦੱਸਿਆ ਕਿ ਪੁੰਡ ਦੇ 15 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀ ਉਹ ਪਾਰਟੀ ਹੈ ਜੋ ਹ...
ਮੁੱਖ ਮੰਤਰੀ ਸਿਹਤ ਯੋਜਨਾ: ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ: ਕਰਮਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ: ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ: ਕਰਮਜੀਤ ਕੌਰ

local news
ਹੁਸ਼ਿਆਰਪੁਰ, 15 ਫਰਵਰੀ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਵਿੱਚ ਸਭ ਤੋਂ ਵੱਡੀ ਸਿਹਤ ਸੁਰੱਖਿਆ ਪਹਿਲਕਦਮੀ ਹੈ, ਜੋ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 343 ਵਿਸ਼ੇਸ਼ ਸਿਹਤ ਕਾਰਡ ਬਣਾਉਣ ਵਾਲੇ ਕੈਂਪ ਲਗਾਏ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਇਹ ਯੋਜਨਾ 22 ਜਨਵਰੀ ਤੋਂ ਪੰਜਾਬ ਭਰ ਵਿੱਚ ਲਾਗੂ ਕੀਤੀ ਗਈ ਹੈ ਅਤੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕਰ ਰਹੀ ਹੈ। ਇਸ ਨਾਲ ਲਗਭਗ 3 ਕਰੋੜ ਲੋਕਾਂ ਨੂੰ 10 ਲੱਖ ਤੱਕ ਦਾ ਕੈਸ਼ਲੈਸ ਅਤੇ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਲਗਭਗ 900 ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਅਤੇ 2,356 ਕਿਸਮਾਂ ਦੇ ਇਲਾਜ ਪੈਕੇਜ ਸ਼ਾਮਲ ਹਨ। ਕਰਮਜੀਤ ਕੌਰ ਨੇ ਦੱਸਿਆ ਕਿ ਲਾਭਪਾਤਰੀਆ...
ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੀ ਹੈ – ਤਰੁਨਪ੍ਰੀਤ ਸਿੰਘ ਸੌਂਦ

ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੀ ਹੈ – ਤਰੁਨਪ੍ਰੀਤ ਸਿੰਘ ਸੌਂਦ

local news
ਮਾਲੇਰਕੋਟਲਾ, 14 ਫਰਵਰੀ: ਪੰਜਾਬ ਸਰਕਾਰ ਵੱਲੋਂ ਆਯੋਜਿਤ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੀ ਦੂਜੀ ਸ਼ਾਮ ਸੂਫ਼ੀ ਰੰਗਾਂ ਨਾਲ ਰੰਗੀ ਰਹੀ। ਸਥਾਨਕ ਸਰਕਾਰੀ ਕਾਲਜ ਦੇ ਵਿਹੜੇ ਵਿੱਚ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਰੂਹਾਨੀ ਆਵਾਜ਼ ਨਾਲ ਦਰਸ਼ਕਾਂ ਨੂੰ ਮੋਹ ਲਿਆ ਅਤੇ ਸਮਾਗਮ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ।ਉਨ੍ਹਾਂ ਨੇ “ਮਸਤ ਕਲੰਦਰ”, “ਅੱਲਾਹੂ” ਅਤੇ ਹੋਰ ਰੂਹਾਨੀ ਕਲਾਮਾਂ ਰਾਹੀਂ ਸਰੋਤਿਆਂ ਨਾਲ ਸਿੱਧਾ ਰੂਹਾਨੀ ਸੰਵਾਦ ਕੀਤਾ। ਇਸ ਤੋਂ ਇਲਾਵਾ ਸੂਫ਼ੀ ਗਾਇਕ ਅਰਸ਼ ਸੁਹੇਲ ਅਤੇ ਮਾਣਕ ਅਲੀ ਨੇ ਵੀ ਆਪਣੀ ਦਿਲਕਸ਼ ਗਾਇਕੀ ਨਾਲ ਸਮਾਂ ਬੰਨ੍ਹਿਆ ਅਤੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। ਸਮਾਰੋਹ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ , ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦੁਬਾਰਾ ਜ...
ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ ‘ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ

ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ ‘ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ

Politics, Punjab
ਚੰਡੀਗੜ੍ਹ 14 ਫਰਵਰੀ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ, ਜਦੋਂ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦਾ ਰਹਿਣ ਵਾਲਾ ਗੁਰਕੀਰਤ ਸਿੰਘ ਕਥਿਤ ਤੌਰ 'ਤੇ ਸ਼ਮਸ਼ਾਨਘਾਟ (ਕ੍ਰੀਮੇਸ਼ਨ ਗਰਾਊਂਡ) ਦੇ ਅੰਦਰ ਨਸ਼ੇ ਕਰਦਾ ਫੜਿਆ ਗਿਆ। ਚੀਮਾ ਨੇ ਕਿਹਾ ਕਿ ਇਸ ਮੁਲਜ਼ਮ ਦਾ ਸਿੱਧਾ ਸਬੰਧ ਕਾਂਗਰਸ ਪਾਰਟੀ ਨਾਲ ਜੁੜਦਾ ਹੈ ਅਤੇ ਫੜੇ ਗਏ ਵਿਅਕਤੀ ਦੀਆਂ ਕਾਂਗਰਸ ਦੇ ਵੱਖ-ਵੱਖ ਵੱਡੇ ਲੀਡਰਾਂ ਨਾਲ ਫ਼ੋਟੋਆਂ ਵੀ ਸਾਹਮਣੇ ਆਈਆਂ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜਾਣਦਾ ਹੈ ਕਿ ਜਦੋਂ ਸੂਬੇ ਵਿੱਚ ਅਕਾਲੀ ਦਲ-ਭਾਜਪਾ ਦਾ ਰਾਜ ਸੀ ਜਾਂ ਕਾਂਗਰਸ ਪਾਰਟੀ ਦਾ ਰਾਜ ਰਿਹਾ, ਉਸ ਸਮੇਂ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਵਗਾਇਆ ਗਿਆ। ਅੱਜ ਲਗਾਤਾਰ ਬਹੁਤ ਸਾਰੇ ਅਜਿਹੇ ਲੋਕ ਫੜੇ ਜਾ ਰਹੇ ਹਨ ਜਿਨ੍ਹਾਂ ਦਾ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨਾਲ ਸਬੰਧ ਰਿਹਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਵਾਲੀਆਂ ਇਹ ਪਾਰਟੀਆਂ ਅੱਜ ਕੁਰਲਾ ਰਹੀ...
ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ

Crime
ਚੰਡੀਗੜ੍ਹ, 14 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 25ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 702 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 25ਵੇਂ ਦਿਨ, ਪੁਲਿਸ ਟੀਮਾਂ ਨੇ 232 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9244 ਹੋ ਗਈ ਹੈ। ...
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

Punjab
ਚੰਡੀਗੜ੍ਹ, 14 ਫਰਵਰੀ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਮਸੌਲ ਦੇ ਸਰਕਾਰੀ ਸਕੂਲ ਵਿੱਚ ਕੀਤੇ ਗਏ ਸ਼ਾਨਦਾਰ ਬਦਲਾਅ 'ਤੇ ਚਾਨਣਾ ਪਾਇਆ ਜੋ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਤੋਂ ਮਹਿਜ਼ 20 ਮਿੰਟ ਦੀ ਦੂਰੀ 'ਤੇ ਸਥਿਤ ਹੈ। ਸ. ਬੈਂਸ ਨੇ ਕਿਹਾ ਕਿ ਇਹ ਸਕੂਲ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਜਨਤਕ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਲਗਭਗ ਦੋ ਸਾਲ ਪਹਿਲਾਂ ਸਕੂਲ ਦੀ ਹਾਲਤ ਨੂੰ ਯਾਦ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ, "ਜਦੋਂ ਮੈਂ ਲਗਭਗ ਦੋ ਸਾਲ ਪਹਿਲਾਂ ਮਸੌਲ ਪਿੰਡ ਦੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਸੀ, ਤਾਂ ਸਕੂਲ ਦੀ ਹਾਲਤ ਬਹੁਤ ਹੀ ਤਰਸਯੋਗ ਸੀ। ਇਮਾਰਤ ਖਸਤਾ ਹਾਲਤ ਵਿੱਚ ਸੀ, ਕਲਾਸਰੂਮ ਟੁੱਟੇ ਹੋਏ ਸਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਅਤੇ ਲਿਖਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮਸੌਲ ਪਿੰਡ ਕਦੇ ਆਪਣੇ ਸਰਕਾਰੀ ਸਕੂਲ ਦੀ ਤਰਸਯੋਗ ਹਾਲਤ ਕਾਰਨ ਅਖ਼ਬਾਰਾਂ ਅਤੇ ਟੈਲੀਵਿਜ਼ਨ ਚੈਨਲਾਂ ਦੀਆਂ ਸੁਰਖੀਆਂ ਵਿੱਚ ਰਹਿੰਦਾ ਸ...
ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ

Punjab
ਚੰਡੀਗੜ੍ਹ, 14 ਫਰਵਰੀ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਤਲੁਜ ਅਤੇ ਸਵਾਂ ਦਰਿਆਵਾਂ ਦੇ ਕੰਢੇ ਵਸਦੇ ਪਿੰਡਾਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੀ ਮਾਰ ਝੱਲਦੇ ਆ ਰਹੇ ਕਈ ਪ੍ਰਭਾਵਿਤ ਇਲਾਕਿਆਂ ਲਈ ਸਥਾਈ ਹੱਲ ਯਕੀਨੀ ਬਣਾਏ ਹਨ। ਇਸ ਅਹਿਮ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਤਲੁਜ ਤੇ ਸਵਾਂ ਦੇ ਕੰਢੇ ਰਹਿਣ ਵਾਲੇ ਵਸਨੀਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਨੇ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਦਾ ਐਲਾਨ ਕੀਤਾ ਹੈ ਤਾਂ ਜੋ ਮਾਨਸੂਨ ਦੌਰਾਨ ਹੜ੍ਹਾਂ ਦੀ ਮਾਰ ਝੱਲਦੇ ਆ ਰਹੇ ਕਈ ਸੰਵੇਦਨਸ਼ੀਲ ਪਿੰਡਾਂ ਨੂੰ ਸਥਾਈ ਤੌਰ 'ਤੇ ਸੁਰੱਖਿਅਤ ਬਣਾਇਆ ਜਾ ਸਕੇ।” ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਸ. ...
ਵਾਰਡ ਨੰਬਰ 1, ਕੋਟਕਪੂਰਾ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਮੀਟਿੰਗ, ਕਈ ਪ੍ਰਮੁੱਖ ਪਰਿਵਾਰ ਪਾਰਟੀ ਵਿੱਚ ਸ਼ਾਮਲ

ਵਾਰਡ ਨੰਬਰ 1, ਕੋਟਕਪੂਰਾ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਮੀਟਿੰਗ, ਕਈ ਪ੍ਰਮੁੱਖ ਪਰਿਵਾਰ ਪਾਰਟੀ ਵਿੱਚ ਸ਼ਾਮਲ

Politics
ਕੋਟਕਪੂਰਾ 14 ਫਰਵਰੀ () ਸੁਖਜੀਤ ਸਿੰਘ ਢਿਲਵਾਂ ਦੀ ਅਗਵਾਈ ਹੇਠ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 1, ਕੋਟਕਪੂਰਾ ਵਿੱਚ ਇੱਕ ਅਹਿਮ ਮੀਟਿੰਗ ਸਫਲਤਾਪੂਰਵਕ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਇਲਾਕੇ ਦੇ ਕਈ ਪ੍ਰਮੁੱਖ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਵਿੱਚ ਆਪਣਾ ਪੂਰਾ ਵਿਸ਼ਵਾਸ ਜਤਾਉਂਦੇ ਹੋਏ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਜੀਤ ਸਿੰਘ ਢਿਲਵਾਂ ਨੇ ਆਉਣ ਵਾਲੇ ਰਾਜਨੀਤਿਕ ਪ੍ਰੋਗਰਾਮਾਂ ਤੋਂ ਪਹਿਲਾਂ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ, ਲੋਕ-ਭਲਾਈ ਕੇਂਦਰਿਤ ਪਹਿਲਕਦਮੀਆਂ ਅਤੇ ਬੂਥ ਪੱਧਰ ਦੀ ਏਕਤਾ ਦੀ ਮਹੱਤਤਾ ‘ਤੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਵੱਲੋਂ ਦਿਖਾਏ ਗਏ ਭਰੋਸੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਸੰਬੰਧੀ ਮੁੱਦਿਆਂ ਨੂੰ ਪਾਰਟੀ ਪੱਧਰ ‘ਤੇ ਪੂਰੀ ਤਾਕਤ ਨਾਲ ਉਠਾਇਆ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈ...