Thursday, October 29
Shadow

Author: admin

“ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਚਲਾਈ ਗਈ

“ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਚਲਾਈ ਗਈ

local news
ਫਿਰੋਜ਼ਪੁਰ 1 ਅਕਤੂਬਰ ( )       “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਿਰੋਜ਼ਪੁਰ ਵੱਲੋਂ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ। ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਫਿਰੋਜ਼ਪੁਰ ਵੱਲੋਂ ਇਸ ਮੌਕੇ ਦੱਸਿਆ ਗਿਆ ਕਿ ਉਨ੍ਹਾਂ ਦੇ ਦਫਤਰ ਵੱਲੋਂ ਦਫਤਰ ਦੇ ਸਟਾਫ ਰਾਹੀਂ ਦਫ਼ਤਰ ਅਤੇ ਦਫਤਰ ਦੇ ਆਸ—ਪਾਸ ਸਫਾਈ ਮੁਹਿੰਮ ਚਲਾਈ ਅਤੇ ਸਫਾਈ ਕੀਤੀ ਗਈ ਅਤੇ ਨਾਹ ਹੀ ਇਸ ਮੌਕੇ ਦਫਤਰ ਵਿਖੇ ਆਪਣੇ ਕੰਮਾਂ ਸਬੰਧੀ ਪਹੁੰਚੇ ਸਾਬਕਾ ਸੈਨਿਕਾਂ/ਵਿਧਵਾਵਾਂ/ਆਸ਼ਰਿਤਾਂ ਆਦਿ ਨੂੰ ਦੇਸ਼ ਵੱਲੋਂ ਚਲਾਈ ਗਈ “ਸਵੱਛਤਾ ਹੀ ਸੇਵਾ” ਮੁਹਿੰਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਫਿਰੋਜ਼ਪੁਰ ਨੇ ਸਫਾਈ ਵਿਵਸਥਾ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸੜਕਾਂ, ਜਨਤਕ ਥਾਵਾਂ, ਖਾਲੀ ਪਲਾਟਾਂ, ਹੋਰ ਖੁੱਲ੍ਹੇ ਸਥਾਨਾਂ ਤੇ ਕੂੜਾ—ਕਰਕਟ ਨਾ ਸੁੱਟਿਆ ਜਾਵੇ। ਘਰਾਂ ਅਤੇ ਹੋਰ ਥਾਵਾਂ ਤੋਂ ਪੈਦਾ ਹੋਣ ਵਾਲਾ ਕੂੜਾ ਨਗਰ ਕੌਂਸਲ ਵੱਲੋਂ ਤਾਇਨਾਤ ਕੂੜਾ ਇੱਕਠਾ ਕਰਨ ਵਾਲੇ ਸਫਾਈ ਕਰਮਚਾਰੀਆਂ ਨੂੰ ਹੀ ਸੌਂ...
ਲੰਬੀ ਤੇ ਸਮਰਪਿਤ ਸੇਵਾ ਉਪਰੰਤ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਦੀ ਸਨਮਾਨਤ ਸੇਵਾਮੁਕਤੀ

ਲੰਬੀ ਤੇ ਸਮਰਪਿਤ ਸੇਵਾ ਉਪਰੰਤ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਦੀ ਸਨਮਾਨਤ ਸੇਵਾਮੁਕਤੀ

