Tuesday, March 10
Shadow

Author: Sukhjinder Singh

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ “ਮੁੱਖ ਮੰਤਰੀ ਸਿਹਤ ਯੋਜਨਾ” ਕਾਰਡ ਜਾਰੀ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ “ਮੁੱਖ ਮੰਤਰੀ ਸਿਹਤ ਯੋਜਨਾ” ਕਾਰਡ ਜਾਰੀ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਕੀਤਾ ਦੌਰਾ

Punjab
ਮਾਨਸਾ, 14 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਵਿੱਚ "ਮੁੱਖ ਮੰਤਰੀ ਸਿਹਤ ਯੋਜਨਾ" ਕਾਰਡ ਜਾਰੀ ਕਰਨ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਭੀਖੀ ਅਤੇ ਖਿਆਲਾ ਵਿਖੇ ਲੱਗੇ ਕੈਂਪਾਂ ਦੇ ਦੌਰੇ ਮੌਕੇ ਉਨ੍ਹਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ, ਲਾਭਪਾਤਰੀਆਂ ਲਈ ਸਹੂਲਤਾਂ ਅਤੇ ਸਟਾਫ ਦੁਆਰਾ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਮੌਜੂਦ ਨਾਗਰਿਕਾਂ ਨਾਲ ਵੀ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੀ ਜਾ ਰਹੀ "ਮੁੱਖ ਮੰਤਰੀ ਸਿਹਤ ਯੋਜਨਾ" ਦਾ ਉਦੇਸ਼ ਹਰੇਕ ਨਾਗਰਿਕ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਯੋਜਨਾ ਦੇ ਤਹਿਤ ਹਰੇਕ ਯੋਗ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲਗਾਏ ਗਏ ਕੈਂਪਾਂ ਰਾਹੀਂ ਲਾਭਪਾਤਰੀ ਕਾਰਡ ਬਣਾਏ ਜਾ ਰਹੇ ਹਨ ਅਤੇ...
ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

Punjab
ਚੰਡੀਗੜ੍ਹ, 13 ਫਰਵਰੀ 2026 ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਸਰਦਾਰ ਅਮਰਜੀਤ ਸਿੰਘ ਕੋਕਰੀ ਕਲਾਂ ਅੱਜ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਨੇ ਨਿਹਾਲ ਸਿੰਘ ਵਾਲਾ ਖੇਤਰ ਵਿੱਚ ਲੰਬੇ ਸਮੇਂ ਤੋਂ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦਾ 'ਆਪ' ਵਿੱਚ ਆਉਣਾ ਮਾਨ ਸਰਕਾਰ ਦੇ ਕੰਮਾਂ ਪ੍ਰਤੀ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਪ੍ਰਤੀਕ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਕੋਕਰੀ ਕਲਾਂ ਨੇ ਭਾਜਪਾ ਦੀਆਂ ਲੋਕ-ਵਿਰੋਧੀ ਰਾਜਨੀਤੀ ਅਤੇ ਨੀਤੀਆਂ ਤੋਂ ਮੋਹ ਭੰਗ ਹੋਣ ਤੋਂ ਬਾਅਦ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਪੰਜਾਬ ਵਿੱਚ 'ਆਪ' ਦੇ ਸ਼ਾਸਨ ਮਾਡਲ, ਖ਼ਾਸ ਕਰਕੇ 300 ਯੂਨਿਟ ਮੁਫ਼...
ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

Politics
ਚੰਡੀਗੜ੍ਹ, 13 ਫਰਵਰੀ 2026 ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਸਰਦਾਰ ਅਮਰਜੀਤ ਸਿੰਘ ਕੋਕਰੀ ਕਲਾਂ ਅੱਜ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਨੇ ਨਿਹਾਲ ਸਿੰਘ ਵਾਲਾ ਖੇਤਰ ਵਿੱਚ ਲੰਬੇ ਸਮੇਂ ਤੋਂ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦਾ 'ਆਪ' ਵਿੱਚ ਆਉਣਾ ਮਾਨ ਸਰਕਾਰ ਦੇ ਕੰਮਾਂ ਪ੍ਰਤੀ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਪ੍ਰਤੀਕ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਕੋਕਰੀ ਕਲਾਂ ਨੇ ਭਾਜਪਾ ਦੀਆਂ ਲੋਕ-ਵਿਰੋਧੀ ਰਾਜਨੀਤੀ ਅਤੇ ਨੀਤੀਆਂ ਤੋਂ ਮੋਹ ਭੰਗ ਹੋਣ ਤੋਂ ਬਾਅਦ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਪੰਜਾਬ ਵਿੱਚ 'ਆਪ' ਦੇ ਸ਼ਾਸਨ ਮਾਡਲ, ਖ਼ਾਸ ਕਰਕੇ 300 ਯੂਨਿਟ ਮੁਫ਼...
‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

