Tuesday, March 10
Shadow

Author: Sukhjinder Singh

ਰਾਜਪਾਲ ਪੰਜਾਬ ਵੱਲੋਂ ਸਾਰੀਆਂ ਰਾਜਸੀ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਨਸ਼ਿਆਂ ਵਿਰੁੱਧ ਅੰਦੋਲਨ ‘ਚ ਇਕਜੁੱਟ ਹੋਣ ਦਾ ਸੱਦਾ

ਰਾਜਪਾਲ ਪੰਜਾਬ ਵੱਲੋਂ ਸਾਰੀਆਂ ਰਾਜਸੀ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ ਨਸ਼ਿਆਂ ਵਿਰੁੱਧ ਅੰਦੋਲਨ ‘ਚ ਇਕਜੁੱਟ ਹੋਣ ਦਾ ਸੱਦਾ

local news
ਅਬੋਹਰ/ਫਾਜਿਲਕਾ, 12 ਫ਼ਰਵਰੀ: ਮਾਨਯੋਗ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਕੱਢੀ ਜਾ ਰਹੀ  4 ਰੋਜ਼ਾ ਨਸ਼ਾ ਮੁਕਤ ਪੈਦਲ ਯਾਤਰਾ ਦੀ ਸਮਾਪਤੀ ਅਬੋਹਰ ਦੇ ਡੀ.ਏ.ਵੀ  ਕਾਲਜ ਵਿਖ਼ੇ ਹੋਈ। ਅੱਜ ਦੇ ਇਸ ਆਖ਼ਰੀ ਦਿਨ ਨਸ਼ਿਆਂ ਵਿਰੁੱਧ ਰੇਲਵੇ ਸਟੇਸ਼ਨ ਅਬੋਹਰ ਤੋਂ ਡੀਏਵੀ ਕਾਲਜ ਅਬੋਹਰ ਤੱਕ ਪੈਦਲ ਯਾਤਰਾ ਕੱਢੀ ਗਈ! ਇਸ ਪੈਦਲ ਯਾਤਰਾ  ਵਿੱਚ ਕਈ ਯੂਨਵਰਸਿਟੀਆਂ ਦੇ ਉਪਕੁਲਪਤੀ, ਸਕੂਲਾਂ ਅਤੇ ਕਾਲਜਾਂ ਦੇ ਮੁਖੀ, ਐਨ.ਜੀ.ਓਜ਼, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਦਿਆਂ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਲਿਆ। ਇਸ ਮੌਕੇ ਮਾਨਯੋਗ ਗਵਰਨਰ ਪੰਜਾਬ ਨੇ ਆਪਨੇ ਸੰਬੋਧਨ ਵਿੱਚ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨਾ ਕੇਵਲ ਸਰਕਾਰ ਦੀ ਹੀ ਨਹੀਂ ਸਗੋਂ ਸਾਡੀ ਸਾਰਿਆਂ ਦੀ ਸਾਂਝੀ ਜਿੰਮੇਵਾਰੀ ਬਣਦੀ ਹੈ ਤਾਂ ਹੀ ਪੰਜਾਬ ਮੁੜ ਤੋਂ ਪਹਿਲਾਂ ਵਰਗਾ ਰੰਗਲਾ ਪੰਜਾਬ ਬਣ ਸਕੇ। ਉਨ੍ਹਾਂ ਕਿਹਾ ਕਿ ਇਸ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਕੋਸ਼ਿਸ਼ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦੇ ਬਲੀਦਾਨ...
ਪੰਜਾਬ ਦੇ ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 12 ਫਰਵਰੀ 2026 ਦੋ ਅਹਿਮ ਮੋਰਚਿਆਂ 'ਤੇ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਵਿੱਤੀ ਇਮਾਨਦਾਰੀ ਅਤੇ ਪ੍ਰਬੰਧਕੀ ਜਵਾਬਦੇਹੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਲੁਧਿਆਣਾ ਦੇ ਇੱਕ ਕਾਰੋਬਾਰੀ ਨੂੰ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਇੱਕ ਆਬਕਾਰੀ ਤੇ ਕਰ ਇੰਸਪੈਕਟਰ ਨੂੰ ਲੰਬੇ ਸਮੇਂ ਤੋਂ ਬਿਨਾਂ ਦੱਸੇ ਗੈਰ-ਹਾਜ਼ਰ ਰਹਿਣ ਕਾਰਨ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ), ਲੁਧਿਆਣਾ ਵੱਲੋਂ ਕੀਤੀ ਗਈ ਇੱਕ ਵੱਡੀ ਕਾਰਵਾਈ ਦੌਰਾਨ ਕਰ ਵਿਭਾਗ ਨੇ ਮੈਸਰਜ਼ ਐਮ.