Tuesday, September 22
Shadow

Author: admin

ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ

Politics, Punjab
ਚੰਡੀਗੜ੍ਹ/ਮੋਗਾ, 19 ਮਾਰਚ : ਮਿਆਰੀ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਲੋੜਵੰਦ ਨਾਗਰਿਕਾਂ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਇਲਾਜ ਮਿਲ ਸਕੇ। ਇਸੇ ਤਹਿਤ ਮੋਗਾ ਦੀ ਇੱਕ 98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕੈਂਸਰ ਦਾ ਨਕਦੀ ਰਹਿਤ ਇਲਾਜ ਕਰਵਾ ਕੇ ਲਾਭ ਪ੍ਰਾਪਤ ਕੀਤਾ ਹੈ। ਇਸ ਯੋਜਨਾ ਦੇ ਸਭ ਤੋਂ ਬਜ਼ੁਰਗ ਲਾਭਪਾਤਰੀਆਂ ਵਿੱਚੋਂ ਇੱਕ, ਮੁਖਤਿਆਰ ਕੌਰ ਦਾ ਸਿਹਤ ਕਾਰਡ ਰਾਹੀਂ ਕੀਮੋਥੈਰੇਪੀ ਨਾਲ ਸਬੰਧਤ ਵਿਸ਼ੇਸ਼ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਗਿਆ। ਉਮਰ ਦੇ ਇਸ ਪੜਾਅ ’ਤੇ ਜਿੱਥੇ ਲਗਾਤਾਰ ਡਾਕਟਰੀ ਸਹਾਇਤਾ ਦੀ ਬਹੁਤ ਲੋੜ ਹੁੰਦੀ ਹੈ, ਉੱਥੇ ਨਕਦ-ਰਹਿਤ ਇਲਾਜ ਦੀ ਸਹੂਲਤ ਨੇ ਇਹ ਯਕੀਨੀ ਬਣਾਇਆ ਕਿ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਾਨ ਕੋਈ ਵੀ ਮਰੀਜ਼ ਲੋੜੀਂਦੇ ਡਾਕਟਰੀ ਇਲਾਜ ਤੋਂ ਵਾਂਝਾ ਨਾ ਰਹੇ । ਇਸ ਇਲਾਜ ਵਿੱਚ ਕੀਮੋਥੈਰੇਪੀ ਪ੍ਰਣਾਲੀ ਦੇ ਹਿੱਸੇ ਵਜੋਂ ਉੱਨਤ ਦਵਾਈਆਂ ਅਤੇ ਸਹਾਇਕ ਥੈਰੇਪੀ ਸ਼ਾਮਲ ਹੈ, ...
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

Politics, Punjab
ਚੰਡੀਗੜ੍ਹ/ਅੰਮ੍ਰਿਤਸਰ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਸੱਤ ਆਧੁਨਿਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਬੁਰਜ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (27), ਬਟਾਲਾ ਦੇ ਸੁੰਦਰ ਨਗਰ ਦੇ ਮਨੀਸ਼ ਕੁਮਾਰ ਉਰਫ਼ ਜੈਰੀ (24), ਅੰਮ੍ਰਿਤਸਰ ਦੇ ਪਿੰਡ ਚੂਚਕਵਾਲ ਦੇ ਸਰੂਪ ਸਿੰਘ ਉਰਫ਼ ਰੂਪ (27), ਅੰਮ੍ਰਿਤਸਰ ਦੇ ਪਿੰਡ ਫਤਿਹਪੁਰ ਰਾਜਪੂਤਾ ਦੇ ਚਮਕੌਰ ਸਿੰਘ (20) ਅਤੇ ਤਰਨਤਾਰਨ ਦੇ ਭਿਖੀਵਿੰਡ ਦੇ ਵੰਸ਼ ਸ਼ਰਮਾ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਪੰਜ 9 ਐਮ.ਐਮ. ਗਲੌਕ ਪਿਸਤੌਲ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜ...
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