Politics
ਚੰਡੀਗੜ੍ਹ, 13 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀਆਂ ਗਈਆਂ ਸ਼ਰਮਨਾਕ, ਜਾਤੀਵਾਦੀ ਅਤੇ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਸੂਬੇ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤੇ। ਪਾਰਟੀ ਨੇ ਕਿਹਾ ਕਿ ਇਹ ਸਿਰਫ਼ ਇੱਕ ਮੰਤਰੀ ਦਾ ਹੀ ਨਹੀਂ, ਸਗੋਂ ਸਮੁੱਚੇ ਦਲਿਤ ਭਾਈਚਾਰੇ ਅਤੇ ਆਪਣੀ ਰੋਜ਼ੀ-ਰੋਟੀ ਇੱਜ਼ਤ ਨਾਲ ਕਮਾਉਣ ਵਾਲੇ ਮਿਹਨਤਕਸ਼ ਲੋਕਾਂ ਅਤੇ ਮਜ਼ਦੂਰਾਂ ਦਾ ਅਪਮਾਨ ਹੈ। ਇਨ੍ਹਾਂ ਮੁਜ਼ਾਹਰਿਆਂ ਵਿੱਚ 'ਆਪ' ਆਗੂਆਂ, ਮੰਤਰੀਆਂ, ਵਿਧਾਇਕਾਂ, ਪਾਰਟੀ ਵਰਕਰਾਂ ਅਤੇ ਸਥਾਨਕ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ “ਦਲਿਤ-ਵਿਰੋਧੀ ਕਾਂਗਰਸ ਮੁਰਦਾਬਾਦ” ਅਤੇ “ਬਾਜਵਾ ਮੁਰਦਾਬਾਦ” ਦੇ ਨਾਅਰੇ ਲਗਾਏ ਅਤੇ ਮੰਗ ਕੀਤੀ ਕਿ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਦਲਿਤ ਭਾਈਚਾਰੇ ਅਤੇ ਸਾਰੇ ਮਿਹਨਤਕਸ਼ ਲੋਕਾਂ ਤੋਂ ਜਨਤਕ ਤੌਰ 'ਤੇ ਮੁਆਫੀ ਮੰਗਣ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਕੈਂਪਾਂ ਦਾ ਲੋਕ ਲੈਣ ਲਾਹਾ-ਡਿਪਟੀ ਕਮਿਸ਼ਨਰ ਨਵਜੋਤ ਕੌਰਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ  ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਕੈਂਪਾਂ ਦਾ ਲੋਕ ਲੈਣ ਲਾਹਾ-ਡਿਪਟੀ ਕਮਿਸ਼ਨਰ ਨਵਜੋਤ ਕੌਰਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

National
ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ: ਹੋਲੇ ਮਹੱਲੇ ਦੇ ਪਵਿੱਤਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੂਪਨਗਰ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਟੈਂਟ ਸਿਟੀ, ਟਰਾਲੀ ਸਿਟੀ, ਸਮਰਪਿਤ ਪਾਰਕਿੰਗ ਜ਼ੋਨ ਬਣਾਉਣ ਤੋਂ ਇਲਾਵਾ ਸੰਗਤ ਦੀ ਸੌਖਾਲੀ ਯਾਤਰਾ ਲਈ ਸ਼ਟਲ ਬੱਸ ਅਤੇ ਆਟੋਰਿਕਸ਼ਾ ਸੇਵਾ ਸ਼ੁਰੂ ਕਰਨ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਆਉਣ ਵਾਲੀ ਸਾਰੀ ਸੰਗਤ ਲਈ ਅਧਿਆਤਮਿਕ ਮਾਹੌਲ ਨੂੰ ਯਕੀਨੀ ਬਣਾਇਆ ਜਾ ਸਕੇ। ਸਿੱਖ ਪਰੰਪਰਾਵਾਂ ਦੇ ਸ਼ਾਨਦਾਰ ਜਸ਼ਨਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਵਿੱਤਰ ਨਗਰੀ ਵਿਖੇ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬੁਨਿਆਦੀ ਢਾਂਚੇ ਅਤੇ ਭਾਰੀ ਇਕੱਠ ਦੇ ਪ੍ਰਬੰਧਨ ਲਈ ਰਣਨੀਤੀਆਂ ਦੀ...
ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ, ਨਿਯਮਾਂ ਦੀ ਉਲੰਘਣਾ ‘ਤੇ ਸਖ਼ਤ ਕਾਰਵਾਈ

ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ, ਨਿਯਮਾਂ ਦੀ ਉਲੰਘਣਾ ‘ਤੇ ਸਖ਼ਤ ਕਾਰਵਾਈ

local news
ਹੁਸ਼ਿਆਰਪੁਰ, 13 ਫਰਵਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਆਰਟੀਓ ਅਮਨਦੀਪ ਕੌਰ ਘੁੰਮਣ ਵੱਲੋਂ ਜ਼ਿਲ੍ਹੇ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ 'ਸੇਫ਼ ਸਕੂਲ ਵਾਹਨ ਯੋਜਨਾ' ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਲਈ ਸੁਰੱਖਿਅਤ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ। ਆਰਟੀਓ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਮੁਹਿੰਮ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ, ਜਿਸ ਵਿੱਚ ਬੱਸਾਂ ਦੇ ਫਿਟਨੈਸ ਸਰਟੀਫਿਕੇਟ, ਡਰਾਈਵਰ ਲਾਇਸੈਂਸ, ਕੰਡਕਟਰਾਂ ਦੀ ਮੌਜੂਦਗੀ, ਫਸਟ ਏਡ ਬਾਕਸ, ਅੱਗ ਬੁਝਾਉਣ ਵਾਲੇ ਯੰਤਰ, ਸਪੀਡ ਗਵਰਨਰ, ਸੀਸੀਟੀਵੀ ਕੈਮਰੇ ਅਤੇ ਜੀਪੀਐਸ ਸਿਸਟਮ ਆਦਿ ਦੀ ਜਾਂਚ ਕੀ...
ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

local news
ਤਰਨ ਤਾਰਨ, 13 ਫਰਵਰੀ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਤਰਨ ਤਾਰਨ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਤਰਨ ਤਾਰਨ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਅਤੇਨੂੰ ਸਨਮਾਨ ਸਮਾਰੋਹ ਕਰਵਾਇਆ ਗਿਆ। ਕੈਬਨਿਟ ਮੰਤਰੀ ਜੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਲਾਲਜੀਤ ਸਿੰਘ ਭੁੱਲਰ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਅਤੇ ਹੋਰ ਅਹਿਮ ਸ਼ਖਸੀਅਤਾਂ ਵੀ ਇਸ ਮੌਕੇ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੀਆਂ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਬਜ਼ੁਰਗਾਂ ਦਾ ਸਨਮਾਨ, ਦੇਖਭਾਲ ਅਤੇ ਸੁਰੱਖਿਆ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਬਜ਼ੁਰਗਾਂ ਨੂੰ ...
ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ 2 ਥਾਵਾਂ ਤੇ ਟਰਾਲੀ ਸਿਟੀ ਦਾ ਹੋਵੇਗਾ ਨਿਰਮਾਣ- ਹਰਜੋਤ ਬੈਂਸ

ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ 2 ਥਾਵਾਂ ਤੇ ਟਰਾਲੀ ਸਿਟੀ ਦਾ ਹੋਵੇਗਾ ਨਿਰਮਾਣ- ਹਰਜੋਤ ਬੈਂਸ