local news
ਰੂਪਨਗਰ, 1 ਅਕਤੂਬਰ: ਸਿਹਤ ਵਿਭਾਗ ਰੂਪਨਗਰ ਵਿੱਚ ਲੰਬੇ ਸਮੇਂ ਤੱਕ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਉਣ ਵਾਲੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਮੀਤ ਕੌਰ ਦੀ ਸਨਮਾਨਤ ਸੇਵਾਮੁਕਤੀ ਮੌਕੇ ਵਿਭਾਗ ਵੱਲੋਂ ਵਿਸ਼ੇਸ਼ ਵਿਦਾਇਗੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਧਿਕਾਰੀਆਂ ਅਤੇ ਸਹਿਕਰਮੀਆਂ ਨੇ ਉਨ੍ਹਾਂ ਦੀਆਂ ਲੰਬੀਆਂ ਤੇ ਸ਼ਲਾਘਾਯੋਗ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਸੇਵਾਮੁਕਤੀ ਉਪਰੰਤ ਸੁਖਮਈ ਤੇ ਤੰਦਰੁਸਤ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਆਪਣੀ ਸਰਕਾਰੀ ਸੇਵਾ ਦੀ ਸ਼ੁਰੂਆਤ 21 ਨਵੰਬਰ 2000 ਨੂੰ ਪ੍ਰਾਇਮਰੀ ਸਿਹਤ ਕੇਂਦਰ ਨੂਰਪੁਰ ਬੇਦੀ ਤੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਪੀ.ਪੀ. ਯੂਨਿਟ ਰੂਪਨਗਰ ਵਿਖੇ ਕਰੀਬ ਦੋ ਸਾਲ ਸੇਵਾਵਾਂ ਨਿਭਾਈਆਂ। ਉਨ੍ਹਾਂ ਦੀ ਮਿਹਨਤ ਅਤੇ ਕਾਰਗੁਜ਼ਾਰੀ ਨੂੰ ਦੇਖਦਿਆਂ 16 ਜਨਵਰੀ 2003 ਨੂੰ ਉਨ੍ਹਾਂ ਨੂੰ ਤਰੱਕੀ ਦੇ ਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਵਜੋਂ ਪ੍ਰਾਇਮਰੀ ਸਿਹਤ ਕੇਂਦਰ ਭਰਤਗੜ੍ਹ ਵਿਖੇ ਤਾਇਨਾਤ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਲਗਭਗ ਨੌਂ ਸਾਲ ਤੱਕ ਸੇਵਾਵਾਂ ਨਿਭਾਈਆਂ। ਸੇਵਾ ਦੌਰਾਨ ਉਨ੍ਹਾ...
ਮਾਰਕਿਟ ਕਮੇਟੀ ਸੰਦੋੜ ਦੇ ਨਵ-ਨਿਯੁਕਤ ਚੇਅਰਮੈਨ ਇੰਜ. ਸੰਦੀਪ ਸਿੰਘ ਵੜੈਚ ਨੇ ਸੰਭਾਲਿਆ ਅਹੁਦਾ

ਮਾਰਕਿਟ ਕਮੇਟੀ ਸੰਦੋੜ ਦੇ ਨਵ-ਨਿਯੁਕਤ ਚੇਅਰਮੈਨ ਇੰਜ. ਸੰਦੀਪ ਸਿੰਘ ਵੜੈਚ ਨੇ ਸੰਭਾਲਿਆ ਅਹੁਦਾ

local news
ਸੰਦੋੜ/ਮਾਲੇਰਕੋਟਲਾ, 1 ਅਕਤੂਬਰ:          ਮਾਰਕਿਟ ਕਮੇਟੀ ਸੰਦੋੜ ਦੇ ਨਵ-ਨਿਯੁਕਤ ਚੇਅਰਮੈਨ ਇੰਜ. ਸੰਦੀਪ ਸਿੰਘ ਵੜੈਚ ਨੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲ ਲਿਆ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮਾਲੇਰਕੋਟਲਾ ਸਾਕਿਬ ਅਲੀ ਰਾਜਾ, ਟਰੇਡਰਜ਼ ਕਮਿਸ਼ਨ ਜ਼ਿਲ੍ਹਾ ਮਾਲੇਰਕੋਟਲਾ ਦੇ ਚੇਅਰਮੈਨ ਆਜ਼ਮ ਦਾਰਾ, ਬਲਾਕ ਸੰਮਤੀ ਦੇ ਚੇਅਰਮੈਨ ਸੰਤੋਖ ਸਿੰਘ,ਮੈਂਬਰ ਜ਼ਿਲ੍ਹਾ ਪ੍ਰੀਸ਼ਦ ਡਾ ਹਰੀਪਾਲ ਸਿੰਘ,ਉੱਘੇ ਸਮਾਜ ਸੇਵੀ ਮੁਹੰਮਦ ਹਨੀਫ਼, ਬਲਾਕ ਪ੍ਰਧਾਨ ਚਰਨਜੀਤ ਸਿੰਘ ਚੀਮਾ,ਰਮਨਦੀਪ ਸਿੰਘ ਖੱਟੜਾ ਕਟਾਰੀਆ, ਪਾਰਟੀ ਆਗੂ, ਪੰਚ-ਸਰਪੰਚ, ਆੜ੍ਹਤੀ ਭਾਈਚਾਰਾ ਅਤੇ ਵਿਭਾਗੀ ਨੁਮਾਇੰਦੇ ਹਾਜ਼ਰ ਸਨ। ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਇੰਜ. ਵੜੈਚ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਾਰਟੀ ਇਮਾਨਦਾਰ, ਮਿਹਨਤੀ ਤੇ ਵਫ਼ਾਦਾਰ ਵਲੰਟੀਅਰਾਂ ਨੂੰ ਮਾਣ-ਸਤਿਕਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰੋਜ਼ਗਾਰ, ਸਿੱਖਿਆ, ਸਿਹਤ ਅਤੇ ਬਿਜਲੀ ਵਰਗੇ ਖੇਤਰਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਚੇਅਰਮੈਨ ਕਿਸਾਨਾਂ, ਆੜ੍ਹਤੀਆਂ...
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਾਰਡ ਨੰਬਰ 14 ਵਿੱਚ ਕ੍ਰਿਕਟ ਬਾਕਸ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਾਰਡ ਨੰਬਰ 14 ਵਿੱਚ ਕ੍ਰਿਕਟ ਬਾਕਸ ਦਾ ਕੀਤਾ ਉਦਘਾਟਨ