Politics, Punjab
ਚੰਡੀਗੜ੍ਹ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਪੂਰਥਲਾ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਦਾ ਐਲਾਨ ਕੀਤਾ। ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਤੋਂ ਬਾਅਦ ਇਸ ਮਹੀਨੇ ਐਲਾਨ ਕੀਤਾ ਜਾਣ ਵਾਲਾ ਇਹ ਦੂਜਾ ਅਜਿਹਾ ਸੰਸਥਾਨ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਦੇ ਰੂਪ ਵਿੱਚ ਇਹ ਨਵੀਂ ਸਹੂਲਤ ਕਪੂਰਥਲਾ ਦੇ ਮੌਜੂਦਾ ਜ਼ਿਲ੍ਹਾ ਹਸਪਤਾਲ ਕੰਪਲੈਕਸ ਵਿੱਚ ਬਣਾਈ ਜਾਵੇਗੀ। ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਟੈਂਡਰਿੰਗ ਪ੍ਰਕਿਰਿਆ ਸਮੇਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋ ਗਈਆਂ ਹਨ ਅਤੇ ਕਾਰਜਕਾਰੀ ਏਜੰਸੀਆਂ ਨੂੰ ਕੰਮ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਸਾਰੀ 25 ਮਾਰਚ, 2026 ਨੂੰ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਮਾਰਚ 2028 ਤੱਕ 24 ਮਹੀਨਿਆਂ ਦੇ ਅੰਦਰ-ਅੰਦਰ ਪੂਰੀ ਕਰਨ ਦਾ ਟੀਚਾ ਹ...
ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 248 ਕਾਬੂ

ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 248 ਕਾਬੂ

Crime, Politics, Punjab
ਚੰਡੀਗੜ੍ਹ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ, ਪੰਜਾਬ ਪੁਲਿਸ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ ਦੇ 383ਵੇਂ ਦਿਨ, ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ - 'ਤੇ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ। ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ। ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊਜ਼) ਦੇ ਸੀਨੀਅਰ ਅਧਿਕਾਰੀਆਂ ਨੂੰ ਇਸ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਸੀ। ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 426 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਦੌਰਾਨ 200 ਐਫਆਈਆਰਜ਼ ਦਰਜ ਕਰਕੇ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।...
ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

Politics, Punjab
ਚੰਡੀਗੜ੍ਹ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸਪੈਸ਼ਲ ਟਾਸਕ ਫੋਰਸ, ਹਰਿਆਣਾ (ਕਰਨਾਲ ਯੂਨਿਟ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੱਜ ਕੈਥਲ ਵਿੱਚ ਸੰਖੇਪ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਵਾਸੀ ਫਿਰੋਜ਼ਪੁਰ ਅਤੇ ਪ੍ਰੀਤਮ ਸ਼ਾਹ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ .30 ਬੋਰ ਦਾ ਪੀਐਕਸ-5 ਪਿਸਤੌਲ, .30 ਕੈਲੀਬਰ ਦਾ ਚੀਨੀ ਪਿਸਤੌਲ ਅਤੇ .32 ਕੈਲੀਬਰ ਦੇ ਪਿਸਤੌਲ ਸਮੇਤ ਗੋਲੀ-ਸਿੱਕਾ ਸ਼ਾਮਲ ਹੈ। ਜਾਣਕਾਰੀ ਅਨੁਸਾਰ, ਬੁੱਧਵਾਰ ਨੂੰ ਚੰਡੀ...
ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

