ਰੂਪਨਗਰ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਵੱਖ-ਵੱਖ ਮੁਕੱਦਮਿਆਂ ‘ਚ 02 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ
ਰੂਪਨਗਰ, 10 ਜਨਵਰੀ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 01 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 5 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਮਾਮਲਿਆਂ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਕਰਨ ਦੇ ਆਦੀ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
ਸ. ਗੁਲਨੀਤ ਸਿੰਘ ਖੁਰਾਣਾ ਨੇ ਇਸ ਸੰਬਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭ...