hot news
ਨੰਗਲ 01 ਅਕਤੂਬਰ: ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਪਣੇ ਸ਼ਹਿਰ ਵਿੱਚ ਹੀ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ -14 ਵਿੱਚ ਬਣਨ ਵਾਲੇ ਕ੍ਰਿਕਟ ਬਾਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਵਿੱਚ ਕੁੱਲ 7 ਆਧੁਨਿਕ ਕ੍ਰਿਕਟ ਬਾਕਸ ਬਣਾਏ ਜਾਣਗੇ। ਇਹ ਕ੍ਰਿਕਟ ਬਾਕਸ ਵਾਰਡ ਨੰਬਰ 3, 4, 8, 11, 12, 14 ਅਤੇ 16 ਵਿੱਚ ਤਿਆਰ ਕੀਤੇ ਜਾਣਗੇ, ਜਿਸ ਨਾਲ ਵੱਖ-ਵੱਖ ਇਲਾਕਿਆਂ ਦੇ ਨੌਜਵਾਨਾਂ ਨੂੰ ਖੇਡਣ ਲਈ ਨੇੜੇ ਹੀ ਢੁੱਕਵੀਆਂ ਸਹੂਲਤਾਂ ਮਿਲ ਸਕਣਗੀਆਂ।        ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਕ੍ਰਿਕਟ ਬਾਕਸਾਂ ਦਾ ਨਿਰਮਾਣ ਆਧੁਨਿਕ ਖੇਡ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ। ਹਰੇਕ ਕ੍ਰਿਕਟ ਬਾਕਸ ਦੀ ਲੰਬਾਈ ਕਰੀਬ 100 ਤੋਂ 120 ਫੁੱਟ ਹੋਵੇਗੀ ਅਤੇ ਇੱਥੇ ਖਿਡਾਰੀਆਂ ਦੀ ਲੋੜ ਅਨੁਸਾਰ ਬੁਨਿਆਦੀ ਖੇਡ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕ੍ਰਿਕਟ ਬਾਕਸ ਵਿੱਚ ਲੋੜੀਂਦੀਆਂ ਲਾਈਟਾਂ, ਖੇਡਣ ਲਈ ਉਚਿਤ ਪਿੱਚ ਅਤੇ ਹੋਰ ਜ਼ਰੂਰੀ ਸਹੂਲਤਾ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਗਹਿਰੀ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਗਹਿਰੀ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ

hot news
ਅੰਮ੍ਰਿਤਸਰ, 1 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਕਸਬਾ ਗਹਿਰੀ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਹਰਪਾਲ ਸਿੰਘ ਚੌਹਾਨ, ਮੰਡੀ ਪ੍ਰਧਾਨ ਸ੍ਰੀ ਸੁਨੀਲ ਪਾਸੀ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਹੋ ਗਈ ਹੈ। ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਛਾਂ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਨਿਰਧਾਰਿਤ ਸਰਕਾਰੀ ਭਾਅ ’ਤੇ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕੀਤੀ ਜਾਵੇ ਅਤੇ ਮੰਡੀ ਵਿੱਚ ਸੁੱਕਾ ਝੋਨਾ...
ਵਿਧਾਇਕ ਦਿਨੇਸ਼ ਚੱਢਾ ਨੇ 1.17 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਦਿਨੇਸ਼ ਚੱਢਾ ਨੇ 1.17 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