Punjab
ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ: ਦੇਸ਼ ਵਿਦੇਸ਼ ਤੋਂ ਹੋਲਾ ਮਹੱਲਾ 2026 ਮਨਾਉਣ ਲਈ ਲੱਖਾਂ ਦੀ ਤਾਦਾਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ ਯਕੀਨੀ ਕਰਨ ਲਈ ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਇਸ ਵਾਰ ਸੰਗਤਾਂ ਦੀ ਸਹੂਲਤ ਲਈ ਮੇਲਾ ਖੇਤਰ ਵਿੱਚ ਟੈਂਟ ਸਿਟੀ, ਟਰਾਲੀ ਸਿਟੀ, ਈ-ਰਿਕਸ਼ਾ ਵਿਵਸਥਿਤ ਢੰਗ ਨਾਲ ਮੁਹੱਇਆ ਕਰਵਾਏ ਜਾ ਰਹੇ ਹਨ।  ਉਨ੍ਹਾਂ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ ਮੌਕੇ ਵਿਸ਼ਵ ਪ੍ਰਸਿੱਧ ਵਿਰਾਸਤ ਏ ਖਾਲਸਾ ਯਾਦਗਾਰ ਵਿੱਚ ਆਤਿਸ਼ਬਾਜੀ ਦੇ ਅਲੋਕਿਕ ਦ੍ਰਿਸ਼ ਵਿਖਾਈ ਦੇਣਗੇ। ਗੁਰੂ ਨਗਰੀ ਦਾ ਕੋਨਾ ਕੋਨਾ ਸੁੰਦਰ ਲਾਈਟਾਂ ਨਾਲ ਰੁਸ਼ਨਾਇਆ ਜਾਵੇਗਾ। ਸ੍ਰ.ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੇ ਧਿਆਨ ਵਿਚ ਆਇਆ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਰਾਵਾਂ ਹੋਣ ਦੇ ਬਾਵਜੂਦ ਵੀ ਸ਼ਰਧਾਲੂਆਂ ਨੂੰ ਰਹਿਣ ਵਿਚ ਕਾਫੀ ਦਿੱਕਤ ਆਉਦੀ ਹੈ ਅਤੇ ਇਸ ਦੇ ਨਾਲ ਹੀ ਵੱਡੀ ਗਿਣਤੀ ਵਿਚ ਸ਼ਰਧਾਲੂ ਆਪਣੀਆਂ ਟਰੈਕਟਰ ਟਰਾਲੀਆਂ ਨੂੰ ਸਜ਼ਾ ਕੇ ਇਸ ਵਿੱ...
ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 13 ਫਰਵਰੀ 2026 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਅੱਜ ਇਥੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਦੇ ਵਿਸਤ੍ਰਿਤ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਆਪਣੀ ਦੂਜੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਇਨ੍ਹਾਂ ਸਮਾਗਮਾਂ ਨੂੰ ਵਿਸ਼ਵ ਪੱਧਰ 'ਤੇ ਲੈ ਕੇ ਜਾਣ ਅਤੇ ਗੁਰੂ ਸਾਹਿਬ ਦੇ ਬਰਾਬਰੀ, ਮਾਨਵਤਾ ਅਤੇ ਭਗਤੀ ਦੇ ਸੰਦੇਸ਼ ਨੂੰ ਰਾਜ ਦੇ ਹਰ ਕੋਨੇ ਅਤੇ ਇਸ ਤੋਂ ਬਾਹਰ ਤੱਕ ਪਹੁੰਚਾਉਣ ਦਾ ਪੱਕਾ ਅਹਿਦ ਲਿਆ ਗਿਆ। ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਵਿਸ਼ੇਸ਼ ਇਨਵਾਇਟੀ ਪਵਨ ਟੀਨੂੰ ਨੇ ਮਹੀਨਾਵਾਰ ਪ੍ਰੋਗਰਾਮਾਂ ਦੇ ਪ੍ਰਬੰਧਾ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਅਧਿਆਤਮਿਕ ਸ਼ਰਧਾ, ਵਿਦਿਅਕ ਪ੍ਰਸਾਰ ਅਤੇ ਸਮਾਜ ਭਲਾਈ ਪਹਿਲਕਦਮੀਆਂ ਦਾ ਸੰਤੁਲਿਤ ਸੁਮੇਲ ਹੋਵੇ। ਸਮਾਗਮਾਂ ...
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Crime
ਚੰਡੀਗੜ੍ਹ, 13 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਫੋਕਲ ਪੁਆਇੰਟ, ਲੁਧਿਆਣਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਫੋਕਲ ਪੁਆਇੰਟ, ਲੁਧਿਆਣਾ ਵਿਖੇ ਇੱਕ ਪ੍ਰੋਡਕਸ਼ਨ ਯੂਨਿਟ ਚਲਾਉਂਦਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਯੂਨਿਟ ਦੇ ਸਬੰਧ ਵਿੱਚ ਉਤਪਾਦਨ ਸਰਟੀਫਿਕੇਟ ਦੀ ਸਹੀ ਮਿਤੀ ਲਈ ਅਰਜ਼ੀ ਦਿੱਤੀ ਅਤੇ ਇਹ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ 45000 ਰੁਪਏ...