ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਸਰਕਾਰ ਪੱਧਰ ’ਤੇ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਵਿਚਾਰ ਚਰਚਾ: ਸਪੀਕਰ ਸੰਧਵਾਂ
ਕੋਟਕਪੂਰਾ, 8 ਅਗਸਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦੇ ਬਾਹਰ ਕਿਸਾਨਾਂ ਵੱਲੋਂ ਧਰਨਾ ਲਗਾਉਣ ਸਬੰਧੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨ ਆਗੂਆਂ ਵੱਲੋਂ ਆਪਣੀਆਂ ਮੰਗਾਂ ਅਤੇ ਮਸਲੇ ਵਿਸਥਾਰ ਨਾਲ ਰੱਖੇ ਗਏ, ਜਿਨ੍ਹਾਂ ’ਤੇ ਸਕਾਰਾਤਮਕ ਮਾਹੌਲ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸਾਨ ਆਗੂਆਂ ਨਾਲ ਅੱਜ ਦੀ ਗੱਲਬਾਤ ਬਹੁਤ ਹੀ ਸਕਾਰਾਤਮਕ ਅਤੇ ਉਸਾਰੂ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਵੱਲੋਂ ਆਪਣੇ ਮਸਲੇ ਬੜੇ ਦਲੀਲ ਢੰਗ ਨਾਲ ਸਰਕਾਰ ਦੇ ਧਿਆਨ ਵਿੱਚ ਲਿਆਂਦੇ ਗਏ ਹਨ ਅਤੇ ਇਨ੍ਹਾਂ ਮਸਲਿਆਂ ਨੂੰ ਸਰਕਾਰ ਦੇ ਪੱਧਰ ’ਤੇ ਵਿਚਾਰਿਆ ਜਾ ਰਿਹਾ ਹੈ।
ਸ. ਸੰਧਵਾਂ ਨੇ ਕਿਹਾ ਕਿ ਜਿਹੜੇ ਮਸਲੇ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ, ਉਨ੍ਹਾਂ ਸਬੰਧੀ ਉਹ ਬਣਦੀ ਕਾਰਵਾਈ ਕਰਨਗੇ ਅਤੇ ਜਿਹੜੇ ਮਾਮਲੇ ਸਰਕਾਰ ਦੇ ਪੱਧਰ ਤੇ ਵਿਚਾਰੇ ਜਾਣੇ ਹਨ, ਉਨ੍ਹਾਂ ਨੂੰ ਉਹ ਖੁਦ ਸਰਕਾਰ ਦੇ ਧਿਆਨ ਵਿ...








