ਸਪੀਕਰ ਸੰਧਵਾਂ ਵੱਲੋਂ ਹਾਦਸੇ ਦੌਰਾਨ ਤਿੰਨ ਕਾਵੜੀਆਂ ਦੀ ਹੋਈ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਕੋਟਕਪੂਰਾ, 09 ਅਗਸਤ - ਫਰੀਦਕੋਟ ਜਿਲ੍ਹੇ ਦੇ ਹਲਕਾ ਕੋਟਕਪੂਰਾ ਦੇ ਤਿੰਨ ਕਾਵੜੀਆਂ ਦੀ ਮੌਤ ਦੀ ਖਬਰ ਸੁਣਦਿਆਂ ਹੀ ਸ਼ਹਿਰ ਵਿਚ ਸੋਗ ਦੀ ਲਹਿਰ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼ਰਧਾਲੂਆਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਹੋਈ ਤਿੰਨ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ। ਉਹ ਆਪਣੇ ਕੋਟਕਪੂਰਾ ਦੇ ਸਾਰੇ ਪ੍ਰੋਗਰਾਮ ਕੈਂਸਲ ਕਰਕੇ ਸਰਹੰਦ ਲਈ ਰਵਾਨਾ ਹੋ ਗਏ।
ਸ. ਸੰਧਵਾ ਨੇ ਦੱਸਿਆ ਕਿ ਗੰਗੋਤਰੀ ਤੋਂ ਪਵਿੱਤਰ ਗੰਗਾ ਜਲ ਲੈ ਕੇ ਵਾਪਸ ਆ ਰਹੇ ਕੋਟਕਪੂਰਾ ਦੇ ਤਿੰਨ ਸ਼ਰਧਾਲੂਆਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ । ਇਹ ਹਾਦਸਾ ਅੱਜ ਸਵੇਰੇ ਸਰਹਿੰਦ ਅਤੇ ਮੰਡੀ ਗੋਬਿੰਦਗੜ੍ਹ ਵਿਚਕਾਰ ਹਾਈਵੇਅ ਤੇ ਵਾਪਰਿਆ । ਮ੍ਰਿਤਕਾਂ ਦੀ ਪਛਾਣ ਜਗਦੀਸ਼ ਮਿੱਤਲ ਪੁੱਤਰ ਵੇਦ ਪ੍ਰਕਾਸ਼ ਵਾਸੀ ਡਾਕਟਰ ਹਰਪਾਲ ਗਲੀ ਕੋਟਕਪੂਰਾ ਉਮਰ 40 ਸਾਲ, ਮਹਿੰਦਰ ਪਾਲ ਪੁੱਤਰ ਪ੍ਰਕਾਸ਼ ਚੰਦ ਵਾਸੀ ਹਰੀਨੌਂ ਰੋਡ ਕੋਟਕਪੂਰਾ ਉਮਰ 43 ਸਾਲ ਅਤੇ ਦੀਪਕ ਕੁਮਾਰ ਪੁੱਤਰ ਰਾਮ ਚੰਦ ਵਾਸੀ ਸੁਰਗਾਪੁਰੀ ਕੋਟਕਪੂਰਾ ਉਮਰ 42 ਸਾਲ ਵਜੋਂ ਹੋਈ। ਉਨ੍ਹਾਂ ਇਸ ਹਾਦਸੇ ਵਿੱਚ ਇੱਕ ਸ਼ਰਧਾਲੂ ਮੁਕੇਸ਼ ਗੋਇਲ...