hot news
ਰੂਪਨਗਰ, 1 ਅਕਤੂਬਰ: ਰੂਪਨਗਰ ਸ਼ਹਿਰ ਵਿੱਚ ਸੀਵਰੇਜ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਬੜੀ ਹਵੇਲੀ ਤੋਂ ਪਾਰਸ ਸਿਟੀ ਤੱਕ ਸੀਵਰੇਜ ਆਈ.ਪੀ.ਐੱਸ. ਅਤੇ ਰਾਈਜ਼ਿੰਗ ਮੇਨ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਇਸ ਪ੍ਰਾਜੈਕਟ ’ਤੇ 1 ਕਰੋੜ 17 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੜੀ ਹਵੇਲੀ ਤੋਂ ਪਾਰਸ ਸਿਟੀ ਤੱਕ ਸੀਵਰੇਜ ਆਈ.ਪੀ.ਐੱਸ. ਅਤੇ ਰਾਈਜ਼ਿੰਗ ਮੇਨ ਦਾ ਇਹ ਪ੍ਰਾਜੈਕਟ ਇਲਾਕੇ ਵਿੱਚ ਸੀਵਰੇਜ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

breaking news
ਖਡੂਰ ਸਾਹਿਬ, 1 ਅਕਤੂਬਰ: ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ ਤਬਦੀਲ ਹੋਣ ਦੀ ਪੁਸ਼ਟੀ ਵਾਲੇ ‘ਟੂੰ-ਟੂੰ’ ਦੇ ਸੁਨੇਹੇ ਮਿਲਦਿਆਂ ਹੀ ਪੰਜਾਬ ਦੀਆਂ ਔਰਤਾਂ ਦੇ ਚਿਹਰਿਆਂ ’ਤੇ ਛਾਈ ਖ਼ੁਸ਼ੀ ਨੇ ਇਸ ਭਲਾਈ ਸਕੀਮ ਦੇ ਉਸਾਰੂ ਪ੍ਰਭਾਵ ‘ਤੇ ਮੋਹਰ ਲਾ ਦਿੱਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਦੀਆਂ ਔਰਤਾਂ ਮੁੜ ਭਗਵੰਤ ਮਾਨ ਸਰਕਾਰ ਲਿਆਉਣ ਦੇ ਹੱਕ ਵਿੱਚ ਨਾਅਰਾ ਮਾਰ ਰਹੀਆਂ ਹਨ। ਸ੍ਰੀ ਗੋਇੰਦਵਾਲ ਸਾਹਿਬ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਟੈਕਸ ਦਾ ਪੈਸਾ ਸਿੱਧਾ ਉਨ੍ਹਾਂ ਦੀ ਭਲਾਈ ਵਾਲੀਆਂ ਸਕੀਮਾਂ ਵਿੱਚ ਲਾ ਰਹੀ ਹੈ ਅਤੇ ਦਾਅਵਾ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਰਹੇਗੀ, ਔਰਤਾਂ ਦੇ ਮੋਬਾਈਲ ਫ਼ੋਨਾਂ ’ਤੇ ‘ਟੁੰ-ਟੂੰ ਦੇ ਸੁਨੇਹੇ ਲਗਾਤਾਰ ਪਹੁੰਚਦੇ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਜੇ ਕਾਂਗਰਸ, ਭਾਜਪਾ ਜਾਂ ਅਕਾਲੀ ਦਲ ਸੱਤਾ ਵਿੱਚ ਆਉਂਦੇ ਹਨ ਤਾਂ ਔਰਤਾਂ ਦੀ ਮਹੀਨਾਵਾਰ ਸਨਮਾਨ ਰਾਸ਼ੀ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਸਫ਼ਰ ਵਰਗੀਆਂ ਸਹੂਲਤਾਂ ਬੰਦ ਕਰ ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