Politics, Punjab
ਚੰਡੀਗੜ੍ਹ, 19 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਦੇਸ਼ ਭਰ ਚੋਂ ਮੋਹਰੀ ਸੂਬਾ ਬਣ ਕੇ ਉਭਰਿਆ ਹੈ। ਪੰਜਾਬ ਦੇ ਬਾਗਬਾਨੀ ਵਿਭਾਗ ਦੁਆਰਾ ਅੱਜ ਚੰਡੀਗੜ੍ਹ ਵਿਖੇ ਆਯੋਜਿਤ ਰਾਜ ਪੱਧਰੀ ਏਆਈਐਫ ਸੰਮੇਲਨ ਅਤੇ ਸਨਮਾਨ ਸਮਾਗ਼ਮ ਵਿੱਚ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਏ.ਆਈ.ਐਫ. ਤਹਿਤ ਪ੍ਰੋਜੈਕਟਾਂ ਦੀ ਸਭ ਤੋਂ ਵੱਧ ਗਿਣਤੀ ਵਿੱਚ ਪੰਜਾਬ ਦੇਸ਼ ਭਰ ਵਿੱਚ ਪਹਿਲੇ ਸਥਾਨ ‘ਤੇ ਹੈ। ਉਨ੍ਹਾ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ ਫਰਵਰੀ-2026 ਤੱਕ 32,823 ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ, ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7,597 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਹਨ ਅਤੇ 7,132 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਗਏ ਹਨ। ਉਨ੍ਹਾ ਦੱਸਿਆ ਕਿ ਇਸ ਯੋਜਨਾ ਤਹਿਤ ਸਭ ਤੋਂ ਵੱਧ ਪ੍ਰੋਜ...
ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

Politics, Punjab
*ਚੰਡੀਗੜ੍ਹ/ਕਾਠਗੜ੍ਹ (ਐਸ.ਬੀ.ਐਸ. ਨਗਰ), 19 ਮਾਰਚ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ ਗਾਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਅਣਦੇਖੀ ਦਾ ਸ਼ਿਕਾਰ ਰਹੇ ਕੰਢੀ ਇਲਾਕੇ ਵਿੱਚ ਮਾਨ ਸਰਕਾਰ ਨੇ ਸਿੰਚਾਈ ਖੇਤਰ ਵਿੱਚ ਵੱਡੀ ਪ੍ਰਾਪਤੀ ਦਰਜ ਕੀਤੀ ਹੈ ਅਤੇ ਨੀਮ-ਪਹਾੜੀ ਇਲਾਕੇ ਨੂੰ ਖੇਤੀਯੋਗ ਮੌਕਿਆਂ ਵਿੱਚ ਤਬਦੀਲ ਕਰ ਦਿੱਤਾ ਹੈ। ਮਾਨ ਸਰਕਾਰ ਨੇ 214 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕਾਠਗੜ੍ਹ ਲਿਫਟ ਸਿੰਚਾਈ ਯੋਜਨਾ ਰਾਹੀਂ ਪਹਿਲੀ ਵਾਰ ਨਹਿਰੀ ਪਾਣੀ ਨੂੰ ਉੱਚੇ ਇਲਾਕਿਆਂ ਤੱਕ ਪਹੁੰਚਾਇਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਿਸਾਨ-ਹਿਤੈਸ਼ੀ ਨੀਤੀਆਂ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਪਾਣੀ ਦੀ ਵਰਤੋਂ ਵਧੀਆ ਢੰਗ ਨਾਲ ਹੋਵੇਗੀ, ਵੱਡੇ ਪੱਧਰ ‘ਤੇ ਢਾਂਚਾਗਤ ਨਿਵੇਸ਼ ਹੋਵੇਗਾ ਅਤੇ ਕਿਸਾਨਾਂ ਨੂੰ ਰਾਹਤ ਦੇਣ ਸਣੇ ਉਨ੍ਹਾਂ ਦੀ ਜ਼ਿੰਦਗੀ ਵ...
ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Politics, Punjab
ਚੰਡੀਗੜ੍ਹ 19 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਵੇਅਰਹਾਊਸ ਜੈਤੋ ਮੰਡੀ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਘਣੀਆ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆੜ੍ਹਤੀਏ ਵਜੋਂ ਕੰਮ ਕਰਦਾ ਹੈ ਅਤੇ ਦੋਸ਼ੀ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਆੜਤੀਆਂ ਤੋਂ ਫਸਲ ਦੀ ਖਰੀਦ ਕਰਦਾ ਹੈ। ਦੋਸ਼ੀ ਵੇਅਰਹਾਊਸ ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ 18500 ਰੁਪਏ ਰਿਸ਼ਵਤ ਮੰਗੀ ਅਤੇ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਉਸਨੂੰ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸਦੀ ਆਉਣ ਵਾਲੀ ਕਣਕ ਦੀ ਫਸਲ ਮੰਡੀ ਤੋਂ ਨਹੀਂ ਚੁੱਕਣ ਦੇਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਇੰਸਪੈਕ...
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ

local news
ਕੋਟਕਪੂਰਾ 18 ਮਾਰਚ () ਪਿੰਡ ਬੀੜ ਸਿੱਖਾਂ ਵਾਲਾ ਵਿਖੇ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਨੂੰ ਇਸ ਸਾਲ ਵੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਮੇਲੇ ਸਾਡੇ ਸਮਾਜ ਨੂੰ ਇਕਜੁੱਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਪੀਕਰ ਸ ਸੰਧਵਾਂ ਨੇ ਮੇਲੇ ਦੇ ਸਫਲ ਆਯੋਜਨ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਸੰਗਤ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਇਲਾਕੇ ਦੇ ਪ੍ਰਮੁੱਖ ਵਿਅਕਤੀਆਂ, ਪਿੰਡ ਵਾਸੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਪੀ ਐਸ ਓ ਗੁਰਜੰਟ ਸਿੰਘ ਸੰਧੂ, ਪਰਮਜੀਤ ਸਿੰਘ, ਲਖਵਿੰਦਰ ਸਿੰਘ, ਹਰਬੰਸ ਸਿੰਘ, ਗੁਰਭਜਨ ਸਿੰਘ, ਜਰਨੈਲ ਸਿੰਘ, ਕਰਨਵੀਰ ਸਿੰਘ, ਹਰਜਿੰਦਰ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।...
ਐਨ.ਆਰ.ਆਈ ਮੰਤਰੀ ਮੰਤਰੀ ਡਾ. ਰਵਜੋਤ ਨੇ ਤਿੰਨ  ਗ੍ਰਾਮ ਪੰਚਾਇਤਾਂ ਨੂੰ ਦਿੱਤੇ 17 ਲੱਖ ਰੁਪਏ ਦੇ ਚੈਕ

ਐਨ.ਆਰ.ਆਈ ਮੰਤਰੀ ਮੰਤਰੀ ਡਾ. ਰਵਜੋਤ ਨੇ ਤਿੰਨ ਗ੍ਰਾਮ ਪੰਚਾਇਤਾਂ ਨੂੰ ਦਿੱਤੇ 17 ਲੱਖ ਰੁਪਏ ਦੇ ਚੈਕ

local news
ਹੁਸ਼ਿਆਰਪੁਰ, 18 ਮਾਰਚ : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਲੜੀ ਵਿਚ ਪਿੰਡ ਬਡਾਲਾ ਦੀ ਪੰਚਾਇਤ ਨੂੰ 6 ਲੱਖ , ਪਿੰਡ ਦੇਹਰੀਆ ਨੂੰ 5 ਲੱਖ ਅਤੇ ਪਿੰਡ ਰਾਉਵਾਲ ਨੂੰ 6 ਲੱਖ ਰੁਪਏ ਦੇ ਚੈਕ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਪੱਖੋਂ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।           ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈਕ ਦਿੰਦਿਆਂ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲਾਮਿਸਾਲ ਵਿਕਾਸ ਕਰਦਿਆਂ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ‘ਤੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਠੋਸ ਕਦਮ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੇ ਸੁਧਾਰਾਂ, ਪੇਂਡੂ ਵਿਕਾਸ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰਨ ਤੋਂ ਇਲਾਵਾ ਬਿਜਲੀ ਅਤੇ ਰੋਜ਼ਗਾਰ ਦੇ ਖੇਤਰ ਵਿਚ ਵੀ ਲੋਕਪੱਖੀ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਕ...