ਅਲੀਸ਼ੇਰ ਹਾਦਸੇ ਦੇ ਪੀੜਤ ਪਰਿਵਾਰਾਂ ਦੇ ਘਰ ਪੁੱਜੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ; ਦੁੱਖ ਸਾਂਝਾ ਕੀਤਾ ਅਤੇ ਜ਼ਖ਼ਮੀਆਂ ਦਾ ਹਾਲ ਜਾਣਿਆ
ਲਹਿਰਾਗਾਗਾ, 25 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਅਤੇ ਜ਼ਖ਼ਮੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਘਰ ਘਰ ਜਾ ਕੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ।
ਇਸ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਕਰੀਬ 12 ਵਿਅਕਤੀ ਜ਼ਖ਼ਮੀ ਹੋਏ ਸਨ। ਕੈਬਨਿਟ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਰਿਵਾਰਾਂ ਨੂੰ ਇਸ ਸਦਮੇ ਵਿੱਚੋਂ ਉਭਾਰਨ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਸਰਕਾਰ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਹਾਦਸਾ ਬੇਹੱਦ ਮੰਦਭਾਗਾ ਅਤੇ ਦਿਲ ਦਹ...