hot news
ਚੰਡੀਗੜ੍ਹ, 1 ਅਕਤੂਬਰ 2026: ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਵਫ਼ਦਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪੀ.ਐੱਸ.ਪੀ.ਸੀ.ਐੱਲ. ਗੁਰਕਿਰਤ ਕਿਰਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਚੀਮਾ ਨੇ ਯੂਨੀਅਨਾਂ ਦੇ ਮਸਲਿਆਂ ਨੂੰ ਗੌਰ ਨਾਲ ਸੁਣਿਆ ਅਤੇ ਪ੍ਰਬੰਧਕਾਂ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਵਿੱਚ ਸਾਰੇ ਜਾਇਜ਼ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੁੱਖ ਮੰਗਾਂ ਵਿੱਚ ਸਹਾਇਕ ਇੰਜੀਨੀਅਰਾਂ ਦੇ ਤਨਖ਼ਾਹ ਸਕੇਲ ਦੀਆਂ ਤਰੁੱਟੀਆਂ ਦੂਰ ਕਰਨਾ, ਐੱਨ.ਸੀ.ਸੀ., ਸੀ.ਆਰ.ਸੀ., ਸਟੋਰ, ਲੈਬ ਅਤੇ ਬਿਲਿੰਗ ਸਣੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਠੇਕੇ ਅਧੀਨ ਲਿਆਉਣ, ਸਿਖਲਾਈ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਈਆ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

hot news
ਚੰਡੀਗੜ੍ਹ/ਅੰਮ੍ਰਿਤਸਰ, ਅਕਤੂਬਰ 1:  -  ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਰਈਆ ਦਾਣਾ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ, ਨਗਰ ਕੌਂਸਲ ਰਈਆ ਦੇ ਪ੍ਰਧਾਨ ਸੰਜੀਵ ਭੰਡਾਰੀ, ਜਥੇਦਾਰ ਬਲਦੇਵ ਸਿੰਘ ਬੋਦੇਵਾਲ ਮੈਂਬਰ ਬਲਾਕ ਸੰਮਤੀ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਜੀਵ ਭੰਡਾਰੀ, ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਜਤਿਨ ਵਰਮਾ, ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ। ਰਈਆ ਦਾਣਾ ਮੰਡੀ ਵਿੱਚ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਸ਼ੁਰੂ ਹੋਈ ਖਰੀਦ ਦੇ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਕਿਸਾਨਾਂ ਨੂੰ ਖਰੀਦ ਸੀਜ਼ਨ ਸ਼ੁਰੂ ਹੋਣ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਸਾਨ ਗਗਨਦੀਪ ਸਿੰਘ ਗਗੜੇਵਾਲ ਅਤੇ ਪਰਮਿੰਦਰ ਸਿੰਘ ਜੱਲੂਪੁਰ ਦਾ ਉਨ੍ਹਾਂ ਦੀ ਫਸਲ ਖਰੀਦਣ `ਤੇ ਮੂੰਹ ਮਿੱਠਾ ਕਰਵਾਇਆ।ਇਸ ਦੌਰਾਨ ਉਨ੍ਹਾਂ ਮੰਡੀ ਵਿੱਚ...
ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ

hot news
ਚੰਡੀਗੜ੍ਹ, 1 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਢੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ’ਯੁੱਧ ਨਸ਼ਿਆਂ ਵਿਰੁੱਧ’ ਦੇ 19 ਮਹੀਨੇ ਪੂਰੇ ਹੋ ਗਏ ਹਨ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2023 ਤੋਂ ਹੁਣ ਤੱਕ 63,616 ਐਫ.ਆਈ.ਆਰ.  ਦਰਜ ਕਰਕੇ 81,107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 4161 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਚੱਲ ਰਹੀ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ )ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ 4161 ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 10 ਕੁਇੰਟਲ ਅਫ਼ੀਮ, 476 ਕੁਇੰਟਲ ਭੁੱਕੀ, 130 ਕਿਲੋ ਚਰਸ, 1747 ਕਿਲੋ ਗਾਂਜਾ, 77 ਕਿਲੋ ਆਈਸੀਈ , 65.75 ਲੱਖ ਨਸ਼ੀਲੀਆਂ ਗੋਲੀਆਂ ਅਤੇ 22.2 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ। ਇਸ ਦੌਰਾਨ ਪ...