ਏ.ਏ ਸਟੀਲ, ਲੁਧਿਆਣਾ ਦੇ ਮਾਲਕ ਰੋਹਿਤ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਕੇਸ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, “ਕਰ ਵਿਭਾਗ ਨੇ ਇੱਕ ਵੱਡੇ ਜੀ.ਐਸ.ਟੀ. ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਮੈਸਰਜ਼ ਐਮ.ਏ.ਏ ਸਟੀਲ ਵੱਲੋਂ ਬ...
ਪੰਜਾਬ ਨੂੰ 1.5 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਪ੍ਰਾਪਤ, 5 ਲੱਖ ਤੋਂ ਵੱਧ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਹੋਏ ਪੈਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ 1.5 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਪ੍ਰਾਪਤ, 5 ਲੱਖ ਤੋਂ ਵੱਧ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਹੋਏ ਪੈਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
ਚੰਡੀਗੜ੍ਹ, 12 ਫਰਵਰੀ 2026: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਤੋਂ ਮਹਿਜ਼ 28 ਦਿਨ ਪਹਿਲਾਂ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ ਹੋਈ ਇੱਕ ਉੱਚ-ਪੱਧਰੀ ਮੀਟਿੰਗ ਵਿੱਚ ਸੰਮੇਲਨ ਦਾ ਅਧਿਕਾਰਤ ਲੋਗੋ ਜਾਰੀ ਕੀਤਾ ਗਿਆ ਹੈ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ, ਪੰਜਾਬ ਦੇ ਮੁੱਖ ਮੁੱਖ ਸਕੱਤਰ, ਸੀਨੀਅਰ ਸਰਕਾਰੀ ਅਧਿਕਾਰੀ ਅਤੇ ਇਨਵੈਸਟ ਪੰਜਾਬ ਦੇ ਨੁਮਾਇੰਦੇ ਸ਼ਾਮਲ ਸਨ। ਸੰਮੇਲਨ ਦੀਆਂ ਤਿਆਰੀਆਂ ਨਾਲ ਜੁੜੇ ਸਾਰੇ ਮੁੱਖ ਵਿਭਾਗ ਵੀ ਸਮੀਖਿਆ ਮੀਟਿੰਗ ਦੌਰਾਨ ਮੌਜੂਦ ਸਨ। ਇਹ ਸੰਮੇਲਨ 13-15 ਮਾਰਚ 2026 ਨੂੰ ਪਲਾਕਸ਼ਾ ਯੂਨੀਵਰਸਿਟੀ, ਆਈਟੀ ਸਿਟੀ, ਮੋਹਾਲੀ ਵਿਖੇ ਕਰਵਾਇਆ ਜਾਵੇਗਾ ਅਤੇ ਇਹ ‘ਪੰਜਾਬ ਮੀਨਜ਼ ਬਿਜ਼ਨਸ – ਪਾਲਿਸੀ ਟੂ ਪ੍ਰੈਕਟਿਸ’ ਥੀਮ ‘ਤੇ ਕੇਂਦਰਿਤ ਹੈ। ਇਹ ਥੀਮ ਨੀਤੀ ਘੋਸ਼ਣਾਵਾਂ ਤੋਂ ਪਰੇ ਢਾਂਚਾਗਤ ਲਾਗੂਕਰਨ, ਟੀਚਾਗਤ ਨਤੀਜਿਆਂ ਅਤੇ ਨਿਵੇਸ਼ਕ-ਕੇਂਦ੍ਰਿਤ ਪ੍ਰਸ਼ਾਸਨ ਵੱਲ ਵਧਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਨਵਾਂ ਲਾਂਚ ਕੀਤਾ ਗਿਆ ਲੋਗੋ ਪੰਜਾਬ ਦੀ ਆਰਥਿਕ ਤਾਕਤ, ਤਕਨੀਕੀ ਪ੍...
ਸ੍ਰੀ ਚਮਕੌਰ ਸਾਹਿਬ ਵਿਖੇ ਗੰਨਾ ਕਾਸ਼ਤਕਾਰਾਂ ਲਈ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ

ਸ੍ਰੀ ਚਮਕੌਰ ਸਾਹਿਬ ਵਿਖੇ ਗੰਨਾ ਕਾਸ਼ਤਕਾਰਾਂ ਲਈ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ

local news
ਸ੍ਰੀ ਚਮਕੌਰ ਸਾਹਿਬ, 11 ਫਰਵਰੀ: ਪ੍ਰਬੰਧਕੀ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਅਰਸ਼ਦੀਪ ਸਿੰਘ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਗੰਨਾ ਸਾਖਾ ਵੱਲੋਂ ਸਹਿਕਾਰੀ ਖੰਡ ਮਿਲ ਮੋਰਿੰਡਾ ਦੇ ਗੰਨਾ ਕਾਸ਼ਤਕਾਰਾਂ ਲਈ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਇੱਕ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਪੀ.ਏ.ਯੂ. ਲੁਧਿਆਣਾ ਦੇ ਗੰਨਾ ਬੀਜਨਲ ਰਿਸਰਚ ਸੈਂਟਰ ਕਪੂਰਥਲਾ ਅਤੇ ਸਹਿਕਾਰੀ ਖੰਡ ਮਿਲ ਮੋਰਿੰਡਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਗੰਨੇ ਦੀ ਸੁਚੱਜੀ ਕਾਸ਼ਤ ਲਈ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਦੋ ਕਤਾਰੀ ਖਾਲੀ ਵਿਧੀ ਨਾਲ ਚੇਤੀ ਬਿਜਾਈ, ਮੁੱਢੇ ਗੰਨੇ ਹੇਠ ਰਕਬਾ ਵਧਾਉਣ ਅਤੇ ਉਸ ਦੀ ਸੰਭਾਲ, ਬਸੰਤ ਰੁੱਤ ਵਿੱਚ ਉੱਤਮ ਕਿਸਮਾਂ ਦੀ ਵਿਉਂਤਬੰਦੀ, ਕੀਟ ਪ੍ਰਬੰਧਨ, ਜੈਵਿਕ ਖਾਦਾਂ ਅਤੇ ਰੁੜੀ ਦੀ ਵਰਤੋਂ ਅਤੇ ਲੇਬਰ ਦੀ ਸਮੱਸਿਆ ਦੇ ਹੱਲ ਲਈ ਕੇਨ ਹਾਰਵੈਸਟਰ ਦੀ ਵਰਤੋਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂ...
ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ

ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ

Punjab
ਚੰਡੀਗੜ੍ਹ, 11 ਫਰਵਰੀ :-  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 28ਵੀਂ ਫੁੱਲ ਕਮਿਸ਼ਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਐਸ.ਸੀ.ਐਸ.ਟੀ. ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਕਮਿਸ਼ਨ ਕੋਲ ਪੁਲਿਸ ਸਬੰਧੀ ਆਉਣ ਵਾਲੀਆਂ ਸ਼ਿਕਾਇਤਾਂ ਵਿੱਚ ਕਮੀ ਆਵੇ। *ਇਸ ਦੇ ਨਾਲ ਹੀ ਉਨ੍ਹਾਂ ਨੇ ਸਮਾਜਿਕ ਨਿਆਂ ਵਿਭਾਗ ਨੂੰ ਰੋਸਟਰ ਰਜਿਸਟਰ ਸਬੰਧੀ ਕਮੇਟੀਆਂ ਨੂੰ ਰਾਖਵਾਂਕਰਨ ਨੁਕਤਿਆਂ ਅਤੇ ਰੋਸਟਰ ਰਜਿਸਟਰਾਂ ਬਾਰੇ ਟ੍ਰੇਨਿੰਗ ਕਰਵਾਉਣ ਦੇ ਹੁਕਮ ਵੀ ਦਿੱਤੇ। ਮੀਟਿੰਗ ਦੌਰਾਨ ਉਨ੍ਹਾਂ ਆਮ ਰਾਜ ਪ੍ਰਬੰਧ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਤਹਿਤ ਦਰਜ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਪੁਲਿਸ ਦੀ ਤਰਜ਼ ਤੇ ਏ.ਡੀ.ਸੀ. ਪੱਧਰ ਦੇ ਅਧਿਕਾਰੀ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਜਾਵੇ ਤਾਂ ਜੋ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਹੋਰ ਤੇਜ਼ੀ ਆ ਸਕੇ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ  ਪੁਲਿਸ, ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਹੋਰ ...
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਲਗਾਏ ਗਏ ਹਨ ਵਿਸ਼ੇਸ਼ ਕੈਂਪ-ਵਿਧਾਇਕ ਸ਼ੈਰੀ ਕਲਸੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਲਗਾਏ ਗਏ ਹਨ ਵਿਸ਼ੇਸ਼ ਕੈਂਪ-ਵਿਧਾਇਕ ਸ਼ੈਰੀ ਕਲਸੀ

local news
ਬਟਾਲਾ, 11 ਫਰਵਰੀ (  )  'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਅਧੀਨ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਬੀਮਾ ਦੇਣ ਲਈ ਵਿਸ਼ੇਸ਼ ਕੈਂਪਾਂ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹੈਲਥ ਕਾਰਡ ਬਣਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਹਲਕੇ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕਾਰਡ ਬਣਾਉਣ ਲਈ 7 ਸਥਾਨਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਹੈਲਥ ਕਾਰਡ ਬਣ ਰਹੇ ਹਨ। ਉਨ੍ਹਾਂ ਦੱਸਿਆ ਬਟਾਲਾ ਦੀ ਵਾਰਡ ਨੰਬਰ 7, 37, ਵਾਰਡ ਨੰਬਰ 28 ਡੋਗਰਾ ਮੁਹੱਲਾ ਕਸ਼ਮੀਰ ਗਲੀ, ਵਾਰਡ ਨੰਬਰ 31 ਨੇੜੇ ਰਾਮਲੀਲ੍ਹਾ ਗਰਾਊਂਡ ਮੀਆਂ ਮੁਹੱਲਾ, ਪਿੰਡ ਡੱਲਾ ਮੋੜ ਨੇੜੇ ਕਾਨਵੈਂਟ ਸਕੂਲ ਹਰਚੋਵਾਲ ਰੋਡ, ਪਿੰਡ ਭਗਤਪੁਰ ਰੱਬਵਾਲਾ ਨੇੜੇ ਡੀਏਵੀ ਸਕੂਲ ਕਾਦੀਆਂ ਅਤੇ ਪਿੰਡ ਕੋਟਲਾ ਮੂਸਾ ਨੇੜੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਸਿ...
ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਸੰਭਾਲਿਆ

ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਸੰਭਾਲਿਆ

local news
ਤਰਨ ਤਾਰਨ, 11 ਫਰਵਰੀ : 2012 ਬੈਚ ਦੇ ਸੀਨੀਅਰ ਪੀ. ਸੀ. ਐਸ ਅਫ਼ਸਰ ਸੁਰਿੰਦਰ ਸਿੰਘ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਦੱਸਿਆ ਗਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਉਲੀਕੇ ਜਾ ਰਹੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਅਤੇ ਲੋਕਾਂ ਨੂੰ ਦਿੱਤੀਆ ਜਾਣ ਵਾਲੀਆਂ ਸਹੂਲਤਾਂ ਨੂੰ ਉਨ੍ਹਾਂ ਤੱਕ ਪਹੁੰਚਾਉਣਾ ਵਿਸ਼ੇਸ਼ ਤਰਜੀਹ ਹੋਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰ ਦੇ ਵਿਕਾਸ ਦੇ ਕੰਮ ਬਿਨਾਂ ਕਿਸੇ ਭੇਦ-ਭਾਵ ਤੋਂ ਕੀਤੇ ਜਾਣਗੇ ਅਤੇ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤਾਂ ਅਤੇ ਪਿ...

ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੇ ਪ੍ਰਬੰਧਾਂ ਦੀ ਵਿਸਤ੍ਰਿਤ ਸਮੀਖਿਆ

Punjab
ਮਾਲੇਰਕੋਟਲਾ, 11 ਫਰਵਰੀ:         ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਤੋਂ 15 ਫਰਵਰੀ ਤੱਕ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਆਯੋਜਿਤ ਹੋਣ ਵਾਲੇ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਸਬੰਧੀ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੌਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਪੀ ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਵੱਡੇ ਸੱਭਿਆਚਾਰਕ ਅਤੇ ਸਮਾਜਿਕ ਸਮਾਗਮ ਨੂੰ ਸ਼ਾਂਤੀਪੂਰਵਕ, ਸੁਚਾਰੂ ਅਤੇ ਯਾਦਗਾਰ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸੁਰੱਖਿਆ, ਸਫ਼ਾਈ, ਪੀਣ ਵਾਲਾ ਪਾਣੀ, ਬਿਜਲੀ, ਰੌਸ਼ਨੀ, ਪਾਰਕਿੰਗ ਅਤੇ ਸ਼ੌਚਾਲਿਆਂ ਸਮੇਤ ਸਾਰੇ ...
ਜ਼ਿਲ੍ਹਾ ਪ੍ਰਸ਼ਾਸਨ ਸਹੂਲਤਾਂ ਮੁਹਈਆ ਕਰਾਉਣ ਲਈ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਹਰਪ੍ਰੀਤ ਸਿੰਘ

ਜ਼ਿਲ੍ਹਾ ਪ੍ਰਸ਼ਾਸਨ ਸਹੂਲਤਾਂ ਮੁਹਈਆ ਕਰਾਉਣ ਲਈ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਹਰਪ੍ਰੀਤ ਸਿੰਘ

local news
ਬਰਨਾਲਾ, 11 ਫਰਵਰੀ ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਤੇ ਟ੍ਰੈਫ਼ਿਕ ਪੁਲੀਸ ਅਧਿਕਾਰੀਆਂ ਨੂੰ ਵੱਧ ਟ੍ਰੈਫ਼ਿਕ ਵਾਲੇ ਖੇਤਰਾਂ 'ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਸਹਾਇਕ ਕਮਿਸ਼ਨਰ ਨਗਰ ਨਿਗਮ ਨੂੰ ਅੰਡਰ ਬ੍ਰਿਜ ਤੋਂ ਅੱਗੇ ਨਵੇਂ ਸਿਨੇਮੇ ਕੋਲ ਲਾਈਟਾਂ ਸਬੰਧੀ ਅਤੇ ਜੌੜੇ ਪੰਪਾਂ ਤੋਂ ਸ਼ਕਤੀ ਕਲਾਂ ਮੰਦਰ ਨੇੜੇ ਰੇਲਵੇ ਸਟੇਸ਼ਨ ਤੱਕ ਡੀਵਾਈਡਰ ਸਬੰਧੀ ਐਸਟੀਮੇਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਮਾਰਕੀਟ ਕਮੇਟੀ ਨੂੰ ਗੱਡਾਖਾਨਾ ਚੌਕ ਦੀ ਪਾਰਕਿੰਗ ਨੂੰ ਹੋਰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਵੱਖ ਵੱਖ ਵਿਦਿਅਕ ਅਦਾਰਿਆਂ ਨੇੜੇ ਟ੍ਰੈਫ਼ਿਕ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਬੈਰੀਕੇਡਿੰਗ/ਸਪੀਡ ਬਰੇਕਰ ਬਣਾਉਣ ਸਬੰਧੀ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਉਨ੍ਹਾਂ ਨਗਰ ਨਿਗਮ ਅਤੇ ਟ੍ਰੈਫਿਕ ਪੁਲੀਸ ਨੂੰ ਟ੍ਰੈਫ਼ਿਕ ਨੇਮਾਂ ਦੀ ਪਾਲਣਾ ਕਰਵਾਉਣ, ਸਮੇਂ ਸਮੇਂ 'ਤੇ ਸਬੰਧਤ ਧਿਰਾਂ ਨਾਲ ਮ...
‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
*ਚੰਡੀਗੜ੍ਹ, 11 ਫਰਵਰੀ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਹੋ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਫੈਸਲਾਕੁੰਨ ਕਦਮ ਦੱਸਿਆ ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 13 ਤੋਂ 15 ਮਾਰਚ, 2026 ਨੂੰ ਮੋਹਾਲੀ ਵਿਖੇ ਹੋਵੇਗਾ ਜੋ ਸੂਬੇ ਵਿੱਚ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਵੇਗਾ। ਪੰਜਾਬ ਪਹਿਲਾਂ ਹੀ ਆਲਮੀ ਪੱਧਰ ’ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ।” ਉਨ੍ਹਾਂ ਕਿਹਾ, “ਇਹ ਇਤਿਹਾਸਕ ਸੰਮੇਲਨ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਦੀ ਤਕਦੀਰ ਘੜਨ ਵਿੱਚ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ।” ਸਮੂਹਿਕ ਵਿਚਾਰ-ਵਟਾਂਦਰੇ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਅੰਤਰਰਾਸ਼ਟਰੀ ਉਦਯੋਗਿਕ ਦਿੱਗਜ਼ਾਂ ਨਾਲ ਲੰਮੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੀ ਸਨਅਤ ਲਈ ਉਦਯੋਗ-ਪੱਖੀ ਕਾਰਜ ਯ...